ਰਜੌਰੀ ਗਾਰਡਨ ‘ਚ ਭਗਵੰਤ ਮਾਨ ਦਾ ਰੋਡ ਸ਼ੋਅ
ਨਵੀਂ ਦਿੱਲੀ, 29 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਦਿੱਲੀ ਦੇ ਰਾਜੌਰੀ ਗਾਰਡਨ, ਤਿਲਕ ਨਗਰ ਅਤੇ ਵਿਕਾਸਪੁਰੀ ਵਿਧਾਨ ਸਭਾ ਖੇਤਰਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਲਈ ਰੋਡ ਸ਼ੋਅ ਕਰਕੇ ਪ੍ਰਚਾਰ ਕੀਤਾ।ਰੋਡ ਸ਼ੋਅ ਦੌਰਾਨ ਲੋਕਾਂ ਨੂੰ ਮਾਨ ਨੇ ਚੌਥੀ ਵਾਰ ਮੁੱਖ ਮੰਤਰੀ ਦੇ ਤੌਰ 'ਤੇ ਅਰਵਿੰਦ ਕੇਜਰੀਵਾਲ ਨੂੰ ਚੁਣਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਦਿੱਲੀ ਦੇ ਸੁਸ਼ਾਸਨ ਦੀ ਵਿਰਾਸਤ ਨੂੰ ਮਜ਼ਬੂਤ ਬਣਾਓ। ਰੋਡ ਸ਼ੋਅ ਵਿੱਚ ਦਿੱਲੀ ਦੇ ਲੋਕਾਂ ਦੀ ਉਤਸ਼ਾਹਪੂਰਨ ਭਾਗੀਦਾਰੀ ਦੇਖੀ ਗਈ, ਜਿਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਉਤਸ਼ਾਹ ਵਧਾਇਆ ਅਤੇ ਪਾਰਟੀ ਦੀਆਂ ਜਨ-ਸਮਰਥਕ ਪਹਿਲਾਂ ਦੀ ਸ਼ਲਾਘਾ ਕੀਤੀ।ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਸਮੇਤ ਲੋਕਾਂ ਦੀ ਹਰ ਮੂਲ ਜ਼ਰੂਰਤ ਨੂੰ ਪੂਰਾ ਕਰਨ ਲਈ ਵਚਨਬੱਧ ਹੈ। "ਅਸੀਂ ਅਸਲ ਮੁੱਦਿਆਂ ਬਾਰੇ ਗੱਲ ਕਰਦੇ ਹਾਂ ਅਤੇ ਅਸੀਂ ਆਪਣੀ ਗਰੰਟੀ ਵੀ ਪੂਰੀ ਕਰਦੇ ਹਾਂ। ਪੰਜਾਬ ਵਿੱਚ 90 ਫੀਸਦੀ ਘਰਾਂ ਵਿੱਚ ਜ਼ੀਰੋ ਬਿਜਲੀ ਬਿੱਲ ਆਉਂਦਾ ਹੈ। ਅਸੀਂ ਬਿਨਾਂ ਰਿਸ਼ਵਤ ਅਤੇ...







