Wednesday, November 12Malwa News
Shadow

Hot News

ਅਹਿਮਦਾਬਾਦ ਤੋਂ ਸਿੱਖਿਆ ਮਾਹਿਰਾਂ ਦੀ ਟੀਮ ਆਵੇਗੀ ਪੰਜਾਬ ‘ਚ : ਬੈਂਸ

ਅਹਿਮਦਾਬਾਦ ਤੋਂ ਸਿੱਖਿਆ ਮਾਹਿਰਾਂ ਦੀ ਟੀਮ ਆਵੇਗੀ ਪੰਜਾਬ ‘ਚ : ਬੈਂਸ

Hot News
ਚੰਡੀਗੜ੍ਹ, 28 ਜਨਵਰੀ : ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੀਆਂ ਉਦਯੋਗਿਕ ਸਿਖਲਾਈ ਅਤੇ ਪੌਲੀਟੈਕਨਿਕ ਸੰਸਥਾਵਾਂ ਦੇ ਪ੍ਰਿੰਸੀਪਲਾਂ ਦੇ ਗੁਣਾ ਨੂੰ ਹੋਰ ਨਿਖਾਰਨ ਲਈ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ ਅਹਿਮਦਾਬਾਦ ਦੇ ਮਾਹਿਰਾਂ ਦੀ ਇਕ ਟੀਮ ਪੰਜਾਬ ਵਿਚ ਆਵੇਗੀ, ਜੋ ਕਿ ਇਨ੍ਹਾਂ ਸਾਰੇ ਪ੍ਰਿੰਸੀਪਲਾਂ ਨੂੰ ਸਿਖਲਾਈ ਦੇਵੇਗੀ।ਸਿੱਖਿਆ ਮੰਤਰੀ ਨੇ ਦੱਸਿਆ ਕਿ ਆਈ ਆਈ ਐਮ ਅਹਿਮਦਾਬਾਦ ਪੂਰੀ ਦੁਨੀਆਂ ਵਿਚ ਉਦਯੋਗਿਕ ਸਿਖਲਾਈ ਲਈ ਨਾਮਵਰ ਸੰਸਥਾ ਹੈ ਅਤੇ ਐਨ ਆਈ ਆਰ ਐਫ ਰੈਂਕਿੰਗ ਵਿਚ ਇਸ ਸੰਸਥਾ ਦਾ ਨਾਮ ਪਹਿਲੇ ਸਥਾਨ 'ਤੇ ਆਉਂਦਾ ਹੈ। ਸਿੱਖਿਆ ਦੇ ਖੇਤਰ ਵਿਚ ਨਵੀਆਂ ਖੋਜਾਂ ਅਤੇ ਅਕਾਦਮਿਕ ਸੁਧਾਰਾਂ ਲਈ ਇਹ ਸੰਸਥਾ ਵਧੀਆ ਕੰਮ ਕਰ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਸੰਸਥਾ ਦੇ ਸਹਿਯੋਗ ਨਾਲ ਪੰਜਾਬ ਦੀਆਂ ਆਈ.ਟੀ.ਆਈ. ਤੇ ਪੌਲੀਟੈਕਨਿਕ ਸੰਸਥਾਵਾਂ ਦੇ ਪ੍ਰਿੰਸੀਪਲਾਂ ਅਤੇ ਸੀਨੀਅਰ ਅਧਿਕਾਰੀਆਂ ਲਈ ਵਿਸ਼ੇਸ਼ ਮੈਨੇਜਮੈਂਟ ਡਿਵੈਲਪਮੈਂਟ ਪ੍ਰੋਗਰਾਮ ਤਿਆਰ ਕੀਤਾ ਗਿਆ ਹੈ। ਇਸ ਪ੍ਰੋਗਰਾਮ ਤਹਿਤ ਅਹਿਮਦਾਬਾਦ ਦੀ ਇਹ ਟੀਮ ਫਰਵਰੀ ਮਹੀਨੇ ਵਿਚ ਪੰਜਾਬ ਦਾ ਦੌਰਾ ਕਰੇਗੀ ਅਤੇ ਕਿੱ...
ਸਰਕਾਰ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ : ਡਾ. ਬਲਜੀਤ ਕੌਰ

ਸਰਕਾਰ ਕਮਜ਼ੋਰ ਵਰਗਾਂ ਦੀ ਭਲਾਈ ਲਈ ਵਚਨਬੱਧ : ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 28 ਜਨਵਰੀ : ਪੰਜਾਬ ਸਰਕਾਰ ਪੱਛੜੀਆਂ ਸ਼੍ਰੇਣੀਆਂ ਅਤੇ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਪੂਰੀ ਤਰਾਂ ਵਚਨਬੱਧ ਅਤੇ ਇਨ੍ਹਾਂ ਵਰਗਾਂ ਲਈ ਕਈ ਸਕੀਮਾਂ ਚਲਾਈਆਂ ਜ਼ਾ ਰਹੀਆਂ ਹਨ। ਇਹ ਦਾਅਵਾ ਪੰਜਾਬ ਦੇ ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਮਜ਼ੋਰ ਵਰਗਾਂ ਲਈ ਚਲਾਈ ਗਈ ਅਸ਼ੀਰਵਾਦ ਸਕੀਮ ਅਧੀਨ 12.66 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ, ਜਿਸ ਅਧੀਨ ਬਰਨਾਲਾ, ਫਰੀਦਕੋਟ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਾਜਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਮਾਨਸਾ, ਪਟਿਆਲਾ, ਰੂਪਨਗਰ, ਨਵਾਂਸ਼ਹਿਰ, ਸੰਗਰੂਰ, ਮਲੇਰਕੋਟਲਾ ਅਤੇ ਤਰਨਤਾਰਨ ਜਿਲਿਆਂ ਦੇ ਲਾਭਪਾਤਰੀਆਂ ਦੀਆਂ ਬਕਾਇਆ ਪਈਆਂ ਅਰਜੀਆਂ ਤਹਿਤ 2483 ਲਾਭਪਾਤਰੀਆਂ ਨੂੰ ਇਸ ਸਕੀਮ ਦਾ ਲਾਭ ਦਿੱਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਪੱਛੜੇ ਵਰਗਾਂ ਦੀ ਭਲਾਈ ਲਈ ਹੋਰ ਵੀ ਵੱਖ ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਲਾਭ ਹਰ ਗਰੀਬ ਵਰਗ ਨੂੰ ਮਿਲ ਰਿਹਾ ਹੈ।...
ਅਮਰੀਕਾ ਬੈਠੇ ਹੈਪੀ ਪਾਸੀਆਂ ਦੇ ਦੋ ਸਾਥੀ ਕਾਬੂ

ਅਮਰੀਕਾ ਬੈਠੇ ਹੈਪੀ ਪਾਸੀਆਂ ਦੇ ਦੋ ਸਾਥੀ ਕਾਬੂ

Breaking News, Hot News
ਅੰਮ੍ਰਿਤਸਰ, 28 ਜਨਵਰੀ : ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਓਪਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ ਖੁਫੀਆ ਸੂਚਨਾ ਦੇ ਆਧਾਰ 'ਤੇ ਵੱਡੀ ਕਾਰਵਾਈ ਕਰਦਿਆਂ ਗੁਮਟਾਲਾ ਪੁਲਿਸ ਚੌਕੀ 'ਤੇ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।ਇਹ ਇੱਕ ਨਾਰਕੋ-ਟੈਰਰ ਮੌਡਿਊਲ ਹੈ। ਇਸ ਓਪਰੇਸ਼ਨ ਵਿੱਚ ਦੋ ਮੁੱਖ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਦੋਸ਼ੀ ਅਮਰੀਕਾ ਸਥਿਤ ਅੱਤਵਾਦੀ ਹੈਪੀ ਪਾਸੀਆ ਅਤੇ ਡਰੱਗ ਤਸਕਰ ਸਰਵਨ ਭੋਲਾ ਨਾਲ ਜੁੜੇ ਹੋਏ ਹਨ।ਗ੍ਰਿਫ਼ਤਾਰ ਕੀਤੇ ਦੋਸ਼ੀਆਂ ਦੀ ਪਛਾਣ ਬੱਗਾ ਸਿੰਘ ਵਾਸੀ ਸਿਰਸਾ ਅਤੇ ਪੁਸ਼ਕਰ ਸਿੰਘ ਉਰਫ਼ ਸਾਗਰ ਵਾਸੀ ਅੰਮ੍ਰਿਤਸਰ ਪੇਂਡੂ ਵਜੋਂ ਹੋਈ ਹੈ। ਇਨ੍ਹਾਂ ਦੋਵਾਂ ਨੇ 9 ਜਨਵਰੀ 2025 ਨੂੰ ਅੰਮ੍ਰਿਤਸਰ ਵਿੱਚ ਗੁਮਟਾਲਾ ਪੁਲਿਸ ਚੌਕੀ 'ਤੇ ਗ੍ਰੇਨੇਡ ਹਮਲਾ ਕੀਤਾ ਸੀ।ਪੁਲਿਸ ਦਾ ਕਹਿਣਾ ਹੈ ਕਿ ਇਹ ਹਮਲਾ ਰਾਜ ਵਿੱਚ ਦਹਿਸ਼ਤ ਫੈਲਾਉਣ ਅਤੇ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾਉਣ ਦੇ ਇਰਾਦੇ ਨਾਲ ਕੀਤਾ ਗਿਆ ਸੀ।ਮੁੱਢਲੀ ਜਾਂਚ ਵਿੱਚ ਪਤਾ ਲੱਗਿਆ ਹੈ ਕਿ ਬੱਗਾ ਸਿੰਘ ਡਰੱਗ ਤਸਕਰ ਸਰਵਨ ਭੋਲਾ ਦਾ ਨਜ਼ਦੀਕੀ ਰਿਸ਼ਤੇਦਾਰ ਹੈ। ਸਰਵਨ ਭੋਲਾ ਤਸਕਰ ਰਣਜੀਤ ਸਿੰਘ ਉਰਫ਼ ਚੀਤਾ ...
ਚੌਧਰੀ ਗੈਂਗ ਦੇ 6 ਗੈਂਗਸਟਰ ਕਰ ਲਏ ਕਾਬੂ

ਚੌਧਰੀ ਗੈਂਗ ਦੇ 6 ਗੈਂਗਸਟਰ ਕਰ ਲਏ ਕਾਬੂ

Hot News
ਅੰਮ੍ਰਿਤਸਰ, 27 ਜਨਵਰੀ : ਸੰਗਠਿਤ ਅਪਰਾਧ ਨੂੰ ਵੱਡਾ ਝਟਕਾ ਦਿੰਦੇ ਹੋਏ, ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਕੌਸ਼ਲ ਚੌਧਰੀ ਗੈਂਗ ਦੇ ਛੇ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਰਾਜ ਵਿੱਚ ਸੰਭਾਵੀ ਕਤਲਾਂ ਨੂੰ ਨਾਕਾਮ ਕਰ ਦਿੱਤਾ ਹੈ। ਵਰਨਣਯੋਗ ਹੈ ਕਿ ਇਨ੍ਹਾਂ ਵਿੱਚ ਦੋ ਮੁੱਖ ਸ਼ੂਟਰ ਪੁਨੀਤ ਲਖਨਪਾਲ ਅਤੇ ਨਰਿੰਦਰ ਕੁਮਾਰ ਉਰਫ ਲਾਲੀ ਵੀ ਸ਼ਾਮਲ ਹਨ, ਜੋ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬਿਆਂ ਅਤੇ ਸੁਖਮੀਤ ਸਿੰਘ ਉਰਫ ਡਿਪਟੀ ਦੇ ਕਤਲ ਵਿੱਚ ਸ਼ਾਮਲ ਸਨ। ਇਸ ਸਬੰਧੀ ਜਾਣਕਾਰੀ ਅੱਜ ਇੱਥੇ ਪੁਲਿਸ ਮਹਾਨਿਰਦੇਸ਼ਕ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫਤਾਰ ਕੀਤੇ ਗਏ ਹੋਰ ਚਾਰ ਮੈਂਬਰਾਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੈਪਲ ਵਾਸੀ ਗੁਰੂ ਹਰਿ ਸਹਾਏ, ਫਿਰੋਜ਼ਪੁਰ; ਗੁਰਭਿੰਦਰ ਸਿੰਘ ਵਾਸੀ ਚਾਟੀਵਿੰਡ ਲਹਿਲ, ਅੰਮ੍ਰਿਤਸਰ; ਸੰਦੀਪ ਸਿੰਘ ਵਾਸੀ ਪਿੰਡ ਰਾਜਧਾਨ, ਅੰਮ੍ਰਿਤਸਰ; ਅਤੇ ਮਨਿੰਦਰਜੀਤ ਸਿੰਘ ਉਰਫ ਸ਼ਿੰਦਾ ਵਾਸੀ ਪਿੰਡ ਬੱਦੋਵਾਲ ਝਾਂਡੇ, ਲੁਧਿਆਣਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ਤੋਂ .30 ਬੋਰ ਦੀਆਂ 6 ਵਿਦੇਸ਼ੀ ਪਿਸਤੌਲਾਂ ਸਮੇਤ 40 ਕਾਰਤੂਸ ਵੀ ਬਰਾਮਦ ਕੀਤੇ ਹਨ।ਡੀਜੀ...
ਸਰਕਾਰੀ ਹਸਪਤਾਲਾਂ ‘ਚ ਬਿਜਲੀ ਸਪਲਾਈ ਦਾ ਹੋਵੇਗਾ ਆਡਿਟ

ਸਰਕਾਰੀ ਹਸਪਤਾਲਾਂ ‘ਚ ਬਿਜਲੀ ਸਪਲਾਈ ਦਾ ਹੋਵੇਗਾ ਆਡਿਟ

Hot News
ਚੰਡੀਗੜ੍ਹ, 27 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਰਕਾਰੀ ਸਿਹਤ ਸਹੂਲਤਾਂ ਵਿੱਚ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ਾਂ ਤਹਿਤ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਭਰ ਦੇ ਸਾਰੇ ਮੈਡੀਕਲ ਕਾਲਜਾਂ, ਸਿਵਲ ਹਸਪਤਾਲਾਂ, ਸਬ-ਡਿਵੀਜ਼ਨਲ ਹਸਪਤਾਲਾਂ ਅਤੇ ਬਲਾਕ ਪੱਧਰ ਦੇ ਹਸਪਤਾਲਾਂ ਵਿੱਚ ਬਿਜਲੀ ਸਪਲਾਈ ਅਤੇ ਅੱਗ ਸੁਰੱਖਿਆ ਦਾ ਆਡਿਟ ਕਰਨ ਦੇ ਹੁਕਮ ਜਾਰੀ ਕੀਤੇ ਹਨ।ਸਿਹਤ ਮੰਤਰੀ ਸਿਵਲ ਹਸਪਤਾਲਾਂ ਦੇ ਸਾਰੇ ਸਿਵਲ ਸਰਜਨਾਂ ਅਤੇ ਮੈਡੀਕਲ ਕਾਲਜਾਂ ਦੇ ਮੈਡੀਕਲ ਸੁਪਰਿੰਟੈਂਡੈਂਟਾਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਮੀਟਿੰਗ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਸ਼ਾਸਕੀ ਸਕੱਤਰ ਕੁਮਾਰ ਰਾਹੁਲ, ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਦੇ ਸਕੱਤਰ ਰਵੀ ਭਗਤ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਦੇ ਮੈਨੇਜਿੰਗ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਪੀਐਸਪੀਸੀਐਲ ਦੇ ਸੀਐਮਡੀ ਇੰਜੀਨੀਅਰ ਬਲਦੇਵ ਸਿੰਘ ਸਰਾਂ, ਸਿਹਤ ਡਾਇਰੈਕਟਰ ਡਾ. ਹਿਤਿੰਦਰ ਕੌਰ ਅਤੇ ਖੋਜ...
ਭਾਜਪਾ ਪ੍ਰਧਾਨ ਜੈਇੰਦਰ ਨੇ ਦੰਗਾ ਪੀੜਤ ਸਿੱਖਾਂ ਦਾ ਵੰਡਾਇਆ ਦਰਦ

ਭਾਜਪਾ ਪ੍ਰਧਾਨ ਜੈਇੰਦਰ ਨੇ ਦੰਗਾ ਪੀੜਤ ਸਿੱਖਾਂ ਦਾ ਵੰਡਾਇਆ ਦਰਦ

Hot News, Punjab Politics
ਨਵੀਂ ਦਿੱਲੀ, 27 ਜਨਵਰੀ : ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਨਵੀਂ ਦਿੱਲੀ ਦੇ ਤਿਲਕ ਨਗਰ ਸਥਿਤ ਵਿਡੋ ਕਾਲੋਨੀ ਵਿੱਚ 1984 ਦੇ ਸਿੱਖ ਵਿਰੋਧੀ ਨਰਸੰਹਾਰ ਦੇ ਪੀੜਤਾਂ ਨਾਲ ਮੁਲਾਕਾਤ ਕੀਤੀ।ਇਸ ਮੌਕੇ 'ਤੇ ਜੈਇੰਦਰ ਕੌਰ ਨੇ ਕਿਹਾ, "1984 ਦੇ ਸਿੱਖ ਵਿਰੋਧੀ ਨਰਸੰਹਾਰ ਦੌਰਾਨ ਇਨ੍ਹਾਂ ਔਰਤਾਂ ਨੂੰ ਜਿਨ੍ਹਾਂ ਦਰਦਨਾਕ ਹਾਲਾਤਾਂ ਵਿੱਚੋਂ ਲੰਘਣਾ ਪਿਆ, ਉਨ੍ਹਾਂ ਨੂੰ ਸੁਣ ਕੇ ਦਿਲ ਦਹਿਲ ਜਾਂਦਾ ਹੈ। 40 ਤੋਂ ਵੱਧ ਸਾਲ ਬੀਤ ਚੁੱਕੇ ਹਨ, ਪਰ ਉਨ੍ਹਾਂ ਦੇ ਜ਼ਖ਼ਮ ਅੱਜ ਵੀ ਤਾਜ਼ੇ ਹਨ। ਦਿੱਲੀ ਵਿੱਚ ਇਨ੍ਹਾਂ ਸਿੱਖ ਪਰਿਵਾਰਾਂ ਨਾਲ ਜੋ ਹੋਇਆ ਉਹ ਦੰਗਾ ਨਹੀਂ ਸੀ, ਸਗੋਂ ਉਸ ਸਮੇਂ ਦੀ ਕਾਂਗਰਸ ਸਰਕਾਰ ਅਤੇ ਉਸਦੇ ਨੇਤਾਵਾਂ ਦੁਆਰਾ ਕਰਵਾਇਆ ਗਿਆ ਨਰਸੰਹਾਰ ਸੀ।"ਉਨ੍ਹਾਂ ਅੱਗੇ ਕਿਹਾ, "ਸਭ ਤੋਂ ਸ਼ਰਮਨਾਕ ਗੱਲ ਇਹ ਹੈ ਕਿ ਕਾਂਗਰਸ ਪਾਰਟੀ ਅੱਜ ਵੀ ਉਨ੍ਹਾਂ ਨੇਤਾਵਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਇਸ ਤ੍ਰਾਸਦੀ ਦੇ ਮੁੱਖ ਦੋਸ਼ੀ ਸਨ ਅਤੇ ਹੁਣ ਵੀ ਪਾਰਟੀ ਦਾ ਹਿੱਸਾ ਹਨ। ਇਸ ਕਾਲੇ ਅਧਿਆਏ ਤੋਂ ਬਾਅਦ ਕਾਂਗਰਸ ਨੇ...
ਹਿੰਸਾ ਫੈਲਾਉਣ ਦੀ ਤਾਕ ‘ਚ ਬੈਠੀਆਂ ਤਾਕਤਾਂ ਦੀ ਪਛਾਣ ਕਰਾਂਗੇ : ਚੀਮਾ

ਹਿੰਸਾ ਫੈਲਾਉਣ ਦੀ ਤਾਕ ‘ਚ ਬੈਠੀਆਂ ਤਾਕਤਾਂ ਦੀ ਪਛਾਣ ਕਰਾਂਗੇ : ਚੀਮਾ

Hot News
ਚੰਡੀਗੜ੍ਹ, 27 ਜਨਵਰੀ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੰਮ੍ਰਿਤਸਰ ਵਿਚ ਡਾ. ਭੀਮ ਰਾਓ ਅੰਬੇਦਕਰ ਦੀ ਮੂਰਤੀ ਦੀ ਬੇਅਦਬੀ ਕਰਨ ਦੀ ਘਟਨਾਂ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਇਸ ਘਿਨਾਉਣੇ ਅਪਰਾਧ ਲਈ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇਗੀ।ਵਿੱਤ ਮੰਤਰੀ ਨੇ ਕਿਹਾ ਕਿ ਪੁਲੀਸ ਵਲੋਂ ਇਸ ਘਟਨਾਂ ਪਿਛਲੇ ਸ਼ਰਾਰਤੀ ਅਨਸਰਾਂ ਦਾ ਪਤਾ ਲਗਾਉਣ ਲਈ ਗ੍ਰਿਫਤਾਰ ਕੀਤੇ ਗਏ ਵਿਅਕਤੀ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕੁੱਝ ਪੰਜਾਬ ਵਿਰੋਧੀ ਸ਼ਕਤੀਆਂ ਪੰਜਾਬ ਵਿਚ ਹਿੰਸਾ ਫੈਲਾਉਣ ਦੀ ਤਾਕ ਵਿਚ ਰਹਿੰਦੀਆਂ ਹਨ, ਪਰ ਉਨ੍ਹਾਂ ਦੇ ਮਨਸੂਬੇ ਕਾਮਯਾਬ ਨਹੀਂ ਹੋਣ ਦਿੱਤੇ ਜਾਣਗੇ।...
ਆਪ ਦੀ ਸਰਕਾਰ ਨੇ ਦਿੱਤੀਆਂ ਬਿਨਾਂ ਸਿਫਾਰਿਸ਼ ਨੌਕਰੀਆਂ : ਕਟਾਰੂਚੱਕ

ਆਪ ਦੀ ਸਰਕਾਰ ਨੇ ਦਿੱਤੀਆਂ ਬਿਨਾਂ ਸਿਫਾਰਿਸ਼ ਨੌਕਰੀਆਂ : ਕਟਾਰੂਚੱਕ

Hot News
ਸ੍ਰੀ ਮੁਕਤਸਰ ਸਾਹਿਬ, 27 ਜਨਵਰੀ : ਪੰਜਾਬ ਦੇ ਖੁਰਾਕ, ਸਿਵਲ ਸਪਲਾਈ, ਖਪਤਕਾਰ ਅਤੇ ਜੰਗਲਾਤ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਗਣਤੰਤਰ ਦਿਵਸ ਦੇ ਮੌਕੇ 'ਤੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ, ਸ਼੍ਰੀ ਮੁਕਤਸਰ ਸਾਹਿਬ ਵਿਖੇ ਰਾਸ਼ਟਰੀ ਝੰਡਾ ਲਹਿਰਾਇਆ ਅਤੇ ਪਰੇਡ ਦੀ ਸਲਾਮੀ ਲਈ।ਇਸ ਮੌਕੇ 'ਤੇ ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਭਾਰਤ ਗਣਰਾਜ ਦੀ ਸਥਾਪਨਾ ਹੋਈ। ਉਨ੍ਹਾਂ ਨੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮਰਾਓ ਅੰਬੇਦਕਰ ਦੇ ਅਮੁੱਲ ਯੋਗਦਾਨ ਨੂੰ ਯਾਦ ਕਰਦਿਆਂ ਕਿਹਾ ਕਿ ਇਸ ਸੰਵਿਧਾਨ ਕਾਰਨ ਅੱਜ ਅਸੀਂ ਸਾਰੇ ਜਾਤ, ਧਰਮ ਅਤੇ ਵਿਤਕਰੇ ਤੋਂ ਉੱਪਰ ਉੱਠ ਕੇ ਭਾਈਚਾਰੇ ਨਾਲ ਜੀਵਨ ਬਤੀਤ ਕਰ ਰਹੇ ਹਾਂ।ਉਨ੍ਹਾਂ ਨੇ ਅੱਗੇ ਕਿਹਾ ਕਿ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ 50,000 ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫਾਰਸ਼ ਦੇ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਕੀਤਾ ਹੈ। ਸਾਡੀ ਸਰਕਾਰ ਫੌਜੀਆਂ, ਸ਼ਹੀਦਾਂ ਦੇ ਪ...
ਪੰਜਾਬ ਦੇ 3.50 ਲੱਖ ਸਿੱਖਾਂ ਨੇ ਛੱਡਿਆ ਧਰਮ, ਬਣੇ ਇਸਾਈ

ਪੰਜਾਬ ਦੇ 3.50 ਲੱਖ ਸਿੱਖਾਂ ਨੇ ਛੱਡਿਆ ਧਰਮ, ਬਣੇ ਇਸਾਈ

Hot News, Unexpected
ਚੰਡੀਗੜ੍ਹ, 27 ਜਨਵਰੀ : ਪੰਜਾਬ ਵਿੱਚ 2 ਸਾਲਾਂ ਵਿੱਚ ਲਗਭਗ 3.50 ਲੱਖ ਲੋਕਾਂ ਨੇ ਆਪਣਾ ਧਰਮ ਛੱਡ ਕੇ ਈਸਾਈ ਧਰਮ ਅਪਣਾਇਆ ਹੈ। ਇਹ ਦਾਅਵਾ ਸਿੱਖ ਵਿਦਵਾਨ ਅਤੇ ਖੋਜਕਰਤਾ ਡਾ. ਰਣਬੀਰ ਸਿੰਘ ਨੇ ਕੀਤਾ ਹੈ। ਉਨ੍ਹਾਂ ਦੇ ਸਰਵੇਖਣ ਅਨੁਸਾਰ ਪੰਜਾਬ ਵਿੱਚ ਧਰਮ ਪਰਿਵਰਤਨ ਤੇਜ਼ੀ ਨਾਲ ਵੱਧ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਹ ਗਿਣਤੀ ਹੋਰ ਵੀ ਵੱਧ ਜਾਵੇਗੀ।ਡਾ. ਰਣਬੀਰ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ 2023 ਵਿੱਚ 1.50 ਲੱਖ ਲੋਕ ਅਤੇ 2024 ਤੋਂ ਲੈ ਕੇ ਹੁਣ ਤੱਕ ਲਗਭਗ 2 ਲੱਖ ਲੋਕ ਈਸਾਈ ਧਰਮ ਅਪਣਾ ਚੁੱਕੇ ਹਨ। ਲੋਕਾਂ ਨੂੰ ਗਰੀਬੀ ਤੋਂ ਛੁਟਕਾਰਾ, ਬੇਰੁਜ਼ਗਾਰੀ, ਸਮੱਸਿਆਵਾਂ ਦਾ ਹੱਲ, ਮੁਫ਼ਤ ਸਹੂਲਤਾਂ ਦਾ ਲਾਲਚ ਅਤੇ ਬੀਮਾਰੀ ਦੇ ਸੰਬੰਧ ਵਿੱਚ ਧਾਰਮਿਕ ਚਮਤਕਾਰਾਂ ਦੀਆਂ ਕਹਾਣੀਆਂ ਸੁਣਾਈਆਂ ਜਾ ਰਹੀਆਂ ਹਨ।ਡਾ. ਰਣਬੀਰ ਦੱਸਦੇ ਹਨ ਕਿ ਪੰਜਾਬ ਦੀ 2.77 ਕਰੋੜ ਦੀ ਆਬਾਦੀ ਵਿੱਚ ਈਸਾਈ ਧਰਮ ਨਾਲ ਜੁੜੇ ਲੋਕ 1.26 ਫੀਸਦੀ ਸਨ। ਹੁਣ ਇਹ ਗਿਣਤੀ 15 ਫੀਸਦੀ ਤੱਕ ਵੱਧ ਚੁੱਕੀ ਹੈ। ਧਰਮ ਪਰਿਵਰਤਨ ਦੇ ਇਸ ਵੱਧਦੇ ਰੁਝਾਨ ਨਾਲ ਪੰਜਾਬ ਵਿੱਚ ਸਮਾਜਿਕ ਅਤੇ ਧਾਰਮਿਕ ਸੰਤੁਲਨ ਵਿਗੜਨ ਦਾ ਖ਼ਤਰਾ ਪੈਦਾ ਹੋ ਗਿਆ ਹੈ। ਇਹ ...
ਰੰਗਲਾ ਪੰਜਾਬ ਬਣਾਉਣ ਲਈ ਸਾਥ ਦਿਓ : ਅਰੋੜਾ

ਰੰਗਲਾ ਪੰਜਾਬ ਬਣਾਉਣ ਲਈ ਸਾਥ ਦਿਓ : ਅਰੋੜਾ

Hot News
ਜਲੰਧਰ, 26 ਜਨਵਰੀ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਜਲੰਧਰ ਵਿਖੇ ਕਰਵਾਏ ਗਏ ਗਣਤੰਤਰ ਦਿਸਵ ਸਮਾਗਮ ਦੌਰਾਨ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਸ੍ਰੀ ਅਰੋੜਾ ਨੇ ਜਨਤਾ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵਲੋਂ ਰੰਗਲਾ ਪੰਜਾਬ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਦਾ ਸਾਥ ਦਿੱਤਾ ਜਾਵੇ ਤਾਂ ਜੋ ਪੰਜਾਬ ਦੇਸ਼ ਦਾ ਅਗਾਂਹਵਧੂ ਤੇ ਮੋਹਰੀ ਸੂਬਾ ਬਣ ਸਕੇ।ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹਰ ਵਰਗ ਦੀ ਭਲਾਈ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਰਕਾਰ ਵਲੋਂ ਲੋਕਾਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਸਬਕ ਲੈਣ ਅਤੇ ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ ਜਾ ਰਹੀ ਹੈ। ਮੋਹਾਲੀ ਦੇ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ 'ਤੇ ਰੱਖਣਾ ਅਤੇ ਸਾਰੇ ਸਰਕਾਰੀ ਦਫਤਰਾਂ ਵਿਚ ਸ਼ਹੀਦ ਭਗਤ ਸਿੰਘ ਅਤੇ ਡਾ. ਬੀ.ਆਰ.ਅੰਬੇਦਕਰ ਦੀਆਂ ਤਸਵੀਰਾਂ ਲਾਉਣਾ ਇਸ...