Sunday, October 11Malwa News
Shadow

Hot News

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

Hot News, Punjab Politics
ਚੰਡੀਗੜ੍ਹ, 23 ਸਤੰਬਰ- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ 'ਤੇ ਲੱਗੇ ਦੋਸ਼ਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਗਠਿਤ ਕਰਨ ਲਈ ਉਨ੍ਹਾਂ ਦੇ ਦਖ਼ਲ ਦੀ ਮੰਗ ਕੀਤੀ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ, ਜਨਰਲ ਸਕੱਤਰ ਦਵਿੰਦਰ ਸਿੰਘ ਸੋਢੀ ਤੇ ਭੁਪਿੰਦਰ ਸਿੰਘ ਸ਼ੇਖੂਪੁਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਮੈਂਬਰ ਮਾਸਟਰ ਮਿੱਠੂ ਸਿੰਘ ਕਾਹਨੇਕੇ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਸਵੰਤ ਸਿੰਘ 'ਤੇ ਆਧਾਰਤ ਵਫ਼ਦ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਦਰਜ ਐਫ.ਆਈ.ਆਰ. ਅਤੇ ਇਸ ਤੋਂ ਬਾਅਦ ਦੇ ਘਟਨਾਕ੍ਰਮ ਦੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਵੱਲੋਂ ਉੱਚ-ਪੱਧਰੀ ਅਤੇ ਨਿਰਪੱਖ ਜਾਂਚ ਦੀ ਮੰਗ ਕਰਦਾ ਮੰਗ ਪੱਤਰ ਸੌਂਪਿਆ। ਵਫ਼ਦ ਨੇ ਕਿਹਾ, "ਪਿਛਲੇ ਕਈ ਦਿਨਾਂ ਤੋਂ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ...
ਪੀਐਮ ਮੋਦੀ ਅਤੇ ਅਮਿਤ ਸ਼ਾਹ ਵੋਟਾਂ ਦੀ ਚੋਰੀ ਕਰਕੇ ਜਿੱਤ ਰਹੇ ਹਨ ਚੋਣਾਂ – ਕੇਜਰੀਵਾਲ

ਪੀਐਮ ਮੋਦੀ ਅਤੇ ਅਮਿਤ ਸ਼ਾਹ ਵੋਟਾਂ ਦੀ ਚੋਰੀ ਕਰਕੇ ਜਿੱਤ ਰਹੇ ਹਨ ਚੋਣਾਂ – ਕੇਜਰੀਵਾਲ

Hot News, Punjab Politics
ਨਵੀਂ ਦਿੱਲੀ 23 ਸਤੰਬਰ- ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ 'ਤੇ ਵਾਰ-ਵਾਰ ਲਗਾਏ ਜਾ ਰਹੇ ਵੋਟ ਚੋਰੀ ਦੇ ਦੋਸ਼ਾਂ 'ਤੇ 'ਇੰਡੀਅਨ ਐਕਸਪ੍ਰੈਸ' ਦੀ ਇੱਕ ਖੋਜੀ ਰਿਪੋਰਟ ਨੇ ਮੋਹਰ ਲਗਾ ਦਿੱਤੀ ਹੈ। ਰਿਪੋਰਟ ਵਿੱਚ ਹੋਏ ਹੈਰਾਨਾਨੁਕੂਲ ਖੁਲਾਸਿਆਂ ਤੋਂ ਬਾਅਦ "ਆਪ" ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਸ ਨੂੰ ਆਜ਼ਾਦ ਭਾਰਤ ਦਾ ਸਭ ਤੋਂ ਵੱਡਾ ਘੁਟਾਲਾ ਦੱਸਦਿਆਂ ਕਿਹਾ ਕਿ ਪੀਐਮ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਵੋਟਾਂ ਦੀ ਚੋਰੀ ਕਰਕੇ ਚੋਣਾਂ ਜਿੱਤਦੇ ਜਾ ਰਹੇ ਹਨ। ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਇਸ ਵੋਟ ਚੋਰੀ ਦੇ ਸਰਗਨਾ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਗਿਆਨੇਸ਼ ਕੁਮਾਰ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਦੇ ਖ਼ਿਲਾਫ਼ ਦੇਸ਼ਧ੍ਰੋਹ ਦਾ ਕੇਸ ਚਲਾਇਆ ਜਾਵੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀ ਮਨਜ਼ੂਰੀ ਤੋਂ ਬਿਨਾਂ ਚੱਲ ਰਹੀ ਐਸਆਈਆਰ ਪ੍ਰਕਿਰਿਆ ਗੈਰ-ਕਾਨੂੰਨੀ ਹੈ। ਇਸ ਪ੍ਰਕਿਰਿਆ ਨੂੰ ਰੱਦ ਕਰਕੇ ਤਿੰਨ ਸਾਲ ਪੁਰਾਣੀ ਵੋਟਰ ਲਿਸਟ ਨੂੰ ਬਹਾਲ ਕੀਤਾ ਜਾਵੇ। ਨਾਲ ਹੀ, ਦਿੱਲੀ, ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ...
ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਬਾਨੀ ਮੈਂਬਰ ਕੈਪਟਨ ਪੀ.ਐਸ. ਸ਼ੇਰਗਿੱਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਰਾਜ ਖੁਰਾਕ ਕਮਿਸ਼ਨ ਵੱਲੋਂ ਬਾਨੀ ਮੈਂਬਰ ਕੈਪਟਨ ਪੀ.ਐਸ. ਸ਼ੇਰਗਿੱਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Hot News
ਚੰਡੀਗੜ੍ਹ, 23 ਸਤੰਬਰ: ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਆਪਣੇ ਬਾਨੀ ਮੈਂਬਰਾਂ ਵਿੱਚੋਂ ਇੱਕ, ਕੈਪਟਨ ਪੀ.ਐਸ. ਸ਼ੇਰਗਿੱਲ, ਆਈ.ਏ.ਐਸ. (ਸੇਵਾ-ਮੁਕਤ) ਦੇ ਦੇਹਾਂਤ 'ਤੇ ਡੂੰਘਾ ਦੁੱਖ ਅਤੇ ਅਫ਼ਸੋਸ ਪ੍ਰਗਟਾਇਆ ਹੈ। ਸ੍ਰੀ ਵਿਜੇ ਦੱਤ, ਮੈਂਬਰ ਅਤੇ ਚੇਅਰਮੈਨ (ਵਾਧੂ ਚਾਰਜ), ਮੈਂਬਰਾਂ ਸ੍ਰੀ ਚੇਤਨ ਧਾਲੀਵਾਲ ਅਤੇ ਸ੍ਰੀ ਜਸਵੀਰ ਸਿੰਘ ਸੇਖੋਂ ਨੇ ਕੈਪਟਨ ਸ਼ੇਰਗਿੱਲ ਦੇ ਅਕਾਲ ਚਲਾਣੇ 'ਤੇ ਡੂੰਘੀ ਸੰਵੇਦਨਾ ਪ੍ਰਗਟ ਕੀਤੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਪੀ.ਐਸ. ਸ਼ੇਰਗਿੱਲ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੀ ਸਥਾਪਨਾ ਅਤੇ ਮਜ਼ਬੂਤੀ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਕਮਿਸ਼ਨ ਨੂੰ ਅੱਗੇ ਵਧਾਉਣ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਇਆ। ਉਨ੍ਹਾਂ ਦੀਆਂ ਸਮਰਪਿਤ ਸੇਵਾਵਾਂ ਅਤੇ ਯੋਗਦਾਨ ਨੂੰ ਹਮੇਸ਼ਾ ਸਤਿਕਾਰ ਨਾਲ ਯਾਦ ਕੀਤਾ ਜਾਵੇਗਾ। ਮੈਂਬਰਾਂ ਨੇ ਦੁਖੀ ਪਰਿਵਾਰ ਨਾਲ ਡੂੰਘੀ ਹਮਦਰਦੀ ਪ੍ਰਗਟਾਈ ਅਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਹੌਂਸਲਾ ਦੇਵੇ।...
ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

ਅੰਮ੍ਰਿਤਸਰ ਵਿੱਚ 20 ਕਿੱਲੋ ਹੋਰ ਹੈਰੋਇਨ ਬਰਾਮਦ;ਚਾਰ ਕਾਬੂ

Hot News
ਚੰਡੀਗੜ੍ਹ/ਅੰਮ੍ਰਿਤਸਰ, 23 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਮਹਿਜ਼ ਇੱਕ ਹਫ਼ਤੇ ਦੇ ਅੰਦਰ-ਅੰਦਰ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਚਾਰ ਵਿਅਕਤੀਆਂ ਨੂੰ 20 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੋਹਨ  ਵਾਸੀ ਬਾਬਾ ਜੀਵਨ ਸਿੰਘ ਕਾਲੋਨੀ( ਅੰਮ੍ਰਿਤਸਰ ), ਦੀਪਕ ਬਖਸ਼ੀ ਵਾਸੀ ਪ੍ਰਤਾਪ ਬਾਜ਼ਾਰ( ਅੰਮ੍ਰਿਤਸਰ ), ਰਿਸ਼ਭ ਕੁਮਾਰ ਵਾਸੀ ਗੋਲਡਨ ਐਵੀਨਿਊ ( ਅੰਮ੍ਰਿਤਸਰ ) ਅਤੇ ਈਸ਼ਾਨ ਬੇਦੀ ਵਾਸੀ ਨਿਊ ਰਣਜੀਤ ਪੁਰਾ ( ਅੰਮ੍ਰਿਤਸਰ ) ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਖੇਪ ਜ਼ਬਤ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਦੋਸ਼ੀਆਂ ਵੱਲੋਂ ਖੇਪਾਂ ਸਪਲਾਈ ਕਰਨ ਲਈ ਵਰਤੇ ਜਾ ਰਹੇ ਦੋ ਮੋਟਰਸਾਈਕਲਾਂ- ਕਾਲੇ ਰੰਗ ਦਾ ਸਪਲੈਂਡਰ (ਪੀਬੀ02-ਬੀਟੀ-3925) ਅਤੇ ਲਾਲ ਰੰਗ ਦਾ ਪੈਸ਼ਨ ਪਰੋ (ਪੀਬੀ02-ਸੀਐਲ-4487) ਨੂੰ ਵੀ ਜ਼ਬਤ ਕੀਤਾ ਹੈ। ...
ਗੈਂਗਸਟਰਾਂ ‘ਤੇ ਵਾਰ ਦਾ 246ਵਾਂ ਦਿਨ: ਪੰਜਾਬ ਪੁਲਿਸ ਵੱਲੋਂ 596 ਥਾਈਂ ਛਾਪੇਮਾਰੀ; 249 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 246ਵਾਂ ਦਿਨ: ਪੰਜਾਬ ਪੁਲਿਸ ਵੱਲੋਂ 596 ਥਾਈਂ ਛਾਪੇਮਾਰੀ; 249 ਕਾਬੂ

Hot News
ਚੰਡੀਗੜ੍ਹ, 23 ਸਤੰਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 246ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 596 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 246ਵੇਂ ਦਿਨ, ਪੁਲਿਸ ਟੀਮਾਂ ਨੇ ਅੱਠ ਹਥਿਆਰਾਂ ਸਮੇਤ 249 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 73,130 ਹੋ ਗਈ ਹੈ। ਇਸ ਤੋਂ ਇਲਾਵਾ 174 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ...
ਬਰਿੰਦਰ ਕੁਮਾਰ ਗੋਇਲ ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ

ਬਰਿੰਦਰ ਕੁਮਾਰ ਗੋਇਲ ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ

Hot News
*ਚੰਡੀਗੜ੍ਹ, 23 ਸਤੰਬਰ:* ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਜਲ ਸਰੋਤ ਵਿਭਾਗ ਦੀ ਨਹਿਰੀ ਪਟਵਾਰ ਯੂਨੀਅਨ ਨਾਲ ਮੀਟਿੰਗ ਕੀਤੀ ਜਿਸ ਵਿੱਚ ਮੁਲਾਜ਼ਮਾਂ ਦੀਆਂ ਸੇਵਾ-ਸਬੰਧੀ ਮੰਗਾਂ ਅਤੇ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਵਿਭਾਗ ਦੇ ਮੁੱਖ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਕੈਬਨਿਟ ਮੰਤਰੀ ਨੂੰ ਨਹਿਰੀ ਪਟਵਾਰੀਆਂ ਵੱਲੋਂ ਡਿਊਟੀ ਨਿਭਾਉਣ ਦੌਰਾਨ ਦਰਪੇਸ਼ ਵੱਖ-ਵੱਖ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ। ਜਲ ਸਰੋਤ ਮੰਤਰੀ ਨੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਅਤੇ ਜਾਇਜ਼ ਤੇ ਵਾਜਬ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕਰਨ ਅਤੇ ਨਿਯਮਾਂ ਤੇ ਸਰਕਾਰੀ ਉਪਬੰਧਾਂ ਅਨੁਸਾਰ ਯੋਗ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਆਪਣੇ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਨੂੰ ਦੂਰ ਕਰਨ ਵੱਲ ਪੂਰੀ ਤਵੱਜੋ ਦੇ ਰਹੀ ਹੈ ਅਤੇ ਸੇਵਾ-ਸਬੰਧੀ ਜਾਇਜ਼ ਮੁੱਦਿਆਂ ਦੇ ਹੱਲ ਲਈ ਨਿਰਪੱਖ ਅਤੇ ਪਾਰਦਰਸ਼ੀ ਪ੍ਰਣਾਲੀ ਯਕੀਨੀ ਬਣਾਉ...
ਪੰਜਾਬ ਦੇ ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

ਪੰਜਾਬ ਦੇ ਸਿਹਤ ਮੰਤਰੀ ਨੇ ਵੈਕਟਰ ਬੋਰਨ ਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ

Hot News
ਚੰਡੀਗੜ੍ਹ, 22 ਸਤੰਬਰ: ਲੋਕਾਂ ਦੀ ਸਿਹਤ ਦੀ ਰਾਖੀ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦ੍ਰਿੜ੍ਹ ਸੰਕਲਪ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਡਾਇਰੈਕਟੋਰੇਟ ਆਫ਼ ਹੈਲਥ ਸਰਵਿਸਿਜ਼ (ਡੀਐਚਐਸ) ਵਿਖੇ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਦਾ ਉਦੇਸ਼ ਸੂਬੇ ਭਰ ਵਿੱਚ ਵੈਕਟਰ-ਬੋਰਨ ਅਤੇ ਪਾਣੀ ਰਾਹੀਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਲਈ ਕੀਤੇ ਜਾ ਰਹੇ ਉਪਾਵਾਂ ਦਾ ਜਾਇਜ਼ਾ ਲੈਣਾ ਸੀ। ਇਸ ਦੌਰਾਨ ਸਿਹਤ ਮੰਤਰੀ ਦੇ ਨਾਲ ਪ੍ਰਮੁੱਖ ਸਕੱਤਰ (ਸਿਹਤ) ਕੁਮਾਰ ਰਾਹੁਲ, ਪੰਜਾਬ ਵਿਕਾਸ ਕਮਿਸ਼ਨ ਦੇ ਮੈਂਬਰ ਅਨੁਰਾਗ ਕੁੰਡੂ, ਵਿਸ਼ੇਸ਼ ਸਕੱਤਰ (ਸਿਹਤ) ਅਤੇ ਨੈਸ਼ਨਲ  ਹੈਲਥ ਮਿਸ਼ਨ ਦੀ ਐਮ.ਡੀ. ਸਾਕਸ਼ੀ ਸਾਹਨੀ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਹਿਤਿੰਦਰ ਕੌਰ ਅਤੇ ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਅਦਿਤੀ ਸਲਾਰੀਆ ਮੌਜੂਦ ਸਨ। ਇਸ ਤੋਂ ਇਲਾਵਾ ਡਿਪਟੀ ਡਾਇਰੈਕਟਰ ਡਾ. ਰੋਹਿਣੀ ਗੋਇਲ, ਸਹਾਇਕ ਡਾਇਰੈਕਟਰ ਡਾ. ਮਨਮੀਤ ਕੌਰ ਅਤੇ ਸਟੇਟ ਪ੍ਰੋਗਰਾ...
ਸਰਹੱਦੀ ਖੇਤਰਾਂ ਦੇ ਵਿਕਾਸ ਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਲਗਾਤਾਰ ਕੰਮ ਜਾਰੀ: ਲਾਲ ਚੰਦ ਕਟਾਰੂਚੱਕ  

ਸਰਹੱਦੀ ਖੇਤਰਾਂ ਦੇ ਵਿਕਾਸ ਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਲਗਾਤਾਰ ਕੰਮ ਜਾਰੀ: ਲਾਲ ਚੰਦ ਕਟਾਰੂਚੱਕ  

Hot News
ਚੰਡੀਗੜ੍ਹ/ਪਠਾਨਕੋਟ, ਸਤੰਬਰ 22 : ਹਿੰਦ-ਪਾਕਿਸਤਾਨ ਸਰਹੱਦ ਨਾਲ ਲੱਗਦੇ ਖੇਤਰਾਂ ਵਿੱਚ ਚੱਲ ਰਹੇ ਵਿਸ਼ੇਸ਼ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਕੈਬਨਿਟ ਮੰਤਰੀ ਪੰਜਾਬ ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਮਾਖਣਪੁਰ ਅਤੇ ਤਾਸ਼ ਖੇਤਰ ਦਾ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਤਾਸ਼ ਤੋਂ ਮਾਖਣਪੁਰ ਅਤੇ ਮਾਖਣਪੁਰ ਤੋਂ ਕੋਹਲਿਆ ਅੱਡੇ ਤੱਕ ਬਣਾਏ ਜਾ ਰਹੇ ਮੁੱਖ ਮਾਰਗ ਦੇ ਚੱਲ ਰਹੇ ਨਿਰਮਾਣ ਕਾਰਜਾਂ ਦਾ ਮੌਕੇ ’ਤੇ ਪਹੁੰਚ ਕੇ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਤੇ ਸਬੰਧਤ ਠੇਕੇਦਾਰ ਤੋਂ ਕੰਮ ਦੀ ਪ੍ਰਗਤੀ ਸਬੰਧੀ ਜਾਣਕਾਰੀ ਹਾਸਿਲ ਕੀਤੀ। ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਭੋਆ ਵਿੱਚ ਸੜਕਾਂ ਦੇ ਨਿਰਮਾਣ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਤਾਸ਼ ਤੋਂ ਮਾਖਣਪੁਰ ਅਤੇ ਮਾਖਣਪੁਰ ਤੋਂ ਕੋਹਲਿਆ ਅੱਡੇ ਤੱਕ ਬਣਾਏ ਜਾ ਰਹੇ ਮੁੱਖ ਮਾਰਗ ਦੀ ਚੌੜਾਈ ਪਹਿਲਾਂ ਕਰੀਬ 10 ਫੁੱਟ ਸੀ, ਜਿਸ ਨੂੰ ਹੁਣ ਵਧਾ ਕੇ 18 ...
ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿੱਲਾਂ ਨੇ ਜਿੱਤੇ ਕੌਮੀ ਐਵਾਰਡ

ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿੱਲਾਂ ਨੇ ਜਿੱਤੇ ਕੌਮੀ ਐਵਾਰਡ

Hot News
ਚੰਡੀਗੜ੍ਹ/ ਨਵੀਂ ਦਿੱਲੀ, 22 ਸਤੰਬਰ -   ਕੌਮੀ ਪੱਧਰ ਤੇ ਮਾਣ ਹਾਸਿਲ ਕਰਦਿਆਂ ਪੰਜਾਬ ਦੀਆਂ ਪੰਜ ਸਹਿਕਾਰੀ ਖੰਡ ਮਿਲਾਂ ਨੇ ਨਵੀਂ ਦਿੱਲੀ ਵਿਖੇ ਹੋਏ ਕੌਮੀ ਸਹਿਕਾਰਤਾ ਸ਼ੂਗਰ ਉਦਯੋਗ ਕਨਕਲੇਵ 2026 ਦੌਰਾਨ ਵਿੱਤੀ ਪ੍ਰਬੰਧਨ, ਉੱਤਮ ਗੰਨਾ ਵਿਕਾਸ ਅਤੇ ਤਕਨੀਕੀ ਕੁਸ਼ਲਤਾ ਸ਼੍ਰੇਣੀਆਂ ਵਿਚ ਕੌਮੀ ਪੱਧਰ ਦੇ ਐਵਾਰਡ ਹਾਸਿਲ ਕੀਤੇ ਹਨ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਸ੍ਰੀ ਨਿਤਿਨ ਗਡਕਰੀ ਪਾਸੋਂ ਇਹ ਐਵਾਰਡ ਪ੍ਰਾਪਤ ਕੀਤੇ।ਇਸ ਕਨਕਲੇਵ ਦੌਰਾਨ ਵਿੱਤੀ ਪ੍ਰਬੰਧਨ ( ਅਦਰ ਰਿਕਵਰੀ ਏਰੀਆ) ਵਰਗ ਵਿਚ ਦੀ  ਬਟਾਲਾ ਕੋਆਪਰੇਟਿਵ ਸ਼ੂਗਰ ਮਿੱਲਜ਼ ਲਿਮਟਿਡ ਨੇ ਦੂਜਾ, ਉੱਤਮ ਗੰਨਾ ਵਿਕਾਸ ( ਅਦਰ ਰਿਕਵਰੀ ਏਰੀਆ) ਵਰਗ ਵਿਚ ਦੀ ਫਾਜਿਲਕਾ ਕੋਆਪਰੇਟਿਵ ਸ਼ੂਗਰ ਮਿੱਲਜ਼ ਲਿਮਟਿਡ ਅਤੇ ਬੁੱਢੇਵਾਲ ਕੋਆਪਰੇਟਿਵ ਸ਼ੂਗਰ ਮਿੱਲਜ਼ ਲਿਮਟਿਡ ਨੇ ਦੂਜਾ ਅਤੇ ਤਕਨੀਕੀ ਕੁਸ਼ਲਤਾ ਐਵਾਰਡ (ਅਦਰ ਰਿਕਵਰੀ ਏਰੀਆ) ਵਰਗ ਵਿਚ  ਦੀ ਨਕੋਦਰ ਕੋਆਪਰੇਟਿਵ ਸ਼ੂਗਰ ਮਿੱਲਜ਼ ਲਿਮਟਿਡ ਨੇ ਦੂਜਾ ਅਤੇ ਇਸੇ ਵਰਗ ਵਿਚ ਦੀ ਭੋਗਪੁਰ ਕੋਆਪਰੇਟਿਵ ਸ਼ੂਗਰ ਮਿਲਜ਼ ਲ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਨੂੰ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਮੀਟਿੰਗਾਂ ਵਿੱਚ ਗਜ਼ਟਿਡ ਅਧਿਕਾਰੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

Hot News
ਚੰਡੀਗੜ੍ਹ, 22 ਸਤੰਬਰ 2026:- ਵਪਾਰੀ ਵਰਗ ਦੀਆਂ ਮੁਸ਼ਕਲਾਂ ਦੇ ਨਿਪਟਾਰੇ ਅਤੇ ਸਥਾਨਕ ਵਿਕਾਸ ਨੂੰ ਹੁਲਾਰਾ ਦੇਣ ਲਈ ਇੱਕ ਵੱਡਾ ਕਦਮ ਚੁੱਕਦਿਆਂ, ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਕਿ ਪੰਜਾਬ ਰਾਜ ਵਪਾਰੀ ਕਮਿਸ਼ਨ (ਪੀ.ਐਸ.ਟੀ.ਸੀ.) ਦੇ ਚੇਅਰਮੈਨ ਵੀ ਹਨ, ਨੇ ਨਿਰਦੇਸ਼ ਦਿੱਤੇ ਹਨ ਕਿ ਸਾਰੇ ਸਬੰਧਤ ਵਿਭਾਗ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਗਜ਼ਟਿਡ ਅਧਿਕਾਰੀ ਜ਼ਿਲ੍ਹਾ ਪੱਧਰੀ ਵਪਾਰੀ ਕਮਿਸ਼ਨ ਦੀਆਂ ਆਗਾਮੀ ਮੀਟਿੰਗਾਂ ਵਿੱਚ ਜ਼ਰੂਰ ਸ਼ਾਮਲ ਹੋਣ। ਕੈਬਨਿਟ ਮੰਤਰੀਆਂ ਅਮਨ ਅਰੋੜਾ ਅਤੇ ਤਰੁਣਪ੍ਰੀਤ ਸਿੰਘ ਸੌਂਧ, ਅਤੇ ਪੀ.ਐਸ.ਟੀ.ਸੀ. ਦੇ ਵਾਈਸ ਚੇਅਰਮੈਨ ਅਨਿਲ ਠਾਕੁਰ ਨਾਲ ਪੀ.ਐਸ.ਟੀ.ਸੀ. ਦੀ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਨੇ ਜ਼ੋਰ ਦਿੱਤਾ ਕਿ ਇਹ ਜ਼ਿਲ੍ਹਾ ਪੱਧਰੀ ਮੀਟਿੰਗਾਂ ਮੁਕੰਮਲ ਹੋ ਚੁੱਕੇ ਸਾਰੇ ਵਿਕਾਸ ਪ੍ਰੋਜੈਕਟਾਂ ਦੀ ਵਿਆਪਕ ਸਮੀਖਿਆ ਕਰਨ ਅਤੇ ਵਪਾਰੀਆਂ ਵੱਲੋਂ ਉਠਾਏ ਗਏ ਬਕਾਇਆ ਮਸਲਿਆਂ ਦਾ ਹੱਲ ਕਰਨ ਲਈ ਹੋਣੀਆਂ ਚਾਹੀਦੀਆਂ ਹਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ‘ਰੰਗਲਾ ਪੰਜਾਬ’ ਸਕੀਮ ਤ...