Wednesday, November 12Malwa News
Shadow

Hot News

20 ਹਜਾਰ ਰੁਪਏ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

20 ਹਜਾਰ ਰੁਪਏ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Hot News
ਅੰਮ੍ਰਿਤਸਰ, 15 ਜਨਵਰੀ : ਵਿਜੀਲੈਂਸ ਬਿਊਰੋ ਨੇ ਹਲਕਾ ਚੌਗਾਵਾਂ ਵਿਖੇ ਤਾਇਨਾਤ ਇਕ ਪਟਵਾਰੀ ਹਰਸਿਮਰਤਜੀਤ ਸਿੰਘ ਨੂੰ 20 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਤਹਿਸੀਲ ਲੋਪੋਕੇ ਦੇ ਪਿੰਡ ਕੋਹਾਲਾ ਦੇ ਵਾਸੀ ਸਰਮੇਲ ਸਿੰਘ ਨੇ ਸ਼ਿਕਾਇਤ ਕੀਤੀ ਸੀ ਕਿ ਉਸ ਦੀ ਜ਼ਮੀਨ ਦੀ ਜ਼ਮਾਂਬੰਦੀ ਵਿਚ ਕੀਤੀ ਗਈ ਗੜਬੜੀ ਨੂੰ ਠੀਕ ਕਰਨ ਲਈ ਪਟਵਾਰੀ ਹਰਸਿਮਰਤਜੀਤ ਸਿੰਘ ਵਲੋਂ 20 ਹਜਾਰ ਰੁਪਏ ਰਿਸ਼ਵਤ ਮੰਗੀ ਜਾ ਰਹੀ ਹੈ। ਵਿਜੀਲੈਂਸ ਵਲੋਂ ਮੁਢਲੀ ਜਾਂਚ ਕਰਨ ਪਿਛੋ਼ ਆਪਣਾ ਜਾਲ ਵਿਛਾਇਆ ਅਤੇ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਵਿਖੇ ਪਰਚਾ ਦਰਜ ਕਰ ਲਿਆ ਗਿਆ ਹੈ।...
ਪੰਜ ਕਿੱਲੋ ਹੈਰੋਇਨ ਸਮੇਤ ਗ੍ਰੋਹ ਦਾ ਮੁਖੀ ਗ੍ਰਿਫਤਾਰ

ਪੰਜ ਕਿੱਲੋ ਹੈਰੋਇਨ ਸਮੇਤ ਗ੍ਰੋਹ ਦਾ ਮੁਖੀ ਗ੍ਰਿਫਤਾਰ

Hot News
ਤਰਨਤਾਰਨ, 15 ਜਨਵਰੀ : ਪੰਜਾਬ ਪੁਲੀਸ ਨੇ ਨਸ਼ਾ ਤਸਕਰਾਂ ਖਿਲਾਫ ਵੱਡੀ ਕਾਰਵਾਈ ਕਰਦਿਆਂ ਤਸਕਰਾਂ ਦੇ ਗ੍ਰੋਹ ਦੇ ਮੁਖੀ ਨੂੰ ਪੰਜ ਕਿੱਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ ਨੇ ਦੱਸਿਆ ਕਿ ਪੁਲੀਸ ਵਲੋਂ ਚਲਾਏ ਗਏ ਇਕ ਅਪ੍ਰੇਸ਼ਨ ਦੌਰਾਨ ਜਿਲਾ ਤਰਨਤਾਰਨ ਦੇ ਪਿੰਡ ਭਾਈ ਲੱਧੂ ਵਿਖੇ ਰਛਪਾਲ ਸਿੰਘ ਨੂੰ ਗ੍ਰਿਫਤਾਰ ਕਰਕੇ ਉਸਦੇ ਕਬਜੇ ਵਿਚੋਂ 5 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲੀਸ ਵਲੋਂ ਕੀਤੀ ਗਈ ਮੁਢਲੀ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਰਛਪਾਲ ਸਿੰਘ ਦੇ ਪਾਕਿਸਤਾਨ ਵਿਚ ਸਬੰਧ ਹਨ ਅਤੇ ਉਹ ਨਸ਼ਾ ਤਸਕਰੀ ਦਾ ਇਕ ਵੱਡਾ ਗ੍ਰੋਹ ਚਲਾ ਰਿਹਾ ਹੈ। ਉਹ ਪਾਕਿਸਤਾਨ ਵਿਚੋਂ ਨਸ਼ਾ ਮੰਗਵਾਉਂਦਾ ਸੀ ਅਤੇ ਪੰਜਾਬ ਦੇ ਵੱਖ ਵੱਖ ਇਲਾਕਿਆਂ ਵਿਚ ਨਸ਼ਾ ਸਪਲਾਈ ਕਰਦਾ ਸੀ। ਪੁਲੀਸ ਵਲੋਂ ਉਸ ਨੂੰ ਗ੍ਰਿਫਤਾਰ ਕਰਕੇ ਅਗਲੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਵਲੋਂ ਉਸਦੇ ਸਾਰੇ ਨੈੱਟਵਰਕ ਦਾ ਪਤਾ ਲਗਾ ਕੇ ਉਸਦੇ ਸਾਥੀਆਂ ਨੂੰ ਵੀ ਗ੍ਰਿਫਤਾਰ ਕੀਤਾ ਜਾਵੇਗਾ।...
ਲੁਧਿਆਣਾ ਕੋਲ ਚਲਦੀ ਰੇਲ ਗੱਡੀ ‘ਚ ਲੱਗੀ ਅੱਗ

ਲੁਧਿਆਣਾ ਕੋਲ ਚਲਦੀ ਰੇਲ ਗੱਡੀ ‘ਚ ਲੱਗੀ ਅੱਗ

Hot News
ਲੁਧਿਆਣਾ, 14 ਜਨਵਰੀ : ਅੰਮ੍ਰਿਤਸਰ ਤੋਂ ਨਵੀਂ ਦਿੱਲੀ ਜਾ ਰਹੀ ਸ਼ਾਨ-ਏ-ਪੰਜਾਬ ਐਕਸਪ੍ਰੈਸ (ਗੱਡੀ ਨੰਬਰ 12498) ਵਿੱਚ ਅੱਜ ਰੇਲ ਗੱਡੀ ਦੇ ਬ੍ਰੇਕ ਐਕਸਲ ਵਿੱਚ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਯਾਤਰੀਆਂ ਵਿੱਚ ਭਗਦੜ ਮੱਚ ਗਈ। ਇਹ ਘਟਨਾ ਲੁਧਿਆਣਾ ਅਤੇ ਖੰਨਾ ਦੇ ਵਿਚਕਾਰ ਦੀ ਹੈ।ਜਾਣਕਾਰੀ ਅਨੁਸਾਰ, ਰੇਲ ਗੱਡੀ ਲੁਧਿਆਣਾ ਤੋਂ ਖੰਨਾ ਵੱਲ ਜਾ ਰਹੀ ਸੀ। ਖੰਨਾ ਤੋਂ ਲਗਭਗ 10 ਕਿਲੋਮੀਟਰ ਪਹਿਲਾਂ ਯਾਤਰੀਆਂ ਨੇ ਡੱਬੇ ਵਿੱਚੋਂ ਧੂੰਆਂ ਨਿਕਲਦਾ ਵੇਖਿਆ। ਧੂੰਏਂ ਨੂੰ ਵੇਖਦਿਆਂ ਹੀ ਯਾਤਰੀਆਂ ਵਿੱਚ ਦਹਿਸ਼ਤ ਫੈਲ ਗਈ ਅਤੇ ਉਨ੍ਹਾਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਰੇਲਵੇ ਸਟਾਫ ਨੇ ਤੁਰੰਤ ਕਾਰਵਾਈ ਕਰਦਿਆਂ ਰੇਲ ਗੱਡੀ ਨੂੰ ਚਾਵਾ ਦੇ ਨੇੜੇ ਐਮਰਜੈਂਸੀ ਵਿੱਚ ਰੋਕ ਦਿੱਤਾ।ਰੇਲਵੇ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਨੂੰ ਸੰਭਾਲਿਆ ਅਤੇ ਡੱਬੇ ਦੇ ਹੇਠਾਂ ਐਕਸਲ ਲੈਦਰ ਵਿੱਚ ਲੱਗੀ ਅੱਗ 'ਤੇ ਕਾਬੂ ਪਾ ਲਿਆ। ਇਸ ਘਟਨਾ ਵਿੱਚ ਕਿਸੇ ਯਾਤਰੀ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ। ਰੇਲਵੇ ਵਿਭਾਗ ਦੀ ਫੁਰਤੀਲੀ ਕਾਰਵਾਈ ਨਾਲ ਇੱਕ ਵੱਡੀ ਦੁਰਘਟਨਾ ਟਲ ਗਈ।...
ਅਕਾਲੀ ਦਲ ਨੇ ਕੀਤੀ ਮਾਘੀ ‘ਤੇ ਵੱਡੀ ਕਾਨਫਰੰਸ

ਅਕਾਲੀ ਦਲ ਨੇ ਕੀਤੀ ਮਾਘੀ ‘ਤੇ ਵੱਡੀ ਕਾਨਫਰੰਸ

Hot News, Punjab Politics
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ : ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਅੱਜ ਮਾਘੀ ਮੇਲੇ ਮੌਕੇ ਵਿਸ਼ਾਲ ਕਾਨਫਰੰਸ ਕੀਤੀ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਇਕੱਠ ਕੀਤਾ ਗਿਆ। ਇਸ ਕਾਨਫਰੰਸ ਵਿਚ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ, ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਸਮੇਤ ਵੱਖ ਵੱਖ ਆਗੂਆਂ ਨੇ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆ ਸਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਾਦਲ ਪਰਿਵਾਰ ਦਾ ਗੁਨਾਹ ਕੀ ਹੈ। ਉਨ੍ਹਾਂ ਨੇ ਕਿਹਾ ਕਿ 104 ਸਾਲ ਪੁਰਾਣੀ ਪਾਰਟੀ ਹੈ। ਇਸ ਵਿਚ 70 ਸਾਲ ਬਾਦਲ ਸਾਹਿਬ ਨੇ ਪਾਰਟੀ ਦੀ ਸੇਵਾ ਕੀਤੀ। ਏਜੰਸੀਆਂ ਦੇ ਲੋਕ ਬਾਦਲ ਸਾਹਿਬ ਖਿਲਾਫ ਪ੍ਰਚਾਰ ਕਰ ਰਹੇ ਹਨ। ਬਾਦਲ ਸਾਹਿਬ ਦਾ ਗੁਨਾਹ ਇਹੀ ਹੈ ਕਿ ਉਨ੍ਹਾਂ ਨੇ ਜ਼ਿੰਦਗੀ ਦੇ 18 ਸਾਲ ਜੇਲ੍ਹਾਂ ਵਿਚ ਕੱਟੇ। ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੇ ਰਾਜ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਈ ਹੈ। ਇਸ ਲਈ ਬਾਦਲ ਸਾਹਿਬ ਨੇ ਮੁਆਫੀ ਮੰਗੀ ਕਿ ਸਾਡੇ ਰਾਜ ਵਿਚ ਬੇਅਦਬੀ ਹੋਈ। ਹੁਣ ਰੋਜ਼ ਕਿਤੇ ਨਾ ਕਿ...
ਮਾਘੀ ਮੌਕੇ ਭਾਈ ਅੰਮ੍ਰਿਤਪਾਲ ਦੀ ਨਵੀਂ ਪਾਰਟੀ ਦਾ ਐਲਾਨ

ਮਾਘੀ ਮੌਕੇ ਭਾਈ ਅੰਮ੍ਰਿਤਪਾਲ ਦੀ ਨਵੀਂ ਪਾਰਟੀ ਦਾ ਐਲਾਨ

Hot News
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ : ਪੰਜਾਬ ਦੇ ਖਾਲਿਸਤਾਨ ਸਮਰਥਕ ਸਾਂਸਦ ਅੰਮ੍ਰਿਤਪਾਲ ਦੀ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਦਾ ਨਾਮ 'ਅਕਾਲੀ ਦਲ ਵਾਰਿਸ ਪੰਜਾਬ ਦੇ' ਰੱਖਿਆ ਗਿਆ ਹੈ। ਮੰਗਲਵਾਰ ਨੂੰ ਮੁਕਤਸਰ ਦੇ ਮਾਘੀ ਮੇਲੇ ਵਿੱਚ ਸਿਆਸੀ ਕਾਨਫਰੰਸ ਕਰਕੇ ਇਸ ਦੀ ਘੋਸ਼ਣਾ ਕੀਤੀ ਗਈ।ਪਾਰਟੀ ਦਾ ਪ੍ਰਧਾਨ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸਾਂਸਦ ਅੰਮ੍ਰਿਤਪਾਲ ਨੂੰ ਬਣਾਇਆ ਗਿਆ ਹੈ। ਅੰਮ੍ਰਿਤਪਾਲ 'ਤੇ ਦੇਸ਼ਧ੍ਰੋਹ ਦੇ ਦੋਸ਼ਾਂ ਵਿੱਚ NSA ਲਗਾਇਆ ਗਿਆ ਹੈ। ਚੂੰਕਿ ਪ੍ਰਧਾਨ ਅੰਮ੍ਰਿਤਪਾਲ ਅਜੇ ਜੇਲ੍ਹ ਵਿੱਚ ਹਨ, ਇਸ ਲਈ ਪਾਰਟੀ ਨੂੰ ਚਲਾਉਣ ਲਈ ਕਮੇਟੀ ਬਣਾਈ ਗਈ ਹੈ।ਇਸ ਦੌਰਾਨ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਅਤੇ ਫਰੀਦਕੋਟ ਤੋਂ ਆਜ਼ਾਦ ਸਾਂਸਦ ਸਰਬਜੀਤ ਸਿੰਘ ਵੀ ਮੌਜੂਦ ਰਹੇ। ਪਾਰਟੀ ਆਗੂ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ ਕਿਹਾ ਕਿ ਚੋਣ ਕਮਿਸ਼ਨ ਨੂੰ ਪਾਰਟੀ ਲਈ 3 ਨਾਮ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ ਇਸ ਨਾਮ 'ਤੇ ਮੋਹਰ ਲੱਗੀ ਹੈ।ਉਨ੍ਹਾਂ ਕਿਹਾ ਕਿ ਇਹ ਦੋ ਵਿਚਾਰਧਾਰਾਵਾਂ ਦੀ ਜੰਗ ਹੈ। ਇੱਕ ਵਿਚਾਰਧਾਰਾ ਦਿੱਲੀ ਦੀ ਹੈ, ਜੋ ਕਿਸਾਨਾਂ ਦੀ ਜਾਨ ਲੈ ਰਹੀ ਹੈ। ਦਿੱਲੀ ਦੀ ਸੋਚ ਸ...
ਮਾਘੀ ਮੇਲੇ ਮੌਕੇ ਪੁਲੀਸ ਨੇ ਲਾਇਆ ਲੰਗਰ

ਮਾਘੀ ਮੇਲੇ ਮੌਕੇ ਪੁਲੀਸ ਨੇ ਲਾਇਆ ਲੰਗਰ

Hot News
ਸ੍ਰੀ ਮੁਕਤਸਰ ਸਾਹਿਬ, 14 ਜਨਵਰੀ : ਪੰਜਾਬ ਪੁਲੀਸ ਵਲੋਂ ਇਥੇ ਮਾਘੀ ਮੇਲੇ ਮੌਕੇ ਸੰਗਤਾਂ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ ਅਤੇ ਇਸ ਮੌਕੇ ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ, ਆਈ ਜੀ ਪੀ ਸੁਖਚੈਨ ਸਿੰਘ ਅਤੇ ਪੁਲੀਸ ਦੇ ਹੋਰ ਉੱਚ ਅਧਿਕਾਰੀ ਵੀ ਹਾਜਰ ਹੋਏ।40 ਮੁਕਤਿਆਂ ਦੀ ਯਾਦ ਵਿਚ ਹਰ ਸਾਲ ਲੋਹੜੀ ਤੋਂ ਅਗਲੇ ਦਿਨ ਮਾਘੀ ਵਾਲੇ ਦਿਨ ਮਨਾਏ ਜਾਂਦੇ ਇਸ ਤਿਉਹਾਰ ਮੌਕੇ ਪੰਜਾਬ ਪੁਲੀਸ ਸੇਵਾ ਕਮੇਟੀ ਵਲੋਂ ਲੰਗਰ ਲਗਾਇਆ ਗਿਆ। ਇਸ ਮੌਕੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ ਗਈ। ਪੁਲੀਸ ਸੇਵਾ ਕਮੇਟੀ ਦੇ ਜਵਾਨਾਂ ਨੇ ਪੂਰਾ ਦਿਨ ਸੰਗਤਾਂ ਨੂੰ ਲੰਗਰ ਵਰਤਾਇਆ। ਇਸ ਮੌਕੇ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਯੋਧਿਆਂ ਦੀ ਧਰਤੀ ਹੈ। ਇਸ ਧਰਤੀ ਤੋਂ ਜਨਮ ਲੈਣ ਵਾਲੇ ਯੋਧੇ ਗਰੀਬ ਅਤੇ ਮਜਲੂਮਾਂ ਦੀ ਰੱਖਿਆ ਲਈ ਲੜਦੇ ਰਹੇ ਹਨ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਗਰੀਬ ਅਤੇ ਮਜ਼ਲੂਮਾਂ ਦੀ ਰੱਖਿਆ ਲਈ ਖਾਲਸਾ ਪੰਥ ਦੀ ਸਾਜਨਾ ਕੀਤੀ ਸੀ। ਅੱਜ ਪੰਜਾਬ ਦੇ ਲੋਕ ਗੁਰੂਆਂ ਦੀ ਸੋਚ ਨੂੰ ਅੱਗੇ ਵਧਾ ਰਹੇ ਹਨ।...
ਪੁਲੀਸ ਦੀ ਸਾਰੇ ਅੱਡਿਆਂ ‘ਤੇ ਚੱਲੀ ਤਲਾਸ਼ੀ ਮੁਹਿੰਮ

ਪੁਲੀਸ ਦੀ ਸਾਰੇ ਅੱਡਿਆਂ ‘ਤੇ ਚੱਲੀ ਤਲਾਸ਼ੀ ਮੁਹਿੰਮ

Hot News
ਚੰਡੀਗੜ੍ਰ, 13 ਜਨਵਰੀ : ਲੋਹੜੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਅੱਜ ਪੰਜਾਬ ਪੁਲੀਸ ਵਲੋਂ ਪੰਜਾਬ ਦੇ ਸਾਰੇ ਬੱਸ ਅੱਡਿਆਂ 'ਤੇ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ। ਪੁਲੀਸ ਦੇ ਡੀ.ਜੀ.ਪੀ. ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਪੰਜਾਬ ਦੇ 28 ਪੁਲੀਸ ਜਿਲਿਆਂ ਵਿਚ ਦੁਪਹਿਰ ਦੋ ਵਜੇ ਤੋਂ ਸ਼ਾਮ ਚਾਰ ਵਜੇ ਤੱਕ ਮੁਹਿੰਮ ਚਲਾਈ ਗਈ। ਇਸ ਦੌਰਾਨ ਪੁਲੀਸ ਮੁਲਾਜ਼ਮਾਂ ਵਲੋਂ ਅੱਡਿਆਂ 'ਤੇ ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਲਈ ਗਈ ਅਤੇ ਪੁੱਛਗਿੱਛ ਕੀਤੀ ਗਈ। ਇਸ ਦੌਰਾਨ 77 ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਵੀ ਲਿਆ ਗਿਆ। ਇਸੇ ਤਰਾਂ ਪੁਲੀਸ ਸਰਚ ਦੌਰਾਨ 318 ਵਾਹਨਾਂ ਦੇ ਚਲਾਨ ਕੀਤੇ ਗਏ ਅਤੇ 17 ਵਾਹਨ ਜਬਤ ਕੀਤੇ ਗਏ।...
200 ਰੁਪਏ ਦੇ ਰੰਗ ਲੱਗੇ ਨੋਟ ਨੇ ਭਰ ਦਿੱਤੇ ਜ਼ਿੰਦਗੀ ਵਿਚ ਰੰਗ

200 ਰੁਪਏ ਦੇ ਰੰਗ ਲੱਗੇ ਨੋਟ ਨੇ ਭਰ ਦਿੱਤੇ ਜ਼ਿੰਦਗੀ ਵਿਚ ਰੰਗ

Hot News
ਫਾਜ਼ਿਲਕਾ, 13 ਜਨਵਰੀ : ਇਕ ਰੰਗ ਲੱਗੇ ਹੋਏ 200 ਰੁਪਏ ਦੇ ਨੋਟ ਨੇ ਇਕ ਵਿਅਕਤੀ ਦੀ ਜ਼ਿੰਦਗੀ ਵਿਚ ਰੰਗ ਭਰ ਦਿੱਤੇ, ਪਰ ਇਹ ਨੋਟ ਲੈਣ ਲਈ ਕੋਈ ਦੁਕਾਨਦਾਰ ਵੀ ਤਿਆਰ ਨਹੀਂ ਸੀ। ਹਰ ਕੋਈ ਇਹ ਨੋਟ ਲੈਣ ਤੋਂ ਇਨਕਾਰ ਕਰ ਦਿੰਦਾ ਸੀ। ਆਖਰ ਇਸ ਰੰਗ ਲੱਗੇ ਨੋਟ ਨੇ ਅਜਿਹੇ ਰੰਗ ਦਿਖਾਏ ਕਿ ਸਾਰੇ ਹੈਰਾਨ ਹੋ ਗਏ।ਇਹ ਕਹਾਣੀ ਹੈ ਫਾਜ਼ਿਲਕਾ ਦੇ ਇਕ ਪੈਟਰੋਲ ਪੰਪ 'ਤੇ ਕੰਮ ਕਰਦੇ ਰਮੇਸ਼ ਸਿੰਘ ਨਾਂ ਦੇ ਵਿਅਕਤੀ ਦੀ। ਇਕ ਦਿਨ ਕੋਈ ਵਿਅਕਤੀ ਉਸ ਤੋਂ 200 ਰੁਪਏ ਦਾ ਪੈਟਰੋਲ ਪੁਆ ਕੇ 200 ਰੁਪਏ ਦਾ ਨੋਟ ਦੇ ਗਿਆ। ਇਹ ਨੋਟ ਰੰਗ ਲੱਗਿਆ ਹੋਣ ਕਾਰਨ ਪੰਪ ਦੇ ਮਾਲਕਾਂ ਨੇ ਵੀ ਲੈਣ ਤੋਂ ਇਨਕਾਰ ਕਰ ਦਿੱਤਾ ਅਤੇ ਫਿਰ ਰਮੇਸ਼ ਸਿੰਘ ਨੇ ਮਾਰਕੀਟ ਵਿਚ ਘਰ ਦਾ ਸਮਾਨ ਲੈਣ ਲਈ ਕਈ ਦੁਕਾਨਦਾਰਾਂ ਨੂੰ ਇਹ ਨੋਟ ਦੇਣ ਦੀ ਕੋਸ਼ਿਸ਼ ਕੀਤੀ, ਪਰ ਕਿਸੇ ਵੀ ਦੁਕਾਨਦਾਰ ਨੇ ਇਹ ਨੋਟ ਨਾ ਲਿਆ। ਅਚਾਨਕ ਰਮੇਸ਼ ਸਿੰਘ ਦੀ ਨਜ਼ਰ ਲਾਟਰੀ ਵਾਲੀ ਸਟਾਲ 'ਤੇ ਪਈ, ਜਿਥੇ ਲਿਖਿਆ ਹੋਇਆ ਸੀ ਕਿ ਇਥੇ ਫਟੇ ਪੁਰਾਣੇ ਨੋਟ ਬਦਲੇ ਜਾਂਦੇ ਹਨ। ਇਸ ਲਈ ਰਮੇਸ਼ ਕੁਮਾਰ ਲਾਟਰੀ ਵਾਲੀ ਦੁਕਾਨ 'ਤੇ ਪਹੁੰਚ ਗਿਆ। ਦੁਕਾਨਦਾਰ ਰੰਗ ਲੱਗੇ ਨੋਟ ਬਦਲੇ ਘੱਟ ਪੈਸੇ ਦੇ ਰਿਹਾ ਸੀ। ਫਿਰ ਰਮ...
ਜਲੰਧਰ ਨੂੰ ਪੂਰਨ ਵਿਕਸਤ ਸ਼ਹਿਰ ਬਣਾਵਾਂਗੇ : ਧੀਰ

ਜਲੰਧਰ ਨੂੰ ਪੂਰਨ ਵਿਕਸਤ ਸ਼ਹਿਰ ਬਣਾਵਾਂਗੇ : ਧੀਰ

Hot News
ਜਲੰਧਰ, 12 ਜਨਵਰੀ : ਨਗਰ ਨਿਗਮ ਜਲੰਧਰ ਦੇ ਨਵੇਂ ਚੁਣੇ ਗਏ ਮੇਅਰ ਵਿਨੀਤ ਧੀਰ ਨੇ ਅੱਜ ਸਾਰੇ ਕੌਂਸਲਰਾਂ, ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ। ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿਨੀਤ ਧੀਰ ਨੇ ਕਿਹਾ ਕਿ ਜਲੰਧਰ ਵਿਚ ਵਿਕਾਸ ਕਾਰਜਾਂ ਨੂੰ ਯੋਜਨਾਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ।ਉਨ੍ਹਾਂ ਨੇ ਕਿਹਾ ਕਿ ਸ੍ਰੀ ਕੇਜਰੀਵਾਲ ਤੋਂ ਇਲਾਵਾ ਸ੍ਰੀ ਸੰਦੀਪ ਪਾਠਕ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਆਪ ਦੇ ਬਾਕੀ ਸੀਨੀਅਰ ਲੀਡਰਾਂ ਨੇ ਉਸ 'ਤੇ ਭਰੋਸਾ ਜਿਤਾਇਆ ਹੈ। ਇਸ ਲਈ ਉਹ ਉਨ੍ਹਾਂ ਦੇ ਭਰੋਸੇ ਦੀ ਕਦਰ ਕਰਦਿਆਂ ਜਲੰਧਰ ਨੂੰ ਇਕ ਪੂਰਨ ਵਿਕਸਤ ਸ਼ਹਿਰ ਬਣਾਉਣ ਲਈ ਦਿਨ ਰਾਤ ਮਿਹਨਤ ਕਰਨਗੇ। ਜਲੰਧਰ ਦੇ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਬਾਰੇ ਵਿਨੀਤ ਧੀਰ ਨੇ ਕਿਹਾ ਕਿ ਸੀਵਰੇਜ ਦਾ ਓਵਰਫਲੋਅ, ਪੀਣ ਵਾਲੇ ਪਾਣੀ ਦੀ ਕਮੀ ਅਤੇ ਮਾੜੀਆਂ ਸਟਰੀਟ ਲਾਈਟਾਂ ਦੀਆਂ ਸਮੱਸਿਆਵਾਂ ਜਲੰਧਰ ਵਾਸੀਆਂ ਦੀਆਂ ਮੁੱਖ ਸਮੱਸਿਆਵਾਂ ਹਨ। ਇਸ ਲਈ ਸਭ ਤੋਂ ਪਹਿਲਾਂ ਇਨ੍ਹਾਂ ਸਮੱਸਿਆਵਾਂ ਦਾ ਹ...
48 ਸੀਟਾਂ ਲਈ 3329 ਉਮੀਦਵਾਰਾਂ ਨੇ ਦਿੱਤੀ ਦਾਖਲਾ ਪ੍ਰੀਖਿਆ

48 ਸੀਟਾਂ ਲਈ 3329 ਉਮੀਦਵਾਰਾਂ ਨੇ ਦਿੱਤੀ ਦਾਖਲਾ ਪ੍ਰੀਖਿਆ

Hot News
ਚੰਡੀਗੜ੍ਹ, 12 ਜਨਵਰੀ : ਪੰਜਾਬ ਦੀ ਇਕੋ ਇਕ ਅਰਮਡ ਫੋਰਸਿਜ਼ ਟਰੇਨਿੰਗ ਸੰਸਥਾ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੋਹਾਲੀ ਵਿਚ ਦਾਖਲੇ ਲਈ ਅੱਜ ਦਾਖਲਾ ਪ੍ਰੀਖਿਆ ਲਈ ਗਈ। ਇਸ ਦਾਖਲਾ ਪ੍ਰੀਖਿਆ ਵਿਚ 3329 ਉਮੀਦਵਾਰਾਂ ਨੇ ਭਾਗ ਲਿਆ। ਇਸ ਪ੍ਰੀਖਿਆ ਲਈ 4128 ਉਮੀਦਵਾਰਾਂ ਨੇ ਰਜਿਸਟਰੇਸ਼ਨ ਕਰਵਾਈ ਸੀ, ਪਰ ਇਨ੍ਹਾਂ ਵਿਚੋਂ 3329 ਉਮੀਦਵਾਰ ਹੀ ਦਾਖਲਾ ਪ੍ਰੀਖਿਆ ਵਿਚ ਬੈਠ ਸਕੇ। ਇੰਨੀ ਗਿਣਤੀ ਵਿਚ ਉਮੀਦਵਾਰਾਂ ਦੀ ਰਜਿਸਟਰੇਸ਼ਨ ਇਸ ਸੰਸਥਾ ਦਾ ਨਵਾਂ ਰਿਕਾਰਡ ਹੈ, ਜੋ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਦਾ ਸਿੱਟਾ ਹੈ।ਪੰਜਾਬ ਸਰਕਾਰ ਵਲੋਂ ਮੋਹਾਲੀ ਵਿਖੇ ਚੱਲ ਰਿਹਾ ਇਹ ਇੰਸਟੀਚਿਊਟ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਦੇ ਅਧੀਨ ਹੈ। ਇਸ ਵਿਭਾਗ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਇਸ ਸੰਸਥਾ ਦੇ ਕੈਡਿਟਾਂ ਨੂੰ ਚੰਗੀਆਂ ਸਿਖਲਾਈ ਸਹੂਲਤਾਂ ਮੁਹਈਆ ਕਰਵਾਉਣ ਲਈ ਹਮੇਸ਼ਾਂ ਯਤਨ ਕੀਤੇ ਜਾਂਦੇ ਰਹੇ ਹਨ।ਇਸ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾ ਮੁਕਤ) ਅਜੈ ਐਚ ਚੌਹਾਨ ਨੇ ਪ੍ਰੀਖਿ...