Wednesday, November 12Malwa News
Shadow

Hot News

ਕੈਨੇਡਾ, ਅਮਰੀਕਾ ਤੇ ਆਸਟਰੇਲੀਆ ਦੀਆਂ ਕੰਪਨੀਆਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ

ਕੈਨੇਡਾ, ਅਮਰੀਕਾ ਤੇ ਆਸਟਰੇਲੀਆ ਦੀਆਂ ਕੰਪਨੀਆਂ ਨੂੰ ਪੰਜਾਬ ‘ਚ ਨਿਵੇਸ਼ ਦਾ ਸੱਦਾ

Breaking News, Hot News
ਚੰਡੀਗੜ੍ਹ, 10 ਜਨਵਰੀ : ਪੰਜਾਬ ਦੇ ਉਦਯੋਗ ਤੇ ਵਪਾਰ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਦੁਨੀਆਂ ਭਰ ਵਿਚੋਂ ਆਏ ਵੱਖ ਵੱਖ ਕੰਪਨੀਆਂ ਦੇ 40 ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸੱਦਾ ਦਿੱਤਾ ਕਿ ਪੰਜਾਬ ਵਿਚ ਨਿਵੇਸ਼ ਕੰਪਨੀਆਂ ਨੂੰ ਸਰਕਾਰ ਵਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿਚ ਵੱਡੇ ਪੱਧਰ 'ਤੇ ਵਪਾਰ ਤੇ ਕਾਰੋਬਾਰ ਦੀਆਂ ਬੇਹੱਦ ਸੰਭਾਵਨਾਵਾਂ ਹਨ।ਕੇਂਦਰ ਸਰਕਾਰ ਵਲੋਂ ਕਰਵਾਏ ਜਾ ਰਹੇ ਅੱਠਵੇਂ ਇੰਡਸ ਫੂਡ ਮੇਲੇ ਦੌਰਾਨ ਕੰਪਨੀਆਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਖਾਣਿਆ ਬਾਰੇ ਪੂਰੀ ਦੁਨੀਆਂ ਦੇ ਲੋਕਾਂ ਵਿਚ ਉਤਸੁਕਤਾ ਹੁੰਦੀ ਹੈ ਅਤੇ ਪੰਜਾਬ ਦੇ ਸ਼ਵਾਦਿਸਟ ਖਾਣਿਆਂ ਬਾਰੇ ਸਾਰੀ ਦੁਨੀਆਂ ਜਾਣਦੀ ਹੈ। ਪੰਜਾਬ ਸਰਕਾਰ ਦੇ ਯਤਨਾਂ ਨਾਲ ਵੇਰਕਾ, ਸੋਹਣਾ, ਫਾਈਵ ਰਿਵਰਜ਼ ਅਤੇ ਹੋਰ ਬਰਾਂਡਾਂ ਦੀ ਪੂਰੀ ਦੁਨੀਆਂ ਵਿਚ ਪਹਿਚਾਣ ਬਣ ਚੁੱਕੀ ਹੈ। ਉਨ੍ਹਾਂ ਨੇ ਕਿਹਾ ਕਿ ਜਿਵੇਂ ਜਿਵੇਂ ਦੁਨੀਆਂ ਵਿਚ ਤਕਨੀਕੀ ਵਿਕਾਸ ਹੋ ਰਿਹਾ ਹੈ, ਉਵੇਂ ਉਵੇਂ ਹੀ ਪੰਜਾਬ ਦੇ ਬਣੇ ਉਤਪਾਦਾਂ ਦੀ ਮੰਗ ਪੂਰੀ ਦੁਨੀਆਂ ਵਿਚ ਵਧ ਰਹੀ ਹੈ। ਪੰਜਾਬ ਦੇ ਖਾਣਿਆਂ ...
ਪੰਜਾਬ ‘ਚ ਨੌਕਰੀਆਂ ਦਾ ਸਿਲਸਲਾ ਪੀ ਪੀ ਐਸ ਸੀ ਪ੍ਰੀਖਿਆ ਲਈ ਨੋਟੀਫਿਕੇਸ਼ਨ ਜਾਰੀ

ਪੰਜਾਬ ‘ਚ ਨੌਕਰੀਆਂ ਦਾ ਸਿਲਸਲਾ ਪੀ ਪੀ ਐਸ ਸੀ ਪ੍ਰੀਖਿਆ ਲਈ ਨੋਟੀਫਿਕੇਸ਼ਨ ਜਾਰੀ

Breaking News, Hot News
ਚੰਡੀਗੜ੍ਹ, 10 ਜਨਵਰੀ : ਪੰਜਾਬ ਪਬਲਿਕ ਸਰਵਿਸ ਵਲੋਂ ਲਈ ਜਾਣ ਵਾਲੀ ਸਾਂਝੀ ਪ੍ਰੀਖਿਆ ਲਈ ਪੰਜਾਬ ਸਰਕਾਰ ਵਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਅਤੇ 31 ਜਨਵਰੀ ਤੱਕ ਅਰਜੀਆਂ ਲਈਆਂ ਜਾਣਗੀਆਂ। ਇਕ ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਲੋਕ ਸੇਵਾ ਕਮਿਸ਼ਨ ਦੀ ਵੈਬਸਾਈਟ 'ਤੇ ਇਸ ਪ੍ਰੀਖਿਆ ਲਈ ਅਪਲਾਈ ਕੀਤਾ ਜਾ ਸਕਦਾ ਹੈ। ਸਰਕਾਰ ਵਲੋਂ ਇਸ ਪ੍ਰੀਖਿਆ ਰਾਹੀਂ 322 ਆਸਾਮੀਆਂ ਭਰੀਆਂ ਜਾਣੀਆਂ ਹਨ। ਇਸ ਪ੍ਰੀਖਿਆ ਵਿਚੋਂ ਪਾਸ ਹੋਣ ਵਾਲੇ ਉਮੀਦਵਾਰਾਂ ਨੂੰ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਵਿਚ ਖਾਲੀ ਪਈਆਂ ਤਹਿਸੀਲਦਾਰ, ਐਸ.ਡੀ.ਐਮ. ਅਤੇ ਹੋਰ ਅਧਿਕਾਰੀਆਂ ਦੇ ਆਹੁਦਿਆਂ 'ਤੇ ਨਿਯੁਕਤ ਕੀਤਾ ਜਾਂਦਾ ਹੈ। https://youtu.be/0n4HIMR_DeM...
37 ਸਾਲ ਦਾ ਨੌਜਵਾਨ ਕੁੜੀਆਂ ਵਾਲੇ ਕੱਪੜੇ ਪਹਿਣ ਕੇ ਪਹਿਲਾਂ ਮੁੰਡਿਆਂ ਨਾਲ ਸਬੰਧ ਬਣਾਉਂਦਾ ਤੇ ਫਿਰ ਕਤਲ ਕਰ ਦਿੰਦਾ, ਅਸਲ ਕਹਾਣੀ ਕੀ ਹੈ? ਜਾਣੋ ਪੂਰੀ ਕਹਾਣੀ

37 ਸਾਲ ਦਾ ਨੌਜਵਾਨ ਕੁੜੀਆਂ ਵਾਲੇ ਕੱਪੜੇ ਪਹਿਣ ਕੇ ਪਹਿਲਾਂ ਮੁੰਡਿਆਂ ਨਾਲ ਸਬੰਧ ਬਣਾਉਂਦਾ ਤੇ ਫਿਰ ਕਤਲ ਕਰ ਦਿੰਦਾ, ਅਸਲ ਕਹਾਣੀ ਕੀ ਹੈ? ਜਾਣੋ ਪੂਰੀ ਕਹਾਣੀ

Hot News, Unexpected
ਚੰਡੀਗੜ੍ਹ, 10 ਜਨਵਰੀ : ਪਿਛਲੇ ਦਿਨਾਂ ਵਿਚ ਇਕ ਖਬਰ ਬਹੁਤ ਹੀ ਚਰਚਾ ਵਿਚ ਰਹੀ ਕਿ ਪੁਲੀਸ ਨੇ ਇਕ ਅਜਿਹੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ਜੋ ਸਮਲਿੰਗੀ ਸਬੰਧ ਬਣਾਉਣ ਪਿਛੋਂ ਵਿਅਕਤੀ ਦਾ ਕਤਲ ਕਰ ਦਿੰਦਾ ਸੀ। ਉਸ ਉੱਪਰ 11 ਵਿਅਕਤੀਆਂ ਦੇ ਕਤਲਾਂ ਦਾ ਦੋਸ਼ ਹੈ। ਇਸ ਵਿਅਕਤੀ ਬਾਰੇ, ਉਸਦੇ ਪਰਿਵਾਰ ਬਾਰੇ ਅਤੇ ਉਸਦੇ ਸਮਲਿੰਗੀ ਬਨਣ ਬਾਰੇ ਮੀਡੀਆ ਟੀਮ ਨੇ ਪੂਰੀ ਜਾਣਕਾਰੀ ਇਕੱਠੀ ਕਰਨ ਦੀ ਕੋਸ਼ਿਸ਼ ਕੀਤੀ ਹੈ, ਜੋ ਤੁਹਾਡੇ ਸਾਹਮਣੇ ਪੇਸ਼ ਕਰ ਰਹੇ ਹਾਂ। 19 ਅਗਸਤ, 2024 ਨੂੰ ਪੰਜਾਬ ਦੇ ਰੂਪਨਗਰ ਵਿੱਚ ਇੱਕ ਲਾਸ਼ ਮਿਲੀ। ਮ੍ਰਿਤਕ ਦੀ ਉਮਰ 37 ਸਾਲ ਸੀ ਅਤੇ ਉਹ ਚਾਹ ਦੀ ਦੁਕਾਨ ਚਲਾਉਂਦਾ ਸੀ। ਉਸਦੇ ਸਰੀਰ 'ਤੇ ਕੱਪੜੇ ਨਹੀਂ ਸਨ। ਮੋਬਾਈਲ ਵੀ ਗਾਇਬ ਸੀ। ਪੁਲਿਸ ਨੇ ਆਲੇ-ਦੁਆਲੇ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ, ਤਾਂ ਇੱਕ ਸੈਕਸ ਵਰਕਰ 'ਤੇ ਸ਼ੱਕ ਹੋਇਆ। ਪੁਲਿਸ ਨੇ ਉਸਦਾ ਸਕੈਚ ਬਣਵਾਇਆ ਅਤੇ ਭਾਲ ਸ਼ੁਰੂ ਕਰ ਦਿੱਤੀ।ਪੁਲਿਸ ਗਾਇਬ ਹੋਏ ਫ਼ੋਨ ਦੀ ਲੋਕੇਸ਼ਨ ਪਤਾ ਕਰਦੀ ਰਹੀ। ਕਰੀਬ ਚਾਰ ਮਹੀਨੇ ਬੀਤ ਗਏ, ਪਰ ਕਾਤਲ ਦਾ ਪਤਾ ਨਹੀਂ ਲੱਗਾ। ਆਖ਼ਰ 23 ਦਸੰਬਰ ਨੂੰ ਪੁਲਿਸ ਰਾਮਸਰੂਪ ਉਰਫ਼ ਸੋਢੀ ਤੱਕ ਪਹੁੰਚੀ। ਪਤਾ ਲੱਗ...
ਸਰਹੰਦ ਫੀਡਰ ਨਹਿਰ ਬੰਦ ਕਰਨ ਦਾ ਐਲਾਨ

ਸਰਹੰਦ ਫੀਡਰ ਨਹਿਰ ਬੰਦ ਕਰਨ ਦਾ ਐਲਾਨ

Hot News
ਚੰਡੀਗੜ੍ਹ, 9 ਜਨਵਰੀ : ਪੰਜਾਬ ਦੇ ਜਲ ਸਰੋਤ ਵਿਭਾਗ ਨੇ ਜਰੂਰੀ ਕੰਮਾਂ ਲਈ ਸਰਹੰਦ ਫੀਡਰ ਕੈਨਾਲ ਨੂੰ 32 ਦਿਨਾਂ ਲਈ ਬੰਦ ਕਰਨ ਦਾ ਐਲਾਨ ਕੀਤਾ ਹੈ। ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫਸਲਾਂ ਦੀ ਹਾਲਤ ਨੂੰ ਮੁੱਖ ਰੱਖਦਿਆਂ 10 ਜਨਵਰੀ ਤੋਂ 10 ਫਰਵਰੀ ਤੱਕ ਇਹ ਨਹਿਰ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਦੌਰਾਨ ਨਹਿਰ ਦੀ ਮੁਰੰਮਤ ਦਾ ਕੰਮ ਵੀ ਕੀਤਾ ਜਾਵੇਗਾ
ਆਨਾਜ ਖਰੀਦ ਪੋਰਟਲ ਨਾਲ ਛੇੜਛਾੜ ਕਰਕੇ ਕੀਤਾ ਘਪਲਾ

ਆਨਾਜ ਖਰੀਦ ਪੋਰਟਲ ਨਾਲ ਛੇੜਛਾੜ ਕਰਕੇ ਕੀਤਾ ਘਪਲਾ

Hot News
ਚੰਡੀਗੜ੍ਹ, 9 ਜਨਵਰੀ : ਪੰਜਾਬ ਪੁਲੀਸ ਨੇ ਆਨਾਜ ਖਰੀਦ ਪੋਰਟਲ ਨਾਲ ਛੇੜਛਾੜ ਕਰਨ ਵਾਲੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਜੀ.ਪੀ. ਸਾਈਬਰ ਕ੍ਰਾਈਮ ਡਵੀਜ਼ਨ ਵੀ. ਨੀਰਜਾ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ਵਲੋਂ ਕਿਸਾਨਾਂ ਨੂੰ ਕੀਤੀ ਗਈ ਫਸਲਾਂ ਦੀ ਅਦਾਇਗੀ ਆਪਣੇ ਹੋਰ ਖਾਤਿਆਂ ਵਿਚ ਟਰਾਂਸਫਰ ਕਰ ਲਈ ਜਾਂਦੀ ਸੀ।ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਵਿਚ ਮਨੀਸ਼, ਜਸਵੀਰ ਸਿੰਘ, ਅੰਗਰੇਜ ਸਿੰਘ ਅਤੇ ਬਲਵਿੰਦਰ ਸਿੰਘ ਸ਼ਾਮਲ ਹਨ। ਪੁਲੀਸ ਨੇ ਧੋਖਾਧੜੀ ਲਈ ਵਰਤੇ ਗਏ ਸਾਰੇ ਡਿਜੀਟਲ ਉਪਕਰਮ ਵੀ ਕਾਬੂ ਕਰ ਲਏ ਹਨ।...
20 ਹਜਾਰ ਰਿਸ਼ਵਤ ਲੈਣ ਵਾਲਾ ਪੰਚਾਇਤ ਸੈਕਟਰੀ ਗ੍ਰਿਫਤਾਰ

20 ਹਜਾਰ ਰਿਸ਼ਵਤ ਲੈਣ ਵਾਲਾ ਪੰਚਾਇਤ ਸੈਕਟਰੀ ਗ੍ਰਿਫਤਾਰ

Hot News
ਸੰਗਰੂਰ, 8 ਜਨਵਰੀ : ਪੁਰਾਣੀ ਪੰਚਾਇਤ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਦਾ ਆਡਿਟ ਕਰਵਾਉਣ ਲਈ 20 ਹਜਾਰ ਰੁਪਏ ਰਿਸ਼ਵਤ ਲੈਣ ਵਾਲੇ ਪੰਚਾਇਤ ਸੈਕਟਰੀ ਪ੍ਰਿਥਵੀ ਸਿੰਘ ਨੂੰ ਅੱਜ ਵਿਜੀਲੈਂਸ ਨੇ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ ਅਤੇ ਖੇਤਰੀ ਡਿਪਟੀ ਡਾਇਰੈਕਟਰ ਲੋਕ ਫੰਡ ਆਡਿਟ ਦਫਤਰ ਪਟਿਆਲਾ ਦੇ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨੂੰ ਵੀ ਕੇਸ ਵਿਚ ਨਾਮਜ਼ਦ ਕਰ ਲਿਆ ਹੈ।ਵਿਜੀਲੈਂਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਜਿਲਾ ਸੰਗਰੂਰ ਦੇ ਪਿੰਡ ਮਹਾਂ ਸਿੰਘ ਵਾਲਾ ਦੇ ਵਾਸੀ ਗੁਰਿੰਦਰ ਸਿੰਘ ਨੇ ਸ਼ਿਕਾਇਤ ਕੀਤੀ ਸੀ ਕਿ ਬੀ.ਡੀ.ਪੀ.ਓ. ਦਫਤਰ ਬਲਾਕ ਮੂਨਕ ਵਿਖੇ ਤਾਇਨਾਤ ਪੰਚਾਇਤ ਸਕੱਤਰ ਪ੍ਰਿਥਵੀ ਸਿੰਘ ਵਲੋਂ ਪੰਚਾਇਤੀ ਵਿਕਾਸ ਕਾਰਜਾਂ ਦੇ ਆਡਿਟ ਲਈ 20 ਹਜਾਰ ਰੁਪਏ ਦੀ ਮੰਗ ਕੀਤੀ ਜਾ ਰਹੀ ਹੈ। ਸ਼ਿਕਾਇਤ ਕਰਨ ਵਾਲੇ ਨੇ ਦੱਸਿਆ ਕਿ ਪੰਚਾਇਤ ਸੈਕਟਰੀ ਵਲੋਂ ਇਹ ਰਿਸ਼ਵਤ ਦੀ ਰਕਮ ਅੱਗੇ ਆਡਿਟ ਇੰਸਪੈਕਟਰ ਦਵਿੰਦਰ ਬਾਂਸਲ ਨੂੰ ਵੀ ਭੇਜੀ ਜਾਣੀ ਸੀ। ਇਸ ਸ਼ਿਕਾਇਤ ਦੇ ਆਧਾਰ 'ਤੇ ਵਿਜੀਲੈਂਸ ਬਿਊਰੋ ਨੇ ਤੁਰੰਤ ਕਾਰਵਾਈ ਕਰਦਿਆਂ ਪੰਚਾਇਤ ਸੈਕਟਰੀ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਪੰਚਾਇਤ ਸੈਕਟਰੀ ਪਾਸੋਂ ਰਿਸ਼ਵਤ ਦੀ ਰਕਮ ਵੀ ਬਰਾ...
ਪੰਜਾਬ ਸਰਕਾਰ ਵਲੋਂ 14 ਨੂੰ ਮਾਘੀ ਦੀ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵਲੋਂ 14 ਨੂੰ ਮਾਘੀ ਦੀ ਛੁੱਟੀ ਦਾ ਐਲਾਨ

Hot News
ਚੰਡੀਗੜ੍ਹ, 8 ਜਨਵਰੀ : ਪੰਜਾਬ ਸਰਕਾਰ ਵਲੋਂ ਮਾਘੀ ਦੇ ਪਵਿੱਤਰ ਤਿਉਹਾਰ ਮੌਕੇ ਜਿਲਾ ਸ੍ਰੀ ਮੁਕਤਸਰ ਸਾਹਿਬ ਵਿਚ 14 ਜਨਵਰੀ ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਦੌਰਾਨ ਜਿਲਾ ਸ੍ਰੀ ਮੁਕਤਸਰ ਸਾਹਿਬ ਦੇ ਸਾਰੇ ਸਰਕਾਰੀ ਦਫਤਰ, ਬੋਰਡ, ਕਾਰਪੋਰੇਸ਼ਨਾਂ ਦੇ ਦਫਤਰ ਅਤੇ ਸਰਕਾਰੀ ਵਿਦਿਅਕ ਅਦਾਰੇ ਬੰਦ ਰਹਿਣਗੇ।
ਕੈਬਨਿਟ ਮੰਤਰੀ ਵਲੋਂ ਆਂਗਨਵਾੜੀ ਕੇਂਦਰਾਂ ਦਾ ਦੌਰਾ

ਕੈਬਨਿਟ ਮੰਤਰੀ ਵਲੋਂ ਆਂਗਨਵਾੜੀ ਕੇਂਦਰਾਂ ਦਾ ਦੌਰਾ

Hot News
ਚੰਡੀਗੜ੍ਹ, 8 ਜਨਵਰੀ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਆਮ ਜਨਤਾ ਨੂੰ ਚੰਗੀਆਂ ਸਹੂਲਤਾਂ ਮੁਹਈਆ ਕਰਵਾਉਣ ਲਈ ਅੱਜ ਇਕ ਆਂਗਨਵਾੜੀ ਸੈਂਟਰ ਦਾ ਅਚਨਚੇਤ ਦੌਰਾ ਕੀਤਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਿਲਾ ਬਠਿੰਡਾ ਦੇ ਪਿੰਡ ਭੋਖੜਾ ਵਿਖੇ ਆਂਗਨਵਾੜੀ ਦੇ ਦੌਰੇ ਦੌਰਾਨ ਕਰਵਾਈ ਗਈ ਗ੍ਰੈਫਟੀ ਅਤੇ ਹੋਰ ਸਾਰੇ ਰਿਕਾਰਡ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਬਜ਼ੁਰਗਾਂ ਅਤੇ ਪੈਨਸ਼ਨ ਦੇ ਲਾਭਪਾਤਰੀਆਂ ਨਾਲ ਵੀ ਗੱਲਬਾਤ ਕਰਕੇ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਤੋਂ ਬਾਅਦ ਮੰਤਰੀ ਵਲੋਂ ਪਿੰਡ ਬਾਜਕ ਵਿਖੇ ਲਰੇਗਾ ਦੇ ਸਹਿਯੋਗ ਨਾਲ ਬਣਾਈ ਗਈ ਆਂਗਨਵਾੜੀ ਕੇਂਦਰ ਦੀ ਇਮਾਰਤ ਦਾ ਵੀ ਦੌਰਾ ਕੀਤਾ। ਇਸ ਦੌਰਾਨ ਮਹਿਲਾਵਾਂ ਅਤੇ ਬੱਚਿਆਂ ਨੂੰ ਮਿਲਦੀਆਂ ਸਹੂਲਤਾਂ ਬਾਰੇ ਵੀ ਲਾਭਪਾਤਰੀਆਂ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਲਾਭਪਾਤਰੀਆਂ ਵਲੋਂ ਪੰਜਾਬ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦੀ ਪ੍ਰਸੰਸਾ ਕੀਤੀ ਅਤੇ ਤਸੱਲੀ ਪ੍ਰਗਟ ਕੀਤੀ।ਇਸ ਦੌਰਾਨ ਮੰਤਰੀ ਨ...
ਪੰਜਾਬ ਸਕੂਲਾਂ ‘ਚ ਲੱਗਣਗੇ ਨਸ਼ੇ ਬਾਰੇ ਪੀਰੀਅਡ

ਪੰਜਾਬ ਸਕੂਲਾਂ ‘ਚ ਲੱਗਣਗੇ ਨਸ਼ੇ ਬਾਰੇ ਪੀਰੀਅਡ

Hot News
ਚੰਡੀਗੜ੍ਹ, 8 ਜਨਵਰੀ : ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਹੁਣ ਸਕੂਲੀ ਵਿਦਿਆਰਥੀਆਂ ਦੇ ਸਿਲੇਬਸ ਵਿਚ ਨਸ਼ੇ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਪਾਠਕ੍ਰਮ ਸ਼ਾਮਲ ਕੀਤਾ ਜਾ ਰਿਹਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਨਵੇਂ ਸੈਸ਼ਨ 2025–26 ਦੌਰਾਨ ਸਿਲੇਬਸ ਵਿਚ ਸ਼ਾਮਲ ਕੀਤੇ ਜਾ ਰਹੇ ਪਾਠਕ੍ਰਮ ਵਿਚ ਨਸ਼ਿਆਂ ਦੇ ਦੁਰਪ੍ਰਭਾਵਾਂ ਤੋਂ ਇਲਾਵਾ ਇਹ ਜਾਣਕਾਰੀ ਵੀ ਸ਼ਾਮਲ ਕੀਤੀ ਜਾ ਰਹੀ ਹੈ ਕਿ ਨਸ਼ਿਆਂ ਤੋਂ ਦੂਰ ਕਿਵੇਂ ਰਿਹਾ ਜਾ ਸਕਦਾ ਹੈ। ਇਸ ਤੋਂ ਇਲਾਵਾ ਨਸ਼ੇ ਦੇ ਆਦੀ ਵਿਅਕਤੀ ਨੂੰ ਕਿਵੇਂ ਸੁਧਾਰਿਆ ਜਾ ਸਕਦਾ ਹੈ, ਇਸ ਬਾਰੇ ਵੀ ਜਾਣਕਾਰੀ ਪਾਠਕ੍ਰਮ ਵਿਚ ਸ਼ਾਮਲ ਕੀਤੀ ਜਾਵੇਗੀ। ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦੌਰਾਨ ਸਿਲੇਬਸ ਵਿਚ ਸ਼ਾਮਲ ਕੀਤੇ ਜਾਣ ਵਾਲੇ ਪਾਠਕ੍ਰਮ ਲਈ ਇਕ ਤਾਲਮੇਲ ਕਮੇਟੀ ਵੀ ਗਠਿਤ ਕੀਤੀ ਗਈ ਹੈ। ਇਸ ਕਮੇਟੀ ਦੀ ਅਗਵਾਈ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਕਰਨਗੇ ਅਤੇ ਮੁੱਖ ਸਕੱਤਰ ਰਾਹੁਲ ਤਿਵਾੜੀ ਨੂੰ ਨੋਡਲ ਅਫਸਰ ਲਗਾਇਆ ਗਿਆ ਹੈ। ਇਸੇ ਮੁਹਿੰਮ ਤਹਿਤ ਹੀ ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਨੂੰ ਟਰੇਨਿੰਗ ਦੇਣ ਲਈ ਮਾਸਟਰ...
ਵਿੱਤ ਮੰਤਰੀ ਨੇ ਕੀਤੀਆਂ ਮੁਲਾਜ਼ਮ ਯੂਨੀਆਂ ਨਾਲ ਮੀਟਿੰਗਾਂ

ਵਿੱਤ ਮੰਤਰੀ ਨੇ ਕੀਤੀਆਂ ਮੁਲਾਜ਼ਮ ਯੂਨੀਆਂ ਨਾਲ ਮੀਟਿੰਗਾਂ

Hot News
ਚੰਡੀਗੜ੍ਹ, 7 ਜਨਵਰੀ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ ਵੱਖ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ, ਜਿਸ ਵਿਚ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਵਿਸਥਾਰ ਵਿਚ ਚਰਚਾ ਕੀਤੀ ਗਈ।ਵਿੱਤ ਮੰਤਰੀ ਨੇ ਨੇਤਰਹੀਣ ਸੇਵਕ ਸਮਾਜ ਨਾਲ ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੂੰ ਨਿਰਦੇਸ਼ ਜਾਰੀ ਕੀਤੇ ਕਿ ਨੇਤਰਹੀਣਾ ਲਈ ਨਵਾਂ ਸਕੂਲ ਖੋਲ੍ਹਿਆ ਜਾਵੇ। ਇਸ ਤੋਂ ਇਲਾਵਾ ਲੁਧਿਆਣਾ ਵਿਖੇ ਨੇਤਰਹੀਣਾ ਦੇ ਸਕੂਲ ਦੇ ਸਟਾਫ ਦੀ ਗਿਣਤੀ ਵਧਾਈ ਜਾਵੇ ਅਤੇ ਉਥੇ ਹੋਰ ਲੋੜੀਂਦੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾਣ।ਇਸੇ ਤਰਾਂ ਪਾਵਰਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਬਾਰੇ ਸਰਕਾਰ ਵਲੋਂ ਜਲਦੀ ਹੀ ਫੈਸਲਾ ਲਿਆ ਜਾਵੇਗਾ। ਇਨ੍ਹਾਂ ਮੰਗਾਂ ਬਾਰੇ ਕੈਬਨਿਟ ਕਮੇਟੀ ਦੀ ਅਗਲੀ ਮੀਟਿੰਗ ਵਿਚ ਵਿਚਾਰ ਚਰਚਾ ਕੀਤੀ ਜਾਵੇਗੀ।ਇਸੇ ਤਰਾਂ ਵਿੱਤ ਮੰਤਰੀ ਨੇ ਬੇਰੁਜਗਾਰ ਸਾਂਝਾ ਮੋਰਚਾ, ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਅਤੇ ਕੰਪਿਊਟਰ ਅਧਿਆਪਕ ਯੂਨੀਅਨ ਨ...