Wednesday, November 12Malwa News
Shadow

Hot News

ਪੰਜਾਬ ਦੀਆਂ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਦਾ ਕੰਮ ਮੁਕੰਮਲ

ਪੰਜਾਬ ਦੀਆਂ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਦਾ ਕੰਮ ਮੁਕੰਮਲ

Hot News
ਚੰਡੀਗੜ੍ਹ, 7 ਜਨਵਰੀ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀਂ ਨੇ ਪੰਜਾਬ ਦੇ ਵੋਟਰਾਂ ਦੀਆਂ ਅੰਤਿਮ ਸੂਚੀਆਂ ਦੀਆਂ ਸੀਡੀਜ਼ ਮਾਨਤਾ ਪ੍ਰਾਪਤ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ। ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 7 ਜਨਵਰੀ ਤੱਕ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਕ ਕਰ ਦਿੱਤੀ ਗਈ ਹੈ। ਇਨ੍ਹਾਂ ਸੂਚੀਆਂ ਮੁਤਾਬਿਕ ਪੰਜਾਬ ਵਿਚ ਵੋਟਰਾਂ ਦੀ ਕੁੱਲ ਗਿਣਤੀ 2 ਕਰੋੜ 13 ਲੱਖ ਅੱਸੀ ਹਜਾਰ 565 ਹੈ। ਇਨ੍ਹਾਂ ਵਿਚੋਂ ਇਕ ਕਰੋੜ 12 ਲੱਖ ਇਕੱਤੀ ਹਜਾਰ 744 ਮਰਦ ਵੋਟਰ ਹਨ ਅਤੇ ਇਕ ਕਰੋੜ ਇਕ ਲੱਖ 48 ਹਜਾਰ 76 ਮਹਿਲਾ ਵੋਟਰ ਹਨ। ਇਸ ਤੋਂ ਇਲਾਵਾ ਤੀਜਾ ਲਿੰਗ ਵੋਟਰਾਂ ਦੀ ਗਿਣਤੀ ਵੀ 745 ਹੈ ਅਤੇ ਐਨ ਆਰ ਆਈ ਵੋਟਰਾਂ ਦੀ ਗਿਣਤੀ 1611 ਹੈ। ਇਸੇ ਤਰਾਂ ਅੰਗਹੀਣ ਵੋਟਰਾਂ ਦੀ ਗਿਣਤੀ ਇਕ ਲੱਖ 56 ਹਜਾਰ 130 ਹੈ ਅਤੇ ਸਰਵਿਸ ਵੋਟਰ ਇਕ ਲੱਖ ਇਕ ਹਜਾਰ 257 ਹਨ।ਇਸ ਮੌਕੇ ਮੁੱਖ ਚੋਣ ਅਧਿਕਾਰੀ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਹੁਣੇ ਤੋਂ ਹੀ ਪੋਲਿੰਗ ਸਟੇਸ਼ਨਾਂ 'ਤੇ ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਤਾਂ ਜੋ ਭਵਿੱਖ ਵਿ...
ਮੰਤਰੀ ਵਲੋਂ ਬੁੱਢੇ ਨਾਲੇ ਦੀ ਸਫਾਈ ਪ੍ਰੋਜੈਕਟ ਦੇ ਕੰਮ ਦਾ ਨਿਰੀਖਣ

ਮੰਤਰੀ ਵਲੋਂ ਬੁੱਢੇ ਨਾਲੇ ਦੀ ਸਫਾਈ ਪ੍ਰੋਜੈਕਟ ਦੇ ਕੰਮ ਦਾ ਨਿਰੀਖਣ

Hot News
ਲੁਧਿਆਣਾ, 6 ਜਨਵਰੀ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਬੁੱਢੇ ਨਾਲੇ ਦੀ ਸਫਾਈ ਲਈ ਚੱਲ ਰਹੇ ਪੰਪਿੰਗ ਸਟੇਸ਼ਨ ਦੇ ਬਦਲਵੇਂ ਪ੍ਰਬੰਧਾਂ ਦੇ ਕੰਮ ਦਾ ਨਿਰੀਖਣ ਕੀਤਾ। ਇਸ ਮੌਕੇ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਵੀ ਹਾਜਰ ਸਨ।ਇਸ ਮੌਕੇ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਬੁੱਢੇ ਨਾਲੇ ਦੀ ਸਫਾਈ ਦਾ ਕੰਮ ਪਹਿਲ ਦੇ ਆਧਾਰ 'ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਪੰਪਿੰਗ ਸਟੇਸ਼ਨ ਦੇ ਚੱਲਣ ਨਾਲ ਬੁੱਢੇ ਦਰਿਆ ਦਾ ਪ੍ਰਦੂਸ਼ਣ ਘੱਟ ਕਰਨ ਵਿਚ ਮੱਦਦ ਮਿਲੇਗੀ। ਇਸ ਮੌਕੇ ਮੰਤਰੀ ਨੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਕੀਤੀਆਂ ਕਿ ਜੋ ਵੀ ਡੇਅਰੀਆਂ ਜਾਂ ਹੋਰ ਫੈਕਟਰੀਆਂ ਅਣਟ੍ਰੀਟਡ ਪਾਣੀ ਬੁੱਢੇ ਨਾਲੇ ਵਿਚ ਛੱਡ ਰਹੀਆਂ ਹਨ, ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।...
ਭਗਵੰਤ ਮਾਨ ਗੁਰਪੁਰਬ ਮੌਕੇ ਗੁਰਦੁਆਰਾ ਭੱਠਾ ਸਾਹਿਬ ਹੋਏ ਨਤਮਸਤਕ

ਭਗਵੰਤ ਮਾਨ ਗੁਰਪੁਰਬ ਮੌਕੇ ਗੁਰਦੁਆਰਾ ਭੱਠਾ ਸਾਹਿਬ ਹੋਏ ਨਤਮਸਤਕ

Breaking News, Hot News
ਭੱਠਾ ਸਾਹਿਬ (ਰੋਪੜ), 6 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਜਿਲਾ ਰੋਪੜ ਵਿਚ ਪੈਂਦੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ।ਮੱਥਾ ਟੇਕਣ ਤੋਂ ਬਾਅਦ ਸੰਗਤਾਂ ਨੂੰ ਗੁਰਪੁਰਬ ਦੀ ਵਧਾਈ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਅਪੀਲ ਕੀਤੀ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੱਸੇ ਰਸਤੇ 'ਤੇ ਚੱਲ ਕੇ ਸਿੱਖੀ ਦੀ ਰਾਖੀ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਸਾਡੇ ਗੁਰੂ ਸਹਿਬਾਨਾਂ ਨੇ ਸਾਨੂੰ ਜਬਰ ਜੁਲਮ ਖਿਲਾਫ ਲੜਨ ਦੀ ਪ੍ਰੇਰਨਾ ਦਿੱਤੀ ਸੀ। ਇਸ ਲਈ ਸਾਨੂੰ ਮਨੁੱਖਤਾ ਦੀ ਸੇਵਾ ਲਈ ਹਮੇਸ਼ਾਂ ਤੱਤਪਰ ਰਹਿਣਾ ਚਾਹੀਦਾ ਹੈ ਅਤੇ ਜੁਲਮ ਖਿਲਾਫ ਆਵਾਜ ਉਠਾਉਣੀ ਚਾਹੀਦੀ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਗੁਰਦੁਆਰਾ ਸਾਹਿਬ ਵਿਖੇ ਸੂਬੇ ਦੇ ਲੋਕਾਂ ਦੀ ਤਰੱਕੀ ਅਤੇ ਸ਼ਾਂਤੀ ਲਈ ਅਰਦਾਸ ਵੀ ਕੀਤੀ। https://youtu.be/3hCHJ9R1ilw...
ਪੰਜਾਬ ਨੂੰ ਕੀਤਾ ਜਾਵੇਗਾ ਕੂੜਾ ਮੁਕਤ : ਸੋਂਦ

ਪੰਜਾਬ ਨੂੰ ਕੀਤਾ ਜਾਵੇਗਾ ਕੂੜਾ ਮੁਕਤ : ਸੋਂਦ

Breaking News, Hot News
ਖੰਨਾ, 6 ਜਨਵਰੀ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੋਂਦ ਨੇ ਪੰਜਾਬ ਨੂੰ ਕੂੜਾ ਮੁਕਤ ਕਰਨ ਲਈ ਪਾਇਲਟ ਪ੍ਰੋਜੈਕਟ ਦੀ ਖੰਨਾ ਤੋਂ ਸ਼ੁਰੂਆਤ ਕੀਤੀ। ਉਨ੍ਹਾਂ ਨੇ ਦੱਸਿਆ ਕਿ ਚਾਰ ਕਰੋੜ ਦੀ ਲਾਗਤ ਵਾਲੇ ਇਸ ਪ੍ਰੋਜੈਕਟ ਦੀ ਸਫਲਤਾ ਤੋਂ ਬਾਅਦ ਪੂਰੇ ਪੰਜਾਬ ਨੂੰ ਕੂੜਾ ਮੁਕਤ ਕੀਤਾ ਜਾਵੇਗਾ।ਅੱਜ ਖੰਨਾ ਵਿਖੇ ਡੋਰ ਟੂ ਡੋਰ ਕੁਲੈਕਸ਼ਨ ਤੇ ਸੇਗਰੀਗੇਸ਼ਨ ਪਲਾਂਟ ਦਾ ਉਦਘਾਟਨ ਕਰਨ ਪਿਛੋਂ ਦੱਸਿਆ ਕਿ ਇਸ ਪ੍ਰੋਜੈਕਟ ਦੀ ਇਕ ਸਾਲ ਲਈ ਸ਼ੁਰੂਆਤ ਕੀਤੀ ਗਈ ਹੈ। ਇਸਦੀ ਕਾਮਯਾਬੀ ਤੋਂ ਬਾਅਦ ਪੰਜਾਬ ਦੇ ਬਾਕੀ ਇਲਾਕਿਆਂ ਵਿਚ ਇਸ ਤਰਾਂ ਦੇ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ।ਪੇਂਡੂ ਵਿਕਾਸ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਹੈ ਕਿ ਪੂਰੇ ਪੰਜਾਬ ਨੂੰ ਕੂੜਾ ਮੁਕਤ ਕੀਤਾ ਜਾਵੇ। ਇਸ ਲਈ ਸਰਕਾਰ ਵਲੋਂ ਕਈ ਤਰਾਂ ਦੀਆਂ ਯੋਜਨਾਵਾਂ ਉਲੀਕੀਆਂ ਗਈਆਂ ਹਨ। ਇਸੇ ਸਿਲਸਲੇ ਵਿਚ ਖੰਨਾ ਵਿਖੇ ਇਹ ਪਾਈਲਟ ਪ੍ਰੋਜੈਕਟ ਲਾਇਆ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਪ੍ਰੋਜੈਕਟ ਨਾਲ ਖੰਨਾ ਸ਼ਹਿਰ ਦੀ ਦੀ ਦਿੱਖ ਬਦਲ ਜਾਵੇਗੀ ਅਤੇ ਇਹ ਪੰਜਾਬ ਦਾ ਸੁੰਦਰ ਸ਼ਹਿਰ ਬਣ ਜਾਵੇਗਾ। ਉਨ੍ਹਾਂ ਨੇ...
ਆਰ.ਟੀ.ਓ. ਦਾ ਗੰਨਮੈਨ ਚੜ੍ਹਿਆ ਵਿਜੀਲੈਂਸ ਦੇ ਧੱਕੇ

ਆਰ.ਟੀ.ਓ. ਦਾ ਗੰਨਮੈਨ ਚੜ੍ਹਿਆ ਵਿਜੀਲੈਂਸ ਦੇ ਧੱਕੇ

Hot News
ਬਠਿੰਡਾ, 4 ਜਨਵਰੀ : ਟਰਾਂਸਪੋਰਟਰਾਂ ਤੋਂ ਮਹੀਨਾਵਾਰ 20 ਤੋਂ 25 ਲੱਖ ਤੱਕ ਰਿਸ਼ਵਤ ਇਕੱਠੀ ਕਰਨ ਵਾਲੇ ਆਰ.ਟੀ.ਓ. ਬਠਿੰਡਾ ਦੇ ਗੰਨਮੈਨ ਸੁਖਪ੍ਰੀਤ ਸਿੰਘ ਨੂੰ ਅੱਜ ਵਿਜੀਲੈਂਸ ਨੇ ਗ੍ਰਿਫਤਾਰ ਕਰ ਲਿਆ ਹੈ। ਅਦਾਲਤ ਵਿਚ ਪੇਸ਼ ਕਰਨ ਪਿਛੋਂ ਗੰਨਮੈਨ ਦਾ ਚਾਰ ਦਿਨ ਦਾ ਪੁਲੀਸ ਰਿਮਾਂਡ ਲੈਣ ਪਿਛੋਂ ਹੁਣ ਵਿਜੀਲੈਂਸ ਵਲੋਂ ਇਸ ਧੰਦੇ ਵਿਚ ਸ਼ਾਮਲ ਆਰ.ਟੀ.ਓ. ਦਫਤਰ ਦੇ ਬਾਕੀ ਮੁਲਾਜ਼ਮਾਂ ਬਾਰੇ ਵੀ ਜਾਣਕਾਰੀ ਹਾਸਲ ਕਰੇਗੀ।ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਰਿਸ਼ਵਤਖੋਰਾਂ ਬਾਰੇ ਜਾਣਕਾਰੀ ਦੇਣ ਲਈ ਐਕਸ਼ਨ ਲਾਈਨ ਜਾਰੀ ਕੀਤੀ ਗਈ ਸੀ। ਜਿਲਾ ਬਠਿੰਡਾ ਦੇ ਪਿੰਡ ਰਾਮੁਪਰਾ ਦੇ ਇਕ ਟਰਾਂਸਪੋਰਟਰ ਨੇ ਇਸ ਫੋਨ ਲਾਈਨ 'ਤੇ ਸ਼ਿਕਾਇਤ ਦਰਜ ਕਰਵਾ ਕੇ ਜਾਣਕਾਰੀ ਦਿੱਤੀ ਸੀ ਕਿ ਬਠਿੰਡਾ ਦੇ ਸਹਾਇਕ ਟਰਾਂਸਪੋਰਟ ਅਫਸਰ ਵਲੋਂ ਟਰੱਕਾਂ ਅਤੇ ਟਿੱਪਰਾਂ ਦੇ ਚਲਾਨ ਕੱਢੇ ਜਾ ਰਹੇ ਹਨ। ਉਸ ਵਲੋਂ ਚਲਾਣ ਕੱਟ ਕੇ ਮੋਟੇ ਜੁਰਮਾਨੇ ਲਗਾਏ ਜਾ ਰਹੇ ਹਨ। ਸ਼ਿਕਾਇਤ ਵਿਚ ਦੱਸਿਆ ਸੀ ਕਿ ਆਰ.ਟੀ.ਓ. ਦਫਤਰ ਦਾ ਗੰਨਮੈਨ ਸੁਖਪ੍ਰੀਤ ਸਿੰਘ ਟਰਾਂਸਪੋਰਟਰਾਂ ਤੋਂ ਚਲਾਣ ਤੋਂ ਬਚਣ ਲਈ ...
ਜਲਦੀ ਖਾਲੀ ਹੋਵੇਗਾ ਮੋਹਾਲੀ ਦਾ ਡੰਪਿੰਗ ਗਰਾਊਂਡ

ਜਲਦੀ ਖਾਲੀ ਹੋਵੇਗਾ ਮੋਹਾਲੀ ਦਾ ਡੰਪਿੰਗ ਗਰਾਊਂਡ

Hot News
ਚੰਡੀਗੜ੍ਹ, 4 ਜਨਵਰੀ : ਪੰਜਾਬ ਸਰਕਾਰ ਨੇ ਐਲਾਨ ਕੀਤਾ ਹੈ ਕਿ ਮੋਹਾਲੀ ਦੇ ਡੰਪਿੰਗ ਗਰਾਊਂਡ ਨੂੰ ਬਹੁਤ ਜਲਦੀ ਖਾਲੀ ਕਰਵਾ ਦਿੱਤਾ ਜਾਵੇਗਾ ਅਤੇ ਇਹ ਪ੍ਰੋਜੈਕਟ ਬਹੁਤ ਤੇਜੀ ਨਾਲ ਚੱਲ ਰਿਹਾ ਹੈ। ਅੱਜ ਇਥੇ ਮੋਹਾਲੀ ਫੇਜ਼ 8 ਦੇ ਉਦਯੋਗਪਤੀਆਂ ਦਾ ਇਕ ਵਫਦ ਕੈਬਨਿਟ ਮੰਤਰੀ ਮਹਿੰਦਰ ਭਗਤ ਨੂੰ ਮਿਲਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਵਫਦ ਨੂੰ ਭਰੋਸਾ ਦਿਵਾਇਆ ਕਿ ਮੋਹਾਲੀ ਵਾਸੀਆਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ।ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੋਹਾਲੀ ਦਾ ਗਾਰਬੇਜ ਡੰਪਿੰਗ ਗਰਾਊਂਡ ਖਾਲੀ ਕਰਾਉਣ ਦਾ ਪ੍ਰੋਜੈਕਟ ਬਹੁਤ ਤੇਜੀ ਨਾਲ ਚੱਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਮੋਹਾਲੀ ਨੂੰ ਸੁੰਦਰ ਅਤੇ ਸਾਫ ਸੁਥਰਾ ਬਣਾਉਣ ਲਈ ਪੰਜਾਬ ਸਰਕਾਰ ਵਲੋਂ ਪੂਰੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਮੋਹਾਲੀ ਦੇ ਉਦਯੋਗਾਂ ਨੂੰ ਵੀ ਸਾਰੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਮੋਹਾਲੀ ਦਾ ਉਦਯੋਗਿਕ ਵਿਕਾਸ ਲਈ ਸਰਕਾਰ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।...
ਛੱਪੜਾਂ ਤੇ ਟੋਭਿਆਂ ਦੀ ਸਫਾਈ ਲਈ ਸ਼ੁਰੂ ਹੋਵੇਗੀ ਵਿਸ਼ੇਸ਼ ਮੁਹਿੰਮ : ਸੌਂਦ

ਛੱਪੜਾਂ ਤੇ ਟੋਭਿਆਂ ਦੀ ਸਫਾਈ ਲਈ ਸ਼ੁਰੂ ਹੋਵੇਗੀ ਵਿਸ਼ੇਸ਼ ਮੁਹਿੰਮ : ਸੌਂਦ

Hot News
ਚੰਡੀਗੜ੍ਹ, 2 ਜਨਵਰੀ : ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਛੱਪੜਾਂ ਅਤੇ ਟੋਭਿਆਂ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ ਅਤੇ ਇਸ ਸਬੰਧੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੇਂਡੂ ਵਿਕਾਸ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸਰਕਾਰ ਵਲੋਂ ਇਸ ਮਕਸਦ ਲਈ ਹਰ ਵਿਧਾਨ ਸਭਾ ਹਲਕੇ ਤੋਂ 25 ਪਿੰਡਾਂ ਦੀ ਸੂਚੀ ਲਈ ਜਾਵੇਗੀ। ਪਹਿਲੇ ਪੜ੍ਹਾਅ ਅਧੀਨ ਇਨ੍ਹਾਂ ਪਿੰਡਾਂ ਵਿਚ ਛੱਪੜਾਂ ਅਤੇ ਟੋਭਿਆਂ ਦੀ ਸਫਾਈ ਕਰਵਾਈ ਜਾਵੇਗੀ।ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਹੈ। ਇਸ ਲਈ ਇਸ ਸੁਪਨੇ ਨੂੰ ਪੂਰਾ ਕਰਨ ਲਈ ਸਰਕਾਰ ਵਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਕਈ ਨਵੀਆਂ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਨੂੰ ਮਾਡਲ ਪਿੰਡ ਵਜੋਂ ਸਥਾਪਿਤ ਕੀਤਾ ਜਾਵੇਗਾ। ਉਨ੍ਹਾਂ ਨੇ ਸਾਰੀਆਂ ਸਕੀਮਾਂ ਦਾ ਲਾਭ ਹੇਠਲੇ ਪੱਧਰ 'ਤੇ ਆਮ ਲੋਕਾਂ ਤੱਕ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਵੀ ਸਖਤ ਹਦਾਇਤਾਂ ਕੀਤੀਆਂ।ਮੰਤਰੀ ਨੇ ਦੱਸਿਆ ਕਿ ਪਿੰਡਾਂ ਵਿਚ ਮਨਰੇਗਾ ਜੌਬ ਕ...
ਛੋਟਾ ਥਾਣੇਦਾਰ ਪੰਜ ਹਜਾਰ ਰਿਸ਼ਵਤ ਲੈਂਦਾ ਗ੍ਰਿਫਤਾਰ

ਛੋਟਾ ਥਾਣੇਦਾਰ ਪੰਜ ਹਜਾਰ ਰਿਸ਼ਵਤ ਲੈਂਦਾ ਗ੍ਰਿਫਤਾਰ

Hot News
ਕਪੂਰਥਲਾ, 1 ਜਨਵਰੀ : ਥਾਣੇ ਵਿਚੋਂ ਸ਼ਿਕਾਇਤ ਦੀ ਨਕਲ ਲੈਣ ਬਦਲੇ ਰਿਸ਼ਵਤ ਲੈਣ ਵਾਲੇ ਏ ਐਸ ਆਈ ਨੂੰ ਵਿਜੀਲੈਂਸ ਨੇ ਪੰਜ ਹਜਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਜਿਲਾ ਕਪੂਰਥਲਾ ਦੇ ਪਿੰਡ ਫੱਤੂਢੀਂਗਾ ਦੀ ਰਹਿਣ ਵਾਲੀ ਗੁਰਜੀਤ ਕੌਰ ਨੇ ਸ਼ਿਕਾਇਤ ਕੀਤੀ ਸੀ ਕਿ ਉਸਦੇ ਖਿਲਾਫ ਕਿਸੇ ਨੇ ਥਾਣੇ ਵਿਚ ਸ਼ਿਕਾਇਤ ਕੀਤੀ ਸੀ। ਬਾਅਦ ਵਿਚ ਉਨ੍ਹਾਂ ਦਾ ਰਾਜ਼ੀਨਾਮਾ ਹੋ ਗਿਆ ਸੀ। ਉਸ ਨੇ ਏ ਐਸ ਆਈ ਮਨਜੀਤ ਸਿੰਘ ਪਾਸੋਂ ਸ਼ਿਕਾਇਤ ਦੀ ਕਾਪੀ ਅਤੇ ਰਾਜ਼ੀਨਾਮੇ ਦੀ ਕਾਪੀ ਮੰਗੀ ਤਾਂ ਮਨਜੀਤ ਸਿੰਘ ਨੇ ਕਾਪੀ ਦੇਣ ਲਈ ਰਿਸ਼ਵਤ ਦੀ ਮੰਗ ਕੀਤੀ। ਗੁਰਜੀਤ ਕੌਰ ਨੇ ਦੋਸ਼ ਲਾਇਆ ਕਿ ਉਸ ਨੇ ਪੰਜ ਹਜਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਜਦੋਂ ਵਿਜੀਲੈਂਸ ਦੀ ਟੀਮ ਨੇ ਆਪਣਾ ਜਾਲ ਵਿਛਾਇਆ ਤਾਂ ਏ ਐਸ ਆਈ ਮਨਜੀਤ ਸਿੰਘ ਨੂੰ ਪੰਜ ਹਜਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।...
ਪੰਜਬ ਵਿਚ ਬਿਜਲੀ ਉਤਪਾਦਨ ‘ਚ ਕ੍ਰਾਂਤੀਕਾਰੀ ਤਬਦੀਲੀਆਂ

ਪੰਜਬ ਵਿਚ ਬਿਜਲੀ ਉਤਪਾਦਨ ‘ਚ ਕ੍ਰਾਂਤੀਕਾਰੀ ਤਬਦੀਲੀਆਂ

Hot News
ਚੰਡੀਗੜ੍ਹ, 29 ਦਸੰਬਰ : ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਾਲ 2024 ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਸਸਤੀ ਅਤੇ ਨਿਰਵਿਘਨ ਸਪਲਾਈ ਦੇਣ ਲਈ ਮਹੱਤਵਪੂਰਨ ਕਦਮ ਚੁੱਕੇ ਹਨ, ਜਿਸ ਨਾਲ ਬਿਜਲੀ ਉਤਪਾਦਨ ਦੇ ਖੇਤਰ ਵਿਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ ਹਨ। ਉਨ੍ਹਾਂ ਨੇ ਦੱਸਿਆ ਕਿ ਜਦੋਂ ਤੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾ ਬਣੀ ਹੈ, ਉਦੋਂ ਤੋਂ ਹੀ ਬਿਜਲੀ ਸਪਲਾਈ ਦੇ ਮਾਮਲੇ ਵਿਚ ਇਤਿਹਾਸਕ ਫੈਸਲੇ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਇਕ ਪ੍ਰਾਈਵੇਟ ਥਰਮਲ ਪਲਾਂਟ ਖਰੀਦ ਕੇ ਨਵਾਂ ਇਤਿਹਾਸ ਸਿਰਜਿਆ ਹੈ। ਇਸੇ ਤਰਾਂ ਹਰ ਘਰ ਨੂੰ 600 ਯੂਨਿਟ ਤੱਕ ਮੁਫਤ ਬਿਜਲੀ ਦੇਣ ਅਤੇ ਕਈ ਨਵੇਂ ਬਿਜਲੀ ਗਰਿੱਡ ਲਾਉਣ ਤੋਂ ਇਲਾਵਾ ਸੂਰਜੀ ਊਰਜਾ ਤੋਂ ਬਿਜਲੀ ਪੈਦਾ ਕਰਨ ਦੇ ਨਵੇਂ ਪ੍ਰੋਜੈਕਟ ਸ਼ੁਰੂ ਕੀਤੇ ਗਏ ਹਨ।...
ਪੰਜਾਬ ਸਰਕਾਰ ਵਲੋਂ ਡਾ. ਮਨਮੋਹਨ ਸਿੰਘ ਦੀ ਦੇਹ ‘ਤੇ ਫੁੱਲ ਮਾਲਾਵਾਂ

ਪੰਜਾਬ ਸਰਕਾਰ ਵਲੋਂ ਡਾ. ਮਨਮੋਹਨ ਸਿੰਘ ਦੀ ਦੇਹ ‘ਤੇ ਫੁੱਲ ਮਾਲਾਵਾਂ

Hot News
ਨਵੀਂ ਦਿੱਲੀ, 27 ਦਸੰਬਰ : ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਦੇਹ 'ਤੇ ਫੁੱਲ ਮਾਲਾਵਾਂ ਭੇਂਟ ਕਰਨ ਲਈ ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਦਿੱਲੀ ਪਹੁੰਚੇ। ਉਨ੍ਹਾਂ ਨੇ ਪ੍ਰਧਾਨ ਮੰਤਰੀ ਦੀ ਦੇਹ 'ਤੇ ਫੁੱਲ ਮਾਲਾਵਾਂ ਭੇਂਟ ਕੀਤੀਆਂ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਇਕ ਪ੍ਰਸਿੱਧ ਅਰਥ ਸਾਸ਼ਤਰੀ ਸਨ, ਜਿਨ੍ਹਾਂ ਭਾਰਤ ਨੂੰ ਬਹੁਤ ਹੀ ਮੁਸ਼ਕਲ ਆਰਥਿਕ ਸਥਿੱਤੀ ਵਿਚੋਂ ਕੱਢ ਕੇ ਖੁਸ਼ਹਾਲ ਕੀਤਾ। ਉਨ੍ਹਾਂ ਦੀ ਇਮਾਨਦਾਰ, ਸਾਦਗੀ ਅਤੇ ਵਿਦਵਤਾ ਭਰਪੂਰ ਸਖਸ਼ੀਅਤਾ ਹਮੇਸ਼ਾਂ ਸਾਡੇ ਦੇਸ਼ ਲਈ ਪ੍ਰੇਰਨਾਸਰੋਤ ਰਹੇਗੀ। ਡਾ. ਮਨਮੋਹਨ ਸਿੰਘ ਵੱਲੋਂ ਦੇਸ਼ ਦੇ ਲੋਕਾਂ ਲਈ ਕੀਤੇ ਗਏ ਕੰਮਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਹਮੇਸ਼ਾਂ ਯਾਦ ਰੱਖਣਗੀਆਂ।...