ਕਿਸਾਨਾਂ ਤੇ ਮਹਿਲਾਵਾਂ ਦੀ ਆਮਦਨ ਵਧਾਉਣ ਲਈ ਭਗਵੰਤ ਮਾਨ ਦੀ ਨਵੀਂ ਪਹਿਲਕਦਮੀ
ਚੰਡੀਗੜ੍ਹ, 9 ਦਸੰਬਰ : ਪੰਜਾਬ ਦੇ ਕਿਸਾਨਾਂ ਅਤੇ ਮਹਿਲਾਵਾਂ ਨੂੰ ਅਧੁਨਿਕ ਤਕਨੀਕ ਨਾਲ ਜੋੜ ਕੇ ਕਮਾਈ ਵਿਚ ਵਾਧਾ ਕਰਨ ਲਈ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਲਟੀ ਨੈਸ਼ਨਲ ਕੰਪਨੀ ਗ੍ਰਾਂਟ ਥੌਰਨਟਨ ਨੂੰ ਪੂਰੇ ਸਹਿਯੋਗ ਦਾ ਭਰੋਸਾ ਦਿੱਤਾ ਅਤੇ ਕੰਪਨੀ ਦੀ ਹੁਣ ਤੱਕ ਦੀ ਕਾਰਗੁਜਾਰੀ ਦੀ ਪ੍ਰਸੰਸਾ ਕੀਤੀ।ਇਸ ਕੰਪਨੀ ਵਲੋਂ ਲੁਧਿਆਣਾ, ਮੋਗਾ, ਬਟਾਲਾ ਅਤੇ ਰੂਪਨਗਰ ਵਿਚ ਪਹਿਲਾਂ ਹੀ ਕੰਮ ਕੀਤਾ ਜਾ ਰਿਹਾ ਹੈ, ਜਿਸਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਅੱਜ ਕੰਪਨੀ ਦੇ ਕੰਟਰੀ ਹੈਡ ਵੀ. ਪਦਮਾਨੰਦ ਨੇ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਮੀਟਿੰਗ ਕੀਤੀ ਅਤੇ ਦੱਸਿਆ ਕਿ ਇਸ ਕੰਪਨੀ ਵਲੋਂ ਚਾਰ ਜਿਲਿਆਂ ਵਿਚ 17 ਕਿਸਾਨ ਉਤਪਾਦਕ ਕੰਪਨੀਆਂ ਰਜਿਸਟਰ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ 10 ਹਜਾਰ ਮਹਿਲਾ ਲਾਭਪਾਤਰੀ ਇਸ ਕੰਪਨੀ ਦੀਆਂ ਮੈਂਬਰ ਬਣ ਚੁੱਕੀਆਂ ਹਨ। ਉਨ੍ਹਾਂ ਨੇ ਦੱਸਿਆ ਕਿ ਕਿਸਾਨ ਉਤਪਾਦਕ ਕੰਪਨੀਆਂ ਦੀ ਔਸਤ ਆਮਦਨ 45 ਲੱਖ ਰੁਪਏ ਤੱਕ ਪਹੁੰਚ ਚੁੱਕੀ ਹੈ ਅਤੇ ਕੰਪਨੀ ਦੇ ਯਤਨਾਂ ਨਾਲ ਔਰਤਾਂ ਦੇ ਪਰਿਵਾਰਾਂ ਦੀ ਔਸਤ ਆਮਦਨ ਵਿਚ ਵੀ 40 ਫੀਸਦੀ ਦਾ ਵਾਧਾ ਹੋਇਆ ਹੈ।ਇਸ ਕੰਪਨੀ ਵਲੋਂ ਕਿਸਾਨਾਂ ਨੂੰ ਅਧੁਨਿਕ ਤਕਨੀਕ...








