ਭਾਜਪਾ ਇਕੱਲੀ ਚੋਣ ਲੜੇ ਜਾਂ ਸਹਿਯੋਗੀਆਂ ਨਾਲ; ‘ਆਪ’ ਆਪਣੇ ਵਿਕਾਸ ਦੇ ਰਿਕਾਰਡ ‘ਤੇ ਚੋਣ ਲੜੇਗੀ: ਬਲਤੇਜ ਪੰਨੂ
ਚੰਡੀਗੜ੍ਹ 7 ਨਵੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦੇ ਬਿਆਨਾਂ 'ਤੇ ਤਿੱਖਾ ਪਲਟਵਾਰ ਕਰਦਿਆਂ ਕਿਹਾ ਕਿ ਆਪ ਨੂੰ ਇਸ ਗੱਲ ਨਾਲ ਕੋਈ ਫਰਕ ਨਹੀਂ ਪੈਂਦਾ ਕਿ ਬੀਜੇਪੀ ਪੰਜਾਬ ਵਿੱਚ 117 ਸੀਟਾਂ 'ਤੇ ਇਕੱਲੀ ਚੋਣ ਲੜਦੀ ਹੈ ਜਾਂ ਕਿਸੇ ਨਾਲ ਗਠਜੋੜ ਕਰਕੇ। ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਲਈ ਕੀਤੇ ਆਪਣੇ ਇਤਿਹਾਸਕ ਵਿਕਾਸ ਕਾਰਜਾਂ ਦੇ ਆਧਾਰ 'ਤੇ ਜਨਤਾ ਦੀ ਕਚਹਿਰੀ ਵਿੱਚ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਇੱਕ ਵਾਰ ਫਿਰ ਆਮ ਆਦਮੀ ਪਾਰਟੀ ਦੀ ਸਰਕਾਰ ਰਿਪੀਟ ਹੋਣ ਜਾ ਰਹੀ ਹੈ ਅਤੇ ਭਗਵੰਤ ਮਾਨ ਦੂਜੀ ਵਾਰ ਸੂਬੇ ਦੇ ਮੁੱਖ ਮੰਤਰੀ ਬਣਨਗੇ।
ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕਾਂ ਪ੍ਰਤੀ ਜਵਾਬਦੇਹੀ 'ਤੇ ਬੋਲਦਿਆਂ ਬਲਤੇਜ ਪੰਨੂ ਨੇ ਕਿਹਾ ਕਿ 1947 ਦੀ ਆਜ਼ਾਦੀ ਤੋਂ ਬਾਅਦ ਪੰਜਾਬ ਦੇ ਇਤਿਹਾਸ ਵਿੱਚ ਭਗਵੰਤ ਮਾਨ ਪਹਿਲੇ ਅਜਿਹੇ ਮੁੱਖ ਮੰਤਰੀ ਹਨ ਜੋ ਆਮ ਜਨਤਾ ਦੇ ਨਾਲ ਸਿੱਧੇ ਸੰਪਰਕ ਵਿੱਚ ਹਨ। ਪਹਿਲਾਂ ਕਿਸੇ ਮੁੱਖ ਮੰਤਰੀ ਨੂੰ ਸਿੱਧਾ ਮਿਲਣਾ ਅਸੰਭਵ ਹੁੰਦਾ ਸੀ, ਪਰ ਅੱਜ ਮੁੱਖ ਮੰਤਰੀ ਜਿੱਥੇ ਵੀ ਜਾਂਦੇ ਹਨ, ਸੜਕਾਂ...








