Wednesday, November 12Malwa News
Shadow

Hot News

ਚੋਣ ਕਮਿਸ਼ਨ ਵਲੋਂ ਮੀਡੀਆ ਐਵਾਰਡਾਂ ਦਾ ਐਲਾਨ

ਚੋਣ ਕਮਿਸ਼ਨ ਵਲੋਂ ਮੀਡੀਆ ਐਵਾਰਡਾਂ ਦਾ ਐਲਾਨ

Hot News
ਚੰਡੀਗੜ੍ਹ, 3 ਦਸੰਬਰ: ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਜਿਨ੍ਹਾਂ ਮੀਡੀਆਂ ਹਾਊਸਾਂ ਵਲੋਂ ਚੰਗੀ ਕਾਰਗੁਜਾਰੀ ਦਿਖਾਈ ਗਈ ਹੈ, ਉਨ੍ਹਾਂ ਨੂੰ ਸਨਮਾਨਿਤ ਕਰਨ ਲਈ ਮੀਡੀਆ ਐਵਾਰਡਾਂ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਪੁਰਸਕਾਰਾਂ ਵਿਚ ਪ੍ਰਸੰਸਾ ਪੱਤਰ ਅਤੇ ਮੋਮੈਂਟੋ ਦਿੱਤੇ ਜਾਣਗੇ। ਇਹ ਐਵਾਰਡ 25 ਜਨਵਰੀ 2025 ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ਵੰਡੇ ਜਾਣਗੇ। ਇਨ੍ਹਾਂ ਐਵਾਰਡਾਂ ਲਈ ਵੱਖ ਵੱਖ ਸ਼੍ਰੇਣੀਆਂ ਬਣਾਈਆਂ ਗਈਆਂ ਹਨ ਜਿਵੇਂ ਕਿ ਪਿੰਟ ਮੀਡੀਆ, ਟੈਲੀਵਿਜ਼ਨ ਅਤੇ ਰੇਡੀਓ, ਆਨਲਾਈਨ ਜਾਂ ਸੋਸ਼ਲ ਮੀਡੀਆ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਐਵਾਰਡਾਂ ਲਈ ਅਰਜੀਆਂ 10 ਦਸੰਬਰ ਤੱਕ ਮੰਗੀਆਂ ਗਈਆਂ ਹਨ।...
ਚੰਡੀਗੜ੍ਹ ‘ਚ ਲੱਗੇਗਾ ਰੇਸ਼ਮ ਐਕਸਪੋ 2024

ਚੰਡੀਗੜ੍ਹ ‘ਚ ਲੱਗੇਗਾ ਰੇਸ਼ਮ ਐਕਸਪੋ 2024

Hot News
ਚੰਡੀਗੜ੍ਹ, 2 ਦਸੰਬਰ : ਸਿਲਕ ਮਾਰਕ ਆਰਗੇਨਾਈਜੇਸ਼ਨ ਆਫ ਇੰਡੀਆ ਅਤੇ ਬਾਗਬਾਨੀ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਪੰਜਾਬ ਵਿਚ ਰੇਸ਼ਮ ਦੇ ਕਿੱਤੇ ਨਾਲ ਸਬੰਧਿਤ ਰੇਸ਼ਮ ਕੀਟ ਪਾਲਕਾਂ ਅਤੇ ਕਾਰੀਗਰਾਂ ਦੀ ਭਲਾਈ ਲਈ 4 ਤੋਂ 9 ਦਸੰਬਰ ਤੱਕ ਚੰਡੀਗੜ੍ਹ ਵਿਖੇ ਸਿਲਕ ਐਕਸਪੋ 2024 ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਦੱਸਿਆ ਕਿ ਰੇਸ਼ਮ ਦੇ ਕਾਰੀਗਰਾਂ ਤੋਂ ਇਲਾਵਾ ਸੈਲਫ ਹੇਲਪ ਗਰੁੱਪਾਂ ਅਤੇ ਔਰਤਾਂ ਨੂੰ ਉਤਸ਼ਾਹਿਤ ਕਰਨ ਲਈ ਵੱਖ ਵੱਖ ਤਰਾਂ ਦੇ ਸਟਾਲ ਲਗਾਏ ਜਾਣਗੇ। ਇਸ ਸਮਾਗਮ ਵਿਚ ਭਾਰਤ ਦੇ ਸਾਰੇ ਰਾਜਾਂ ਤੋਂ ਰੇਸ਼ਮ ਦੇ ਕਾਰੀਗਰ, ਵਪਾਰੀ, ਰੇਸ਼ਮ ਬੋਰਡ ਦੇ ਅਦਾਰੇ ਸ਼ਾਮਲ ਹੋਣਗੇ। ਇਸ ਐਕਸਪੋ ਚੰਡੀਗੜ੍ਹ ਦੇ ਕਿਸਾਨ ਭਵਨ ਵਿਚ ਲਗਾਇਆ ਜਾਵੇਗਾ।...
ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Hot News
ਐਸ ਬੀ ਐਸ ਨਗਰ, 2 ਦਸੰਬਰ : ਇਸ ਜਿਲੇ ਦੇ ਮਾਲ ਹਲਕਾ ਸਲੋਹ ਦੇ ਪਟਵਾਰੀ ਗੌਰਵ ਗੁਪਤਾ ਨੂੰ ਵਿਜੀਲੈਂਸ ਨੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। ਇਸ ਪਟਵਾਰੀ ਖਿਲਾਫ ਜਿਲਾ ਲੁਧਿਆਣਾ ਦੇ ਪਿੰਡ ਗੜ੍ਹੀ ਸ਼ੇਰੂ ਦੇ ਵਾਸੀ ਕੇਸਰ ਸਿੰਘ ਵਲੋਂ ਸ਼ਿਕਾਇਤ ਦਿੱਤੀ ਗਈ ਸੀ। ਉਸ ਨੇ ਦੋਸ਼ ਲਾਇਆ ਸੀ ਕਿ ਉਸਦੇ ਪਰਿਵਾਰ ਦੀ ਜ਼ਮੀਨ ਦਾ ਤਬਾਦਲਾ ਕਰਵਾਇਆ ਜਾਣਾ ਹੈ। ਇਸ ਤਬਾਦਲੇ ਲਈ ਪਟਵਾਰੀ ਵਲੋਂ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਹੈ। ਉਸ ਨੇ ਸ਼ਿਕਾਇਤ ਵਿਚ ਦੱਸਿਆ ਕਿ ਪਟਵਾਰੀ ਨੇ ਉਸਦੇ ਪਰਿਵਾਰ ਪਾਸੋਂ 10 ਹਜਾਰ ਰੁਪਏ ਪਹਿਲਾਂ ਲਏ ਜਾ ਚੁੱਕੇ ਹਨ ਅਤੇ 10 ਹਜਾਰ ਰੁਪਏ ਦੀ ਹੋਰ ਮੰਗ ਕਰ ਰਿਹਾ ਹੈ। ਇਸ ਸ਼ਿਕਾਇਤ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਆਪਣਾ ਜਾਲ ਵਿਛਾਇਆ ਅਤੇ ਸ਼ਿਕਾਇਤ ਕਰਤਾ ਨੂੰ ਬਾਕੀ 10 ਹਜਾਰ ਰੁਪਏ ਪਟਵਾਰੀ ਨੂੰ ਦੇਣ ਲਈ ਕਿਹਾ। ਜਦੋਂ ਕੇਸਰ ਸਿੰਘ ਪਟਵਾਰੀ ਨੂੰ 10 ਹਜਾਰ ਰੁਪਏ ਦੇ ਰਿਹਾ ਸੀ ਤਾਂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਪਟਵਾਰੀ ਗੌਰਵ ਗੁਪਤਾ ਨੂੰ ਵਿਜੀਲੈਂਸ ਦੀ ਟੀਮ ਨੇ ਮੌਕੇ 'ਤੇ ਹੀ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਚ ਪਰਚਾ ਦਰਜ ਕ...
ਬਿਜਲੀ ਦੇ ਬਕਾਏ ਲਈ ਰਿਸ਼ਵਤ ਲੈਂਦਾ ਜੇ ਈ ਕਾਬੂ

ਬਿਜਲੀ ਦੇ ਬਕਾਏ ਲਈ ਰਿਸ਼ਵਤ ਲੈਂਦਾ ਜੇ ਈ ਕਾਬੂ

Hot News
ਪਟਿਆਲਾ, 2 ਦਸੰਬਰ : ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ ਦੇ ਦਫਤਰ ਨਾਭਾ ਵਿਖੇ ਤਾਇਨਾਤ ਜੇ.ਈ. ਨਰਿੰਦਰ ਸਿੰਘ ਨੂੰ ਵਿਜੀਲੈਂਸ ਬਿਊਰੋ ਨੇ 10 ਹਜਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਹੈ। ਵਿਜੀਲੈਂਸ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਵਾ ਇਨਕਲੇਵ ਨਾਭਾ ਦੇ ਵਾਸੀ ਭੋਲਾ ਚੰਦ ਸਿੰਗਲਾ ਨੇ ਵਿਜੀਲੈਂਸ ਕੋਲ ਇਕ ਸ਼ਿਕਾਇਤ ਦਰਜ ਕਰਵਾਈ ਸੀ। ਉਸ ਨੇ ਦੋਸ਼ ਲਾਇਆ ਸੀ ਕਿ ਉਸ ਦੇ ਘਰ ਲੱਗੇ ਬਿਜਲੀ ਦੇ ਮੀਟਰ ਦੇ ਲੋਡ ਦਾ ਜੁਰਮਾਨਾ ਪਾ ਦਿੱਤਾ ਗਿਆ ਸੀ। ਇਸ ਜੁਰਮਾਨੇ ਦੇ ਬਕਾਏ ਨੂੰ ਅਡਜਸਟ ਕਰਨ ਲਈ ਜੇ ਈ ਵਲੋਂ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਸੀ। ਸ਼ਿਕਾਇਤ ਵਿਚ ਉਸ ਨੇ ਦੱਸਿਆ ਕਿ ਇਸ ਜੇ ਈ ਨੇ ਪਹਿਲਾਂ 10 ਹਜਾਰ ਰੁਪਏ ਰਿਸ਼ਵਤ ਲੈ ਲਿਆ ਹੈ ਅਤੇ ਹੋਰ ਮੰਗ ਕਰ ਰਿਹਾ ਹੈ। ਇਸ ਤੋਂ ਬਾਅਦ ਵਿਜੀਲੈਂਸ ਦੀ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਸ਼ਿਕਾਇਤ ਕਰਤਾ ਤੋਂ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ। ਉਸ ਪਾਸੋਂ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਹੈ। ਇਸ ਪਿਛੋਂ ਜੇ ਈ ਖਿਲਾਫ ਵਿਜੀਲੈਂਸ ਥਾਣਾ ਪਟਿਆਲਾ ਵਿਚ ਪਰਚਾ ਦਰਜ ਕਰ ਲਿਆ ਗਿਆ ਹੈ।...
ਔਰਤਾਂ ਹਰ ਖੇਤਰ ‘ਚ ਮੱਲਾਂ ਮਾਰ ਰਹੀਆਂ : ਡਾ. ਬਲਜੀਤ ਕੌ

ਔਰਤਾਂ ਹਰ ਖੇਤਰ ‘ਚ ਮੱਲਾਂ ਮਾਰ ਰਹੀਆਂ : ਡਾ. ਬਲਜੀਤ ਕੌ

Hot News
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ : ਪੰਜਾਬ ਵਿਚ ਔਰਤਾਂ ਦੀ ਭਲਾਈ ਲਈ ਲਗਾਏ ਜਾ ਰਹੇ ਕੈਂਪਾਂ ਦੀ ਸ਼ੁਰੂਆਤ ਅੱਜ ਮਲੋਟ ਨੇੜੇ ਦੇ ਪਿੰਡ ਦਾਨੇਵਾਲਾ ਤੋਂ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਅੱਜਕੱਲ੍ਹ ਔਰਤਾਂ ਹਰ ਖੇਤਰ ਵਿਚ ਮੱਲਾਂ ਮਾਰ ਰਹੀਆਂ ਹਨ।ਪੰਜਾਬ ਦੇ ਵੱਖ ਵੱਖ ਇਲਾਕਿਆਂ ਵਿਚ ਲਗਾਏ ਜਾਣ ਵਾਲੇ ਕੈਂਪਾਂ ਦਾ ਮੁੱਖ ਮਕਸਦ ਔਰਤਾਂ ਨੂੰ ਸਿਹਤ ਸੇਵਾਵਾਂ ਮੁਹਈਆ ਕਰਵਾਉਣਾ ਅਤੇ ਔਰਤਾਂ ਲਈ ਰੋਜਗਾਰ ਦਾ ਮੌਕੇ ਮੁਹਈਆ ਕਰਵਾਉਣਾ ਹੈ। ਅੱਜ ਦੇ ਪਹਿਲੇ ਕੈਂਪ ਵਿਚ 500 ਤੋਂ ਵੱਧ ਔਰਤਾਂ ਨੇ ਰਜਿਸਟਰੇਸ਼ਨ ਕਰਵਾਈ। ਇਸ ਕੈਂਪ ਦੌਰਾਨ 209 ਲੜਕੀਆਂ ਨੇ ਪਲੇਸਮੈਂਟ ਕੈਂਪ ਵਿਚ ਭਾਗ ਲਿਆ। ਸੱਤ ਕੰਪਨੀਆਂ ਵਲੋਂ ਮੌਕੇ 'ਤੇ ਹੀ 134 ਲੜਕੀਆਂ ਨੂੰ ਨੌਕਰੀਆਂ ਦਿੱਤੀਆਂ ਗਈਆਂ। ਇਸ ਕੈਂਪ ਵਿਚ ਵੱਖ ਵੱਖ ਵਿਭਾਗਾਂ ਵਲੋਂ ਔਰਤਾਂ ਲਈ ਸਹੂਲਤਾਂ ਮੁਹਈਆ ਕਰਵਾਉਣ ਲਈ ਸਟਾਲਾਂ ਲਗਾਈਆਂ ਗਈਆਂ ਸਨ।ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਲਈ ਜਾਗਰੂਕ ਕਰਨ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਸਕੂਲੀ ਵਿਦਿਆਰਥੀਆਂ ...
ਆਪ ਵਲੋਂ ਸ਼ਹੀਦੀ ਦਿਹਾੜੇ ਦੌਰਾਨ ਨਗਰ ਨਿਗਮ ਚੋਣਾ ਨਾ ਕਰਾਉਣ ਦੀ ਅਪੀਲ

ਆਪ ਵਲੋਂ ਸ਼ਹੀਦੀ ਦਿਹਾੜੇ ਦੌਰਾਨ ਨਗਰ ਨਿਗਮ ਚੋਣਾ ਨਾ ਕਰਾਉਣ ਦੀ ਅਪੀਲ

Hot News
ਚੰਡੀਗੜ੍ਹ, 2 ਦਸੰਬਰ : ਆਮ ਆਦਮੀ ਪਾਰਟੀ ਨੇ ਪੰਜਾਬ ਦੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਵਿਚ ਕਰਵਾਈਆਂ ਜਾ ਰਹੀਆਂ ਨਗਰ ਪ੍ਰੀਸ਼ਦਾਂ ਅਤੇ ਨਗਰ ਨਿਗਮਾਂ ਦੀਆਂ ਚੋਣਾ ਛੋਟੇ ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜੇ ਤੋਂ ਬਾਅਦ ਕਰਵਾਈਆਂ ਜਾਣ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਆਮ ਲੋਕਾਂ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਹੈ। ਇਸ ਲਈ ਚੋਣ ਕਮਿਸ਼ਨ ਨੂੰ ਚਾਹੀਦਾ ਹੈ ਕਿ ਚੋਣਾ ਦੀਆਂ ਤਰੀਕਾਂ ਦਾ ਐਲਾਨ ਕਰਨ ਤੋਂ ਪਹਿਲਾਂ ਇਸ ਮਾਮਲੇ ਨੂੰ ਧਿਆਨ ਵਿਚ ਰੱਖਿਆ ਜਾਵੇ। ਸ੍ਰੀ ਅਰੋੜਾ ਨੇ ਕਿਹਾ ਕਿ ਪੰਜਾਬ ਦੀਆਂ ਵੱਖ ਵੱਖ ਸਿਆਸੀ ਪਾਰਟੀਆਂ ਅਤੇ ਧਾਰਮਿਕ ਜਥੇਬੰਦੀਆਂ ਵਲੋਂ ਵੀ ਇਹ ਮੁੱਦਾ ਉਠਾਇਆ ਜਾ ਰਿਹਾ ਹੈ। ਇਸ ਲਈ ਚੋਣ ਕਮਿਸ਼ਨ ਨੂੰ ਚਾਹੀਦਾ ਹੈ ਕਿ ਸ਼ਹੀਦੀ ਦਿਹਾੜੇ ਦੌਰਾਨ ਦੀਆਂ ਤਰੀਕਾਂ ਦਾ ਐਲਾਨ ਨਾ ਕੀਤਾ ਜਾਵੇ। ਕਿਉਂਕਿ ਇਸ ਪੂਰੇ ਹਫਤੇ ਦੌਰਾਨ ਪੰਜਾਬ ਵਿਚ ਸ਼ੋਕ ਦਾ ਮਹੌਲ ਰਹਿੰਦਾ ਹੈ। ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਯਾਦ ਕਰਕੇ ਪੰਜਾਬ ਦੇ ਲੋਕ ਉਦਾਸ ਰਹਿੰਦੇ ਹਨ। ਇਸ ਲਈ ਇਸ ਹਫਤੇ ਦੌਰਾਨ ਨਾ ਤਾਂ ਕੋਈ ਤਿਉਹਾਰ ਹੀ ਮਨਾਇਆ ...
ਹਰ ਨੌਜਵਾਨ ਆਪਣੇ ਅੰਦਰ ਦੀ ਕਲਾ ਨੂੰ ਪਛਾਣੇ : ਭਗਵੰਤ ਮਾਨ

ਹਰ ਨੌਜਵਾਨ ਆਪਣੇ ਅੰਦਰ ਦੀ ਕਲਾ ਨੂੰ ਪਛਾਣੇ : ਭਗਵੰਤ ਮਾਨ

Breaking News, Hot News
ਲੁਧਿਆਣਾ, 1 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਕਰਵਾਏ ਗਏ ਅੰਤਰ ਯੂਨੀਵਰਸਿਟੀ ਯੂਥ ਫੈਸਟੀਵਲ ਵਿਚ ਮੁੱਖ ਮਹਿਮਾਨ ਵਜੋਂ ਹਾਜਰੀ ਭਰੀ। ਇਸ ਮੌਕੇ ਉਨ੍ਹਾਂ ਨੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਲਈ ਦਿਲ ਲਾ ਕੇ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ।ਯੂਥ ਫੈਸਟੀਵਲ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀ ਹੀ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਚੰਗੀ ਸੋਚ ਪੈਦਾ ਕਰਨ ਲਈ ਕਿਹਾ। ਉਨ੍ਹਾਂ ਨੇ ਕਿਹਾ ਕਿ ਹਰ ਵਿਅਕਤੀ ਵਿਚ ਵੱਖਰੀ ਕਲਾ ਹੁੰਦੀ ਹੈ ਅਤੇ ਹਰ ਵਿਅਕਤੀ ਨੂੰ ਆਪਣੇ ਅੰਦਰਲੀ ਕਲਾ ਨੂੰ ਪਛਾਨਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਹਮੇਸ਼ਾਂ ਚੰਗੇ ਨੰਬਰ ਹੀ ਜਿੰਦਗੀ ਦੀ ਕਾਮਯਾਬੀ ਲਈ ਕਾਫੀ ਨਹੀਂ ਹੁੰਦੇ। ਇਹ ਜ਼ਿੰਦਗੀ ਇਕ ਵਾਰ ਹੀ ਮਿਲਦੀ ਹੈ ਅਤੇ ਇਸ ਨੂੰ ਚੰਗੀ ਤਰਾਂ ਜਿਉਣ ਦਾ ਵੱਲ ਸਿੱਖਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਘੱਟ ਨੰਬਰ ਆਉਣ ਜਾਂ ਕਿਸੇ ਸਟੇਜ਼ 'ਤੇ ਹਾਰ ਦਾ ਮੂੰਹ ਦੇਖ ਕੇ ਨਿਰਾਸ਼ ਨਹੀਂ ਹੋਣਾ ਚਾਹੀਦਾ। ਭਗਵੰਤ ਮਾਨ ਨੇ ਕਿਹਾ ਕਿ ...
ਪਿਛਲੇ ਸਾਲ ਨਾਲੋਂ ਜੀ ਐਸ ਟੀ ‘ਚ 63 ਫੀਸਦੀ ਵਾਧਾ : ਚੀਮਾ

ਪਿਛਲੇ ਸਾਲ ਨਾਲੋਂ ਜੀ ਐਸ ਟੀ ‘ਚ 63 ਫੀਸਦੀ ਵਾਧਾ : ਚੀਮਾ

Breaking News, Hot News
ਚੰਡੀਗੜ੍ਹ, 1 ਦਸੰਬਰ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਨਵੰਬਰ ਵਿਚ ਨੈੱਟ ਜੀ ਐਸ ਟੀ ਪ੍ਰਾਪਤੀ ਵਿਚ ਰਿਕਾਰਡ ਵਾਧਾ ਦਰਜ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਇਸ ਸਾਲ ਦੀ ਜੀ ਐਸ ਟੀ ਪ੍ਰਾਪਤੀ ਵਿਚ 62.93 ਪ੍ਰੀਤਸ਼ਤ ਵਾਧਾ ਹੋਇਆ ਹੈ। ਇਸੇ ਤਰਾਂ ਪਿਛਲੇ ਵਿੱਤੀ ਸਾਲ ਦੀ ਇਸ ਮਿਆਦ ਦੇ ਮੁਕਾਬਲੇ ਇਸ ਵਿੱਤੀ ਸਾਲ ਵਿਚ 10.30 ਪ੍ਰਤੀਸ਼ਤ ਵਾਧਾ ਹੋਇਆ ਹੈ।ਵਿੱਤ ਮੰਤਰੀ ਨੇ ਦੱਸਿਆ ਕਿ ਪਿਛਲੇ ਸਾਲ ਨਵੰਬਰ ਮਹੀਨੇ ਵਿਚ 1520.55 ਕਰੋੜ ਰੁਪਏ ਦਾ ਜੀ ਐਸ ਟੀ ਟੈਕਸ ਪ੍ਰਾਪਤ ਹੋਇਆ ਸੀ। ਇਸਦੇ ਮੁਕਾਬਲੇ ਇਸ ਸਾਲ 2477.37 ਕਰੋੜ ਰੁਪਏ ਦਾ ਟੈਕਸ ਨਵੰਬਰ ਮਹੀਨੇ ਵਿਚ ਪ੍ਰਾਪਤ ਹੋਇਆ ਹੈ। ਇਸ ਤਰਾਂ ਨਵੰਬਰ 2023 ਦੇ ਮੁਕਾਬਲੇ ਇਸ ਸਾਲ ਨਵੰਬਰ ਮਹੀਨੇ ਵਿਚ 956.82 ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਉਨ੍ਹਾਂ ਨੇ ਦੱਸਿਆ ਕਿ ਇਸੇ ਤਰਾਂ ਪੰਜਾਬ ਸਰਕਾਰ ਦੇ ਬਾਕੀ ਟੈਕਸਾਂ ਅਤੇ ਵਿੱਤੀ ਪ੍ਰਾਪਤੀਆਂ ਵਿਚ ਵੀ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹਾ ਤਾਂ ਹੀ ਸੰਭਵ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸਾਰੇ ਵਿੱਤੀ ਪ੍ਰਬੰਧ ਪੂਰੇ ਪਾਰਦਰਸ਼ੀ ਢੰਗ ...
ਸ਼ਹੀਦ ਭਗਤ ਸਿੰਘ ਦੇ ਮੁੱਦੇ ‘ਤੇ ਭਾਜਪਾ ਦੀ ਆਲੋਚਨਾ

ਸ਼ਹੀਦ ਭਗਤ ਸਿੰਘ ਦੇ ਮੁੱਦੇ ‘ਤੇ ਭਾਜਪਾ ਦੀ ਆਲੋਚਨਾ

Hot News
ਚੰਡੀਗੜ੍ਹ, 1 ਦਸੰਬਰ : ਭਾਰਤੀ ਜਨਤਾ ਪਾਰਟੀ ਵਲੋਂ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਮੁੱਦਾ ਉਭਾਰੇ ਜਾਣ 'ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਆਮ ਆਦਮੀ ਪਾਰਟੀ ਦੇ ਬੁਲਾਰੇ ਅਤੇ ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਜਪਾ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨਾ ਚਾਹੁੰਦੀ ਹੈ।ਮੀਡੀਆ ਨਾਲ ਗੱਲਬਾਤ ਕਰਦਿਆਂ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਉਨ੍ਹਾਂ ਲੋਕਾਂ ਦੀ ਪਾਰਟੀ ਹੈ, ਜਿਨ੍ਹਾਂ ਨੇ ਭਗਤ ਸਿੰਘ ਖਿਲਾਫ ਗਵਾਹੀ ਦਿੱਤੀ ਸੀ। ਹੁਣ ਉਹ ਕਿਸ ਮੂੰਹ ਨਾਲ ਸ਼ਹੀਦ ਭਗਤ ਸਿੰਘ ਦੀ ਗੱਲ ਕਰ ਰਹੇ ਹਨ। ਜਦੋਂ ਲਗਾਤਾਰ 10 ਸਾਲ ਪੰਜਾਬ ਵਿਚ ਅਕਾਲੀ ਦਲ ਦੀ ਸਰਕਾਰ ਰਹੀ ਅਤੇ ਭਾਜਪਾ ਉਸ ਵੇਲੇ ਸਰਕਾਰ ਵਿਚ ਹਿੱਸੇਦਾਰ ਸੀ ਤਾਂ ਉਹ ਲਗਾਤਾਰ ਮੋਹਾਲੀ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ 'ਤੇ ਰੱਖਣ ਦਾ ਵਿਰੋਧ ਕਰਦੀ ਰਹੀ। ਹੁਣ ਜਦੋਂ ਪੰਜਾਬ ਵਿਚ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਇਸ ਸਰਕਾਰ ਨੇ ਅਣਥੱਕ ਯਤਨ ਕਰਕੇ ਇਸ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ 'ਤੇ ਰੱਖਣ ਵਿਚ ਕਾਮਯਾਬੀ ਹਾਸਲ ਕੀਤੀ। ਹੁਣ ਇਸ ਹਵਾਈ ਅੱਡੇ 'ਤੇ ਸ਼ਹੀਦ ਭਗ...
ਅਰੋੜਾ ਨੇ ਕੀਤੀ ਬੰਗਲਾਦੇਸ਼ ‘ਚ ਹਿੰਦੂਆਂ ‘ਤੇ ਅੱਤਿਆਚਾਰ ਦੀ ਨਿਖੇਧੀ

ਅਰੋੜਾ ਨੇ ਕੀਤੀ ਬੰਗਲਾਦੇਸ਼ ‘ਚ ਹਿੰਦੂਆਂ ‘ਤੇ ਅੱਤਿਆਚਾਰ ਦੀ ਨਿਖੇਧੀ

Hot News
ਚੰਡੀਗੜ੍ਹ, 1 ਦਸੰਬਰ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਬੰਗਲਾਦੇਸ਼ ਵਿਚ ਹਿੰਦੂ ਭਾਈਚਾਰੇ 'ਤੇ ਕੀਤੇ ਜਾ ਰਹੇ ਅੱਤਿਆਚਾਰ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਬੰਗਲਾਦੇਸ਼ ਵਿਚ ਹਿੰਦੂ ਪੁਜਾਰੀਆਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ ਅਤੇ ਲਗਾਤਾਰ ਹਿੰਦੂਆਂ 'ਤੇ ਵਧੀਕੀਆਂ ਕੀਤੀਆਂ ਜਾ ਰਹੀਆਂ ਹਨ।ਅਮਨ ਅਰੋੜਾ ਨੇ ਕਿਹਾ ਕਿ ਮੀਡੀਆ ਸਰੋਤਾਂ ਰਾਹੀਂ ਆ ਰਹੀਆਂ ਖਬਰਾਂ ਬਹੁਤ ਹੀ ਚਿੰਤਾਜਨਕ ਹਨ, ਜਿਨ੍ਹਾਂ ਵਿਚ ਪਤਾ ਲੱਗ ਰਿਹਾ ਹੈ ਕਿ ਬੰਗਲਾਦੇਸ਼ ਵਿਚ ਕਿਸ ਤਰਾਂ ਹਿੰਦੂਆਂ ਦੀ ਦੁਰਦਸ਼ਾ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੀ ਢਿੱਲਮੱਠ ਵਾਲੀ ਨੀਤੀ ਕਾਰਨ ਹੀ ਹਿੰਦੂ ਭਾਈਚਾਰੇ ਨੂੰ ਕਸ਼ਟ ਝੱਲਣੇ ਪੈ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਬੰਗਲਾਦੇਸ਼ ਵਿਚ ਹਿੰਦੂਆਂ 'ਤੇ ਹੋ ਰਹੇ ਅੱਤਿਆਚਾਰ ਲਈ ਸਾਡੀ ਕੇਂਦਰ ਸਰਕਾਰ ਵੀ ਬਰਾਬਰ ਦੀ ਜੁੰਮੇਵਾਰ ਹੈ, ਕਿਉਂਕਿ ਅਜੇ ਤੱਕ ਵੀ ਸਰਕਾਰ ਵਲੋਂ ਕੋਈ ਸਖਤ ਕਦਮ ਨਹੀਂ ਚੁੱਕੇ ਜਾ ਰਹੇ। ਉਨ੍ਹਾਂ ਨੇ ਕਿਹਾ ਕਿ ਹਰ ਔਖੇ ਵੇਲੇ 'ਚ ਭਾਰਤ ਵਲੋਂ ਬੰਗਲਾਦੇਸ਼ ਦੀ ਮੱਦਦ ਕੀਤੀ ਗਈ ਹੈ।...