Tuesday, November 11Malwa News
Shadow

Hot News

ਮਲੋਟ ਵਿਚ 6 ਕਰੋੜ ਦੀ ਲਾਗਤ ਨਾਲ ਪਵੇਗਾ ਨਵਾਂ ਸੀਵਰੇਜ਼

ਮਲੋਟ ਵਿਚ 6 ਕਰੋੜ ਦੀ ਲਾਗਤ ਨਾਲ ਪਵੇਗਾ ਨਵਾਂ ਸੀਵਰੇਜ਼

Hot News
ਚੰਡੀਗੜ੍ਹ, 28 ਨਵੰਬਰ : ਪੰਜਾਬ ਸਰਕਾਰ ਨੇ ਸੂਬੇ ਦੇ ਵਿਕਾਸ ਕਾਰਜਾਂ ਵਿਚ ਇਕ ਵਾਰ ਫੇਰ ਤੇਜੀ ਲੈ ਆਂਦੀ ਹੈ ਅਤੇ ਇਸੇ ਸਿਲਸਲੇ ਵਿਚ ਅੱਜ ਮਲੋਟ ਸ਼ਹਿਰ ਵਿਚ ਨਵੇਂ ਸੀਵਰੇਜ਼ ਪ੍ਰੋਜੈਕਟ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਪ੍ਰੋਜੈਕਟ ਪੰਜਾਬ ਸਰਕਾਰ ਵਲੋਂ 6 ਕਰੋੜ ਰੁਪਏ ਖਰਚ ਕੀਤੇ ਜਾਣਗੇ।ਇਸ ਪ੍ਰੋਜੈਕਟ ਦੀ ਸ਼ੁਰੂਆਤ ਮੌਕੇ ਸੰਬੋਧਨ ਕਰਦਿਆਂ ਪੰਜਾਬ ਦੀ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਦੀ ਸਰਕਾਰ ਵਲੋਂ ਹਰ ਵਰਗ ਦੇ ਸਰਵਪੱਖੀ ਵਿਕਾਸ ਲਈ ਯਤਨ ਕੀਤੇ ਜਾ ਰਹੇ ਨੇ। ਉਨ੍ਹਾਂ ਨੇ ਕਿਹਾ ਕਿ ਮਲੋਟ ਸ਼ਹਿਰ ਦੇ ਵਾਸੀਆਂ ਦੀ ਨਵਾਂ ਸੀਵਰੇਜ਼ ਪਾਉਣ ਦੀ ਮੰਗ ਲੰਮੇ ਸਮੇਂ ਤੋਂ ਲਟਕੀ ਹੋਈ ਸੀ। ਇਸ ਲਈ ਹੁਣ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਪ੍ਰੋਜੈਕਟ ਲਈ ਫੰਡ ਜਾਰੀ ਕਰ ਦਿੱਤੇ ਹਨ। ਅੱਜ ਉਨ੍ਹਾਂ ਨੇ ਮਲੋਟ ਦੀ ਮੇਲ ਕਾਲੋਨੀ ਰੋਡ ਉੱਤੇ ਸੀਵਰੇਜ਼ ਦੀਆਂ ਵੱਡੀਆਂ ਪਾਈਪਾਂ ਵਿਛਾਉਣ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਪ੍ਰੋਜੈਕਟ ਲਈ ਕੁਆਲਿਟੀ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ। ਇਸ ਪ੍ਰੋਜੈਕਟ ਨਾਲ ਮਲੋਟ ਸ਼ਹਿਰ ਦੀ ਸ਼ਾਨ ਵਿਚ ਚੋਖਾ ਵਾਧਾ ਹੋਵੇਗਾ। ...
ਫੜ੍ਹੀ ਗਈ ਨਕੀਲ ਖਾਦ ਦੇ ਲੈਬਾਰਟਰੀ ਟੈਸਟ ਵਿਚ ਵੀ ਨਿਕਲਿਆ ਘਟੀਆ ਮਿਆਰ

ਫੜ੍ਹੀ ਗਈ ਨਕੀਲ ਖਾਦ ਦੇ ਲੈਬਾਰਟਰੀ ਟੈਸਟ ਵਿਚ ਵੀ ਨਿਕਲਿਆ ਘਟੀਆ ਮਿਆਰ

Hot News
ਚੰਡੀਗੜ੍ਹ, 26 ਨਵੰਬਰ : ਸ਼ਹੀਦ ਭਗਤ ਸਿੰਘ ਨਗਰ ਤੋਂ ਫੜ੍ਹੀ ਗਈ ਨਕਲੀ ਡੀ.ਏ.ਪੀ. ਖਾਦ ਦੀ ਲਬਾਰਟਰੀ ਵਿਚ ਕੀਤੀ ਗਈ ਜਾਂਚ ਦੌਰਾਨ ਇਹ ਖਾਦ ਨਕਲੀ ਪਾਈ ਗਈ, ਜਿਸ ਵਿਚ ਨਾਈਟ੍ਰੋਜ਼ਨ ਅਤੇ ਫਾਸਫੋਰਸ ਦੀ ਵੱਡੀ ਕਮੀ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਡੀ.ਏ.ਪੀ. ਦੀਆਂ 23 ਬੋਰੀਆਂ ਜਬਤ ਕੀਤੀਆਂ ਗਈਆਂ ਸਨ। ਉਨ੍ਹਾਂ ਨੇ ਦੱਸਿਆ ਕਿ ਜਿਲੇ ਦੇ ਕਿਸਾਨਾਂ ਵਲੋਂ ਮਹਿੰਗੇ ਭਾਅ 'ਤੇ ਨਕਲੀ ਖਾਦ ਵੇਚੇ ਜਾਣ ਦੀਆਂ ਸ਼ਿਕਾਇਤਾਂ ਆਈਆਂ ਸਨ। ਇਸ ਪਿਛੋਂ ਖੇਤੀਬਾੜੀ ਵਿਭਾਗ ਵਲੋਂ ਪਿੰਡ ਉੜਾਪੜ ਵਿਖੇ ਮੈਸਰਜ਼ ਸਿੰਘ ਟਰੇਡਰ ਫਰਮ ਦੇ ਮਾਲਕ ਹਰਕੀਰਤ ਸਿੰਘ ਦੇ ਘਰ ਛਾਪਾ ਮਾਰਿਆ ਗਿਆ। ਛਾਪੇ ਦੌਰਾਨ 23 ਬੋਰੀਆਂ ਨਕਲੀ ਖਾਦ ਬਰਾਮਦ ਕੀਤੀ ਗਈ। ਇਹ ਖਾਦ ਬਰਾਮਦ ਕਰਨ ਪਿਛੋਂ ਇਸਦੇ ਸੈਂਪਲ ਲੈਬਾਰਟਰੀ ਵਿਚ ਟੈਸਟ ਕਰਨ ਲਈ ਭੇਜੇ ਗਏ ਸਨ। ਅੱਜ ਇਨ੍ਹਾਂ ਦੇ ਟੈਸਟ ਦੀ ਰਿਪੋਰਟ ਪ੍ਰਾਪਤ ਹੋਈ ਹੈ। ਇਸ ਰਿਪੋਰਟ ਅਨੁਸਾਰ ਇਹ ਖਾਦ ਨਕਲੀ ਸਾਬਤ ਹੋਈ ਹੈ ਅਤੇ ਖਾਦ ਸਟਾਕ ਘਟੀਆ ਸੀ। ਉਨ੍ਹਾਂ ਨੇ ਦੱਸਿਆ ਕਿ ਕਿਸਾਨਾਂ ਦੇ ਹਿੱਤਾਂ ਦੀ ਹਮੇਸ਼ਾਂ ਰਾਖੀ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਕਿਸਾ...
ਆਮ ਆਦਮੀ ਪਾਰਟੀ ਨੇ ਕੱਢੀ ਸ਼ਾਨਦਾਰ ਸ਼ੁਕਰਾਨਾ ਯਾਤਰਾ

ਆਮ ਆਦਮੀ ਪਾਰਟੀ ਨੇ ਕੱਢੀ ਸ਼ਾਨਦਾਰ ਸ਼ੁਕਰਾਨਾ ਯਾਤਰਾ

Breaking News, Hot News
ਅੰਮ੍ਰਿਤਸਰ, 26 ਨਵੰਬਰ : ਆਮ ਆਦਮੀ ਪਾਰਟੀ ਵਲੋਂ ਅੱਜ ਪਟਿਆਲਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਤੱਕ ਇਕ ਸ਼ੁਕਰਾਨਾ ਯਾਤਰਾ ਕੱਢੀ ਗਈ, ਜਿਸ ਵਿਚ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਇਸ ਯਾਤਰਾ ਦੌਰਾਨ ਨੌਜਵਾਨਾਂ ਦਾ ਇਕੱਠ ਸਾਬਤ ਕਰ ਰਿਹਾ ਸੀ ਕਿ ਪੰਜਾਬ ਦੇ ਲੋਕਾਂ ਨੂੰ ਆਪ ਵਿਚ ਪੂਰਾ ਵਿਸ਼ਵਾਸ਼ ਬਣਿਆ ਹੋਇਆ ਹੈ।ਪਿਛਲੀਆਂ ਜ਼ਿਮਨੀ ਚੋਣਾ ਵਿਚ ਪੰਜਾਬ ਦੇ ਲੋਕਾਂ ਵਲੋਂ ਆਪ ਸਰਕਾਰ ਵਿਚ ਪ੍ਰਗਟਾਏ ਗਏ ਵਿਸ਼ਵਾਸ਼ ਅਤੇ ਉਮੀਦਵਾਰਾਂ ਦੀ ਜਿੱਤ ਪਿਛੋਂ ਕੱਢੀ ਗਈ ਸ਼ੁਕਰਾਨਾ ਯਾਤਰਾ ਪਟਿਆਲਾ ਦੇ ਕਾਲੀ ਦੇਵੀ ਮੰਦਰ ਤੋਂ ਸ਼ੁਰੁ ਹੋਈ। ਇਸ ਯਾਤਰਾ ਦਾ ਰਸਤੇ ਵਿਚ ਸਰਹੰਦ, ਖੰਨਾ, ਗੋਬਿੰਦਗੜ੍ਹ, ਲੁਧਿਆਣਾ, ਦੁਰਾਹਾ, ਫਗਵਾੜਾ, ਜਲੰਧਰ, ਕਰਤਾਰਪੁਰ, ਬਿਆਸ ਅਤੇ ਹੋਰ ਸ਼ਹਿਰਾਂ ਕਸਬਿਆਂ ਵਿਚ ਭਰਵਾਂ ਸਵਾਗਤ ਕੀਤਾ ਗਿਆ।ਆਮ ਆਦਮੀ ਪਰਟੀ ਦੇ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਵਿਚ ਕੱਢੀ ਗਈ ਇਸ ਸ਼ੁਕਰਾਨਾ ਯਾਤਰਾ ਵਿਚ ਆਪ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਖੇਡ ਮੰਤਰੀ ਹਰਜੋਤ ਸਿੰਘ ਬੈਂਸ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੋ...
ਪੰਜਾਬ ਦੀਆਂ ਦੋ ਧੀਆਂ ਦੀ ਹੋਈ ਏਅਰ ਫੋਰਸ ਐਕਡਮੀ ਲਈ ਚੋਣ

ਪੰਜਾਬ ਦੀਆਂ ਦੋ ਧੀਆਂ ਦੀ ਹੋਈ ਏਅਰ ਫੋਰਸ ਐਕਡਮੀ ਲਈ ਚੋਣ

Hot News
ਚੰਡੀਗੜ੍ਹ, 26 ਨਵੰਬਰ : ਪੰਜਾਬ ਸਰਕਾਰ ਵਲੋਂ ਲੜਕੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਯਤਨਾ ਨਾਲ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ ਮੋਹਾਲੀ ਦੀਆਂ ਦੋ ਲੜਕੀਆਂ ਦੀ ਏਅਰ ਫੋਰਸ ਅਕੈਡਮੀ ਲਈ ਚੋਣ ਹੋ ਗਈ।ਦੋ ਮਹਿਲਾ ਕੈਡਿਆਂ ਚਰਨਪ੍ਰੀਤ ਕੌਰ ਅਤੇ ਮਹਿਕ ਦੀ ਚੋਣ ਨਾਲ ਬਾਕੀ ਲੜਕੀਆਂ ਵਿਚ ਵੀ ਉਤਸ਼ਾਹ ਪੈਦਾ ਹੋਇਆ ਹੈ। ਚਰਨਪ੍ਰੀਤ ਕੌਰ ਕੁਰਾਲੀ ਦੀ ਰਹਿਣ ਵਾਲੀ ਹੈ ਉਸਦੇ ਪਿਤਾ ਹਰਮਿੰਦਰ ਸਿੰਘ ਇਕ ਪ੍ਰਾਈਵੇਟ ਕੰਪਨੀ ਵਿਚ ਡਰਾਈਵਰ ਦੀ ਨੌਕਰੀ ਕਰ ਰਹੇ ਹਨ। ਇਸੇ ਤਰਾਂ ਦੂਜੀ ਕੈਡਿਟ ਮਹਿਕ ਵੀ ਮੋਹਾਲੀ ਦੇ ਇਕ ਸਧਾਰਨ ਪਰਿਵਾਰ ਦੀ ਪੜਕੀ ਹੈ ਅਤੇ ਉਸਦੇ ਪਿਤਾ ਸ੍ਰੀ ਅਨਿਲ ਕੁਮਾਰ ਦਹੀਆ ਵੀ ਸਰਕਾਰੀ ਅਧਿਆਪਕ ਹਨ।ਪੰਜਾਬ ਦੇ ਰੋਜ਼ਗਾਰ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਦੋਵਾਂ ਕੈਡਿਟਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਨਾਲ ਹੋਰ ਲੜਕੀਆਂ ਨੂੰ ਵੀ ਪ੍ਰੇਰਨਾ ਮਿਲੇਗੀ। ਉਨ੍ਹਾਂ ਨੇ ਦੱਸਿਆ ਕਿ ਪਿਛਲੇ ਸਾਲ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਸੰਸਥਾ ਵਿਚ ਲੜਕੀਆਂ ਲਈ ਪ੍ਰੈਪਰੇਟਰੀ ਵਿੰਗ ਨੂੰ ਪ੍ਰਵਾਨਗੀ ਦਿੱਤੀ ਸੀ। ਇਥੋਂ ਸਿਖਲਾਈ ਹਾਸਲ ਕਰਕੇ ਲੜਕੀਆਂ ਵ...
ਭਰਿਸ਼ਟਾਚਾਰ ਦੇ ਦੋਸ਼ਾਂ ਅਧੀਨ ਸਿਵਲ ਸਰਜਨ ਦਫਤਰ ਦਾ ਕਲਰਕ ਗ੍ਰਿਫਤਾਰ

ਭਰਿਸ਼ਟਾਚਾਰ ਦੇ ਦੋਸ਼ਾਂ ਅਧੀਨ ਸਿਵਲ ਸਰਜਨ ਦਫਤਰ ਦਾ ਕਲਰਕ ਗ੍ਰਿਫਤਾਰ

Hot News
ਚੰਡੀਗੜ੍ਹ, 26 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਿਕ ਭਰਿਸ਼ਟ ਅਫਸਰਾਂ ਤੇ ਮੁਲਾਜ਼ਮਾਂ ਨੂੰ ਕਾਬੂ ਕਰਨ ਦੇ ਸਿਲਸਲੇ ਵਿਚ ਅੱਜ ਜਿਲਾ ਹੁਸ਼ਿਆਰ ਦੇ ਸਿਵਲ ਸਰਜਨ ਦਫਤਰ ਦੇ ਕਲਕਰ ਜਸਵਿੰਦਰ ਸਿੰਘ ਨੂੰ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਅਧੀਨ ਗ੍ਰਿਫਤਾਰ ਕੀਤਾ ਗਿਆ ਹੈ।ਵਿਜੀਲੈਂਸ ਬਿਊਰੋ ਵਲੋਂ ਕੀਤੀ ਗਈ ਇਸ ਕਾਰਵਾਈ ਅਧੀਨ ਕਲਰਕ ਖਿਲਾਫ ਸ਼ਿਕਾਇਤਾਂ ਆਉਣ ਪਿਛੋਂ ਜਸਵਿੰਦਰ ਸਿੰਘ ਵਲੋਂ ਖਰੀਦੀ ਗਈ ਜਾਇਦਾਦ ਦੀ ਜਾਂਚ ਕੀਤੀ ਗਈ। ਇਸ ਜਾਂਚ ਦੌਰਾਨ ਪਤਾ ਲੱਗਾ ਕਿ ਉਸ ਨੇ ਆਪਣੇ ਆਮਦਨ ਦੇ ਸਰੋਤਾਂ ਤੋਂ ਕਈ ਗੁਣਾਂ ਵੱਧ ਜਾਇਦਾਦ ਬਣਾਈ ਹੈ। ਇਸ ਲਈ ਵਿਜੀਲੈਂਸ ਨੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਅਧੀਨ ਕੇਸ ਦਰਜ ਕਰਕੇ ਅੱਜ ਜਸਵਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।...
ਪੰਜਾਬ ਦੀਆਂ ਜੇਲ੍ਹਾਂ ਤੋਂ ਬਾਹਰ ਵੀ ਕੰਮ ਕਰਨਗੇ ਕੈਦੀ : ਭੁੱਲਰ

ਪੰਜਾਬ ਦੀਆਂ ਜੇਲ੍ਹਾਂ ਤੋਂ ਬਾਹਰ ਵੀ ਕੰਮ ਕਰਨਗੇ ਕੈਦੀ : ਭੁੱਲਰ

Hot News
ਚੰਡੀਗੜ੍ਹ, 25 ਨਵੰਬਰ : ਪੰਜਾਬ ਸਰਕਾਰ ਵਲੋਂ ਜੇਲਾਂ ਵਿਚ ਬੰਦ ਕੈਦੀਆਂ ਦੇ ਸੁਧਾਰ ਲਈ ਹੁਣ ਚੰਗੇ ਆਚਰਨ ਵਾਲੇ ਕੈਦੀਆਂ ਨੂੰ ਜੇਲ੍ਹਾਂ ਤੋਂ ਬਾਹਰ ਕੰਮ ਕਰਨ ਦੀ ਵੀ ਇਜਾਜਤ ਦਿੱਤੀ ਜਾਵੇਗੀ ਅਤੇ ਜੇਲਾਂ ਦੇ ਬਾਹਰ ਲਗਾਏ ਜਾ ਰਹੇ ਪੈਟਰੋਲ ਪੰਪਾਂ 'ਤੇ ਕੰਮ ਕਰਵਾਇਆ ਜਾਵੇਗਾ। ਇਸ ਨਾਲ ਜਿਥੇ ਜੇਲ੍ਹ ਵਿਭਾਗ ਦੀ ਆਮਦਨ ਵਿਚ ਵਾਧਾ ਹੋਵੇਗਾ, ਉਥੇ ਕੈਦੀਆਂ ਨੂੰ ਵੀ ਕਮਾਈ ਕਰਨ ਦਾ ਮੌਕਾ ਮਿਲੇਗਾ।ਅੱਜ ਨਾਭਾ ਅਤੇ ਫਾਜਿਲਕਾ ਜੇਲਾਂ ਦੇ ਬਾਹਰ ਪੈਟਰੋਲ ਪੰਪਾਂ ਦਾ ਉਦਘਾਟਨ ਕਰਨ ਪਿਛੋਂ ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਵਿਚ ਇਸ ਤੋਂ ਪਹਿਲਾਂ 6 ਜੇਲਾਂ ਦੇ ਬਾਹਰ ਪੈਟਰੋਲ ਪੰਪ ਲਗਾਏ ਜਾ ਚੁੱਕੇ ਹਨ ਅਤੇ ਅੱਜ ਦੋ ਜੇਲਾਂ ਦੇ ਬਾਹਰ ਪੈਟਰੋਲ ਪੰਪਾਂ ਦੀ ਸ਼ੁਰੂਆਤ ਹੋ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਹਰ ਜੇਲ ਨੂੰ ਪੈਟਰੋਲ ਪੰਪ ਤੋਂ ਲਗਭਗ 5 ਲੱਖ ਰੁਪਏ ਦੀ ਆਮਦਨ ਹੋਵੇਗੀ। ਇਹ ਕਮਾਈ ਜੇਲਾਂ ਵਿਚ ਸੁਧਾਰ ਲਈ ਹੀ ਖਰਚ ਕੀਤੀ ਜਾਵੇਗੀ। ਇਨ੍ਹਾਂ ਪੰਪਾਂ 'ਤੇ ਚੰਗੇ ਆਰਚਨ ਵਾਲੇ ਕੈਦੀਆਂ ਪਾਸੋਂ ਕੰਮ ਕਰਵਾਇਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਜੇਲਾਂ ਦੇ ਅੰਦਰ ਵੀ ਕੈਦੀਆਂ ਦੀ ਭਲਾਈ ਲਈ ਨਵੀਂ ...
ਪਸ਼ੂ ਪਾਲਕਾਂ ਨੂੰ ਸਸਤੇ ਭਾਅ ਮੁਹਈਆ ਕਰਵਾਇਆ ਜਾਵੇਗਾ ਪਸ਼ੂ ਚਾਟ : ਖੁੱਡੀਆਂ

ਪਸ਼ੂ ਪਾਲਕਾਂ ਨੂੰ ਸਸਤੇ ਭਾਅ ਮੁਹਈਆ ਕਰਵਾਇਆ ਜਾਵੇਗਾ ਪਸ਼ੂ ਚਾਟ : ਖੁੱਡੀਆਂ

Hot News
ਚੰਡੀਗੜ੍ਹ, 25 ਨਵੰਬਰ : ਪੰਜਾਬ ਦੇ ਪਸ਼ੂਪਾਲਕਾਂ ਨੂੰ ਸਰਕਾਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਰਾਹੀਂ ਸਸਤੇ ਭਾਅ 'ਤੇ ਪਸ਼ੂ ਚਾਟ (ਯੂਰੋਮਿਨ ਲਿੱਕ) ਮੁਹਈਆ ਕਰਵਾਉਣ ਲਈ ਕਪੂਰਥਲਾ ਵਿਖੇ ਪਸ਼ੂ ਚਾਟ ਦਾ ਸਟੋਰੇਜ਼ ਯੂਨਿਟ ਸਥਾਪਿਤ ਕੀਤਾ ਜਾਵੇਗਾ ਅਤੇ ਪਟਿਆਲਾ ਵਿਖੇ ਪਸੂ ਚਾਟ ਤਿਆਰ ਕਰਨ ਲਈ ਪਲਾਂਟ ਲਗਾਇਆ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪਸ਼ੂ ਚਾਟ (ਯੂਰੋਮਿਨ ਲਿੱਕ) ਬਹੁਤ ਹੀ ਪੌਸ਼ਟਿਕ ਖੁਰਾਕ ਹੈ, ਜਿਸ ਨਾਲ ਪਸ਼ੂਆਂ ਦੀ ਸਰੀਰਕ ਸਥਿੱਤੀ ਵੀ ਮਜਬੂਤ ਹੁੰਦੀ ਹੈ ਅਤੇ ਦੁੱਧ ਦੀ ਕੁਆਲਿਟੀ ਵੀ ਵਧਦੀ ਹੈ। ਇਸ ਨਾਲ ਪਸ਼ੂਆਂ ਦੀ ਪਾਚਣ ਕਿਰਿਆ ਵਿਚ ਸੁਧਾਰ ਆਉਂਦਾ ਹੈ। ਪਸ਼ੂਆਂ ਨੂੰ ਤੰਦਰੁਸਤ ਰੱਖਣ ਅਤੇ ਵੱਧ ਪੈਦਾਵਾਰ ਲਈ ਇਹ ਬਹੁਤ ਹੀ ਸਸਤਾ ਤਰੀਕਾ ਹੈ। ਇਸ ਲਈ ਪੰਜਾਬ ਸਰਕਾਰ ਵਲੋਂ ਇਸ ਪਾਸੇ ਵਿਸ਼ੇਸ਼ ਤੌਰ 'ਤੇ ਜੋਰ ਦਿੱਤਾ ਜਾ ਰਿਹਾ ਹੈ। ਇਸ ਮੌਕੇ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਦੱਸਿਆ ਕਿ ਪਸ਼ੂ ਚਾਟ ਪੰਜਾਬ ਦੇ ਪਸ਼ੂ ਪਾਲਕਾਂ ਲਈ ਵਰਦਾਨ ਸਾਬਤ ਹੋਵੇਗਾ।...
ਬਜੁਰਗਾਂ ਨੂੰ 2500 ਪੈਨਸ਼ਨ ਦਾ ਐਲਾਨ

ਬਜੁਰਗਾਂ ਨੂੰ 2500 ਪੈਨਸ਼ਨ ਦਾ ਐਲਾਨ

Breaking News, Hot News
ਨਵੀਂ ਦਿੱਲੀ , 25 ਨਵੰਬਰ: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਬਜ਼ੁਰਗਾਂ ਲਈ ਵੱਡਾ ਐਲਾਨ ਕਰਦਿਆਂ ਕਿਹਾ ਕਿ 60 ਤੋਂ ਲੈ ਕੇ 69 ਸਾਲ ਤੱਕ ਦੇ ਬਜ਼ੁਰਗਾਂ ਨੂੰ ਹਰ ਮਹੀਨੇ 2000 ਰੁਪਏ ਪੈਨਸ਼ਨ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਹਰ ਮਹੀਨੇ 2500 ਰੁਪਏ ਪੈਨਸ਼ਨ ਦਿੱਤੀ ਜਾਵੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਹਮੇਸ਼ਾਂ ਆਮ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਰਹੇਗੀ। ਦਿੱਲੀ ਵਿੱਚ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਵੱਲੋਂ ਵਿਰੋਧੀ ਪਾਰਟੀਆਂ ਨੂੰ ਝਟਕੇ ਦੇਣ ਲਈ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ।...
ਪੰਜਾਬ ‘ਚ ਪਸ਼ੂਧਨ ਗਣਨਾ ਦੀ ਸ਼ੁਰੂਆਤ

ਪੰਜਾਬ ‘ਚ ਪਸ਼ੂਧਨ ਗਣਨਾ ਦੀ ਸ਼ੁਰੂਆਤ

Hot News
ਚੰਡੀਗੜ੍ਹ, 23 ਨਵੰਬਰ : ਪੰਜਾਬ ਵਿਚ ਡੇਅਰੀ ਦੇ ਧੰਦੇ ਪ੍ਰਤੀ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਅਤੇ ਪਸ਼ੂਆਂ ਦੀਆਂ ਨਸਲਾਂ ਬਾਰੇ ਹੋਰ ਚੰਗੀ ਖੋਜ ਕਰਨ ਲਈ ਪੰਜਾਬ ਦੇ ਜਿਲਾ ਮੁਕਤਸਰ ਸਾਹਿਬ ਤੋਂ 21ਵੀਂ ਪਸ਼ੂਧਨ ਗਣਨਾ ਸ਼ੁਰੂ ਕੀਤੀ ਗਈ। ਇਸ ਦੀ ਸ਼ੁਰੂਆਤ ਕਰਦਿਆਂ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਪ੍ਰੋਜੈਕਟ ਅਧੀਨ 16 ਵੱਖ ਵੱਖ ਨਸਲਾਂ ਦੇ ਪਸ਼ੂਆਂ ਅਤੇ ਪੋਲਟਰੀ ਦੀਆਂ ਕਿਸਮਾਂ ਦੀ ਗਿਣਤੀ ਕੀਤੀ ਜਾਵੇਗੀ। ਇਸ ਗਣਨਾ ਦੌਰਾਨ ਪਹਿਲੀ ਵਾਰ ਮਹਿਲਾਵਾਂ ਦੀ ਭੂਮਿਕਾ ਵੀ ਦਰਜ ਕੀਤੀ ਜਾਵੇਗੀ। ਸਾਲ 2019 ਤੋਂ ਬਾਅਦ ਇਹ ਦੂਜੀ ਵਾਰ ਹੈ ਜਦੋਂ ਡਿਜੀਟਲ ਢੰਗ ਨਾਲ ਗਣਨਾ ਕਰਵਾਈ ਜਾਵੇਗੀ। ਇਹ ਕੰਮ ਫਰਵਰੀ 2025 ਤੱਕ ਮੁਕੰਮਲ ਕੀਤਾ ਜਾਵੇਗਾ। ਇਸ ਸਰਵੇਖਣ ਤੋਂ ਬਾਅਦ ਇਸ ਦਾ ਅਧਿਐਨ ਕੀਤਾ ਜਾਵੇਗਾ ਅਤੇ ਪਸ਼ੂ ਪਾਲਣ ਬਾਰੇ ਬਣਾਈ ਜਾਣ ਵਾਲੀ ਨੀਤੀ ਵਿਚ ਇਸ ਦੀ ਵੱਡੀ ਭੂਮਿਕਾ ਹੋਵੇਗੀ। ਇਸ ਆਧਾਰ 'ਤੇ ਨਵੀਆਂ ਨੀਤੀਆਂ ਘੜੀਆਂ ਜਾਣਗੀਆਂ।...
ਪੰਜਾਬ ‘ਚ ਜ਼ਿਮਨੀ ਚੋਣਾ ਦੌਰਾਨ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ

ਪੰਜਾਬ ‘ਚ ਜ਼ਿਮਨੀ ਚੋਣਾ ਦੌਰਾਨ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ

Breaking News, Hot News
ਚੰਡੀਗੜ੍ਹ, 23 ਨਵੰਬਰ : ਪੰਜਾਬ ਦੀਆਂ ਚਾਰ ਵਿਧਾਨ ਸਭਾ ਚੋਣਾ ਲਈ 20 ਨਵੰਬਰ ਨੂੰ ਪਈਆਂ ਵੋਟਾਂ ਦੀ ਅੱਜ ਗਿਣਤੀ ਕੀਤੀ ਗਈ। ਇਸ ਦੌਰਾਨ ਚਾਰ ਵਿਚੋਂ ਤਿੰਨ ਹਲਕਿਆਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ, ਜਦਕਿ ਇਕ ਹਲਕੇ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਨੇ ਜਿੱਤ ਹਾਸਲ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪ ਦੀ ਵੱਡੀ ਜਿੱਤ ਲਈ ਪੰਜਾਬ ਦੇ ਵੋਟਰਾਂ ਦਾ ਧੰਨਵਾਦ ਕੀਤਾ।ਅੱਜ ਆਏ ਚੋਣ ਨਤੀਜਿਆਂ ਦੌਰਾਨ ਜਿਲਾ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਚੱਬੇਵਾਲ ਨੇ 51904 ਵੋਟਾਂ ਹਾਸਲ ਕਰਕੇ ਜਿੱਤ ਹਾਸਲ ਕੀਤੀ। ਉਨ੍ਹਾਂ ਦੇ ਵਿਰੋਧੀ ਕਾਂਗਰਸ ਪਾਰਟੀ ਦੇ ਉਮੀਦਵਾਰ ਰਣਜੀਤ ਕੁਮਾਰ ਨੂੰ 23214 ਵੋਟਾਂ ਮਿਲੀਆਂ। ਇਸ ਤਰਾਂ ਇਸ਼ਾਂਕ ਚੱਬੇਵਾਲ 28690 ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਹਾਸਲ ਕਰਕੇ ਛੋਟੀ ਉਮਰ ਦੇ ਵਿਧਾਇਕ ਚੁਣੇ ਗਏ। ਇਸ਼ਾਂਕ ਚੱਬੇਵਾਲ ਦੇ ਪਿਤਾ ਜੀ ਡਾ. ਰਾਜ ਕੁਮਾਰ ਚੱਬੇਵਾਲ ਇਸੇ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ, ਪਰ ਪਿਛਲੀਆਂ ਲੋਕ ਸਭਾ ਚੋਣਾ ਵਿਚ ਉਹ ਲੋਕ ਸਭਾ ਮੈਂਬਰ ਚੁਣੇ ਗਏ ਸਨ।ਵਿਧਾਨ ਸਭਾ ਹਲਕਾ ਬਰਨਾਲਾ ਤੋਂ ਕਾਂ...