Tuesday, November 11Malwa News
Shadow

Hot News

ਪੰਜਾਬ ਵਿਚ ਝੋਨੇ ਦੇ ਝਾੜ ਵਿਚ ਹੋਇਆ ਵਾਧਾ

ਪੰਜਾਬ ਵਿਚ ਝੋਨੇ ਦੇ ਝਾੜ ਵਿਚ ਹੋਇਆ ਵਾਧਾ

Breaking News, Hot News
ਚੰਡੀਗੜ੍ਹ, 19 ਨਵੰਬਰ : ਪੰਜਾਬ ਵਿਚ ਇਸ ਵਾਰ ਝੋਨੇ ਦੇ ਝਾੜ ਵਿਚ 1.4 ਕੁਇੰਟਲ ਪ੍ਰਤੀ ਹੈਕਟੇਅਰ ਦਾ ਔਸਤ ਵਾਧਾ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਵਿਚ 97 ਪ੍ਰਤੀਸ਼ਤ ਝੋਨੇ ਦੀ ਫਸਲ ਦੀ ਕਟਾਈ ਕੀਤੀ ਜਾ ਚੁੱਕੀ ਹੈ।ਉਨ੍ਹਾਂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਪੂਰੇ ਪੰਜਾਬ ਵਿਚੋਂ ਲਏ ਗਏ ਅੰਕੜਿਆਂ ਤੋਂ ਪਤਾ ਲੱਗਾ ਹੈ ਕਿ ਇਸ ਵਾਰ ਝੋਨੇ ਦੀ ਫਸਲ ਦੇ ਝਾੜ ਵਿਚ ਪਿਛਲੇ ਸਾਲ ਦੇ ਮੁਕਾਬਲੇ ਕਾਫੀ ਵਾਧਾ ਹੋਇਆ ਹੈ। ਖੇਤੀਬਾੜੀ ਮੰਤਰੀ ਨੇ ਦੱਸਿਅ ਕਿ ਕਣਕ ਦੀ ਬਿਜਾਈ ਲਈ ਇਸ ਵੇਲੇ ਪੰਜਾਬ ਵਿਚ 4.20 ਲੱਖ ਮੀਟ੍ਰਿਕ ਟਨ ਡੀ.ਏ.ਪੀ. ਖਾਦ ਉਪਲਭਦ ਹੈ। ਉਨ੍ਹਾਂ ਨੇ ਕਿਹਾ ਕਿ ਖੇਤੀਬਾੜੀ ਖੇਤਰ ਨੂੰ ਪ੍ਰਫੁੱਲਿਤ ਕਰਨ ਲਈ ਸਰਕਾਰ ਵਲੋਂ ਪੂਰੀ ਵਾਹ ਲਾਈ ਜਾ ਰਹੀ ਹੈ। ਖੇਤੀ ਮੰਤਰੀ ਨੇ ਦੱਸਿਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ ਦੀ ਖੁਸ਼ਹਾਲੀ ਲਈ ਬਹੁਤ ਸਾਰੀਆਂ ਨਵੀਆਂ ਯੋਜਨਾਵਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ।...
ਨਵੇਂ ਚੁਣੇ ਪੰਚ ਪਿੰਡਾਂ ਵਿਚ ਨਸ਼ੇ ਦਾ ਖਾਤਮਾ ਕਰਨ ਲਈ ਹੰਭਲਾ ਮਾਰਨ : ਬੈਂਸ

ਨਵੇਂ ਚੁਣੇ ਪੰਚ ਪਿੰਡਾਂ ਵਿਚ ਨਸ਼ੇ ਦਾ ਖਾਤਮਾ ਕਰਨ ਲਈ ਹੰਭਲਾ ਮਾਰਨ : ਬੈਂਸ

Breaking News, Hot News
ਰੂਪਨਗਰ, 19 ਨਵੰਬਰ : ਪੰਜਾਬ ਦੇ ਲੋਕ ਸੰਪਰਕ, ਸਕੂਲੀ ਸਿੱਖਿਆ ਤੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਜੋਰ ਦੇ ਕੇ ਕਿਹਾ ਕਿ ਪਿੰਡਾਂ ਵਿਚ ਸਾਫ ਸੁਥਰਾ ਵਾਤਾਵਰਣ ਸਿਰਜਣ ਅਤੇ ਪਿੰਡਾਂ ਨੂੰ ਹਰਿਆ ਭਰਿਆ ਪ੍ਰਦੂਸ਼ਣ ਮੁਕਤ ਕਰਨ ਲਈ ਵਾਹ ਲਾਈ ਜਾਵੇ।ਅੱਜ ਰੋਪੜ ਵਿਖੇ ਨਵੇਂ ਚੁਣੇ ਗਏ ਪੰਚਾਂ ਨੂੰ ਸਹੁੰ ਚੁਕਾਉਣ ਲਈ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਚਾਇਤਾਂ ਨੂੰ ਲੋਕਤੰਤਰ ਦਾ ਥੰਮ ਕਿਹਾ ਜਾਂਦਾ ਹੈ। ਪੰਚਾਇਤਾਂ ਕੋਲ ਬਹੁਤ ਵੱਡੀ ਸ਼ਕਤੀ ਹੁੰਦੀ ਹੈ, ਜੋ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਪਿੰਡਾਂ ਦੇ ਲੋਕ ਅਜੇ ਤੱਕ ਵੀ ਪੰਚਾਇਤਾਂ ਦੇ ਹਰ ਫੈਸਲੇ ਨੂੰ ਪੂਰੇ ਸਤਿਕਾਰ ਨਾਲ ਮੰਨਦੇ ਹਨ। ਇਸ ਲਈ ਪੰਚਾਇਤਾਂ ਦਾ ਫਰਜ਼ ਬਣਦਾ ਹੈ ਕਿ ਉਹ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਕੰਮ ਕਰਨ। ਉਨ੍ਹਾਂ ਨੇ ਨਵੇਂ ਚੁਣੇ ਪੰਚਾਂ ਨੂੰ ਕਿਹਾ ਕਿ ਉਨ੍ਹਾਂ ਕੋਲ ਬਹੁਤ ਵੱਡੀ ਸ਼ਕਤੀ ਹੈ। ਇਸ ਲਈ ਉਨ੍ਹਾਂ ਨੂੰ ਹੁਣੇ ਤੋਂ ਹੀ ਆਪਣੇ ਪਿੰਡਾਂ ਵਿਚ ਵਿਕਾਸ ਕਾਰਜਾਂ ਦੇ ਨਾਲ ਨਾਲ ਪਿੰਡਾਂ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ...
ਉਸਾਰੀ ਕਾਮਿਆਂ ਲਈ 19 ਜਿਲਿਆਂ ‘ਚ ਪਾਏ ਕੈਂਪ

ਉਸਾਰੀ ਕਾਮਿਆਂ ਲਈ 19 ਜਿਲਿਆਂ ‘ਚ ਪਾਏ ਕੈਂਪ

Hot News
ਚੰਡੀਗੜ੍ਹ, 18 ਨਵੰਬਰ : ਪੰਜਾਬ ਦੇ ਉਸਾਰੀ ਕਾਮਿਆਂ ਦੀ ਰਜਿਸਟਰੇਸ਼ਨ ਕਰਨ ਲਈ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵਲੋਂ ਅੱਜ 19 ਜਿਲਿਆਂ ਦੇ ਲੋਬਰ ਚੌਂਕਾਂ ਵਿਚ ਕੈਂਪ ਲਗਾਏ ਗਏ। ਜਿਨ੍ਹਾਂ ਜਿਲਿਆਂ ਵਿਚ ਚੋਣ ਜਾਬਤਾ ਲੱਗਾ ਹੋਇਆ ਹੈ, ਉਨ੍ਹਾਂ ਜਿਲਿਆਂ ਵਿਚ ਚੋਣਾ ਤੋਂ ਬਾਅਦ ਕੈਂਪ ਲਗਾਏ ਜਾਣਗੇਪੰਜਾਬ ਦੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਿਛਲੇ ਦਿਨੀਂ ਮੀਟਿੰਗ ਵਿਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਸੀ ਕਿ ਸਾਰੇ ਜਿਲਿਆਂ ਵਿਚ ਕੈਂਪ ਲਗਾ ਕੇ ਉਸਾਰੀ ਕਾਮਿਆਂ ਦੀ ਰਜਿਸਟਰੇਸ਼ਨ ਕੀਤੀ ਜਾਵੇ। ਇਸ ਰਜਿਸ਼ਟਰੇਸ਼ਨ ਤੋਂ ਬਾਅਦ ਉਸਾਰੀ ਕਾਮਿਆਂ ਨੂੰ ਉਨ੍ਹਾਂ ਦੀਆਂ ਬਣਦੀਆਂ ਸਹੂਲਤਾਂ ਦਿੱਤੀਆਂ ਜਾ ਸਕਣਗੀਆਂ। ਇਹ ਕੈਂਪ ਅੱਜ ਤੋਂ ਸ਼ੁਰੂ ਹੋ ਕੇ 23 ਨਵੰਬਰ ਤੱਕ ਜਾਰੀ ਰਹਿਣਗੇ। ਇਨ੍ਹਾਂ ਕੈਂਪਾਂ ਵਿਚ ਆ ਕੇ ਉਸਾਰੀ ਕਾਮੇ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ। ਕਿਰਤ ਮੰਤਰੀ ਨੇ ਸਾਰੇ ਉਸਾਰੀ ਕਾਮਿਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਵਿਚ ਜਾ ਕੇ ਜਰੂਰ ਰਜਿਸਟਰੇਸ਼ਨ ਕਰਵਾ ਲੈਣ।...
ਅਮਨ ਅਰੋੜਾ ਨੇ ਕੀਤੇ ਵਿਰੋਧੀ ਆਗੂਆਂ ‘ਤੇ ਤਿੱਖੇ ਹਮਲੇ

ਅਮਨ ਅਰੋੜਾ ਨੇ ਕੀਤੇ ਵਿਰੋਧੀ ਆਗੂਆਂ ‘ਤੇ ਤਿੱਖੇ ਹਮਲੇ

Hot News
ਗਿੱਦੜਬਹਾ, 18 ਨਵੰਬਰ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਵਿਰੋਧੀ ਪਾਰਟੀਆਂ ਦੇ ਆਗੂਆਂ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਵਿਰੋਧੀ ਆਗੂ ਹਮੇਸ਼ਾਂ ਭਰਿਸ਼ਟਾਚਾਰ ਕਰਦੇ ਰਹੇ ਨੇ ਅਤੇ ਹਮੇਸ਼ਾਂ ਆਮ ਲੋਕਾਂ ਦੇ ਹਿੱਤਾਂ ਨੂੰ ਦਾਅ 'ਤੇ ਲਾਉਂਦੇ ਰਹਿੰਦੇ ਨੇ।ਅਮਨ ਅਰੋੜਾ ਨੇ ਅੱਜ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਗਿੱਦੜਬਹਾ ਦੇ ਲੋਕਾਂ ਦੀ ਕਦੇ ਬਾਂਹ ਨਹੀਂ ਫੜ੍ਹੀ। ਇਹ ਆਗੂ ਇਸ ਹਲਕੇ ਤੋਂ ਜਿੱਤ ਹਾਸਲ ਕਰਨ ਪਿਛੋਂ ਸੱਤਾ ਦਾ ਆਨੰਦ ਮਾਣਦੇ ਨੇ ਅਤੇ ਲੋਕਾਂ ਦੇ ਹਿੱਤਾਂ ਨੂੰ ਦਰਕਿਨਾਰ ਕਰ ਜਾਂਦੇ ਨੇ। ਅਮਨ ਅਰੋੜਾ ਨੇ ਅੱਜ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਔਰਤਾਂ ਬਾਰੇ ਗਲਤ ਟਿੱਪਣੀ ਕਰਨ ਦੀ ਵੀ ਨਿੰਦਾ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਗਿੱਦੜਬਹਾ ਹਲਕੇ ਦੇ ਲੋਕ ਇਨ੍ਹਾਂ ਖੁਦਗਰਜ ਲੀਡਰਾਂ ਨੂੰ ਸਬਕ ਸਿਖਾਉਣਗੇ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਜਿਤਾਉਣਗੇ।...
ਸੁੱਚਾ ਸਿੰਘ ਲੰਗਾਹ ਵਲੋਂ ਆਪ ਉਮੀਦਵਾਰ ਦੀ ਹਮਾਇਤ ਦਾ ਐਲਾਨ

ਸੁੱਚਾ ਸਿੰਘ ਲੰਗਾਹ ਵਲੋਂ ਆਪ ਉਮੀਦਵਾਰ ਦੀ ਹਮਾਇਤ ਦਾ ਐਲਾਨ

Hot News
ਡੇਰਾ ਬਾਬਾ ਨਾਨਕ, 17 ਨਵੰਬਰ : ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੀ ਅਗਵਾਈ ਵਿਚ ਬਣਾਈ ਗਈ 31 ਮੈਂਬਰੀ ਕਮੇਟੀ ਨੇ ਡੇਰਾ ਬਾਬਾ ਨਾਨਕ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੇ ਹੱਕ ਵਿਚ ਚੋਣ ਮੁਹਿੰਮ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ।ਕਮੇਟੀ ਦੀ ਮੀਟਿੰਗ ਤੋਂ ਬਾਅਦ ਸਰਵ ਸੰਮਤੀ ਨਾਲ ਇਕ ਮਤਾ ਪਾਸ ਕਰਕੇ ਗੁਰਦੀਪ ਸਿੰਘ ਰੰਧਾਵਾ ਦੀ ਹਮਾਇਤ ਦਾ ਐਲਾਨ ਕੀਤਾ ਗਿਆ। ਕਾਂਗਰਸ ਪਾਰਟੀ ਨੂੰ ਸਿੱਖਾਂ ਦੀ ਦੁਸ਼ਮਣ ਜਮਾਤ ਦੱਸਦਿਆਂ ਕਮੇਟੀ ਦੇ ਆਗੂਆਂ ਨੇ ਐਲਾਨ ਕੀਤਾ ਕਿ ਕਾਂਗਰਸ ਨੂੰ ਹਰਾਉਣ ਲਈ ਹਰ ਤਰਾਂ ਦੇ ਯਤਨ ਕੀਤੇ ਜਾਣਗੇ।...
ਪਾਕਿਸਤਾਨ ਤੋਂ ਲਿਆਂਦੀ 3.5 ਕਿੱਲੋ ਹੈਰੋਇਨ ਸਮੇਤ ਦੋ ਕਾਬੂ

ਪਾਕਿਸਤਾਨ ਤੋਂ ਲਿਆਂਦੀ 3.5 ਕਿੱਲੋ ਹੈਰੋਇਨ ਸਮੇਤ ਦੋ ਕਾਬੂ

Hot News
ਅੰਮ੍ਰਿਤਸਰ 17 ਨਵੰਬਰ : ਪੁਲੀਸ ਨੇ ਜਿਲਾ ਅੰਮ੍ਰਿਤਸਰ ਵਿਚ ਪਾਕਿਸਤਾਨ ਸਰਹੱਦ ਨਾਲ ਲਗਦੇ ਇਲਾਕੇ ਵਿਚੋਂ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਡੇਢ ਕਿੱਲੋ ਮੈਥਾਕਲੋਨ ਅਤੇ ਦੋ ਪਿਸਤੌਲ ਬਰਾਮਦ ਕੀਤੇ ਹਨ। ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ ਨੇ ਦੱਸਿਆ ਕਿ ਪੁਲੀਸ ਵਲੋਂ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਅਧੀਨ ਸਰਹੱਦ ਪਾਰੋਂ ਕੀਤੀ ਜਾ ਰਹੀ ਨਸ਼ਾ ਤਸਕਰੀ ਨੂੰ ਰੋਕਣ ਲਈ ਵੱਡੀ ਸਫਲਤਾ ਹਾਸਲ ਕੀਤੀ ਹੈ।ਪੁਲੀਸ ਮੁਖੀ ਨੇ ਦੱਸਿਆ ਕਿ ਪੁਲੀਸ ਵਲੋਂ 23 ਸਾਲਾ ਵੰਸ਼ ਉਰਫ ਬਿੱਲਾ ਵਾਸੀ ਬਿੱਲੇ ਵਾਲਾ ਚੌਕ ਅੰਮ੍ਰਿਤਸਰ ਅਤੇ 20 ਸਾਲਾ ਸੋਨੂੰ ਚੌਰਸੀਆ ਵਾਸੀ ਦਸ਼ਮੇਸ਼ ਨਗਰ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੋਵੇਂ ਤਸਕਰਾਂ ਦੇ ਹੋਰ ਨੈਟਵਰਕ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। ਇਨ੍ਹਾਂ ਦੇ ਕਬਜੇ ਵਿਚੋਂ ਸਾਢੇ ਤਿੰਨ ਕਿੱਲੋ ਹੈਰੋਇਨ, ਡੇਢ ਕਿੱਲੋ ਮੈਥਾਕੁਆਲੋਨ ਪਾਊਡਰ ਅਤੇ ਆਸਟਰੀਆ ਦਾ ਬਣਿਆ ਹੋਇਆ ਇਕ 9 ਐਮ ਐਮ ਦਾ ਪਿਸਟਲ ਵੀ ਬਰਾਮਦ ਕੀਤਾ ਹੈ। ਦੋਸ਼ੀਆਂ ਖਿਲਾਫ ਪਰਚਾ ਦਰਜੇ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।...
ਐਚ.ਐਫ. ਗਊਆਂ ਦੇ ਨਵੇਂ ਪ੍ਰੋਜੈਕਟ ਨਾਲ ਹੋਵੇਗਾ ਪਸ਼ੂਪਾਲਕਾਂ ਨੂੰ ਵੱਡਾ ਲਾਭ : ਖੁੱਡੀਆਂ

ਐਚ.ਐਫ. ਗਊਆਂ ਦੇ ਨਵੇਂ ਪ੍ਰੋਜੈਕਟ ਨਾਲ ਹੋਵੇਗਾ ਪਸ਼ੂਪਾਲਕਾਂ ਨੂੰ ਵੱਡਾ ਲਾਭ : ਖੁੱਡੀਆਂ

Hot News
ਚੰਡੀਗੜ੍ਹ, 17 ਨਵੰਬਰ : ਪੰਜਾਬ ਸਰਕਾਰ ਵਲੋਂ ਡੇਅਰੀ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਲਈ ਨਵੀਂ ਨਸਲ ਦੀਆਂ ਗਊਆਂ ਦਾ ਇਕ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਨਾਲ ਪੰਜਾਬ ਦੇ ਡੇਅਰੀ ਦਾ ਧੰਦਾ ਕਰ ਰਹੇ ਕਿਸਾਨਾਂ ਨੂੰ ਹੋਰ ਮੁਨਾਫਾ ਹੋਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿਚ ਹੋਲਸਟਾਈਨ ਫਰੀਜ਼ੀਅਨ (ਐਚ.ਐਫ.) ਨਸਲ ਦੀਆਂ ਗਊਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੇ ਦੁੱਧ ਦੀ ਸਮਰੱਥਾ ਬਾਰੇ ਜਾਨਣ ਲਈ ਇਕ ਪ੍ਰੋਜੈਕਟ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਪ੍ਰੋਜੈਕਟ ਇਸੇ ਸਾਲ ਸ਼ੁਰੂ ਹੋ ਜਾਵੇਗਾ ਅਤੇ ਇਸ 'ਤੇ 5.31 ਕਰੋੜ ਰੁਪਏ ਖਰਚ ਆਉਣਗੇ। ਸਾਲ 2024 ਤੋਂ 2026 ਤੱਕ ਦੋ ਸਾਲਾਂ ਦੌਰਾਨ ਲੁਧਿਆਣਾ, ਮੋਗਾ ਤੇ ਫਤਿਹਗੜ੍ਹ ਸਾਹਿਬ ਜਿਲਿਆਂ ਦੇ 90 ਪਿੰਡਾਂ ਵਿਚ ਐਚ.ਐਫ. ਨਸਲ ਦੀਆਂ 13 ਹਜਾਰ ਗਊਆਂ ਦੇ ਦੁੱਧ ਦਾ ਉਤਪਾਦਨ ਰਿਕਾਰਡ ਕੀਤਾ ਜਾਵੇਗਾ। ਇਨ੍ਹਾਂ ਗਾਵਾਂ ਦੀ ਖਰੀਦ ਵਿਚ ਵੀ ਸਰਕਾਰ ਵਲੋਂ ਸਹਾਇਤਾ ਕੀਤੀ ਜਾਵੇਗੀ। ਇਸ ਨਾਲ ਜਿਥੇ ਪਸ਼ੂ ਪਾਲਕਾਂ ਨੂੰ ਸਹਾਇਤਾ ਮਿਲੇਗੀ, ਉਥੇ ਹੋਰ ਨੌਜਵਾਨਾਂ ਨੂੰ ਵੀ ਰੋਜ਼ਗਾਰ ਮਿਲੇਗਾ।...
ਹਾਈਵੇ ‘ਤੇ ਲੁੱਟ ਖੋਹ ਕਰਨ ਵਾਲੇ ਗੈਂਗ ਦਾ ਪਰਦਾਫਾਸ਼

ਹਾਈਵੇ ‘ਤੇ ਲੁੱਟ ਖੋਹ ਕਰਨ ਵਾਲੇ ਗੈਂਗ ਦਾ ਪਰਦਾਫਾਸ਼

Hot News
ਚੰਡੀਗੜ੍ਹ 17 ਨਵੰਬਰ : ਅੱਜ ਮੋਹਾਲੀ ਪੁਲੀਸ ਨੇ ਇਕ ਪੁਲੀਸ ਮੁਕਾਬਲੇ ਪਿਛੋਂ ਹਾਈਵੇ ਉੱਪਰ ਲੁੱਟਾਂ ਖੋਹਾਂ ਕਰਨ ਵਾਲੇ ਇਕ ਗੈਂਗ ਦੇ ਸਰਗਨਾ ਸਤਪ੍ਰੀਤ ਸਿੰਘ ਸੱਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।ਮੋਹਾਲੀ ਪੁਲੀਸ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਹ ਗੈਂਗ ਅੰਬਾਲਾ ਤੋਂ ਡੇਰਾਬੱਸੀ ਰੋਡ 'ਤੇ ਆਉਣ ਜਾਣ ਵਾਲੇ ਵਾਹਨਾਂ ਨੂੰ ਰੋਕ ਕੇ ਲੁੱਟ ਖੋਹ ਕਰਦਾ ਸੀ। ਇਸ ਗ੍ਰੋਹ ਵਲੋਂ ਰਾਤ ਵੇਲੇ ਹਥਿਆਰਾਂ ਦੀ ਨੋਕ 'ਤੇ ਨਕਦੀ, ਮੋਬਾਈਲ, ਸੋਨਾ ਅਤੇ ਹੋਰ ਕੀਮਤੀ ਸਮਾਨ ਲੁੱਟਣ ਦੀਆਂ ਕਈ ਸ਼ਿਕਾਇਤਾਂ ਮਿਲੀਆਂ ਸਨ। ਪੁਲੀਸ ਨੇ ਮੁਕਾਬਲੇ ਪਿਛੋਂ ਇਸ ਗੈਂਗ ਦੇ ਮੁਖੀ ਸਤਪ੍ਰੀਤ ਸਿੰਘ ਸੱਤੀ ਨੂੰ 32 ਬੋਰ ਪਿਸਤੌਲ ਅਤੇ 5 ਕਾਰਤੂਸ਼ਾਂ ਸਮੇਤ ਗ੍ਰਿਫਤਾਰ ਕਰ ਲਿਆ ਹੈ। ਪਿੰਡ ਲੇਹਲੀ ਨੇੜੇ ਹੋਏ ਮੁਕਾਬਲੇ ਦੌਰਾਨ ਸੱਤੀ ਦਾ ਇਕ ਸਾਥੀ ਭੱਜਣ ਵਿਚ ਕਾਮਯਾਬ ਹੋ ਗਿਆ। ਪੁਲੀਸ ਵਲੋਂ ਉਸ ਨੂੰ ਵੀ ਗ੍ਰਿਫਤਾਰ ਕਰਨ ਲਈ ਆਸ ਪਾਸ ਦੇ ਇਲਾਕਿਆਂ ਵਿਚ ਜਾਂਚ ਕੀਤੀ ਜਾ ਰਹੀ ਹੈ।...
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਵਿਖੇ ਨੈਸ਼ਨਲ ਸਟਾਈਲ ਕਬੱਡੀ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗ਼ਾਜ਼

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਵਿਖੇ ਨੈਸ਼ਨਲ ਸਟਾਈਲ ਕਬੱਡੀ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗ਼ਾਜ਼

Hot News
ਦਿੜ੍ਹਬਾ, 16 ਨਵੰਬਰ: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਸ਼ਹੀਦ ਬਚਨ ਸਿੰਘ ਖੇਡ ਸਟੇਡੀਅਮ ਤੋਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੇ ਤਹਿਤ ਕਬੱਡੀ ਨੈਸ਼ਨਲ ਸਟਾਈਲ ਦੇ ਰਾਜ ਪੱਧਰੀ ਮੁਕਾਬਲਿਆਂ ਦਾ ਸ਼ਾਨਦਾਰ ਆਗ਼ਾਜ਼ ਕੀਤਾ ਗਿਆ। ਇਸ ਮੌਕੇ ਬੋਲਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਖੇਡ ਸੱਭਿਆਚਾਰ ਨਾਲ ਜੋੜਨ ਦੇ ਮਕਸਦ ਨਾਲ ਸ਼ੁਰੂ ਕੀਤੀਆਂ ਇਨ੍ਹਾਂ ਖੇਡਾਂ ਦਾ ਇਹ ਤੀਜਾ ਸੀਜ਼ਨ ਸਫ਼ਲਤਾ ਨਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਸਮਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਖੇਡਾਂ ਦਾ ਅਹਿਮ ਯੋਗਦਾਨ ਹੈ ਅਤੇ ਸਾਡੀ ਸਰਕਾਰ ਵੱਲੋਂ ਇਨ੍ਹਾਂ ਖੇਡਾਂ ਜ਼ਰੀਏ ਪੰਜਾਬੀਆਂ ਨੂੰ ਅਜਿਹੀਆਂ ਮਾੜੀਆਂ ਅਲਾਮਤਾਂ ਤੋਂ ਦੂਰ ਰੱਖਣ ਦਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਦੇ ਨਾਲ-ਨਾਲ ਨਸ਼ਿਆਂ ਦੇ ਖਾਤਮੇ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਹੋਰ ਵੀ ਅਣਥੱਕ ਯਤਨ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦਿੜ੍ਹਬਾ ਦੇ ਇਸ ਕਬੱਡੀ ਮੈਦਾਨ ਵਿੱਚ ਖ...
ਬਾਬਾ ਸਿੱਦੀਕੀ ਕਤਲ ਕੇਸ: ਪੰਜਾਬ ਪੁਲਿਸ ਵੱਲੋਂ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪਰੇਸ਼ਨ ‘ਚ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਦੇ ਦੋਸ਼ ਹੇਠ ਫਾਜ਼ਿਲਕਾ ਨਾਲ ਸਬੰਧਤ ਵਿਅਕਤੀ ਗ੍ਰਿਫ਼ਤਾਰ

ਬਾਬਾ ਸਿੱਦੀਕੀ ਕਤਲ ਕੇਸ: ਪੰਜਾਬ ਪੁਲਿਸ ਵੱਲੋਂ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪਰੇਸ਼ਨ ‘ਚ ਲੌਜਿਸਟਿਕ ਸਹਾਇਤਾ ਪ੍ਰਦਾਨ ਕਰਨ ਦੇ ਦੋਸ਼ ਹੇਠ ਫਾਜ਼ਿਲਕਾ ਨਾਲ ਸਬੰਧਤ ਵਿਅਕਤੀ ਗ੍ਰਿਫ਼ਤਾਰ

Hot News
ਚੰਡੀਗੜ੍ਹ, 16 ਨਵੰਬਰ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਅੱਜ ਮਹਾਰਾਸ਼ਟਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਬਾਬਾ ਸਿੱਦੀਕੀ ਕਤਲ ਕੇਸ ਨਾਲ ਸਬੰਧਤ ਫਾਜ਼ਿਲਕਾ ਸਥਿਤ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਦੱਸਣਯੋਗ ਹੈ ਕਿ ਪਿਛਲੇ ਮਹੀਨੇ ਮੁੰਬਈ 'ਚ ਬਾਬਾ ਸਿੱਦੀਕੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਜ਼ਿਲ੍ਹਾ ਫਾਜ਼ਿਲਕਾ ਦੇ ਪੱਕਾ ਚਿਸ਼ਤੀ ਦੇ ਵਸਨੀਕ ਆਕਾਸ਼ ਗਿੱਲ ਵਜੋਂ ਹੋਈ ਹੈ। ਡੀਜੀਪੀ ਪੰਜਾਬ ਨੇ ਆਪਣੇ ਐਕਸ ਹੈਂਡਲ (ਪਹਿਲਾਂ ਟਵਿੱਟਰ) 'ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ, ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੈ, ਜੋ ਬਾਬਾ ਸਿੱਦੀਕੀ ਦੇ ਕਤਲ ਵਿੱਚ ਸ਼ਾਮਲ ਸ਼ੂਟਰਾਂ ਨੂੰ ਲੌਜਿਸਟਿਕ ਸਹਾਇਤਾ ਪ੍ਰਦਾਨ ਕਰ ਰਿਹਾ ਸੀ।   ਉਨ੍ਹਾਂ ਦੱਸਿਆ ਕਿ ਮੁਲਜ਼...