Tuesday, November 11Malwa News
Shadow

Hot News

ਪੰਜਾਬ ਪੁਲਿਸ ਨੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਕਾਰਟੇਲ ਦਾ ਕੀਤਾ ਪਰਦਾਫਾਸ਼; 8.2 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

ਪੰਜਾਬ ਪੁਲਿਸ ਨੇ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਕਾਰਟੇਲ ਦਾ ਕੀਤਾ ਪਰਦਾਫਾਸ਼; 8.2 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

Hot News
ਅੰਮ੍ਰਿਤਸਰ, 15 ਨਵੰਬਰ: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਟੀਮਾਂ ਨੇ ਉਹਨਾਂ ਕੋਲੋਂ 8.27 ਕਿਲੋਗ੍ਰਾਮ ਹੈਰੋਇਨ, 6 ਕਿਲੋ ਅਫੀਮ, 13.1 ਕਿਲੋ ਕੈਮੀਕਲ ਅਤੇ ਆਧੁਨਿਕ 9 ਐਮਐਮ ਗਲਾਕ ਸਮੇਤ 4 ਪਿਸਤੌਲਾਂ ਅਤੇ 17 ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਦਿੱਤਿਆ ਪ੍ਰਤਾਪ ਉਰਫ਼ ਕਾਕਾ (23) ਵਾਸੀ ਭੱਲਾ ਕਲੋਨੀ ਛੇਹਰਟਾ, ਅੰਮ੍ਰਿਤਸਰ ਅਤੇ ਸ਼ੰਭੂ ਕਬੀਰ (35) ਵਾਸੀ ਪ੍ਰੇਮ ਨਗਰ, ਕੋਟ ਖਾਲਸਾ ਹੁਣ ਭਾਈ ਮੰਝ ਸਾਹਿਬ, ਤਰਨਤਾਰਨ ਰੋਡ ਅੰਮ੍ਰਿਤਸਰ ਵਜੋਂ ਹੋਈ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਦੋਵਾਂ ਖ਼ਿਲਾਫ਼ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਨਾਲ ਸਬੰਧਤ ਕਈ ਕੇਸ ਦਰਜ ਹਨ, ਜਦਕਿ ਮੁਲਜ਼ਮ ਸ਼ੰਭੂ ਕਬੀਰ ਇੱਕ ਕਤਲ ਕੇਸ...
ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਅਲਾਟ ਕਰਨ ਦਾ ਤਿੱਖਾ ਵਿਰੋਧ

ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜ਼ਮੀਨ ਅਲਾਟ ਕਰਨ ਦਾ ਤਿੱਖਾ ਵਿਰੋਧ

Hot News
ਚੰਡੀਗੜ੍ਹ, 15 ਨਵੰਬਰ : ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਵਿਧਾਨ ਸਭਾ ਭਵਨ ਦੀ ਉਸਾਰੀ ਲਈ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਜ਼ਮੀਨ ਅਲਾਟ ਕਰਨ ਦੇ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਨੇ ਇਸ ਕਦਮ ਨੂੰ ਦੋਵਾਂ ਰਾਜਾਂ ਦਰਮਿਆਨ ਤਣਾਅ ਪੈਦਾ ਕਰਨ ਦੀ ਸਾਜ਼ਿਸ਼ ਕਰਾਰ ਦਿੱਤਾ ਹੈ ਅਤੇ ਕੇਂਦਰ ਸਰਕਾਰ ਨੂੰ ਚੰਡੀਗੜ੍ਹ ਬਾਰੇ ਪੰਜਾਬ ਦੇ ਇਤਿਹਾਸਕ ਅਤੇ ਕਾਨੂੰਨੀ ਦਾਅਵਿਆਂ ਦਾ ਸਨਮਾਨ ਕਰਨ ਦੀ ਅਪੀਲ ਕਰਦਿਆਂ ਇਸ ਦੀ ਸਥਿਤੀ ਨੂੰ ਬਦਲਣ ਵਾਲੀ ਕਿਸੇ ਵੀ ਕਾਰਵਾਈ ਨੂੰ ਤੁਰੰਤ ਰੋਕਣ ਦੀ ਅਪੀਲ ਕੀਤੀ ਹੈ। ਅੱਜ ਜਾਰੀ ਪ੍ਰੈਸ ਬਿਆਨ ਵਿੱਚ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਜ਼ੋਰ ਦੇ ਕੇ ਕਿਹਾ ਕਿ ਚੰਡੀਗੜ੍ਹ, ਪੰਜਾਬ ਦੀ ਰਾਜਧਾਨੀ ਹੋਣ ਦੇ ਨਾਤੇ, ਇੱਥੋਂ ਦੇ ਲੋਕਾਂ ਦੇ ਦਿਲਾਂ ਵਿੱਚ ਇੱਕ ਵਿਸ਼ੇਸ਼ ਸਥਾਨ ਰੱਖਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਚੰਡੀਗੜ੍ਹ ਦੀ ਜ਼ਮੀਨ ਹਰਿਆਣਾ ਨੂੰ ਅਲਾਟ ਕਰਨ ਦਾ ਕੋਈ ਵੀ ਕਦਮ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਏਗਾ। ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾ...
ਬਾਲ ਦਿਵਸ ਮੌਕੇ ਪੰਜਾਬ ਵਿੱਚ “ਆਰੰਭ” ਪਹਿਲਕਦਮੀ ਦੀ ਸ਼ੁਰੂਆਤ, ਮੁੱਢਲੀ ਸਿੱਖਿਆ ਦੇ ਨਵੇਂ ਯੁੱਗ ਦਾ ਮੁੱਢ ਬੰਨ੍ਹੇਗੀ

ਬਾਲ ਦਿਵਸ ਮੌਕੇ ਪੰਜਾਬ ਵਿੱਚ “ਆਰੰਭ” ਪਹਿਲਕਦਮੀ ਦੀ ਸ਼ੁਰੂਆਤ, ਮੁੱਢਲੀ ਸਿੱਖਿਆ ਦੇ ਨਵੇਂ ਯੁੱਗ ਦਾ ਮੁੱਢ ਬੰਨ੍ਹੇਗੀ

Hot News
ਚੰਡੀਗੜ੍ਹ, 14 ਨਵੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਬਾਲ ਦਿਵਸ ਮੌਕੇ ਇੱਕ ਨਵੀਨ ਵਿਦਿਅਕ ਪਹਿਲਕਦਮੀ "ਆਰੰਭ" ਦੀ ਸ਼ੁਰੂਆਤ ਕੀਤੀ ਹੈ, ਜਿਸਦਾ ਉਦੇਸ਼ ਸਿੱਖਿਆ ਵਿੱਚ ਮਾਪਿਆਂ ਸ਼ਮੂਲੀਅਤ ਨੂੰ ਯਕੀਨੀ ਬਣਾਉਂਦਿਆਂ ਮੁੱਢਲੀ ਸਿੱਖਿਆ ਵਿੱਚ ਕ੍ਰਾਂਤੀ ਲਿਆਉਣਾ ਹੈ। ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ), ਚੰਡੀਗੜ੍ਹ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਕੂਲ ਆਫ਼ ਐਮੀਨੈਂਸ, ਫੇਜ਼-11 ਮੁਹਾਲੀ ਦੀ 8ਵੀਂ ਜਮਾਤ ਦੀ ਵਿਦਿਆਰਥਣ ਅਤੇ ਸਮਾਗਮ ਦੀ ਮੁੱਖ ਮਹਿਮਾਨ ਚਰਨਪ੍ਰੀਤ ਕੌਰ ਨਾਲ ਇਥੇ 500 ਤੋਂ ਵੱਧ ਲੋਕਾਂ ਦੇ ਇਕੱਠ, ਜਿਨ੍ਹਾਂ ਵਿੱਚ ਚਾਰ ਰਾਜਾਂ ਦੇ ਸਿੱਖਿਆ ਅਧਿਕਾਰੀ ਅਤੇ 20 ਤੋਂ ਵੱਧ ਗੈਰ-ਸਰਕਾਰੀ ਸੰਗਠਨਾਂ ਦੇ ਨੁਮਾਇੰਦਿਆਂ ਸ਼ਾਮਲ ਸਨ, ਨੂੰ ਸੰਬੋਧਨ ਕਰਦਿਆਂ ਇਸ ਪਹਿਲਕਦਮੀ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਦੇ ਪ੍ਰੀ-ਪ੍ਰਾਇਮਰੀ ਸਰਕਾਰੀ ਸਕੂਲਾਂ ਵਿੱਚ ਇਸ ਸਮੇਂ 3.5 ਲੱਖ ਤੋਂ ਵੱਧ ਵਿਦਿਆਰਥੀਆਂ ਦੇ ਦਾਖ...
“ਇਨਵੈਸਟ ਪੰਜਾਬ” ਪੋਰਟਲ ਆਪਣੀ ਕਾਰਗੁਜ਼ਾਰੀ ਸਦਕਾ 28 ਰਾਜਾਂ ਵਿੱਚੋਂ ਅੱਵਲ: ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

“ਇਨਵੈਸਟ ਪੰਜਾਬ” ਪੋਰਟਲ ਆਪਣੀ ਕਾਰਗੁਜ਼ਾਰੀ ਸਦਕਾ 28 ਰਾਜਾਂ ਵਿੱਚੋਂ ਅੱਵਲ: ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

Hot News
ਚੰਡੀਗੜ੍ਹ, 14 ਨਵੰਬਰ: ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੌਮੀ ਅਤੇ ਕੌਮਾਂਤਰੀ ਉਦਯੋਗਪਤੀਆਂ ਨੂੰ  ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਇੱਥੋਂ ਜਾਰੀ ਇਕ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਕਾਰੋਬਾਰੀ ਆਪਣੀਆਂ ਸਨਅਤਾਂ ਸ਼ੁਰੂ ਕਰਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਪੱਖੋਂ ਉਦਯੋਗਪਤੀਆਂ ਦਾ ਸਾਥ ਦੇਵੇਗੀ। ਉਨ੍ਹਾਂ ਕਿਹਾ ਕਿ ਨਿਵੇਸ਼ ਲਈ ਪੰਜਾਬ ਦਾ ਮਾਹੌਲ ਸਾਜਗਾਰ, ਢੁਕਵਾਂ ਅਤੇ ਸ਼ਾਂਤੀਪੂਰਵਕ ਹੈ ਅਤੇ ਉਦਯੋਗਾਂ ਦੀ ਉੱਨਤੀ ਤੇ ਪ੍ਰਫੁੱਲਤਾ ਲਈ ਪੰਜਾਬ ਸਰਕਾਰ ਪੂਰੀ ਸੰਜੀਦਗੀ ਅਤੇ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਨੀਤੀਆਂ ਵੀ ਉਦਯੋਗ ਪੱਖੀ ਹਨ ਅਤੇ ਛੋਟੇ ਤੇ ਦਰਮਿਆਨੇ ਉਦਯੋਗਪਤੀ ਆਪਣਾ ਕਾਰੋਬਾਰ ਅੱਜ ਹੀ ਇਕ ਹਲਫ਼ੀਆ ਬਿਆਨ ਦੇ ਕੇ ਸ਼ੁਰੂ ਕਰ ਸਕਦੇ ਹਨ ਅਤੇ ਜ਼ਰੂਰੀ ਦਸਤਾਵੇਜ਼ੀ ਪ੍ਰਕਿਰਿਆ 3 ਸਾਲਾਂ ਦੇ ਅੰਦਰ ਅੰਦਰ ਪੂਰੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਵੱਡੇ ਉਦਯੋਗਾਂ ਨੂੰ ਵੀ ਇਹ ਸਹੂਲਤ ਦੇਣ ਦਾ ਫੈਸਲਾ ਮੁੱਖ ਮੰਤਰੀ ਪੱਧਰ ਉੱਤੇ ਵਿਚਾਰ ਅਧੀਨ ਹੈ। ਸੌਂਦ ਨੇ ਦੱਸਿਆ ਕਿ ਸ...
ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ ਨੇ ਖੇਤੀ ਉਤਪਾਦਾਂ ਦੀ ਬਰਾਮਦ ਵਿੱਚ ਸਹਿਕਾਰੀ ਸਭਾਵਾਂ ਦੀ ਮੋਹਰੀ ਭੂਮਿਕਾ ‘ਤੇ ਜ਼ੋਰ ਦਿੱਤਾ

ਵਿਸ਼ੇਸ਼ ਮੁੱਖ ਸਕੱਤਰ ਵੀ.ਕੇ. ਸਿੰਘ ਨੇ ਖੇਤੀ ਉਤਪਾਦਾਂ ਦੀ ਬਰਾਮਦ ਵਿੱਚ ਸਹਿਕਾਰੀ ਸਭਾਵਾਂ ਦੀ ਮੋਹਰੀ ਭੂਮਿਕਾ ‘ਤੇ ਜ਼ੋਰ ਦਿੱਤਾ

Hot News
ਚੰਡੀਗੜ੍ਹ, 14 ਨਵੰਬਰ- ਖੇਤੀ ਉਤਪਾਦਾਂ ਦੀ ਬਰਾਮਦ ਨੂੰ ਹੁਲਾਰਾ ਦੇਣ ਲਈ ਸਹਿਕਾਰੀ ਸਭਾਵਾਂ ਦੀ ਮੋਹਰੀ ਭੂਮਿਕਾ ‘ਤੇ ਜ਼ੋਰ ਦਿੰਦਿਆਂ ਵਿਸ਼ੇਸ਼ ਮੁੱਖ ਸਕੱਤਰ ਅਤੇ ਵਿੱਤ ਕਮਿਸ਼ਨਰ ਸਹਿਕਾਰਤਾ ਸ੍ਰੀ ਵੀ.ਕੇ. ਸਿੰਘ ਨੇ ਅੱਜ ਇਥੇ ਕਿਹਾ ਕਿ ਪੇਂਡੂ ਆਰਥਿਕਤਾ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ, ਜੋ ਕਿਸਾਨਾਂ ਦੀ ਤਕਦੀਰ ਬਦਲਣ ਵਿੱਚ ਅਹਿਮ ਸਿੱਧ ਹੋਵੇਗਾ। ਇੱਥੇ 71ਵੇਂ ਆਲ ਇੰਡੀਆ ਸਹਿਕਾਰੀ ਹਫ਼ਤੇ ਦੇ ਉਦਘਾਟਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਵਿਸ਼ੇਸ਼ ਮੁੱਖ ਸਕੱਤਰ ਨੇ ਕਿਹਾ ਕਿ ਇਹ ਸਹਿਕਾਰੀ ਖੇਤਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਵੈ-ਸਹਾਇਤਾ ਸਮੂਹਾਂ ਰਾਹੀਂ ਖੇਤੀ ਉਤਪਾਦਾਂ ਦੇ ਮੁੱਲ ਵਾਧੇ ਨੂੰ ਯਕੀਨੀ ਬਣਾਉਂਦਿਆਂ ਉਤਪਾਦਾਂ ਦੀ ਬਰਾਮਦ ਨਾਲ ਪੇਂਡੂ ਆਰਥਿਕਤਾ ਨੂੰ ਹੁਲਾਰਾ ਦੇਣ ਵਿੱਚ ਢੁਕਵੀਂ ਭੂਮਿਕਾ ਨਿਭਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਲਈ ਪਹਿਲਾਂ ਹੀ ਠੋਸ ਉਪਰਾਲੇ ਕਰ ਰਹੀ ਹੈ। ਸ੍ਰੀ ਵੀ.ਕੇ.ਸਿੰਘ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸਹਿਕਾਰੀ ਖੇਤਰ ਦੇਸ਼ ਦੀ ਜੀਵਨ ਰੇਖਾ ...
ਜਸਟਿਸ ਬੀ.ਆਰ. ਗਵਈ ਐਨ.ਏ.ਐਲ.ਐਸ.ਏ. ਦੇ ਕਾਰਜਕਾਰੀ ਚੇਅਰਮੈਨ ਨਿਯੁਕਤ, ਜਸਟਿਸ ਸੂਰਿਆ ਕਾਂਤ ਐਸ.ਸੀ.ਐਲ.ਐਸ.ਸੀ. ਦੇ ਚੇਅਰਮੈਨ ਵਜੋਂ ਨਾਮਜ਼ਦ

ਜਸਟਿਸ ਬੀ.ਆਰ. ਗਵਈ ਐਨ.ਏ.ਐਲ.ਐਸ.ਏ. ਦੇ ਕਾਰਜਕਾਰੀ ਚੇਅਰਮੈਨ ਨਿਯੁਕਤ, ਜਸਟਿਸ ਸੂਰਿਆ ਕਾਂਤ ਐਸ.ਸੀ.ਐਲ.ਐਸ.ਸੀ. ਦੇ ਚੇਅਰਮੈਨ ਵਜੋਂ ਨਾਮਜ਼ਦ

Hot News
ਚੰਡੀਗੜ੍ਹ, 14 ਨਵੰਬਰ : ਸੁਪਰੀਮ ਕੋਰਟ ਦੀ ਮਨਜ਼ੂਰੀ ਉਪਰੰਤ ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਟੀ (ਐਨ.ਏ.ਐਲ.ਐਸ.ਏ.) ਨੇ ਦੇਸ਼ ਭਰ ਵਿੱਚ ਹਰ ਵਰਗ ਤੱਕ ਕਾਨੂੰਨੀ ਸਹਾਇਤਾ ਨੂੰ ਮੁਫ਼ਤ ਅਤੇ ਪਹੁੰਚਯੋਗ ਬਣਾਉਣ ਦੀ ਆਪਣੀ ਵਚਨਬੱਧਤਾ ਤਹਿਤ ਦੋ ਨਿਯੁਕਤੀਆਂ ਕੀਤੀਆਂ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਮਾਣਯੋਗ ਜਸਟਿਸ ਭੂਸ਼ਣ ਰਾਮਕ੍ਰਿਸ਼ਨਾ ਗਵਈ, ਜੋ ਪਹਿਲਾਂ ਸੁਪਰੀਮ ਕੋਰਟ ਲੀਗਲ ਸਰਵਿਸਿਜ਼ ਕਮੇਟੀ (ਐਸ.ਸੀ.ਐਲ.ਐਸ.ਸੀ.) ਦੇ ਚੇਅਰਮੈਨ ਵਜੋਂ ਸੇਵਾ ਨਿਭਾਅ ਚੁੱਕੇ ਹਨ, ਆਪਣੇ ਖੇਤਰ ਵਿੱਚ ਵਿਸ਼ੇਸ਼ ਮੁਹਾਰਤ ਰੱਖਦੇ ਹਨ। ਉਹਨਾਂ ਦੀ ਯੋਗ ਅਗਵਾਈ ਹੇਠ, ਐਨ.ਏ.ਐਲ.ਐਸ.ਏ. ਦਾ ਉਦੇਸ਼ ਧਾਰਾ 39-ਏ ਦੇ ਸੰਵਿਧਾਨਕ ਆਦੇਸ਼ ਤਹਿਤ ਸਮੁੱਚੇ ਦੇਸ਼ ਵਿੱਚ ਸਮਾਜ ਦੇ ਹਾਸ਼ੀਏ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਤੱਕ ਨਿਆਂ ਦੀ ਪਹੁੰਚ ਨੂੰ ਯਕੀਨੀ ਬਣਾਉਣਾ ਹੈ। ਸੁਪਰੀਮ ਕੋਰਟ ਆਫ਼ ਇੰਡੀਆ ਦੇ ਜੱਜ ਮਾਨਯੋਗ ਸ੍ਰੀ ਜਸਟਿਸ ਸੂਰਿਆ ਕਾਂਤ ਨੂੰ ਮਾਨਯੋਗ ਚੀਫ਼ ਜਸਟਿਸ ਆਫ਼ ਇੰਡੀਆ ਜਸਟਿਸ ਸੰਜੀਵ ਖੰਨਾ ਦੁਆਰਾ ਸੁਪਰੀਮ ਕੋਰਟ ਕਾਨੂੰਨੀ ਸੇਵਾਵਾਂ ਕਮ...
ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਨਾਲ ਪਾਕਿਸਤਾਨ ਦੇ ਸਾਜ਼ਿਸ਼ੀ ਅਨਸਰਾਂ ਦੀ ਫਿਰਕੂ ਮਾਨਸਿਕਤਾ ਦਾ ਚਿਹਰਾ ਨੰਗਾ ਹੋਇਆ : ਲਾਲ ਚੰਦ ਕਟਾਰੂਚੱਕ

ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਕਹਿਣ ਨਾਲ ਪਾਕਿਸਤਾਨ ਦੇ ਸਾਜ਼ਿਸ਼ੀ ਅਨਸਰਾਂ ਦੀ ਫਿਰਕੂ ਮਾਨਸਿਕਤਾ ਦਾ ਚਿਹਰਾ ਨੰਗਾ ਹੋਇਆ : ਲਾਲ ਚੰਦ ਕਟਾਰੂਚੱਕ

Hot News
ਚੰਡੀਗੜ੍ਹ, 14 ਨਵੰਬਰ: ਸ਼ਹੀਦ ਸਮੁੱਚੇ ਸਮਾਜ ਦਾ ਅਨਮੋਲ ਖਜ਼ਾਨਾ ਹੁੰਦੇ ਹਨ ਕਿਉਂਕਿ ਉਨ੍ਹਾਂ ਦੀ ਬਹਾਦਰੀ ਅਤੇ ਦੇਸ਼ ਭਗਤੀ ਸਮੁੱਚੀ ਪੀੜ੍ਹੀ ਨੂੰ ਪ੍ਰੇਰਿਤ ਕਰਦੀ ਹੈ। ਇਸ ਲਈ ਸ਼ਹੀਦਾਂ ਨੂੰ ਸੌੜੀ ਰਾਜਨੀਤੀ ਤੋਂ ਦੂਰ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਮਹਾਨ ਵਿਰਾਸਤ ਦਾ ਸਨਮਾਨ ਕਰਨਾ ਚਾਹੀਦਾ ਹੈ। ਇਹ ਪ੍ਰਗਟਾਵਾ ਅੱਜ ਇੱਥੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਇੱਕ ਬਿਆਨ ਰਾਹੀਂ ਕੀਤਾ। ਕੈਬਨਿਟ ਮੰਤਰੀ ਲਾਹੌਰ ਹਾਈ ਕੋਰਟ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਅੱਤਵਾਦੀ ਕਹੇ ਜਾਣ ਦੇ ਮਾਮਲੇ 'ਤੇ ਪ੍ਰਤੀਕਿਰਿਆ ਦੇ ਰਹੇ ਸਨ। ਪਾਕਿਸਤਾਨ ਦੀ ਪੰਜਾਬ ਸਰਕਾਰ ਦੇ ਅਸਿਸਟੈਂਟ ਐਡਵੋਕੇਟ ਜਨਰਲ ਅਸਗਰ ਲੇਘਾਰੀ ਨੇ ਲਾਹੌਰ ਦੇ ਸ਼ਾਦਮਾਨ ਚੌਕ (ਜੋ ਕਦੇ ਸੈਂਟਰਲ ਜੇਲ, ਲਾਹੌਰ ਦਾ ਹਿੱਸਾ ਹੁੰਦਾ ਸੀ) ਦਾ ਨਾਂ ਬਦਲਣ ਸਬੰਧੀ ਕੇਸ ਬਾਰੇ ਹਾਈ ਕੋਰਟ ਵਿੱਚ ਲਾਹੌਰ ਮੈਟਰੋਪੋਲੀਟਨ ਕਾਰਪੋਰੇਸ਼ਨ ਦੀ ਨੁਮਾਇੰਦਗੀ ਕਰਦਿਆਂ ਇਹ ਘਿਨਾਉਣੀ ਟਿੱਪਣੀ ਕੀਤੀ ਸੀ। ਇਹ ਉਹੀ ਸਥਾਨ ਹੈ ਜਿੱਥੇ 23 ਮਾਰਚ 1931 ਨੂੰ ਸ਼ਹੀਦ ਭਗਤ ਸਿੰਘ, ਸ਼ਹੀਦ...
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜ਼ਿਮਨੀ ਚੋਣ ਵਾਲੇ ਹਲਕਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਜ਼ਿਮਨੀ ਚੋਣ ਵਾਲੇ ਹਲਕਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐੱਸਐੱਸਪੀਜ਼ ਨਾਲ ਚੋਣ ਤਿਆਰੀਆਂ ਨੂੰ ਲੈ ਕੇ ਮੀਟਿੰਗ

Hot News
ਚੰਡੀਗੜ੍ਹ, 14 ਨਵੰਬਰ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ), 84-ਗਿੱਦੜਬਾਹਾ ਅਤੇ 103-ਬਰਨਾਲਾ ਦੀ ਜ਼ਿਮਨੀ ਚੋਣ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੀਰਵਾਰ ਨੂੰ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਦੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਅਤੇ ਐਸਐਸਪੀਜ਼ ਨਾਲ ਵੀਡੀਓ ਕਾਨਫਰਸਿੰਗ ਰਾਹੀਂ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸਿਬਿਨ ਸੀ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਡਰੱਗ, ਸ਼ਰਾਬ, ਨਕਦੀ ਅਤੇ ਹੋਰ ਸਮਾਨ ਦੀ ਗੈਰ-ਕਾਨੂੰਨੀ ਤਸਕਰੀ ਉੱਤੇ ਨੱਥ ਪਾਉਣ ਲਈ ਨਿਗਰਾਨੀ ਹੋਰ ਵਧਾਈ ਜਾਵੇ ਅਤੇ ਵੋਟਾਂ ਦੌਰਾਨ ਜੇਕਰ ਵੋਟਰਾਂ ਨੂੰ ਭਰਮਾਉਣ ਲਈ ਨਕਦੀ ਅਤੇ ਸਮਾਨ ਵੰਡਣ ਦੀ ਸ਼ਿਕਾਇਤ ਮਿਲਦੀ ਹੈ ਤਾਂ ਇਸ ਉੱਤੇ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵੋਟਾਂ ਤੋਂ ਪਹਿਲਾਂ ਦੇ 48 ਘੰਟਿਆਂ ਤੋਂ ਲੈ ਕੇ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਚੌਕਸੀ ਹੋਰ ਵਧਾਉਣ, ਨਾਕਿਆਂ ਉੱਤੇ ਸਖਤੀ ਕਰਨ ਅਤੇ ਹਲਕਿਆਂ ਤੋ...
ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਡਾ. ਰਵਜੋਤ ਸਿੰਘ

ਨਾਗਰਿਕਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਾ ਪੰਜਾਬ ਸਰਕਾਰ ਦੀ ਪ੍ਰਮੁੱਖ ਤਰਜੀਹ: ਡਾ. ਰਵਜੋਤ ਸਿੰਘ

Hot News
ਚੰਡੀਗੜ੍ਹ, 14 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨਾ ਪ੍ਰਮੁੱਖ ਤਰਜੀਹ ਹੈ।  ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੂਬੇ ਭਰ ਵਿੱਚ ਚੱਲ ਰਹੇ ਵਿਭਿੰਨ ਵਿਕਾਸ ਪ੍ਰੋਜੈਕਟ ਸਮੇਂ ਸਿਰ ਮੁਕੰਮਲ ਕੀਤੇ ਜਾਣਗੇ ਅਤੇ ਇਨ੍ਹਾਂ ਪ੍ਰੋਜੈਕਟਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਮਿਉਂਸਪਲ ਭਵਨ ਵਿਖੇ ਵਿਭਿੰਨ ਮਹੱਤਵਪੂਰਨ ਮੁੱਦਿਆਂ ਸਬੰਧੀ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ ਦੀ ਹਾਜ਼ਰੀ ਵਿੱਚ ਸਥਾਨਕ ਸਰਕਾਰਾਂ ਮੰਤਰੀ ਨੇ ਕਮਿਸ਼ਨਰ ਨਗਰ ਨਿਗਮ ਫਗਵਾੜਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਫਿਰੋਜ਼ਪੁਰ, ਮੋਗਾ, ਕਪੂਰਥਲਾ, ਨਵਾਂ ਸ਼ਹਿਰ ਅਤੇ ਕਾਰਜ ਸਾਧਕ ਅਫਸਰ ਨਗਰ ਕੌਸਲਾਂ/ਨਗਰ ਪੰਚਾਇਤਾਂ ਮੱਖੂ, ਮੱਲਾਵਾਲਾ ਖਾਸ, ਬਾਘਾ ਪੁਰਾਣਾ, ਧਰਮਕੋਟ, ਫਤਿਹਗੜ੍ਹ ਪੰਜਤੂਰ, ਨਡਾਲਾ, ਢਿੱਲਵਾ, ਬੇਗੋਵਾਲ ,ਭੁਲੱਥ, ਬਲਾਚੋਰ ਦੇ  ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਡਾ. ਰਵਜੋ...
ਡਾ. ਰਵਜੋਤ ਸਿੰਘ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਬੁੱਢਾ ਦਰਿਆ ਦੀ ਸਾਫ-ਸਫਾਈ ਲਈ ਉੱਚ ਪੱਧਰੀ ਮੀਟਿੰਗ

ਡਾ. ਰਵਜੋਤ ਸਿੰਘ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ ਬੁੱਢਾ ਦਰਿਆ ਦੀ ਸਾਫ-ਸਫਾਈ ਲਈ ਉੱਚ ਪੱਧਰੀ ਮੀਟਿੰਗ

Hot News
ਚੰਡੀਗੜ੍ਹ, 13 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਲਈ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹਈਆ ਕਰਵਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਸੂਬਾ ਸਰਕਾਰ ਵੱਲੋਂ ਕਈ ਅਹਿਮ ਕਦਮ ਚੁੱਕੇ ਜਾ ਰਹੇ ਹਨ। ਇਹ ਪ੍ਰਗਟਾਵਾ ਸਥਾਨਕ ਸਰਕਾਰਾਂ ਮੰਤਰੀ ਡਾ ਰਵਜੋਤ ਸਿੰਘ ਨੇ ਅੱਜ ਇੱਥੇ  ਲੁਧਿਆਣਾ ਜ਼ਿਲ੍ਹੇ ਦੇ ਬੁੱਢਾ ਦਰਿਆ ਦੀ ਸਾਫ-ਸਫਾਈ ਲਈ ਕੀਤੀ ਉੱਚ ਪੱਧਰੀ ਮੀਟਿੰਗ ਮੌਕੇ ਕੀਤਾ। ਮਿਉਂਸੀਪਲ ਭਵਨ ਵਿਖੇ ਹੋਈ ਇਸ ਮੀਟਿੰਗ ਮੌਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਅਤੇ ਹਲਕਾ ਵਿਧਾਇਕ ਲੁਧਿਆਣਾ (ਪੱਛਮੀ) ਗੁਰਪ੍ਰੀਤ ਗੋਗੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਰੀਵੀਊ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਡਾ ਰਵਜੋਤ ਸਿੰਘ ਵੱਲੋਂ ਨਗਰ ਨਿਗਮ ਲੁਧਿਆਣਾ ਅਤੇ ਮੀਟਿੰਗ ਵਿੱਚ ਹਾਜ਼ਰ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੁੱਢਾ ਦਰਿਆ  ਨੂੰ ਸਾਫ ਸੁਥਰਾ ਰੱਖਣ ਅਤੇ ਪ੍ਰਦੂਸ਼ਣ ਤੋਂ ਬਚਾਉਣ ਲਈ ਵੱਖ-ਵੱਖ ਪਹਿਲੂਆਂ ਤੇ ਵਿਸਤ੍ਰਿਤ ਚਰਚਾ ਕੀਤੀ ਗਈ ਕੈਬਨਿਟ ਮੰਤਰੀ ਡਾ ਰਵਜੋਤ ਸ...