Tuesday, November 11Malwa News
Shadow

Hot News

ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਅ ਲਈ 18 ਦਿਨਾਂ ਦੇ ਅੰਦਰ 48 ਫ਼ੀਸਦੀ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ ਕੀਤਾ: ਗੁਰਮੀਤ ਸਿੰਘ ਖੁੱਡੀਆਂ

ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਅ ਲਈ 18 ਦਿਨਾਂ ਦੇ ਅੰਦਰ 48 ਫ਼ੀਸਦੀ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ ਕੀਤਾ: ਗੁਰਮੀਤ ਸਿੰਘ ਖੁੱਡੀਆਂ

Hot News
ਚੰਡੀਗੜ੍ਹ, 8 ਨਵੰਬਰ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ (ਐਫ.ਐਮ.ਡੀ.) ਤੋਂ ਬਚਾਉਣ ਲਈ 21 ਅਕਤੂਬਰ ਨੂੰ ਸ਼ੁਰੂ ਕੀਤੀ ਗਈ ਸੂਬਾ ਪੱਧਰੀ ਟੀਕਾਕਰਨ ਮੁਹਿੰਮ ਦੇ 18 ਦਿਨਾਂ ਦੇ ਅੰਦਰ ਹੀ ਸੂਬੇ ਭਰ ਦੇ 48 ਫ਼ੀਸਦ ਤੋਂ ਵੱਧ ਪਸ਼ੂਆਂ ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਸ ਟੀਕਾਕਰਨ ਮੁਹਿੰਮ ਦੀ ਪ੍ਰਭਾਵਸ਼ੀਲਤਾ ਦਾ ਮੁਲਾਂਕਣ ਕਰਨ ਲਈ ਉੱਡਣ ਦਸਤਿਆਂ ਦੀਆਂ ਪੰਜ ਟੀਮਾਂ ਦਾ ਗਠਨ ਵੀ ਕੀਤਾ ਗਿਆ ਹੈ। ਹਰੇਕ ਟੀਮ ਨੂੰ ਚਾਰ ਤੋਂ ਪੰਜ ਜ਼ਿਲ੍ਹੇ ਦਿੱਤੇ ਗਏ ਹਨ। ਇਹ ਟੀਮਾਂ ਐਫ.ਐਮ.ਡੀ. ਟੀਕਾਕਰਨ ਸਬੰਧੀ ਅੰਕੜਿਆਂ ਦੀ ਚੈਕਿੰਗ ਤੇ ਤਸਦੀਕ ਕਰਨ ਦੇ ਨਾਲ ਨਾਲ ਪਸ਼ੂ ਫਾਰਮਾਂ ਦਾ ਦੌਰਾ ਕਰਨਗੀਆਂ। ਉਨ੍ਹਾਂ ਦੱਸਿਆ ਕਿ ਸੂਬੇ ਭਰ ਦੇ ਕੁੱਲ 65,47,407 ਪਸ਼ੂਆਂ ਵਿੱਚੋਂ ਹੁਣ ਤੱਕ 31.48 ਲੱਖ ਤੋਂ ਵੱਧ ਪਸ਼ੂਆਂ ਨੂੰ ਪਸ਼ੂ ਪਾਲਣ ਵਿਭਾਗ ਦੀਆਂ 816 ਟੀਮਾਂ ਵੱਲੋਂ ਐਫ.ਐਮ.ਡੀ. ਵੈਕਸੀਨ ਲਗਾਈ ਜਾ ਚੁੱਕੀ ਹੈ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ 30 ਨਵੰਬਰ ਤੱਕ ਸਾਰੇ ਪਸ਼ੂਆਂ ...
ਸੀ.ਆਈ.ਏ. ਸਟਾਫ ਦਾ ਏ.ਐਸ.ਆਈ. ਤੇ ਸੀਨੀਅਰ ਸਿਪਾਹੀ ਖਿਲਾਫ ਨਸ਼ਾ ਤਸਕਰ ਤੋਂ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਮੁਕੱਦਮਾ ਦਰਜ

ਸੀ.ਆਈ.ਏ. ਸਟਾਫ ਦਾ ਏ.ਐਸ.ਆਈ. ਤੇ ਸੀਨੀਅਰ ਸਿਪਾਹੀ ਖਿਲਾਫ ਨਸ਼ਾ ਤਸਕਰ ਤੋਂ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਮੁਕੱਦਮਾ ਦਰਜ

Hot News
ਚੰਡੀਗੜ੍ਹ 8 ਨਵੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼਼ਟਾਚਾਰ ਵਿਰੁੱਧ ਅਪਣਾਈ ਜੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਸੀ.ਆਈ.ਏ. ਸਟਾਫ ਮਲੋਟ, ਜਿਲਾ ਮੁਕਤਸਰ ਦੇ ਏ.ਐਸ.ਆਈ. ਬਲਜਿੰਦਰ ਸਿੰਘ (ਨੰਬਰ 890/Mks) ਅਤੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਉਰਫ ਗੋਪੀ (ਨੰਬਰ 183/Mks) ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਗੋਪੀ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਦੂਜੇ ਮੁਲਜ਼ਮ ਦੀ ਭਾਲ ਜਾਰੀ ਹੈ। ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮਾਂ ਖਿਲਾਫ ਇਹ ਮੁਕੱਦਮਾ ਸ਼ਿਕਾਇਤਕਰਤਾ ਬਲਵੀਰ ਸਿੰਘ ਉਰਫ ਬੀਰਾ ਵਾਸੀ ਪਿੰਡ ਸੇਰਾਵਾਲਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉੱਪਰ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕ...
ਪੰਜਾਬ ਪੁਲਿਸ ਨੇ ਜਲੰਧਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਕੌਸ਼ਲ-ਬੰਬੀਹਾ ਗੈਂਗ ਦੇ ਦੋ ਖ਼ਤਰਨਾਕ ਗੈਂਗਸਟਰਾਂ ਨੂੰ ਕੀਤਾ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਪੰਜਾਬ ਪੁਲਿਸ ਨੇ ਜਲੰਧਰ ਵਿੱਚ ਸੰਖੇਪ ਮੁਕਾਬਲੇ ਤੋਂ ਬਾਅਦ ਕੌਸ਼ਲ-ਬੰਬੀਹਾ ਗੈਂਗ ਦੇ ਦੋ ਖ਼ਤਰਨਾਕ ਗੈਂਗਸਟਰਾਂ ਨੂੰ ਕੀਤਾ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

Hot News
ਜਲੰਧਰ, 7 ਨਵੰਬਰ:  ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ  ਸੰਗਠਿਤ ਅਪਰਾਧਾਂ ਵਿਰੁੱਧ ਚੱਲ ਰਹੀ ਜੰਗ ਤਹਿਤ ਇੱਕ ਵੱਡੀ ਕਾਰਵਾਈ ਕਰਦਿਆਂ ਕੌਸ਼ਲ-ਬੰਬੀਹਾ ਗੈਂਗ ਦੇ ਦੋ ਖਤਰਨਾਕ ਗੈਂਗਸਟਰਾਂ ਨੂੰ ਜਲੰਧਰ ਛਾਉਣੀ ਦੇ ਬਾਹਰਵਾਰ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਨਾਕਾਮ ਕੋਸ਼ਿਸ਼ ਕਦਿਆਂ ਕਾਬੂ ਕੀਤਾ ਗਿਆ , ਜਿਸ ਦੌਰਾਨ ਦੋਸ਼ੀ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ । ਇਹ ਜਾਣਕਾਰੀ ਦਿੰਦਿਆਂ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਮੌਕੇ ਤੋਂ ਦੋ ਪਿਸਤੌਲਾਂ ਸਮੇਤ 5 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਜ਼ਿਕਰਯੋਗ ਹੈ ਕਿ ਉਕਤ ਗੈਂਗਸਟਰਾਂ, ਜਿਨ੍ਹਾਂ ਦੀ ਪਛਾਣ ਰਾਜੇਸ਼ਵਰ ਕੁਮਾਰ ਅਤੇ ਦੀਪਕ ਵੈਦ ਉਰਫ਼ ਬਾਬੂ ਵਜੋਂ ਹੋਈ ਹੈ, ਨੂੰ ਜਲੰਧਰ ਕਮਿਸ਼ਨਰੇਟ ਪੁਲਿਸ  ਵੱਲੋਂ ਥਾਣਾ ਭਾਰਗੋ ਕੈਂਪ ਵਿਖੇ 17 ਅਕਤੂਬਰ, 2024 ਨੂੰ ਦਰਜ ਹੋਏ ਅਸਲਾ ਐਕਟ ਦੇ ਕੇਸ ਦੀ ਤਫ਼ਤੀਸ਼ ਦੇ ਫਾਲੋਅੱਪ ਦੌਰਾਨ ਮੰਗਲਵਾਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਟੀਮਾਂ ਨੇ  ਕੌਸ਼ਲ-ਬੰਬੀਹਾ ਮੋਡਿਊਲ ਦੇ ਚਾਰ ਮੈਂਬਰਾਂ ...
ਰਿਸ਼ਵਤ ਮੰਗਣ ਵਾਲੇ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ

ਰਿਸ਼ਵਤ ਮੰਗਣ ਵਾਲੇ ਖਿਲਾਫ਼ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ

Hot News
ਚੰਡੀਗੜ੍ਹ, 7 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬੀਨੂੰ ਵਰਮਾ ਵਾਸੀ ਧੂਰੀ, ਜ਼ਿਲ੍ਹਾ ਸੰਗਰੂਰ ਖ਼ਿਲਾਫ਼ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਦੇ ਨਾਮ ਉੱਪਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਪਟਿਆਲਾ ਜ਼ਿਲ੍ਹੇ ਦੇ ਪਿੰਡ ਰੋਹਟੀ ਦੇ ਵਾਸੀ ਅਮਨਦੀਪ ਉਰਫ਼ ਕਾਲੂ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਪਟਿਆਲਾ ਦਾ ਇੱਕ ਮੁਲਾਜ਼ਮ ਉਸਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਇਸ ਕੇਸ ਸਬੰਧੀ ਬੀਨੂ ਵਰਮਾ ਨਾਮੀ ਇੱਕ ਵਿਅਕਤੀ ਨੇ ਸ਼ਿਕਾਇਤਕਰਤਾ ਕੋਲ ਪਹੁੰਚ ਕੀਤੀ ਕਿ ਏ.ਐਨ.ਟੀ.ਐਫ. ਦੇ ਮੁਲਾਜ਼ਮਾਂ ਨਾਲ ਉਸਦੀ ਜਾਣਕਾਰੀ ਹੋਣ ਕਰਕੇ ਉਸਦੀ ਮਦਦ ਕਰ ਸ...
ਵਿਜੀਲੈਂਸ ਬਿਊਰੋ ਵੱਲੋਂ ਡੀਸੀ ਤਰਨਤਾਰਨ ਦਾ ਨਿੱਜੀ ਸਹਾਇਕ ਤੇ ਉਸਦੇ ਸਾਥੀ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਡੀਸੀ ਤਰਨਤਾਰਨ ਦਾ ਨਿੱਜੀ ਸਹਾਇਕ ਤੇ ਉਸਦੇ ਸਾਥੀ 20,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ

Hot News
ਚੰਡੀਗੜ੍ਹ, 7 ਨਵੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਤਰਨਤਾਰਨ ਦੇ ਨਿੱਜੀ ਸਹਾਇਕ ਵਜੋਂ ਤਾਇਨਾਤ ਹਰਮਨਦੀਪ ਸਿੰਘ, ਹਰਸਿਮਰਨਜੀਤ ਸਿੰਘ, ਕਲਰਕ, ਇਲੈਕਸ਼ਨ ਸੈੱਲ, ਤਰਨਤਾਰਨ ਅਤੇ ਠੇਕਾ ਅਧਾਰ ’ਤੇ ਡਾਟਾ ਐਂਟਰੀ ਆਪਰੇਟਰ ਵਜੋਂ ਤਾਇਨਾਤ ਉਸਦੇ ਸਾਥੀ ਜਗਰੂਪ ਸਿੰਘ, ਖਿਲਾਫ 20,000 ਰਿਸ਼ਵਤ ਦੀ ਮੰਗ ਕਰਨ ਅਤੇ ਲੈਂਣ ਦੇ ਦੋਸ਼ ਹੇਠ ਰਿਸ਼ਵਤਖ਼ੋਰੀ ਦਾ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਹਰਮਨਦੀਪ ਸਿੰਘ ਪੀਏ ਤੇ ਜਗਰੂਪ ਸਿੰਘ, ਡਾਟਾ ਐਂਟਰੀ ਆਪਰੇਟਰ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਜਦਕਿ ਉਨ੍ਹਾਂ ਦਾ ਤੀਜਾ ਸਾਥੀ ਹਰਸਿਮਰਨਜੀਤ ਸਿੰਘ, ਕਲਰਕ, ਗ੍ਰਿਫ਼ਤਾਰੀ ਤੋਂ ਬਚਦਾ ਹੋਇਆ ਭਗੌੜਾ ਹੋ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ ਰਾਜ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੂੰ  ਸੰਦੀਪ ਸਿੰਘ ਵਾਸੀ ਮੁਹੱਲਾ ਟਾਂਕ ਖੱਤਰੀਆਂ, ਤਰਨਤਾਰਨ  ਵੱਲੋਂ ਦਰਜ ਕਰਵਾਈ  ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ । ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਮੁਲਜ਼ਮ ਨੇ ਹਾਲ ਹੀ ਵ...
ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਸੁਲਤਾਨਪੁਰ ਲੋਧੀ ਦੇ ਵਿਕਾਸ ਕਾਰਜਾਂ ਦੀ ਸਮੀਖਿਆ

ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਸੁਲਤਾਨਪੁਰ ਲੋਧੀ ਦੇ ਵਿਕਾਸ ਕਾਰਜਾਂ ਦੀ ਸਮੀਖਿਆ

Hot News
ਸੁਲਤਾਨਪੁਰ ਲੋਧੀ , 7 ਨਵੰਬਰ: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਰਵਜੋਤ ਸਿੰਘ ਨੇ ਅੱਜ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸਬੰਧਿਤ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਚੱਲ ਰਹੇ ਕੰਮ 10 ਨਵੰਬਰ ਤੱਕ ਹਰ ਪੱਖੋਂ ਮੁਕੰਮਲ ਕੀਤੇ ਜਾਣ। ਸਥਾਨਕ ਰੈੱਸਟ ਹਾਊਸ ਵਿਖੇ ਰਾਜ ਸਭਾ ਮੈਂਬਰ ਸੰਤ ਬਾਬਾ  ਬਲਬੀਰ ਸਿੰਘ ਸੀਚੇਵਾਲ, ਆਮ ਆਦਮੀ ਪਾਰਟੀ ਦੇ ਆਗੂ ਸੱਜਣ ਸਿੰਘ ਚੀਮਾ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਲੋਕ ਨਿਰਮਾਣ ਵਿਭਾਗ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਗੁਰੂ ਪੁਰਬ ਮੌਕੇ ਆਉਣ ਵਾਲੀ ਸੰਗਤ ਅਤੇ ਸਜਾਏ ਜਾਣ ਵਾਲੇ ਨਗਰ ਕੀਰਤਨਾਂ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਅਤੇ ਹੋਰਨਾਂ ਗੁਰੂ ਘਰਾਂ ਨੂੰ ਜਾਣ ਵਾਲੀਆਂ ਸੜਕਾਂ ਦਾ ਕੰਮ ਜੰਗੀ ਪੱਧਰ ’ਤੇ ਪੂਰਾ ਕੀਤਾ ਜਾਵੇ। ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਸਮਾਰਟ ਸਿਟੀ ਦੇ ਪ੍ਰਾਜੈੱਕਟ ਤਹਿਤ ਕੰਮਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਉਨ...
ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ’ਚ  22000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਮ੍ਹਾਂ : ਲਾਲ ਚੰਦ ਕਟਾਰੂਚੱਕ

ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ’ਚ  22000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਮ੍ਹਾਂ : ਲਾਲ ਚੰਦ ਕਟਾਰੂਚੱਕ

Hot News
ਚੰਡੀਗੜ੍ਹ, 6 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਸਾਰੇ ਭਾਈਵਾਲਾਂ- ਮਿੱਲਰ, ਕਿਸਾਨ, ਆੜ੍ਹਤੀਏ ਅਤੇ ਮਜ਼ਦੂਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੀਆਂ ਮੰਡੀਆਂ ਵਿੱਚ ਝੋਨੇ ਦਾ ਮੌਜੂਦਾ ਖ਼ਰੀਦ ਸੀਜ਼ਨ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ  । ਇਹ, ਇਸ ਤੱਥ ਤੋਂ ਪੂਰੀ ਤਰ੍ਹਾਂ ਸਪੱਸ਼ਟ ਹੋ ਜਾਂਦਾ ਹੈ ਕਿ ਕਿਸਾਨਾਂ ਦੇ ਖਾਤਿਆਂ ਵਿੱਚ 22,047 ਕਰੋੜ ਰੁਪਏ ਬਤੌਰ ਅਦਾਇਗੀ ਜਮ੍ਹਾਂ ਕਰਵਾ ਦਿੱਤੇ ਗਏ ਹਨ ਅਤੇ ਮੰਡੀਆਂ ਵਿੱਚ ਪੁੱਜੇ 111 ਲੱਖ ਮੀਟ੍ਰਿਕ ਟਨ ਝੋਨੇ ਵਿੱਚੋਂ 105 ਲੱਖ ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।  ਚੁਕਾਈ  ਦੇ ਪੱਖ ਤੋਂ, ਕੱਲ੍ਹ 6.18 ਲੱਖ ਮੀਟਰਕ ਟਨ ਝੋਨੇ ਦੀ ਚੁਕਾਈ ਕੀਤੀ ਗਈ, ਜੋ ਕਿ ਇੱਕ ਦਿਨ ਦੀ ਚੁਕਾਈ ਦੇ ਲਿਹਾਜ਼ ਨਾਲ ਇੱਕ ਇਤਿਹਾਸਕ ਪ੍ਰਾਪਤੀ ਹੈ ਅਤੇ ਹੁਣ ਤੱਕ ਕੁੱਲ ਚੁਕਾਈ 64,55,000 ਲੱਖ ਮੀਟਰਿਕ ਟਨ ਹੈ ਜੋ ਲਗਭਗ 62 ਫੀਸਦ ਦੇ ਕਰੀਬ ਬਣਦੀ ਹੈ।  ਅੱਜ ਇੱਥੇ ਅਨਾਜ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾ...
ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; 1 ਕਿਲੋ ਆਈਸ, 1 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; 1 ਕਿਲੋ ਆਈਸ, 1 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

Hot News
ਅੰਮ੍ਰਿਤਸਰ, 6 ਨਵੰਬਰ: ਗੈਂਗਸਟਰ-ਨਾਰਕੋ ਗਠਜੋੜ ਨੂੰ ਵੱਡਾ ਝਟਕਾ ਦਿੰਦੇ ਹੋਏ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ  ਤਸਕਰਾਂ ਦੇ ਕਬਜ਼ੇ ਚੋਂ 1 ਕਿਲੋ ਆਈਸ (ਮੇਥਾਮਫੇਟਾਮਾਈਨ) ਅਤੇ 1 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ ( ਡੀਜੀਪੀ) ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦੱਸਿਆ ਕਿ  ਫੜੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਭਕਨਾ ਕਲਾਂ ਦੇ ਰਹਿਣ ਵਾਲੇ ਕਰਨਦੀਪ ਸਿੰਘ (22), ਜੀਵਨ ਸਿੰਘ (19) ਅਤੇ ਮਨਜਿੰਦਰ ਸਿੰਘ (21) ਦੋਵੇਂ ਵਾਸੀ ਚੋਹਲਾ ਸਾਹਿਬ, ਤਰਨਤਾਰਨ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੀ ਕਾਰ ਟੋਇਟਾ ਐਟੀਓਸ, ਜਿਸ ਵਿੱਚ ਉਹ ਸਫ਼ਰ ਕਰ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ ।   ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮ ਕਰਨਦੀਪ ਛੇ ਸਾਲਾਂ ਬਾਅਦ ਪੰਜਾਬ ਪਰਤਣ ਤੋਂ ਪਹਿਲਾਂ ਦੁਬਈ ਅਤੇ ਰੂਸ...
ਜੰਗਲਾਤ ਵਿਭਾਗ ਸੂਬੇ ਵਿੱਚ ਵਣਾਂ ਹੇਠਲਾ ਰਕਬਾ ਵਧਾਉਣ ਲਈ ਜਾਪਾਨੀ ਏਜੰਸੀ ਨਾਲ ਕਰੇਗਾ ਤਾਲਮੇਲ: ਲਾਲ ਚੰਦ ਕਟਾਰੂਚੱਕ 

ਜੰਗਲਾਤ ਵਿਭਾਗ ਸੂਬੇ ਵਿੱਚ ਵਣਾਂ ਹੇਠਲਾ ਰਕਬਾ ਵਧਾਉਣ ਲਈ ਜਾਪਾਨੀ ਏਜੰਸੀ ਨਾਲ ਕਰੇਗਾ ਤਾਲਮੇਲ: ਲਾਲ ਚੰਦ ਕਟਾਰੂਚੱਕ 

Hot News
ਚੰਡੀਗੜ੍ਹ, ਨਵੰਬਰ 5: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਮੇਸ਼ਾ ਤੋਂ ਹੀ ਸੂਬੇ ਦੇ ਵਾਤਾਵਰਣ ਦੀ ਸਾਂਭ ਸੰਭਾਲ ਅਤੇ ਵਣਾਂ ਹੇਠਲਾ ਰਕਬਾ ਵਧਾਉਣ ਲਈ ਵਚਨਬੱਧ ਰਹੀ ਹੈ। ਇਸ ਲਈ ਰਾਜ ਵਿੱਚ ਇਸ ਸਮੇਂ ਰੁੱਖਾਂ ਅਤੇ ਵਣਾਂ ਹੇਠਲੇ ਰਕਬੇ ਨੂੰ ਰਾਜ ਸਰਕਾਰ ਵੱਲੋਂ 2030 ਤੱਕ 7.5% ਕਰਨ ਦਾ ਟੀਚਾ ਰੱਖਿਆ ਗਿਆ ਹੈ। ਜਿਸ ਦੀ ਪੂਰਤੀ ਲਈ ਰਾਜ ਸਰਕਾਰ ਵੱਲੋਂ ਜਾਪਾਨ ਇੰਟਰਨੈਸ਼ਨਲ ਕੋਆਪਰੇਸ਼ਨ ਏਜੰਸੀ (ਜਪਾਨੀ ਏਜੰਸੀ) ਤੱਕ ਪਹੁੰਚ ਕਰਕੇ ਇਕ ਮਹੱਤਵਪੂਰਨ ਪ੍ਰੋਜੈਕਟ ਪੰਜਾਬ ਵਿੱਚ ਲੈ ਆਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।  ਇਸ ਮੰਤਵ ਲਈ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਅਤੇ ਜਾਪਾਨ ਦੇ ਅਧਿਕਾਰੀਆਂ ਨਾਲ ਇਸ ਦੀ ਸਮੀਖਿਆ ਕੀਤੀ ਗਈ। ਰਾਜ ਵਿੱਚ ਐਗਰੋਫਾਰੈਸਟਰੀ ਰਾਹੀਂ ਰੁੱਖਾਂ ਹੇਠ ਰਕਬਾ ਵਧਾਉਣਾ ਅਤੇ ਜੈਵ ਵਿਭਿੰਨਤਾ ਨੂੰ ਸੁਰੱਖਿਅਤ ਕਰਨਾ ਅਤੇ ਵਧਾਉਣਾ ਇੱਕ ਵੱਡੀ ਚੁਣੌਤੀ ਹੈ। ਇਨ੍ਹਾਂ ਚੁਣੌਤਿਆਂ ਨੂੰ ਹੱਲ ਕਰਨ ਲਈ ਵਣ ਵਿਭਾਗ ਵੱਲੋਂ ਇਸ ਜਾਪਾਨੀ ਏਜੰਸੀ ਤੱਕ ਪਹੁੰਚ ਕੀਤੀ ਗਈ ਹੈ। ਇਸ ਏਜੰਸੀ ਦੀ ਸ...
ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਤੋਂ- ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਤੋਂ- ਤਰੁਨਪ੍ਰੀਤ ਸਿੰਘ ਸੌਂਦ

Hot News
ਚੰਡੀਗੜ੍ਹ, 5 ਨਵੰਬਰ: ਪੰਜਾਬ ਨੂੰ ਕੂੜਾ ਮੁਕਤ ਕਰਨ ਦੇ ਪਾਇਲਟ ਪ੍ਰੋਜੈਕਟ ਦੀ ਸ਼ੁਰੂਆਤ ਖੰਨਾ ਸ਼ਹਿਰ ਤੋਂ ਕੀਤੀ ਜਾ ਰਹੀ ਹੈ। ਇਸ ਮੰਤਵ ਲਈ ਪੰਜਾਬ ਸਰਕਾਰ ਵੱਲੋਂ 4 ਕਰੋੜ 08 ਲੱਖ 12 ਹਜ਼ਾਰ 850 ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। 1 ਦਸੰਬਰ, 2024 ਤੋਂ ਇਸ ਪ੍ਰੋਜੈਕਟ ਦੀ ਸ਼ੁਰੂਆਤ ਇਕ ਸਾਲ ਲਈ ਕੀਤੀ ਜਾ ਰਹੀ ਹੈ। ਇਸ ਪਾਇਲਟ ਪ੍ਰੋਜੈਕਟ ਦੀ ਕਾਮਯਾਬੀ ਤੋਂ ਬਾਅਦ ਇਸ ਨੂੰ ਪੰਜਾਬ ਦੇ ਹੋਰਨਾਂ ਖੇਤਰਾਂ ਵਿੱਚ ਵੀ ਸ਼ੁਰੂ ਕੀਤਾ ਜਾਵੇਗਾ।  ਜ਼ਿਆਦਾ ਜਾਣਕਾਰੀ ਦਿੰਦਿਆਂ ਉਦਯੋਗ ਮੰਤਰੀ ਤੇ ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਕੂੜਾ ਮੁਕਤ ਕਰਨ ਲਈ ਯਤਨਸ਼ੀਲ ਹੈ ਅਤੇ ਇਸ ਮਕਸਦ ਦੀ ਪੂਰਤੀ ਲਈ ਪੰਜਾਬ ਦਾ ਪਹਿਲਾ ਪਾਇਲਟ ਪ੍ਰੋਜੈਕਟ ਖੰਨਾ ਸ਼ਹਿਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਹਰ ਵਾਰਡ ਦੇ ਹਰ ਇਕ ਘਰ ਵਿੱਚੋਂ ਗਿੱਲਾ ਅਤੇ ਸੁੱਕਾ ਕੂੜਾ ਅਲੱਗ-ਅਲੱਗ ਕਰਕੇ ਚੁੱਕਿਆ ਜਾਵੇਗਾ। ਸੌਂਦ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਆਉਣ ਨਾਲ ਸ਼ਹਿਰ ਦੇ ਕਿਸੇ ਵੀ ਹੋਰ ਪੁਆਇੰਟ ‘ਤ...