Sunday, October 11Malwa News
Shadow

Hot News

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

Hot News
ਚੰਡੀਗੜ੍ਹ, 21 ਸਤੰਬਰ: ਸਮਾਜਿਕ ਸੁਰੱਖਿਆ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਵਿੱਚ ਕੀਤੀ ਜਾ ਰਹੀ 1013 ਲੈਕਚਰਾਰਾਂ ਦੀ ਸਿੱਧੀ ਭਰਤੀ ਵਿੱਚ ਅਨੁਸੂਚਿਤ ਜਾਤੀਆਂ ਲਈ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜਿਕ ਨਿਆਂ ਨੂੰ ਮਜ਼ਬੂਤ ਕਰਨ, ਸੰਵਿਧਾਨਕ ਹੱਕਾਂ ਦੀ ਰਾਖੀ ਕਰਨ ਅਤੇ ਹਰ ਵਰਗ ਨੂੰ ਬਰਾਬਰੀ ਦੇ ਮੌਕੇ ਪ੍ਰਦਾਨ ਕਰਨ ਲਈ ਦ੍ਰਿੜ੍ਹ ਸੰਕਲਪ ਨਾਲ ਕੰਮ ਕਰ ਰਹੀ ਹੈ, ਤਾਂ ਜੋ ਸਮਾਵੇਸ਼ੀ ਅਤੇ ਖੁਸ਼ਹਾਲ 'ਰੰਗਲਾ ਪੰਜਾਬ' ਦੀ ਸਿਰਜਣਾ ਕੀਤੀ ਜਾ ਸਕੇ। ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਪੰਜਾਬ ਭਵਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਬਲਜੀਤ ਕੌਰ ਨੇ ਲੈਕਚਰਾਰ ਭਰਤੀ ਵਿੱਚ ਰਾਖਵੇਂ ਹਿੱਸੇ ਅਤੇ ਹੋਰ ਮੰਗਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਯੂਨੀਅਨ ਦੇ ਨੁਮਾਇੰਦਿਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਪੂਰੀ ...
ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼

Hot News
ਚੰਡੀਗੜ੍ਹ, 21 ਸਤੰਬਰ: ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ‘ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ’ (ਐਫ਼ਡੀਆਈ) ਰਾਹੀਂ ਖਪਤਕਾਰਾਂ ਲਈ ਸੁਰੱਖਿਅਤ, ਪੌਸ਼ਟਿਕ ਅਤੇ ਸਾਫ਼-ਸੁਥਰੇ ਖਾਧ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਸੂਬੇ ਭਰ ਵਿੱਚ ਖੁਰਾਕ ਸੁਰੱਖਿਆ ਨਿਯਮਾਂ ਨੂੰ ਲਾਗੂ ਕਰਨ ਸਬੰਧੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਲੋਕਾਂ ਦੀ ਸਿਹਤ ਪ੍ਰਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਖੁਰਾਕ ਸੁਰੱਖਿਆ ਸੂਬੇ ਦੀ ਮੁੱਖ ਤਰਜੀਹ ਹੈ, ਖਾਸ ਕਰਕੇ ਤਿਉਹਾਰਾਂ ਦੇ ਸਮੇਂ ਦੌਰਾਨ ਜਦੋਂ ਮਿਠਾਈਆਂ, ਡੇਅਰੀ ਉਤਪਾਦਾਂ ਅਤੇ ਬੇਕਰੀ ਦੀਆਂ ਵਸਤਾਂ ਦੀ ਮੰਗ ਕਾਫ਼ੀ ਵੱਧ ਜਾਂਦੀ ਹੈ। ਡਾ. ਬਲਬੀਰ ਸਿੰਘ ਨੇ ਸਾਰੇ ਖੁਰਾਕ ਕਾਰੋਬਾਰੀਆਂ (ਐਫਬੀਓਜ਼) ਨੂੰ ਅਪੀਲ ਕੀਤੀ ਕਿ ਉਹ ਖੁਰਾਕ ਸੁਰੱਖਿਆ ਸਬੰਧੀ ਕਾਨੂੰਨਾਂ, ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਪੂਰੀ ਜ਼ਿੰਮੇਵਾਰਾਨਾ ਤੇ ਸਾਫ਼-ਸੁਥਰੇ ਤਰੀਕੇ ਖਾਧ  ...
ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ

Hot News
ਚੰਡੀਗੜ੍ਹ, 21 ਸਤੰਬਰ: ਪਰਵਾਸੀ ਪੰਜਾਬੀਆਂ ਨੂੰ ਦਰਪੇਸ਼ ਮਸਲਿਆਂ ਅਤੇ ਸ਼ਿਕਾਇਤਾਂ ਦਾ ਤੁਰੰਤ ਤੇ ਪ੍ਰਭਾਵਸ਼ਾਲੀ ਨਿਪਟਾਰਾ ਯਕੀਨੀ ਬਣਾਉਣ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 23 ਸਤੰਬਰ, 2026 ਨੂੰ ਅੰਮ੍ਰਿਤਸਰ ਵਿਖੇ 'ਐਨ.ਆਰ.ਆਈ. ਮਿਲਣੀ' ਕਰਵਾਈ ਜਾਵੇਗੀ। ਇਸ ਸਬੰਧੀ ਵਿਸਥਾਰਤ ਜਾਣਕਾਰੀ ਦਿੰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਇਹ ਐਨ.ਆਰ.ਆਈ. ਮਿਲਣੀ ਪਰਵਾਸੀ ਪੰਜਾਬੀਆਂ ਨੂੰ ਸੂਬਾ ਸਰਕਾਰ ਦੇ ਉੱਚ ਸਿਵਲ ਅਤੇ ਪੁਲਿਸ ਅਧਿਕਾਰੀਆਂ ਸਾਹਮਣੇ ਆਪਣੀਆਂ ਸ਼ਿਕਾਇਤਾਂ, ਮਸਲੇ ਅਤੇ ਸੁਝਾਅ ਸਿੱਧੇ ਤੌਰ 'ਤੇ ਰੱਖਣ ਦਾ ਮੌਕਾ ਪ੍ਰਦਾਨ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਪਹਿਲ ਦਾ ਮਕਸਦ ਪਰਵਾਸੀ ਭਾਰਤੀਆਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ 'ਤੇ ਸੁਣਿਆ ਜਾਣਾ ਅਤੇ ਸਬੰਧਤ ਵਿਭਾਗਾਂ ਦੇ ਆਪਸੀ ਤਾਲਮੇਲ ਰਾਹੀਂ ਉਨ੍ਹਾਂ ਦੇ ਸਮੇਂ ਸਿਰ ਨਿਪਟਾਰੇ ਲਈ ਹਰ ਸੰਭਵ ਯਤਨ ਯਕੀਨੀ ਬਣਾਉਣਾ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਐਨ.ਆਰ.ਆਈ. ਮਿਲਣੀ ਬੁੱਧਵਾਰ, 23 ਸਤੰਬਰ ਨੂੰ ਸ...
ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

Hot News
ਚੰਡੀਗੜ੍ਹ/ਨੰਗਲ, 21 ਸਤੰਬਰ: ਨੰਗਲ ਸ਼ਹਿਰ ਦੇ ਵਸਨੀਕਾਂ ਦੀ ਚਿਰੋਕਣੀ ਮੰਗ ਨੂੰ ਪੂਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਡਾ. ਭੀਮ ਰਾਓ ਅੰਬੇਡਕਰ ਸਕੂਲ ਆਫ਼ ਐਮੀਨੈਂਸ, ਨੰਗਲ ਵਿਖੇ 11 ਕਰੋੜ ਰੁਪਏ ਦੀ ਲਾਗਤ ਨਾਲ 500 ਸੀਟਾਂ ਵਾਲੇ ਅਤਿ-ਆਧੁਨਿਕ ਆਡੀਟੋਰੀਅਮ ਦੀ ਉਸਾਰੀ ’ਭੂਮੀ ਪੂਜਨ’ ਕਰਾ ਕੇ ਸ਼ੁਰੂ ਕਰਵਾਈ। ਇਸ ਦੇ ਨਾਲ ਹੀ, ਸ. ਬੈਂਸ ਨੇ ਇਸ ਸਕੂਲ ਵਿੱਚ 8 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਨਵੇਂ ਅਕਾਦਮਿਕ ਬਲਾਕ ਦੀ ਉਸਾਰੀ ਦੀ ਸ਼ੁਰੂਆਤ ਵੀ ਕੀਤੀ। ਇਸ ਬਲਾਕ ਵਿੱਚ ਸੱਤ ਅਤਿ-ਆਧੁਨਿਕ ਲੈਬਾਂ ਅਤੇ ਸੱਤ ਨਵੇਂ ਕਮਰੇ ਬਣਾਏ ਜਾਣਗੇ। ਇਸ ਮੌਕੇ ਬੋਲਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਨੰਗਲ ਵਿੱਚ ਹੁਣ ਤੱਕ ਕਿਸੇ ਅਜਿਹੇ ਆਧੁਨਿਕ ਆਡੀਟੋਰੀਅਮ ਦੀ ਘਾਟ ਸੀ ਜਿੱਥੇ ਸਥਾਨਕ ਲੋਕ, ਵਿੱਦਿਅਕ ਅਦਾਰੇ ਅਤੇ ਹੋਰ ਸੰਸਥਾਵਾਂ ਆਪਣੇ ਸਮਾਗਮ ਜਾਂ ਹੋਰ ਪ੍ਰੋਗਰਾਮ ਕਰ ਸਕਣ। ਉਨ੍ਹਾਂ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਦੇ ਨਾਂ ’ਤੇ ਬਣਨ ਵਾਲਾ ਇਹ ਅਤਿ-ਆਧੁਨਿਕ ਆਡੀਟੋਰੀਅਮ ਨਾ ਸਿਰਫ਼ ਸਕੂਲ ਲਈ ਇੱਕ ਵੱਡਾ ਤੋਹਫ਼ਾ ਹੋਵੇਗਾ, ਸਗੋਂ ਨੰਗਲ ਦੇ ਵਸਨੀਕਾਂ ਦੀ ਚਿਰੋਕਣੀ ਮੰਗ ਨੂੰ ਵੀ...
ਚੋਣ ਕਮਿਸ਼ਨ ਦੱਸੇ, ਵੋਟਰ ਲਿਸਟ ਤੋਂ ਅਰਵਿੰਦ ਕੇਜਰੀਵਾਲ ਦਾ ਨਾਂ ਕਿਵੇਂ ਗਾਇਬ ਹੋਇਆ? – ਆਪ

ਚੋਣ ਕਮਿਸ਼ਨ ਦੱਸੇ, ਵੋਟਰ ਲਿਸਟ ਤੋਂ ਅਰਵਿੰਦ ਕੇਜਰੀਵਾਲ ਦਾ ਨਾਂ ਕਿਵੇਂ ਗਾਇਬ ਹੋਇਆ? – ਆਪ

Hot News
*ਨਵੀਂ ਦਿੱਲੀ, 19 ਸਤੰਬਰ 2026*ਦਿੱਲੀ ਦੀ ਵੋਟਰ ਲਿਸਟ ਤੋਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਤਿੰਨ ਵਾਰ ਮੁੱਖ ਮੰਤਰੀ ਰਹੇ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪਰਿਵਾਰ ਦਾ ਨਾਂ ਕੱਟੇ ਜਾਣ 'ਤੇ ਪਾਰਟੀ ਨੇ ਚੋਣ ਕਮਿਸ਼ਨ ਦੇ ਨਾਲ-ਨਾਲ ਭਾਜਪਾ 'ਤੇ ਵੀ ਤਿੱਖੇ ਹਮਲੇ ਕੀਤੇ ਹਨ। ਪਾਰਟੀ ਨੇ ਚੋਣ ਕਮਿਸ਼ਨ ਤੋਂ ਪੁੱਛਿਆ ਹੈ ਕਿ ਇਹ ਕਿਵੇਂ ਸੰਭਵ ਹੈ ਕਿ ਦਿੱਲੀ ਦੇ ਤਿੰਨ ਵਾਰ ਮੁੱਖ ਮੰਤਰੀ ਰਹੇ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪਰਿਵਾਰ ਦਾ ਨਾਂ ਵੋਟਰ ਲਿਸਟ ਤੋਂ ਗਾਇਬ ਹੋ ਗਿਆ ਹੈ? ਕੀ ਚੋਣ ਕਮਿਸ਼ਨ ਆਪਣੇ ਸੁਪਰੀਮੋ ਨੂੰ ਖੁਸ਼ ਕਰਨ ਲਈ ਵਿਰੋਧੀ ਆਗੂਆਂ ਦੇ ਨਾਂ ਕੱਟ ਰਿਹਾ ਹੈ? ਆਮ ਆਦਮੀ ਪਾਰਟੀ ਨੇ ਐਕਸ 'ਤੇ ਕਿਹਾ ਕਿ ਕੀ ਇਸ ਦੇਸ਼ ਵਿੱਚ ਸਭ ਕੁਝ ਸਿਰਫ਼ ਸੁਪਰੀਮ ਲਾਰਡ ਨੂੰ ਖੁਸ਼ ਰੱਖਣ ਲਈ ਹੀ ਹੋ ਰਿਹਾ ਹੈ? ਚੋਣ ਕਮਿਸ਼ਨ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਇਹ ਕਿਵੇਂ ਸੰਭਵ ਹੈ ਕਿ ਦਿੱਲੀ ਦੇ ਤਿੰਨ ਵਾਰ ਮੁੱਖ ਮੰਤਰੀ ਰਹੇ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਂ ਦਿੱਲੀ ਦੀ ਵੋਟਰ ਲਿਸਟ ਤੋਂ ਗਾਇਬ ਹਨ? ਉਧਰ, ਆਮ ਆਦਮੀ ਪਾਰਟੀ ਦੇ ਰਾਸ਼ਟਰੀ ਮੀਡੀਆ ਇੰਚਾਰ...
ਹਲਕਾ ਸ਼੍ਰੀ ਅਨੰਦਪੁਰ ਸਾਹਿਬ ਚ’ ਗੂੰਜਿਆ ਭਗਵੰਤ ਮਾਨ ਦੁਬਾਰਾ ਦਾ ਨਾਅਰਾ

ਹਲਕਾ ਸ਼੍ਰੀ ਅਨੰਦਪੁਰ ਸਾਹਿਬ ਚ’ ਗੂੰਜਿਆ ਭਗਵੰਤ ਮਾਨ ਦੁਬਾਰਾ ਦਾ ਨਾਅਰਾ

Hot News
ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਸੂਬੇ ਸਮੇਤ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਿੰਡ ਨਾਨੋਵਾਲ ਤੋਂ ਕਾਂਗਰਸ ਪਾਰਟੀ ਨਾਲ ਸਬੰਧਿਤ ਦਰਜਨਾਂ ਵਰਕਰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਨੇ ਇਨ੍ਹਾਂ ਆਗੂਆਂ ਅਤੇ ਵਰਕਰਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਣ ਲਈ ਪ੍ਰੇਰਿਤ ਕੀਤਾ। ਹਾਲ ਹੀ ਦੇ ਸਮੇਂ ਦੌਰਾਨ ਹਲਕੇ ਵਿੱਚ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ ਕਈ ਆਗੂਆਂ ਅਤੇ ਵਰਕਰਾਂ ਨੇ ‘ਆਪ’ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਵਰਕਰਾਂ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਪਿਛਲੇ ਸਮੇਂ ਦੌਰਾਨ ਪੰਜਾਬ ਅਤੇ ਹਲਕਾ ਸ੍ਰੀ ਅਨੰਦਪੁਰ ਸਾਹਿਬ ਵਿੱਚ ਕਰਵਾਏ ਗਏ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਨੇ ਉਨ੍ਹਾਂ ਨੂੰ ਪ੍ਰਭਾਵਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਹਲਕੇ ਵਿੱ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਤੋਂ ਘਰ-ਘਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ, ‘ਮਾਨ ਦਾ ਮੁਨਾਫ਼ਾ’ ਨੂੰ ਬਣਾਇਆ ਮੁਹਿੰਮ ਦਾ ਕੇਂਦਰ

Breaking News, Hot News
ਧੂਰੀ, 20 ਸਤੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਧੂਰੀ ਤੋਂ ਆਮ ਆਦਮੀ ਪਾਰਟੀ (ਆਪ) ਦੀ ਘਰ-ਘਰ ਚੋਣ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਆਪਣੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕੰਮਾਂ ਦਾ ਰਿਪੋਰਟ ਕਾਰਡ ਸਿੱਧਾ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਦਾ ਆਗਾਜ਼ ਕੀਤਾ। ਇਸ ਦੌਰਾਨ ਉਨ੍ਹਾਂ ਨੇ ‘ਮਾਨ ਦਾ ਮੁਨਾਫ਼ਾ’ ਨੂੰ ਚੋਣ ਮੁਹਿੰਮ ਦੇ ਕੇਂਦਰ ਵਿੱਚ ਰੱਖਦਿਆਂ ਸਰਕਾਰ ਦੇ ਕੰਮਾਂ ਨਾਲ ਲੋਕਾਂ ਨੂੰ ਹੋ ਰਹੇ ਸਿੱਧੇ ਵਿੱਤੀ ਲਾਭਾਂ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ, ਸਿਹਤ ਸੇਵਾਵਾਂ, ਸਿੱਖਿਆ ਅਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਸਮੇਤ ਵੱਖ-ਵੱਖ ਪਹਿਲਕਦਮੀਆਂ ਰਾਹੀਂ ਅੱਜ ਹਰ ਪਰਿਵਾਰ ਨੂੰ ਸਾਲਾਨਾ 1.82 ਲੱਖ ਰੁਪਏ ਦਾ ਲਾਭ ਮਿਲ ਰਿਹਾ ਹੈ। ਚੋਣ ਮੁਹਿੰਮ ਦੌਰਾਨ ਲੋਕਾਂ ਵੱਲੋਂ ਮਿਲੇ ਨਿੱਘੇ ਸਵਾਗਤ ਦਰਮਿਆਨ ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਾਲ 2022 ਤੋਂ ਹੁਣ ਤੱਕ ਕੀਤੇ ਕੰਮਾਂ ਦਾ ਰਿਪੋਰਟ ਕਾਰਡ ਲੈ ਕੇ ਹਰ ਘਰ ਤੱਕ ਪਹੁੰਚੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਚੋਣ ਮੁਹਿੰਮ ਸਕਾਰਾਤਮਕ ਰਹੇਗੀ ਅਤੇ ਇਸ ਦਾ ਕੇਂਦਰ ਪੰਜਾਬ ਸਰਕਾਰ ਵੱਲੋਂ ਲੋਕਾਂ ਲਈ ਕੀਤੇ ਗਏ ਕੰਮ ਹੋ...
ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ;  ਚਾਰ ਕਾਰਕੁਨ ਗ੍ਰਿਫ਼ਤਾਰ

ਫ਼ਰੀਦਕੋਟ ਵਿੱਚ 47 ਕਿਲੋ ਹੈਰੋਇਨ, 3 ਪਿਸਤੌਲਾਂ ਬਰਾਮਦ;  ਚਾਰ ਕਾਰਕੁਨ ਗ੍ਰਿਫ਼ਤਾਰ

Hot News
ਚੰਡੀਗੜ੍ਹ/ਫਰੀਦਕੋਟ, 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਫਰੀਦਕੋਟ ਪੁਲਿਸ ਨੇ ਸਰਹੱਦ ਪਾਰਲੇ ਹੈਰੋਇਨ ਤਸਕਰੀ ਨੈੱਟਵਰਕ ਦੇ ਚਾਰ ਕਾਰਕੁਨਾਂ ਨੂੰ 47.3 ਕਿਲੋਗ੍ਰਾਮ ਹੈਰੋਇਨ, ਤਿੰਨ .30 ਬੋਰ ਪਿਸਤੌਲਾਂ ਸਮੇਤ ਤਿੰਨ ਮੈਗਜ਼ੀਨ ਅਤੇ 15 ਜ਼ਿੰਦਾ ਕਾਰਤੂਸਾਂ ਨਾਲ ਗ੍ਰਿਫਤਾਰ ਕਰਕੇ ਇਸ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ I ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ ।  ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਕੁਸ਼ ਵਾਸੀ ਘੁਬਾਇਆ(ਫਿਰੋਜ਼ਪੁਰ ), ਮੰਗਲ ਸਿੰਘ ਵਾਸੀ ਪੰਜੇ ਕੇ ਉਤਾਰ( ਫਿਰੋਜ਼ਪੁਰ ), ਸਚਿਨ ਉਰਫ ਸੰਜੂ ਵਾਸੀ ਪਰਭਾਤ ਸਿੰਘ ਵਾਲਾ (ਫਿਰੋਜ਼ਪੁਰ ) ਅਤੇ  ਅਨਮੋਲ ਸਿੰਘ ਵਾਸੀ ਲਾਮੋਚਰ ਖੁਰਦ(ਫਿਰੋਜ਼ਪੁਰ )ਵਜੋਂ ਹੋਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਤਸਕਰੀ ਲਈ ਵਰਤੀਆਂ ਜਾਂਦੀਆਂ ਉਨ੍ਹਾਂ ਦੀਆਂ ਦੋ ਕਾਰਾਂ - ਇੱਕ ਹੌਂਡਾ ਸਿਟੀ ਅਤੇ ਇੱਕ ਹੁੰਡ...
ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

Hot News
ਚੰਡੀਗੜ੍ਹ, 20 ਸਤੰਬਰ 2026 : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ 16-03-2022 ਤੋਂ 31-08-2026 ਤੱਕ ਭ੍ਰਿਸ਼ਟਾਚਾਰ ਦੇ ਕੁੱਲ 1107 ਮਾਮਲੇ ਦਰਜ ਕੀਤੇ ਹਨ, ਜਿਨ੍ਹਾਂ ਵਿੱਚ 1146 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਉਕਤ ਅਰਸੇ ਦੌਰਾਨ ਕੁੱਲ 301 ਵਿਜੀਲੈਂਸ ਪੜਤਾਲਾਂ ਵੀ ਦਰਜ ਕੀਤੀਆਂ ਗਈਆਂ ਅਤੇ ਅਦਾਲਤਾਂ ਵੱਲੋਂ ਭ੍ਰਿਸ਼ਟਾਚਾਰ ਦੇ 154 ਮਾਮਲਿਆਂ ਵਿੱਚ 248 ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ  ਬੁਲਾਰੇ ਨੇ ਦੱਸਿਆ ਕਿ ਉਕਤ ਸਮੇਂ ਦੌਰਾਨ ਟਰੈਪ ਦੇ 529 ਮਾਮਲਿਆਂ ਵਿੱਚ 638 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ 546 ਫੌਜਦਾਰੀ ਮਾਮਲਿਆਂ ਵਿੱਚ 492 ਮੁਲਜ਼ਮਾਂ ਨੂੰ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ 32 ਮਾਮਲਿਆਂ ਵਿੱਚ 16 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਅਰਸੇ ਦੌਰਾਨ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲਿਆਂ ਸਬੰਧੀ 118 ਵਿਜੀਲੈਂਸ ਪੜਤਾਲਾਂ ਅਤੇ...
ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ’: ਅੱਠ ਮਹੀਨਿਆਂ ਵਿੱਚ 72,311 ਵਿਅਕਤੀ ਗ੍ਰਿਫ਼ਤਾਰ

Hot News
ਚੰਡੀਗੜ੍ਹ, 20 ਸਤੰਬਰ: ‘ਗੈਂਗਸਟਰਾਂ 'ਤੇ ਵਾਰ’ ਮੁਹਿੰਮ ਦੇ ਅੱਠ ਮਹੀਨੇ ਮੁਕੰਮਲ ਹੋਣ 'ਤੇ, ਪੰਜਾਬ ਪੁਲਿਸ ਨੇ ਇਸ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੂਬੇ ਭਰ ਵਿੱਚ 1.34 ਲੱਖ ਛਾਪੇਮਾਰੀਆਂ ਕਰਕੇ ਗੈਂਗਸਟਰਾਂ ਅਤੇ ਉਨ੍ਹਾਂ ਦੇ ਸਾਥੀਆਂ ਸਮੇਤ ਕੁੱਲ 72,311 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ 'ਗੈਂਗਸਟਰਾਂ 'ਤੇ ਵਾਰ' ਮੁਹਿੰਮ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਨਿਸ਼ਾਨਦੇਹੀ ਅਤੇ ਮੈਪ ਕੀਤੇ ਟਿਕਾਣਿਆਂ 'ਤੇ ਛਾਪੇਮਾਰੀ ਕਰ ਰਹੀਆਂ ਹਨ। ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੇ ਕਬਜ਼ੇ 'ਚੋਂ 1224 ਹਥਿਆਰਾਂ ਸਮੇਤ 3,555 ਜਿੰਦਾ ਕਾਰਤੂਸ ਅਤੇ 377 ਮੈਗਜ਼ੀਨ, 263 ਤੇਜ਼ਧਾਰ ਹਥਿਆਰ ਅਤੇ 15 ਹੈਂਡ ਗ੍...