ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਸੂਬੇ ਚੋਂ ਚੌਲਾ ਦੀ ਤੇਜੀ ਨਾਲ ਚੁਕਾਈ ਯਕੀਨੀ ਬਨਾਉਣ ਲਈ ਰਾਜਪਾਲ ਤੋਂ ਦਖਲ ਦੀ ਕੀਤੀ ਮੰਗ
ਚੰਡੀਗੜ੍ਹ, 28 ਅਕਤੂਬਰ : ਪੰਜਾਬ ਦੇ ਕੈਬਨਿਟ ਮੰਤਰੀਆਂ ਐਡਵੋਕੇਟ ਹਰਪਾਲ ਸਿੰਘ ਚੀਮਾ, ਹਰਜੋਤ ਸਿੰਘ ਬੈਂਸ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਥੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਇੱਕ ਮੰਗ ਪੱਤਰ ਸੌਂਪ ਕੇ ਕੇਂਦਰ ਵੱਲੋਂ ਪੰਜਾਬ ਵਿੱਚੋਂ ਚੌਲਾਂ ਦੀ ਲਿਫਟਿੰਗ ਵਿੱਚ ਤੇਜ਼ੀ ਲਿਆਂਦੇ ਜਾਣ ਨੂੰ ਯਕੀਨੀ ਬਨਾਉਣ ਲਈ ਦਖਲ ਦੇਣ ਦੀ ਅਪੀਲ ਕੀਤੀ।
ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਨੇ ਰਾਜਪਾਲ ਨੂੰ ਕੇਂਦਰ ਸਰਕਾਰ ਵੱਲੋਂ ਸ਼ੈਲਰ ਮਾਲਕਾਂ ਤੋਂ ਚੌਲਾਂ ਦੀ ਲਿਫਟਿੰਗ ਵਿੱਚ ਕੀਤੀ ਜਾ ਰਹੀ ਦੇਰੀ ਬਾਰੇ ਜਾਣੂ ਕਰਵਾਇਆ ਹੈ, ਜਿਸ ਕਾਰਨ ਅਨਾਜ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਵਿੱਚ ਦਿੱਕਤ ਆ ਰਹੀ ਹੈ। ਉਨ੍ਹਾਂ ਕਿਹਾ ਕਿ ਮੰਗ ਪੱਤਰ ਵਿੱਚ ਝੋਨੇ ਤੋਂ ਚਾਵਲ ਦੇ ਘੱਟ ਝਾੜ ਦੀ ਸਮੱਸਿਆ ਨੂੰ ਵੀ ਸਾਂਝਾ ਕੀਤਾ ਗਿਆ ਹੈ ਅਤੇ ਰਾਜਪਾਲ ਨੂੰ ਕੇਂਦਰ ਸਰਕਾਰ ਤੋਂ ਇਸ ਦਾ ਤੁਰੰਤ ਹੱਲ ਕਰਵਾਉਣ ਦੀ ਅਪੀਲ ਕੀਤੀ ਗਈ।
ਭਾਜਪਾ ਵੱਲੋਂ ਕੀਤੇ ਜਾ ਰਹੇ ਗਲਤ ਪ੍ਰਚਾਰ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 40,000 ਕਰੋੜ ਰੁਪਏ...







