ਮੁੱਖ ਮੰਤਰੀ ਵੱਲੋਂ ਨੱਢਾ ਨਾਲ ਮੁਲਾਕਾਤ, 15 ਨਵੰਬਰ ਤੱਕ ਸੂਬੇ ਨੂੰ ਡੀ.ਏ.ਪੀ. ਖਾਦ ਦੀ ਮੁਕੰਮਲ ਸਪਲਾਈ ਕਰਨ ਦੀ ਮੰਗ
ਨਵੀਂ ਦਿੱਲੀ, 26 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਜੇ.ਪੀ. ਨੱਢਾ ਨੂੰ 15 ਨਵੰਬਰ ਤੱਕ ਸੂਬੇ ਨੂੰ ਅਲਾਟ ਕੀਤੀ ਡੀ.ਏ.ਪੀ. ਖਾਦ ਦੀ ਪੂਰੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ।
ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੱਢਾ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇਸ਼ ਦੇ ਅਨਾਜ ਪੂਲ ਵਿੱਚ ਕਣਕ ਦੀ ਸਪਲਾਈ ‘ਚ ਲਗਭਗ 50 ਫੀਸਦ ਯੋਗਦਾਨ ਦਿੰਦਾ ਹੈ। ਉਨ੍ਹਾਂ ਕਿਹਾ ਕਿ ਡੀ.ਏ.ਪੀ. ਕਣਕ ਦੀ ਕਾਸ਼ਤ ਲਈ ਲੋੜੀਂਦੀ ਮੂਲ ਸਮੱਗਰੀ ਹੈ ਅਤੇ ਇਸ ਸਾਲ ਕਣਕ ਦੀ ਬਿਜਾਈ ਲਈ ਸੂਬੇ ਵਿੱਚ 4.80 ਲੱਖ ਮੀਟ੍ਰਿਕ ਟਨ ਡੀ.ਏ.ਪੀ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਹੁਣ ਤੱਕ ਸੂਬੇ ਨੂੰ 3.30 ਲੱਖ ਮੀਟ੍ਰਿਕ ਟਨ ਡੀ.ਏ.ਪੀ ਖਾਦ ਪ੍ਰਾਪਤ ਹੋਈ ਹੈ ਜੋ ਕਿ ਪੰਜਾਬ ਲਈ ਬਹੁਤ ਘੱਟ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਸਮਝਦੇ ਹਨ ਕਿ 70 ਫੀਸਦ ਡੀਏਪੀ ਦੂਜੇ ਦੇਸ਼ਾਂ ਤੋਂ ਦਰਾਮਦ ਕੀਤੀ ਜਾਂਦੀ ਹੈ, ਇਸ ਲਈ ਯੂਕਰੇਨ ਯੁੱਧ ਅਤੇ ਹੋਰ ਅੰਤਰਰਾਸ਼ਟਰੀ ਕਾਰਨਾਂ ਕਰਕੇ ਡੀਏਪੀ ਦੀ ਘਾਟ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ, ਸ...








