ਡੀ.ਜੀ.ਪੀ. ਗੌਰਵ ਯਾਦਵ ਨੇ 14 ਪੀ.ਸੀ.ਆਰ. ਵੈਨਾਂ ਨੂੰ ਦਿੱਤੀ ਹਰੀ ਝੰਡੀ
ਲੁਧਿਆਣਾ, 23 ਅਕਤੂਬਰ: ਸਮਾਜ ਦੇ ਵੱਖ-ਵੱਖ ਵਰਗਾਂ ਤੋਂ ਸਿੱਧੀ ਫੀਡਬੈਕ ਲੈਣ ਦੇ ਮੱਦੇਨਜ਼ਰ ਚੱਲ ਰਹੇ ਗਰਾਊਂਡ-ਜ਼ੀਰੋ ਟੂਰ ਦੇ ਹਿੱਸੇ ਵਜੋਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਜਨਤਕ ਸੁਰੱਖਿਆ ਸੁਧਾਰਾਂ ਬਾਰੇ ਵਿਚਾਰ-ਵਟਾਂਦਰਾ ਕਰਨ ਅਤੇ ਸੁਝਾਅ ਪ੍ਰਾਪਤ ਕਰਨ ਲਈ ਲੁਧਿਆਣਾ ਵਿੱਚ ਉਦਯੋਗਪਤੀਆਂ ਨਾਲ ਇੱਕ ਗ਼ੈਰ-ਰਸਮੀ ਗੱਲਬਾਤ ਕੀਤੀ ।
ਡੀਜੀਪੀ ਨੇ ਉਦਯੋਗਪਤੀਆਂ ਨਾਲ ਵਾਅਦਾ ਕਰਦਿਆਂ ਕਿਹਾ, “ਲੁਧਿਆਣਾ ਇੱਕ ਉਦਯੋਗਿਕ ਧੁਰਾ ਹੈ, ਅਸੀਂ ਇਸਨੂੰ ਰਾਜ ਦਾ ਸਭ ਤੋਂ ਸੁਰੱਖਿਅਤ ਸ਼ਹਿਰ ਬਣਾਉਣ ਲਈ ਬਿਹਤਰ ਕਾਨੂੰਨ ਅਤੇ ਵਿਵਸਥਾ ਦੇਣਾ ਚਾਹੁੰਦੇ ਹਾਂ। ਆਉਣ ਵਾਲੇ ਦਿਨਾਂ ਵਿੱਚ ਤੁਸੀਂ ਬਹੁਤ ਵੱਡੇ ਪੱਧਰ ਦੇ ਸੁਧਾਰ ਵੇਖੋਗੇ’’। ”
ਡੀਜੀਪੀ ਗੌਰਵ ਯਾਦਵ ਅੱਜ ਇੱਥੇ ਲੁਧਿਆਣਾ ਵਿਖੇ ਕਾਰਪੋਰੇਟ ਸੋਸ਼ਲ ਰਿਸਪੌਂਸੀਬਿਲਟੀ (ਸੀ.ਐਸ.ਆਰ.) ਫੰਡਿੰਗ ਰਾਹੀਂ ਸਿਟੀ ਪੀ.ਸੀ.ਆਰ. (ਪੁਲਿਸ ਕੰਟਰੋਲ ਰੂਮ) ਵਿੱਚ ਸ਼ਾਮਲ ਕੀਤੇ ਗਏ 14 ਨਵੇਂ ਵਾਹਨਾਂ ਨੂੰ ਹਰੀ ਝੰਡੀ ਦੇਣ ਅਤੇ ਪੁਲੀਸ ਲਾਈਨਜ਼ ਲੁਧਿਆਣਾ ਵਿਖੇ ਮੁਰੰਮਤ ਕੀਤੇ ਗਜ਼ਟਿਡ ਅਫਸਰਜ਼ (ਜੀਓ) ਮੈਸ...








