ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ‘ਤੇ ਚੱਲ ਕੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕਰਾਂਗੇ: ਮੁੱਖ ਮੰਤਰੀ
ਅੰਮ੍ਰਿਤਸਰ, 17 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸੂਬਾ ਸਰਕਾਰ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ ਅਤੇ ਉੱਚ ਆਦਰਸ਼ਾਂ 'ਤੇ ਚੱਲ ਰਹੀ ਹੈ ਤਾਂ ਜੋ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।
ਭਗਵਾਨ ਸ੍ਰੀ ਵਾਲਮੀਕਿ ਤੀਰਥ ਸਥਲ (ਰਾਮ ਤੀਰਥ) ਅੰਮ੍ਰਿਤਸਰ ਵਿਖੇ ਨਤਮਸਤਕ ਹੋਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਭਗਵਾਨ ਵਾਲਮੀਕਿ ਜੀ ਸੰਸਕ੍ਰਿਤ ਭਾਸ਼ਾ ਦੇ “ਪਿਤਾਮਾ” ਅਤੇ ਵਿਸ਼ਵ ਦੇ ਪਹਿਲੇ ਕਵੀ ਜਾਂ ਆਦਿ ਕਵੀ ਸਨ, ਜਿਨ੍ਹਾਂ ਨੇ ਆਪਣੀ ਅਮਰ ਅਤੇ ਮਹਾਨ ਰਚਨਾ "ਰਾਮਾਇਣ" ਰਾਹੀਂ ਬੁਰਾਈ ਉੱਤੇ ਚੰਗਿਆਈ ਦੀ ਜਿੱਤ ਦਾ ਸੰਦੇਸ਼ ਦਿੱਤਾ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਇਹ ਮਹਾਨ ਮਹਾਂਕਾਵਿ ਸਦੀਆਂ ਤੋਂ ਲੋਕਾਂ ਨੂੰ ਜੀਵਨ ਜਾਚ ਸਿਖਾਉਂਦਾ ਆਇਆ ਹੈ ਅਤੇ ਲੋਕਾਂ ਲਈ ਨੈਤਿਕ ਜੀਵਨ ਜਾਚ ਦਾ ਚਾਨਣ ਮੁਨਾਰਾ ਰਿਹਾ ਹੈ, ਜੋ ਕਿ ਅਜੋਕੇ ਪਦਾਰਥਵਾਦੀ ਯੁੱਗ ਵਿੱਚ ਕਿਤੇ ਜ਼ਿਆਦਾ ਪ੍ਰਸੰਗਿਕ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੇ ਆਦਰਸ਼ ਰਾਜ ਜਾਂ ਸਮਾਜ ਦੀ ਸਿਰਜਣਾ ਲਈ ਆਦਰਸ਼ ਮਨੁੱਖ, ਆਦਰਸ਼ ਸ਼ਾਸਕ...








