Tuesday, November 11Malwa News
Shadow

Hot News

ਨਗਰ ਨਿਗਮ ਲੁਧਿਆਣਾ ‘ਚ 3 ਕਰੋੜ ਦਾ ਗਬਨ

ਨਗਰ ਨਿਗਮ ਲੁਧਿਆਣਾ ‘ਚ 3 ਕਰੋੜ ਦਾ ਗਬਨ

Hot News
ਚੰਡੀਗੜ੍ਹ, 15 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਨਗਰ ਨਿਗਮ, ਲੁਧਿਆਣਾ ਵਿਖੇ ਤਾਇਨਾਤ ਸੁਪਰਡੰਟ ਇੰਜੀਨੀਅਰ ਰਾਜਿੰਦਰ ਸਿੰਘ (ਹੁਣ ਸੇਵਾਮੁਕਤ), ਕਾਰਜਕਾਰੀ ਇੰਜਨੀਅਰ (ਐਕਸੀਅਨ) ਰਣਬੀਰ ਸਿੰਘ ਅਤੇ ਡਿਪਟੀ ਕੰਟਰੋਲਰ ਵਿੱਤ ਅਤੇ ਲੇਖਾ (ਡੀ.ਸੀ.ਐਫ.ਏ.) ਪੰਕਜ ਗਰਗ ਵਿਰੁੱਧ 3,16,58,421 ਰੁਪਏ ਦੇ ਗਬਨ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਐਕਸੀਅਨ ਰਣਬੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਵਿਰੁੱਧ ਇਹ ਕੇਸ ਜਸਪਿੰਦਰ ਸਿੰਘ, ਇਲੈਕਟ੍ਰਿਕ ਪੰਪ ਡਰਾਈਵਰ, ਜ਼ੋਨ ਸੀ, ਨਗਰ ਨਿਗਮ ਲੁਧਿਆਣਾ ਵੱਲੋਂ ਦਰਜ ਕਰਵਾਈ ਸ਼ਿਕਾਇਤ ਨੰਬਰ 359/2023  ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ।ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਸੰਚਾਲਨ ਅਤੇ ਰੱਖ-ਰਖਾਅ ਸ਼ਾਖਾ ਵਿੱਚ ਤਾਇਨਾਤ ਐਕਸੀਅਨ ਰਣਬੀਰ ਸਿੰਘ ਨੇ ਵੱਖ-ਵੱਖ ਟਿਊਬਵੈੱਲਾਂ ਸਬੰਧੀ ਕਾਰਜਾਂ ਲਈ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐ...
ਹਾਰ ਦੇ ਡਰੋਂ ਕਾਂਗਰਸੀ ਆਗੂ ਪੰਚਾਇਤੀ ਚੋਣਾਂ ਰੱਦ ਕਰਨ ਦੀਆਂ ਗੱਲਾਂ ਕਰ ਰਹੇ ਹਨ – ਮਲਵਿੰਦਰ ਕੰਗ 

ਹਾਰ ਦੇ ਡਰੋਂ ਕਾਂਗਰਸੀ ਆਗੂ ਪੰਚਾਇਤੀ ਚੋਣਾਂ ਰੱਦ ਕਰਨ ਦੀਆਂ ਗੱਲਾਂ ਕਰ ਰਹੇ ਹਨ – ਮਲਵਿੰਦਰ ਕੰਗ 

Hot News
ਚੰਡੀਗੜ੍ਹ, 14 ਅਕਤੂਬਰ : ਕਾਂਗਰਸੀ ਆਗੂ ਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਪੰਚਾਇਤੀ ਚੋਣਾਂ ਰੱਦ ਕਰਨ ਦੇ ਬਿਆਨ ’ਤੇ ਆਮ ਆਦਮੀ ਪਾਰਟੀ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।  ‘ਆਪ’ ਦੇ ਸੰਸਦ ਮੈਂਬਰ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਕਾਂਗਰਸੀ ਆਗੂ ਪੰਚਾਇਤੀ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰ ਦੇ ਡਰੋਂ ਚੋਣਾਂ ਰੱਦ ਕਰਨ ਦੀ ਗੱਲ ਕਰ ਰਹੇ ਹਨ।  ਕੰਗ ਨੇ ਕਿਹਾ ਕਿ ਕਾਂਗਰਸ ਬੌਖਲਾਈ ਹੋਈ ਹੈ।  ਇਹ ਲੋਕ ਸਾਡੇ ਨੇਤਾਵਾਂ ਅਤੇ ਉਮੀਦਵਾਰਾਂ 'ਤੇ ਗੋਲੀਆਂ ਚਲਾ ਰਹੇ ਹਨ ਅਤੇ ਸਾਡੇ ਬਾਰੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਕਰ ਰਹੇ ਹਨ।  ਇਸ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਵੱਲੋਂ ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਕਰਵਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਪਿੰਡਾਂ ਦਾ ਵਿਕਾਸ ਤੇਜ਼ੀ ਨਾਲ ਹੋ ਸਕੇ। ਉਨ੍ਹਾਂ ਕਿਹਾ ਕਿ ਕਾਂਗਰਸ ਇਸ ਚੋਣ ਵਿੱਚ ਕਾਫੀ ਪਿੱਛੇ ਹੈ।  ਪਿੰਡਾਂ ਦੇ ਲੋਕ ਕਾਂਗਰਸੀ ਉਮੀਦਵਾਰਾਂ ਨੂੰ ਪੁਛ ਨਹੀਂ  ਰਹੇ ਕਿਉਂਕਿ ਉਹ ਇਨ੍ਹ...
ਸੁਭਾਸ਼ ਸੋਹੂ ਦੇ ਕਤਲ ਦੀ ਗੁੱਥੀ ਸੁਲਝਾਈ, ਗ੍ਰਿਫ਼ਤਾਰ ਕੀਤੇ ਗਏ ਹਥਿਆਰ ਸਪਲਾਇਰ ਹੀ ਨਿਕਲੇ ਕਾਤਲ

ਸੁਭਾਸ਼ ਸੋਹੂ ਦੇ ਕਤਲ ਦੀ ਗੁੱਥੀ ਸੁਲਝਾਈ, ਗ੍ਰਿਫ਼ਤਾਰ ਕੀਤੇ ਗਏ ਹਥਿਆਰ ਸਪਲਾਇਰ ਹੀ ਨਿਕਲੇ ਕਾਤਲ

Hot News
ਐਸਏਐਸ ਨਗਰ, 14 ਅਕਤੂਬਰ: ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸੁਭਾਸ਼ ਉਰਫ਼ ਸੋਹੂ ਦੇ ਦਿਨ-ਦਿਹਾੜੇ ਸਨਸਨੀਖੇਜ਼ ਕਤਲ ਕੇਸ ਵਿੱਚ ਰਾਜਸਥਾਨ ਆਧਾਰਤ ਹਥਿਆਰ ਸਪਲਾਇਰ ਨੂੰ ਗ੍ਰਿਫ਼ਤਾਰ ਕਰਕੇ ਇਸ ਗੁੱਥੀ ਨੂੰ ਸੁਲਝਾ ਲਿਆ ਹੈ। ਦੱਸਣਯੋਗ ਹੈ ਕਿ ਇਸ ਸਾਲ 8 ਅਕਤੂਬਰ ਨੂੰ ਜੋਧਪੁਰ ਦੇ ਸੰਗਰੀਆ ਵਿੱਚ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਸਿਰ ਵਿੱਚ ਪੰਜ ਗੋਲੀਆਂ ਮਾਰ ਕੇ ਉਸ ਦਾ ਬੇਰਹਿਮੀ ਕਤਲ ਕਰ ਦਿੱਤਾ ਗਿਆ ਸੀ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਉਨ੍ਹਾਂ ਕਿਹਾ ਕਿ ਇਹ ਸਫ਼ਲਤਾ ਰਾਜਸਥਾਨ ਦੇ ਜ਼ਿਲ੍ਹਾ ਬਲੋਤਰਾ ਦੇ ਰਹਿਣ ਵਾਲੇ ਤਿੰਨ ਹਥਿਆਰ ਸਪਲਾਇਰਾਂ ਭਾਨੂ ਸਿਸੋਦੀਆ, ਮੁਹੰਮਦ ਆਸਿਫ਼ ਅਤੇ ਅਨਿਲ ਕੁਮਾਰ ਦੀ ਗ੍ਰਿਫਤਾਰੀ ਸਬੰਧੀ ਬਾਰੀਕੀ ਨਾਲ ਕੀਤੀ ਗਈ ਜਾਂਚ ਅਤੇ ਅਗਲੇ–ਪਿਛਲੇ ਸਬੰਧਾਂ ਦੀ ਘੋਖ ਉਪਰੰਤ ਮਿਲੀ ਹੈ। ਦੱਸਣਯੋਗ ਹੈ ਕਿ ਉਕਤ ਹਥਿਆਰ ਸਪਲਾਇਰਾਂ ਨੂੰ ਮੁਲਜ਼ਮ ਨਵਜੋਤ ਸਿੰਘ ਉਰਫ਼ ਜੋਤਾ ਸਮੇਤ ਸ਼ੁੱਕਰਵਾਰ ਨੂੰ ਏਜੀਟੀਐਫ ਅਤੇ ਐਸਏਐਸ ਨਗਰ ਪੁਲਿਸ ਦੀਆਂ ਟੀਮਾਂ ਵੱਲੋਂ...
ਪੰਚਾਇਤੀ ਚੋਣਾਂ ਨਾਲ ਸਬੰਧਤ ਪਟੀਸ਼ਨ ਰੱਦ ਕਰਨ ਦੇ ਫੈਸਲੇ ਦਾ ਸਵਾਗਤ

ਪੰਚਾਇਤੀ ਚੋਣਾਂ ਨਾਲ ਸਬੰਧਤ ਪਟੀਸ਼ਨ ਰੱਦ ਕਰਨ ਦੇ ਫੈਸਲੇ ਦਾ ਸਵਾਗਤ

Hot News
ਚੰਡੀਗੜ੍ਹ, 14 ਅਕਤੂਬਰ :  ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਚਾਇਤੀ ਚੋਣਾਂ ਨਾਲ ਸਬੰਧਤ ਪਟੀਸ਼ਨ ਰੱਦ ਕਰਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਹਾਈ ਕੋਰਟ ਦਾ ਧੰਨਵਾਦ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਹਾਈਕੋਰਟ ਦਾ ਧੰਨਵਾਦ ਕਰਦਿਆਂ ਕਿਹਾ ਕਿ "ਮਾਨਯੋਗ ਹਾਈ ਕੋਰਟ ਦਾ ਧੰਨਵਾਦ... ਪੰਜਾਬ ਦੇ ਵਿੱਚ ਪੰਚਾਇਤੀ ਚੋਣਾਂ ਦਾ ਰਸਤਾ ਸਾਫ ਹੋ ਚੁੱਕਿਆ ਹੈ.. ਕੱਲ੍ਹ 15 ਅਕਤੂਬਰ ਨੂੰ ਪੰਜਾਬ ਦੇ ਵਿੱਚ ਪੰਚਾਇਤੀ ਚੋਣਾਂ ਹੋਣਗੀਆਂ, ਮੇਰੀ ਸਾਰੇ ਪੰਜਾਬੀਆਂ ਨੂੰ ਬੇਨਤੀ ਹੈ ਕੱਲ੍ਹ 15 ਅਕਤੂਬਰ ਨੂੰ ਅਮਨ ਸ਼ਾਂਤੀ ਨਾਲ ਆਪਸੀ ਭਾਈਚਾਰਾ ਕਾਇਮ ਰੱਖਦੇ ਹੋਏ ਵੋਟਾਂ ਪਾਓ ਤੇ ਆਪਣੇ ਆਪਣੇ ਪਿੰਡਾਂ ਦੇ ਚੰਗੇ ਨੁਮਾਇੰਦੇ ਚੁਣੋ ਜੋ ਪਿੰਡਾਂ ਦੇ ਵਿਕਾਸ ਦੇ ਵਿੱਚ ਯੋਗਦਾਨ ਪਾਉਣ...ਪੰਚਾਇਤੀ ਚੋਣਾਂ ਵਾਸਤੇ ਜਿੰਨੇ ਵੀ ਉਮੀਦਵਾਰ ਮੈਂਬਰ ਜਾਂ ਸਰਪੰਚ ਚੋਣਾਂ ਲੜ ਰਹੇ ਨੇ ਸਭ ਨੂੰ ਮੇਰੀਆਂ ਬਹੁਤ ਬਹੁਤ ਸ਼ੁਭਕਾਮਨਾਵਾਂ"। ਆਪ ਆਗੂ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਹਾਈ ਕੋਰਟ ਦਾ ਫੈਸਲਾ ਵਿਰੋਧੀ ਪਾਰਟੀਆਂ ਦੇ ਕੂੜ ਪ੍ਰਚਾਰ 'ਤੇ ਕਰਾਰੀ ਚਪੇੜ ਹੈ। ਉਹ ਲ...
ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਲਈ ਭਾਜਪਾ ਦੀ ਸੋਚੀ ਸਮਝੀ ਚਾਲ ਹੈ ਗੋਦਾਮਾਂ ਦਾ ਖਾਲੀ ਨਾ ਹੋਣਾ – ਟੀਨੂੰ

ਕਿਸਾਨਾਂ ਨੂੰ ਪ੍ਰੇਸ਼ਾਨ ਕਰਨ ਲਈ ਭਾਜਪਾ ਦੀ ਸੋਚੀ ਸਮਝੀ ਚਾਲ ਹੈ ਗੋਦਾਮਾਂ ਦਾ ਖਾਲੀ ਨਾ ਹੋਣਾ – ਟੀਨੂੰ

Hot News
ਚੰਡੀਗੜ੍ਹ, 14 ਅਕਤੂਬਰ : ਝੋਨੇ ਦੀ ਖਰੀਦ ਵਿੱਚ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਭਾਰਤੀ ਜਨਤਾ ਪਾਰਟੀ 'ਤੇ ਤਿੱਖਾ ਹਮਲਾ ਕੀਤਾ ਹੈ।  ‘ਆਪ’ ਆਗੂ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਕੇਂਦਰ ਨੇ ਜਾਣਬੁੱਝ ਕੇ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਨੂੰ ਬਦਨਾਮ ਕਰਨ ਲਈ ਗੁਦਾਮ ਖਾਲੀ ਨਹੀਂ ਕਰਵਾਏ। ਪਵਨ ਟੀਨੂੰ ਨੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੂੰ ਸਵਾਲ ਕੀਤਾ ਕਿ ਇਸ ਵਾਰ ਪੰਜਾਬ ਦੀਆਂ ਮੰਡੀਆਂ ਵਿੱਚ ਪਹਿਲੀ ਵਾਰ ਤਾਂ ਅਨਾਜ ਨਹੀਂ ਆਇਆ, ਫਿਰ ਕੇਂਦਰ ਸਰਕਾਰ ਨੇ ਅਜੇ ਤੱਕ ਜਗ੍ਹਾ ਖਾਲੀ ਕਿਉਂ ਨਹੀਂ ਕਰਵਾਈ?  ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿੱਚ ਹਫੜਾ-ਦਫੜੀ ਮਚਾ ਕੇ ਅਤੇ ਮਾਹੌਲ ਖਰਾਬ ਕਰਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕਣਕ ਅਤੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਕੇਂਦਰ ਸਰਕਾਰ ਵੱਲੋਂ ਕੀਤੀ ਜਾਂਦੀ ਹੈ।  ਇਸ ਦੇ ਲਈ ਪੰਜਾਬ ਸਰਕਾਰ ਐਫਸੀਆਈ ਅਤੇ ਕੇਂਦਰ ਸਰਕਾਰ ਨੂੰ ਲਗਾਤਾਰ ਪੱਤਰ ਲਿਖ ਰਹੀ ਸੀ।  ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਕੇਂਦਰੀ ਮੰਤਰੀ...
ਇੰਤਕਾਲ ਬਦਲੇ ਕਿਸ਼ਤਾਂ ਵਿੱਚ 65000 ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਅਤੇ ਉਸਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਇੰਤਕਾਲ ਬਦਲੇ ਕਿਸ਼ਤਾਂ ਵਿੱਚ 65000 ਰੁਪਏ ਰਿਸ਼ਵਤ ਲੈਣ ਵਾਲਾ ਪਟਵਾਰੀ ਅਤੇ ਉਸਦਾ ਸਾਥੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Hot News
ਚੰਡੀਗੜ੍ਹ, 14 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮਾਲ ਹਲਕਾ ਗਿੱਲ ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਰਿਹਾ ਪਟਵਾਰੀ ਗੁਰਨਾਮ ਸਿੰਘ (ਹੁਣ ਸੇਵਾ ਮੁਕਤ) ਅਤੇ ਉਸ ਦੇ ਦੋ ਸਾਥੀਆਂ ਬੂਟਾ ਸਿੰਘ ਤੇ ਰਾਣਾ ਸਿੰਘ ਵਾਸੀ ਪਿੰਡ ਗਿੱਲ, ਜ਼ਿਲ੍ਹਾ ਲੁਧਿਆਣਾ ਵੱਲੋਂ ਮਿਲੀਭੁਗਤ ਕਰਕੇ ਕਿਸ਼ਤਾਂ ਵਿੱਚ ਰਿਸ਼ਵਤ ਵਜੋਂ 65000 ਰੁਪਏ ਲੈਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਵਿਜੀਲੈਂਸ ਬਿਊਰੋ ਨੇ ਪਟਵਾਰੀ ਗੁਰਨਾਮ ਸਿੰਘ ਅਤੇ ਉਸ ਦੇ ਸਹਾਇਕ ਰਾਣਾ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਵਿਰੁੱਧ ਇਹ ਕੇਸ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਦੂਲੇ ਦੇ ਵਾਸੀ ਸਰਬਜੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਸ਼ਿਕਾਇਤ ਵਿਚ ਦੋਸ਼ ਲਾਇਆ ਗਿਆ ਹੈ ਕਿ ਬੂਟਾ ਸਿੰਘ ਅਤੇ ਰਾਣਾ ਸਿੰਘ ਨਾਮੀ ਦੋ ਵਿਅਕਤੀਆਂ ਨੇ ਉਸ ਦੀ ਮੁਲਾਕਾਤ ਪਟਵਾਰੀ ਗੁਰਨਾਮ ਸਿੰਘ ਨਾ...
ਪੰਜਾਬ ਦੇ ਸੇਵਾ ਕੇਂਦਰਾਂ ‘ਚ ਹੋਵੇਗੀ 15 ਅਕਤੂਬਰ ਨੂੰ ਛੁੱਟੀ

ਪੰਜਾਬ ਦੇ ਸੇਵਾ ਕੇਂਦਰਾਂ ‘ਚ ਹੋਵੇਗੀ 15 ਅਕਤੂਬਰ ਨੂੰ ਛੁੱਟੀ

Hot News
ਚੰਡੀਗੜ੍ਹ, 14 ਅਕਤੂਬਰ: ਪੰਜਾਬ ਸਰਕਾਰ ਨੇ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ 15 ਅਕਤੂਬਰ, 2024 (ਮੰਗਲਵਾਰ) ਨੂੰ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ 15 ਅਕਤੂਬਰ ਨੂੰ ਸੂਬੇ ਦੇ ਸਾਰੇ ਸੇਵਾ ਕੇਂਦਰ ਬੰਦ ਰਹਿਣਗੇ ਤਾਂ ਜੋ ਸਟਾਫ਼ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕੇ।ਉਨ੍ਹਾਂ ਦੱਸਿਆ ਕਿ 15 ਅਕਤੂਬਰ ਨੂੰ ਛੱਡ ਕੇ ਬਾਕੀ ਦਿਨ ਸੇਵਾ ਕੇਂਦਰ ਮਿੱਥੇ ਸਮੇਂ ਅਨੁਸਾਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕਾਰਜਸ਼ੀਲ ਰਹਿਣਗੇ।...
ਅੰਮ੍ਰਿਤਸਰ ਤੋਂ ਕਾਰ ‘ਚੋਂ 10.4 ਕਿਲੋ ਹੈਰੋਇਨ ਕੀਤੀ ਬਰਾਮਦ

ਅੰਮ੍ਰਿਤਸਰ ਤੋਂ ਕਾਰ ‘ਚੋਂ 10.4 ਕਿਲੋ ਹੈਰੋਇਨ ਕੀਤੀ ਬਰਾਮਦ

Hot News
ਅੰਮ੍ਰਿਤਸਰ, 12 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਜਾਰੀ ਮੁਹਿੰਮ ਤਹਿਤ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਅੰਮ੍ਰਿਤਸਰ ਦੇ ਪਿੰਡ ਸੁੱਖੇਵਾਲਾ ਨੇੜੇ ਦੋ ਸ਼ੱਕੀ ਵਾਹਨ ਪਾਏ ਗਏ ਅਤੇ ਇੱਕ ਮਾਰੂਤੀ ਬਲੇਨੋ ਕਾਰ 'ਚੋਂ 10.4 ਕਿਲੋ ਹੈਰੋਇਨ ਬਰਾਮਦ ਕੀਤੀ ਗਈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਦੱਸਣਯੋਗ ਹੈ ਕਿ ਮੁਲਜ਼ਮ ਜਿਸ ਦੀ ਪਛਾਣ ਸੁਖਰਾਜ ਸਿੰਘ ਵਜੋਂ ਹੋਈ ਹੈ, ਉਹ ਬਲੇਨੋ ਕਾਰ ਦਾ ਮਾਲਕ ਸੀ ਅਤੇ ਹੈਰੋਇਨ ਦੀ ਖੇਪ ਦਾ ਕਥਿਤ ਸਪਲਾਇਰ ਵੀ ਸੀ, ਜੋ ਆਪਣੇ ਸਾਥੀ ਸਮੇਤ ਆਪਣੀ ਮਹਿੰਦਰਾ ਸਕਾਰਪੀਓ ਕਾਰ (ਬਿਨਾਂ ਰਜਿਸਟ੍ਰੇਸ਼ਨ ਨੰਬਰ) ਵਿੱਚ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਪੁਲਿਸ ਟੀਮ ਨੇ ਮੌਕੇ 'ਤੇ ਹੀ ਬਲੇਨੋ ਕਾਰ (ਰਜਿਸਟ੍ਰੇਸ਼ਨ ਨੰਬਰ ਪੀ.ਬੀ.46ਏ.ਜੀ. 1224), ਜਿਸ ਵਿੱਚੋਂ ਨਸ਼ੀਲੇ ਪਦਾਰਥ ਬਰਾਮਦ ਹੋਏ ਸਨ, ਨੂੰ ਕਬਜ਼ੇ 'ਚ ਲੈ ਲਿਆ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਨ੍ਹਾਂ ਦੋਵਾਂ ਕਾਰਾਂ ਵਿੱਚ ਸ...
ਜਸੂਸੀ ਲਈ ਭਾਰਤ ਨੇ ਲੱਭ ਲਿਆ ਨਵਾਂ ਰਾਹ, ਮਾਰਿਆ ਵੱਡਾ ਮਾਅਰਕਾ

ਜਸੂਸੀ ਲਈ ਭਾਰਤ ਨੇ ਲੱਭ ਲਿਆ ਨਵਾਂ ਰਾਹ, ਮਾਰਿਆ ਵੱਡਾ ਮਾਅਰਕਾ

Breaking News, Hot News
ਨਵੀਂ ਦਿੱਲੀ, 12 ਅਕਤੂਬਰ - ਭਾਰਤ ਆਉਣ ਵਾਲੇ 5 ਸਾਲਾਂ ਵਿੱਚ 52 ਜਾਸੂਸੀ ਸੈਟੇਲਾਈਟ ਲਾਂਚ ਕਰਨ ਦੀ ਯੋਜਨਾ ਬਣਾ ਰਿਹਾ ਹੈ। ਇਹ ਸੈਟੇਲਾਈਟ ਮੁੱਖ ਤੌਰ 'ਤੇ ਗੁਆਂਢੀ ਦੇਸ਼ਾਂ ਚੀਨ ਅਤੇ ਪਾਕਿਸਤਾਨ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣ ਲਈ ਵਰਤੇ ਜਾਣਗੇ। ਇਸ ਨਾਲ ਭਾਰਤੀ ਸੈਨਾ ਦੀ ਨਿਗਰਾਨੀ ਸਮਰੱਥਾ ਵਿੱਚ ਕਾਫ਼ੀ ਵਾਧਾ ਹੋਵੇਗਾ। ਟਾਈਮਜ਼ ਆਫ਼ ਇੰਡੀਆ ਨੇ ਇਸਰੋ ਦੇ ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ। ਰਿਪੋਰਟ ਅਨੁਸਾਰ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸੁਰੱਖਿਆ ਮਾਮਲਿਆਂ ਦੀ ਕੈਬਨਿਟ ਕਮੇਟੀ (CCS) ਨੇ 7 ਅਕਤੂਬਰ ਨੂੰ ਸਪੇਸ ਬੇਸਡ ਸਰਵੀਲਾਂਸ (SBS-3) ਪ੍ਰੋਗਰਾਮ ਦੇ ਤੀਜੇ ਪੜਾਅ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਸਾਰੇ ਸੈਟੇਲਾਈਟ ਆਰਟੀਫਿਸ਼ੀਅਲ ਇੰਟੈਲੀਜੈਂਸ (AI) 'ਤੇ ਆਧਾਰਿਤ ਹੋਣਗੇ ਅਤੇ 36,000 ਕਿਲੋਮੀਟਰ ਦੀ ਉਚਾਈ 'ਤੇ ਆਪਸ ਵਿੱਚ ਸੰਚਾਰ ਕਰ ਸਕਣਗੇ। ਇਸ ਨਾਲ ਧਰਤੀ ਤੱਕ ਸਿਗਨਲ, ਸੁਨੇਹੇ ਅਤੇ ਤਸਵੀਰਾਂ ਭੇਜਣ ਵਿੱਚ ਆਸਾਨੀ ਹੋਵੇਗੀ। 52 ਸੈਟੇਲਾਈਟਾਂ ਦੀ ਲਾਂਚਿੰਗ 'ਤੇ ਲਗਭਗ 27,000 ਕਰੋੜ ਰੁਪਏ ਖਰਚ ਹੋਣਗੇ। ਇਨ੍ਹਾਂ ਵਿੱਚੋਂ 21 ਸੈਟੇਲਾਈਟ ਇਸਰੋ ਵ...
ਲੱਖਾਂ ਲੋਕਾਂ ਨੂੰ ਸੋਸ਼ਲ ਮੀਡੀਆ ਐਪ ਰਾਹੀਂ ਸੱਟੇ ਦੇ ਨਾਂ ‘ਤੇ ਠੱਗਣ ਵਾਲਾ ਦੁਬਈ ਤੋਂ ਕਾਬੂ

ਲੱਖਾਂ ਲੋਕਾਂ ਨੂੰ ਸੋਸ਼ਲ ਮੀਡੀਆ ਐਪ ਰਾਹੀਂ ਸੱਟੇ ਦੇ ਨਾਂ ‘ਤੇ ਠੱਗਣ ਵਾਲਾ ਦੁਬਈ ਤੋਂ ਕਾਬੂ

Breaking News, Hot News
ਨਵੀਂ ਦਿੱਲੀ : ਮਹਾਦੇਵ ਸੱਟਾ ਐਪ ਦਾ ਸੰਚਾਲਨ ਕਰਨ ਵਾਲੇ ਸੌਰਭ ਚੰਦਰਾਕਰ ਨੂੰ ਇੰਟਰਪੋਲ ਦੇ ਅਧਿਕਾਰੀਆਂ ਨੇ ਦੁਬਈ ਤੋਂ ਗ੍ਰਿਫਤਾਰ ਕਰ ਲਿਆ ਹੈ। ਦੁਬਈ ਦੀ ਪੁਲਿਸ ਅਤੇ ਸਥਾਨਕ ਫੋਰਸ ਦੇ ਨਾਲ ਮਿਲ ਕੇ CBI ਅਤੇ ED ਦੇ ਅਧਿਕਾਰੀਆਂ ਨੇ ਸੌਰਭ ਚੰਦਰਾਕਰ ਨਾਲ ਜੁੜੀ ਹਰ ਜਾਣਕਾਰੀ ਇੰਟਰਪੋਲ ਨੂੰ ਦਿੱਤੀ ਸੀ। 7 ਦਿਨਾਂ ਦੇ ਅੰਦਰ ਭਾਰਤ ਲਿਆਇਆ ਜਾ ਸਕਦਾ ਹੈ।ਦੱਸਿਆ ਜਾ ਰਿਹਾ ਹੈ ਕਿ ਗ੍ਰਿਫਤਾਰੀ ਤੋਂ ਬਾਅਦ ਇੰਟਰਪੋਲ ਦੇ ਅਫਸਰ ਨੇ ਭਾਰਤੀ ਵਿਦੇਸ਼ ਮੰਤਰਾਲੇ ਨੂੰ ਖ਼ਬਰ ਦਿੱਤੀ ਹੈ। ਹੁਣ ਸੌਰਭ ਚੰਦਰਾਕਰ ਨੂੰ ਭਾਰਤ ਅਤੇ ਫਿਰ ਜਲਦੀ ਹੀ ਰਾਇਪੁਰ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਲਈ ਦਸਤਾਵੇਜ਼ੀ ਕੰਮ ਅਫਸਰ ਜਲਦ ਤੋਂ ਜਲਦ ਨਿਪਟਾ ਰਹੇ ਹਨ।ਪ੍ਰਵਰਤਨ ਨਿਰਦੇਸ਼ਾਲੇ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਲੰਬੇ ਸਮੇਂ ਤੋਂ ਅਧਿਕਾਰੀ ਦੁਬਈ ਵਿੱਚ ਆਪਣੀ ਪਛਾਣ ਛੁਪਾ ਕੇ ਰੁਕੇ ਹੋਏ ਸਨ। ਸੌਰਭ ਚੰਦਰਾਕਰ ਦੇ ਠਿਕਾਣਿਆਂ ਦੇ ਆਸ-ਪਾਸ ਅਧਿਕਾਰੀ ਨਜ਼ਰ ਰੱਖ ਰਹੇ ਸਨ। ਇਸ ਤੋਂ ਬਾਅਦ ਮੌਕਾ ਮਿਲਦੇ ਹੀ ਸੌਰਭ ਚੰਦਰਾਕਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।ਸੌਰਭ ਚੰਦਰਾਕਰ ਦੀ UAE ਵਿੱਚ ਗ੍ਰਿਫਤਾਰੀ ਦੀ ਸੂਚਨਾ ਮਿਲਣ ਤ...