ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ
ਚੰਡੀਗੜ੍ਹ, ਮਾਰਚ 7: ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬਾਗ਼ਬਾਨੀ ਖੇਤਰ ਦਾ ਵਿਕਾਸ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਦਿਸ਼ਾ ਵਿੱਚ ਕੰਮ ਕਰਦਿਆਂ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਨੇ ਬੀਤੀ ਸ਼ਾਮ ਬਾਗ਼ਬਾਨੀ ਵਿਭਾਗ ਦੇ ਵੱਖ-ਵੱਖ ਪ੍ਰੋਜੈਕਟਾਂ ਅਤੇ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵਿਭਾਗੀ ਅਧਿਕਾਰੀਆਂ ਨਾਲ ਪੰਜਾਬ ਭਵਨ, ਚੰਡੀਗੜ੍ਹ ਵਿਖੇ ਇਕ ਵਿਸ਼ੇਸ਼ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਬਾਗ਼ਬਾਨੀ ਪ੍ਰਬੰਧਕੀ ਸਕੱਤਰ ਅਰਸ਼ਦੀਪ ਸਿੰਘ ਥਿੰਦ, ਡਾਇਰੈਕਟਰ ਬਾਗਬਾਨੀ ਮਨੀਸ਼ ਕੁਮਾਰ ਵਿਸੇਸ਼ ਤੌਰ ਹਾਜ਼ਰ ਸਨ।
ਮੀਟਿੰਗ ਦੌਰਾਨ ਮੰਤਰੀ ਨੇ ਬਾਗ਼ਬਾਨੀ ਖੇਤਰ ਦੇ ਵਿਕਾਸ ਅਤੇ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਪਹੁੰਚਾਉਣ ਲਈ ਚੱਲ ਰਹੀਆਂ ਯੋਜਨਾਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਮੀਟਿੰਗ ਵਿੱਚ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹਾ ਪੱਧਰ ਦੀਆਂ ਬਾਗ਼ਬਾਨੀ ਨਰਸਰੀਆਂ ਵਿੱਚ ਵੱਧ ਤੋਂ ਵੱਧ ਗੁਣਵੱਤਾ ਵਾਲੇ ਬੂਟਿਆਂ ਦਾ ਉਤਪਾਦਨ ਯਕੀਨੀ ਬਣਾਇਆ ਜਾਵੇ, ਤਾਂ ਜੋ ਕਿਸਾਨਾਂ ਨੂੰ ਸਮੇਂ ਸਿਰ ਉੱਚ ਕ...








