Sunday, October 11Malwa News
Shadow

Hot News

Bigg Boss 20 ਦਾ ਘਰ ਬਣਿਆ ਜੰਗ ਦਾ ਮੈਦਾਨ, ਮਾਹੀ ਵਿਜ ਨੇ ਮੈਰੀ ਕਾਮ ਨਾਲ ਲਿਆ ਪੰਗਾ

Bigg Boss 20 ਦਾ ਘਰ ਬਣਿਆ ਜੰਗ ਦਾ ਮੈਦਾਨ, ਮਾਹੀ ਵਿਜ ਨੇ ਮੈਰੀ ਕਾਮ ਨਾਲ ਲਿਆ ਪੰਗਾ

Hot News
ਮੁੰਬਈ (ਮਹਾਰਾਸ਼ਟਰ): ਬਿੱਗ ਬੌਸ 20 ਦੇ ਹਾਲੀਆ ਐਪੀਸੋਡ ਵਿੱਚ ਮੁੱਕੇਬਾਜ਼ ਮੈਰੀ ਕਾਮ ਅਤੇ ਅਦਾਕਾਰਾ ਮਾਹੀ ਵਿਜ ਵਿੱਚ ਗਰਮਾ-ਗਰਮ ਬਹਿਸ ਹੋਈ। ਬਹਿਸ ਉਦੋਂ ਸ਼ੁਰੂ ਹੋਈ, ਜਦੋਂ ਪ੍ਰਤੀਯੋਗੀਆਂ ਨੂੰ ਉਸ ਘਰ ਦੇ ਸਾਥੀ ਦਾ ਨਾਮ ਦੱਸਣ ਲਈ ਕਿਹਾ ਗਿਆ ਜਿਸਨੇ ਖੇਡ ਵਿੱਚ ਸਭ ਤੋਂ ਘੱਟ ਯੋਗਦਾਨ ਪਾਇਆ ਸੀ। ਇਕਬਾਲੀਆ ਬਿਆਨ ਕਮਰੇ ਵਿੱਚ ਬਹਿਸ ਉਦੋਂ ਸ਼ੁਰੂ ਹੋਈ, ਜਦੋਂ ਬਿੱਗ ਬੌਸ ਨੇ ਮਾਹੀ ਵਿਜ, ਉਦਿਤੀ ਸਿੰਘ ਅਤੇ ਆਸਿਫ ਖਾਨ ਨੂੰ ਘਰ ਲਈ ਰਾਸ਼ਨ ਦੇ ਬਦਲੇ ਸ਼ੋਅ ਵਿੱਚ ਸਭ ਤੋਂ ਘੱਟ ਯੋਗਦਾਨ ਪਾਉਣ ਵਾਲੇ ਪ੍ਰਤੀਯੋਗੀ ਦੀ ਚੋਣ ਕਰਨ ਲਈ ਕਿਹਾ। ਮਾਹੀ ਅਤੇ ਉਦਿਤੀ ਨੇ ਸ਼ੁਰੂ ਵਿੱਚ ਲਵ ਗਿੱਲ ਦਾ ਸੁਝਾਅ ਦਿੱਤਾ, ਪਰ ਆਸਿਫ ਉਨ੍ਹਾਂ ਦੀ ਪਸੰਦ ਨਾਲ ਅਸਹਿਮਤ ਸੀ। ਜਦੋਂ ਆਸਿਫ ਨੇ ਅਮਨ ਗਾਂਧੀ ਦਾ ਸੁਝਾਅ ਦਿੱਤਾ ਤਾਂ ਮਾਹੀ ਅਤੇ ਉਦਿਤੀ ਨੇ ਇਨਕਾਰ ਕਰ ਦਿੱਤਾ। ਮਾਹੀ ਨੇ ਫਿਰ ਮੈਰੀ ਕਾਮ ਨੂੰ ਚੁਣਿਆ, ਇਹ ਕਹਿੰਦੇ ਹੋਏ ਕਿ ਉਸਨੇ ਜ਼ਿਆਦਾਤਰ ਮੁੱਕੇਬਾਜ਼ ਨੂੰ ਰਸੋਈ ਵਿੱਚ ਕੰਮ ਕਰਦੇ ਦੇਖਿਆ ਹੈ। ਮਾਹੀ ਨੇ ਇਹ ਵੀ ਦਿਖਾਵਾ ਕੀਤਾ ਕਿ ਉਸਨੂੰ ਮੈਰੀ ਦਾ ਨਾਮ ਯਾਦ ਨਹੀਂ ਹੈ ਅਤੇ ਉਦਿਤੀ ਨੂੰ ਪੁੱਛਿਆ, "ਉਸ ਕਿੱਕਬਾਕਸ...
ਪਹਿਲੀ ਅਕਤੂਬਰ ਨੂੰ ਔਰਤਾਂ ਦੇ ਮੋਬਾਈਲਾਂ ‘ਤੇ ਸਨਮਾਨ ਰਾਸ਼ੀ ਦੀ ‘ਟੂੰ-ਟੂੰ’ ਫੇਰ ਸੁਣਾਈ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਹਿਲੀ ਅਕਤੂਬਰ ਨੂੰ ਔਰਤਾਂ ਦੇ ਮੋਬਾਈਲਾਂ ‘ਤੇ ਸਨਮਾਨ ਰਾਸ਼ੀ ਦੀ ‘ਟੂੰ-ਟੂੰ’ ਫੇਰ ਸੁਣਾਈ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hot News
ਧੂਰੀ (ਸੰਗਰੂਰ); 19 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਔਰਤਾਂ ਅਤੇ ਆਮ ਪਰਿਵਾਰਾਂ ਨੂੰ ਸਿੱਧੇ ਲਾਭ ਪਹੁੰਚਾ ਰਹੀ ਹੈ, ਜਦੋਂ ਕਿ ਲੋਕਾਂ ਦਾ ਪੈਸਾ ਪੰਜਾਬ ਦੇ ਵਿਕਾਸ ਲਈ ਵਰਤਿਆ ਜਾ ਰਿਹਾ ਹੈ। ਬਾਲੀਆਂ ਵਿੱਚ ਇੱਕ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਔਰਤਾਂ ਨੂੰ ਇੱਕ ਅਕਤੂਬਰ ਨੂੰ ਉਨ੍ਹਾਂ ਦੇ ਫੋਨਾਂ 'ਤੇ ਸਨਮਾਨ ਰਾਸ਼ੀ ਪਹੁੰਚਣ ਦਾ ‘ਟੂੰ-ਟੂੰ’ ਦਾ ਸੰਦੇਸ਼ ਫਿਰ ਸੁਣਾਈ ਦੇਵੇਗਾ, ਜਿਸ ਵਿੱਚ ਦਲਿਤ ਔਰਤਾਂ ਨਾਲ ਕੀਤੇ 1,000 ਰੁਪਏ ਦੇ ਵਾਅਦੇ ਦੇ ਮੁਕਾਬਲੇ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ।ਪੰਜਾਬ ਵਿੱਚ ਵੋਟਾਂ ਮੰਗਣ ਆਈ ਭਾਜਪਾ 'ਤੇ ਸਵਾਲ ਚੁੱਕਦਿਆਂ, ਮੁੱਖ ਮੰਤਰੀ ਨੇ ਪੁੱਛਿਆ ਕਿ 750 ਕਿਸਾਨਾਂ ਦੀ ਮੌਤ ਤੋਂ ਬਾਅਦ ਭਾਜਪਾ ਲੋਕਾਂ ਦਾ ਸਮਰਥਨ ਕਿਵੇਂ ਮੰਗ ਸਕਦੀ ਹੈ। ਉਨ੍ਹਾਂ ਨੇ ਇਹ ਵੀ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉੱਚਾ ਚੁੱਕ ਕੇ ਪੰਜਾਬ ਦੇ ਮਾਰੂਥਲ ਬਣਨ ਦੀ ਭਵਿੱਖਬਾਣੀ ਨੂੰ ਗਲਤ ਸਾਬਤ ਕਰ ਦਿੱਤਾ ਹੈ ਅਤੇ ਭ੍ਰਿਸ਼ਟਾਚਾਰ ਦੇ ਸਾਰੇ ਦਰਵਾਜ਼ੇ ਬੰਦ ਕਰ ਦਿੱਤੇ ਹਨ।ਲੋਕ ਮਿ...
ਕ੍ਰਿਕੇਟ ਅੰਡਰ 14 ਸਾਲ ਵਿੱਚ ਪਟਿਆਲਾ ਦੀ ਟੀਮ ਲੁਧਿਆਣਾ ਨੂੰ 8 ਦੌੜਾਂ ਨਾਲ ਹਰਾ ਕੇ ਬਣੀ ਚੈਂਪੀਅਨ

ਕ੍ਰਿਕੇਟ ਅੰਡਰ 14 ਸਾਲ ਵਿੱਚ ਪਟਿਆਲਾ ਦੀ ਟੀਮ ਲੁਧਿਆਣਾ ਨੂੰ 8 ਦੌੜਾਂ ਨਾਲ ਹਰਾ ਕੇ ਬਣੀ ਚੈਂਪੀਅਨ

Hot News
ਬਰਨਾਲਾ, 19 ਸਤੰਬਰ- ਜ਼ਿਲ੍ਹਾ  ਸਿੱਖਿਆ ਅਫ਼ਸਰ (ਸੈ.ਸਿੱ.) ਸੁਨੀਤਇੰਦਰ ਸਿੰਘ ਗਿੱਲ ਅਤੇ ਉੱਪ ਜ਼ਿਲ੍ਹਾ  ਸਿੱਖਿਆ ਅਫ਼ਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਸੈਕਰਡ ਹਾਰਟ ਗਰੁੱਪ ਧਨੌਲਾ ਅਤੇ ਟਰਾਈਡੈਟ ਗਰੁੱਪ ਬਰਨਾਲਾ ਵਿਖੇ ਸ਼ਾਨੋ–ਸ਼ੌਕਤ ਨਾਲ ਸੰਪੰਨ ਹੋਈਆਂ 70ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ  ਸਕੂਲ ਖੇਡਾਂ ਕ੍ਰਿਕੇਟ ਅੰਡਰ 14 ਵਿੱਚ ਪਟਿਆਲਾ ਦੀ ਟੀਮ ਨੇ ਲੁਧਿਆਣਾ ਨੂੰ 8 ਦੌੜਾਂ ਨਾਲ ਹਰਾ ਕੇ ਚੈਂਪੀਅਨ ਬਣਨ ਦਾ ਮਾਣ ਹਾਸਲ  ਕੀਤਾ ਹੈ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਸਾਬਕਾ ਡੀਈਓ (ਸੈ.ਸਿੱ.) ਬਰਨਾਲਾ ਸਰਬਜੀਤ ਸਿੰਘ ਤੂਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਖਿਡਾਰੀਆਂ ਵੱਲੋਂ ਦਿਖਾਈ ਗਈ ਖੇਡ ਭਾਵਨਾ ਦੀ ਪ੍ਰਸ਼ੰਸਾ ਕੀਤੀ।  ਡੀ ਐਮ ਸਪੋਰਟਸ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪਟਿਆਲਾ ਅਤੇ ਲੁਧਿਆਣਾ ਵਿਚਕਾਰ ਹੋਏ ਫਾਈਨਲ ਮੁਕਾਬਲੇ ਵਿੱਚ ਪਟਿਆਲਾ ਦੀ ਟੀਮ 8 ਦੌੜਾਂ ਨਾਲ ਜੇਤੂ ਰਹੀ। ਲੁਧਿਆਣਾ ਦੀ ਟੀਮ ਨੇ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਪਟਿਆਲਾ ਦੀ ਟੀਮ ਨੇ ਨਿਰਧਾਰਿਤ 20 ਓਵਰਾਂ ਵਿੱਚ 8 ਵਿਕਟਾਂ ਗੁਆ ਕੇ ...
ਜਨਗਣਨਾ 2027 ਫੇਜ਼ 2 ਦੀ ਜ਼ਿਲ੍ਹਾ ਫ਼ਰੀਦਕੋਟ ਦੀ ਜ਼ਿਲ੍ਹਾ ਪੱਧਰ, ਚਾਰਜ ਅਫਸਰਾਂ ਅਤੇ ਕਰਮਚਾਰੀਆਂ ਦੀ ਦੋ ਰੋਜ਼ਾ ਟ੍ਰੇਨਿੰਗ ਕਰਵਾਈ ਗਈ

ਜਨਗਣਨਾ 2027 ਫੇਜ਼ 2 ਦੀ ਜ਼ਿਲ੍ਹਾ ਫ਼ਰੀਦਕੋਟ ਦੀ ਜ਼ਿਲ੍ਹਾ ਪੱਧਰ, ਚਾਰਜ ਅਫਸਰਾਂ ਅਤੇ ਕਰਮਚਾਰੀਆਂ ਦੀ ਦੋ ਰੋਜ਼ਾ ਟ੍ਰੇਨਿੰਗ ਕਰਵਾਈ ਗਈ

Hot News
ਫਰੀਦਕੋਟ 19 ਸਤੰਬਰ - ਜ਼ਿਲ੍ਹਾ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਚਾਬਾ ਦੀ ਅਗਵਾਈ ਹੇਠ ਜਨਗਣਨਾ 2027 ਫੇਜ਼ 2 ਦੀ ਟਰੇਨਿੰਗ ਕਰਵਾਈ ਗਈ। ਇਸ ਵਿੱਚ ਜ਼ਿਲ੍ਹਾ ਪੱਧਰ ਅਤੇ ਚਾਰਜ ਅਫਸਰਾਂ ਅਤੇ ਕਰਮਚਾਰੀਆਂ ਨੇ ਹਿੱਸਾ ਲਿਆ। ਇਸ ਮੌਕੇ ਡਾਇਰੈਕਟਰ ਸੈਂਸਜ਼ ਓਪਰੇਸ਼ਨ, ਪੰਜਾਬ ਚੰਡੀਗੜ੍ਹ ਤੋਂ ਆਏ ਜ਼ਿਲ੍ਹਾ ਕੋਆਰਡੀਨੇਟਰ ਪੰਕਜ ਕੁਮਾਰ ਨੇ ਦੱਸਿਆ ਕਿ ਸੈਂਸਜ਼ 2027 ਦੇ ਦੂਜੇ ਪੜਾਅ ਦਾ ਕੰਮ ਸ਼ੁਰੂ ਹੋਣ ਜਾ ਰਿਹਾ ਹੈ। ਜਿਸ ਅਧੀਨ ਮਿਤੀ 16 ਨਵੰਬਰ 2026 ਤੋਂ ਮਿਤੀ 30 ਨਵੰਬਰ 2026 ਤੱਕ ਸ਼ੈਲਫ ਇਨੁਮੀਰੇਸ਼ਨ ਕੀਤੀ ਜਾਣੀ ਹੈ ਅਤੇ 1 ਦਸੰਬਰ 2026 ਤੋਂ ਮਿਤੀ 4 ਜਨਵਰੀ 2027 ਤੱਕ ਫੀਲਡ ਵਿੱਚ ਜਾ ਕੇ ਡਾਟਾ ਇਕੱਤਰ ਕੀਤਾ ਜਾਵੇਗਾ। ਜ਼ਿਲ੍ਹਾ ਸਿੱਖਿਆ ਵਿਭਾਗ ਫ਼ਰੀਦਕੋਟ ਦੇ ਮਾਸਟਰ ਟਰੇਨਰ ਸ਼੍ਰੀ ਹਰਜਿੰਦਰ ਸਿੰਘ ਵੱਲੋਂ ਮਰਦਮਸ਼ੁਮਾਰੀ ਨਾਲ ਜੁੜੇ ਹਰੇਕ ਮਹੱਤਵਪੂਰਨ ਪੱਖ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ ਗਈ ਟ੍ਰੇਨਰਾਂ ਵੱਲੋਂ ਡਾਟਾ ਇਕੱਠਾ ਕਰਨ ਦੀ ਵਿਧੀ ਅਤੇ ਰਿਕਾਰਡ ਭਰਨ ਦੀ ਪ੍ਰਕਿਰਿਆ ਬਾਰੇ ਸਪਸ਼ਟ ਅਤੇ ਆਸਾਨ ਢੰਗ ਨਾਲ ਸਮਝਾਇਆ ਗਿਆ। ਇਸ ਮੌਕੇ ਸ਼੍ਰੀ ਗੁਰਿੰਦਰ ਸਿੰਘ ਡਿਪਟ...
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪਿੰਡ ਮੁੰਡੀਆਂ ਤੋਂ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਕੀਤੀ ਸ਼ੁਰੂਆਤ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪਿੰਡ ਮੁੰਡੀਆਂ ਤੋਂ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਕੀਤੀ ਸ਼ੁਰੂਆਤ

Hot News
ਸਾਹਨੇਵਾਲ, ਲੁਧਿਆਣਾ, 18 ਸਤੰਬਰ: ਹਲਕਾ ਸਾਹਨੇਵਾਲ ਦੇ ਵਿਧਾਇਕ ਅਤੇ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਪਿੰਡ ਮੁੰਡੀਆਂ ਵਿਖੇ ‘ਸਵੱਛਤਾ ਹੀ ਸੇਵਾ-2026’ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਜ਼ਿਲ੍ਹਾ ਲੁਧਿਆਣਾ ਅਧੀਨ ਆਉਂਦੇ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨੂੰ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਸਵੱਛਤਾ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਸਿਹਤਮੰਦ ਜੀਵਨ ਦਾ ਆਧਾਰ ਹੈ ਅਤੇ ਪਿੰਡਾਂ ਨੂੰ ਸਾਫ਼-ਸੁਥਰਾ ਰੱਖਣ ਲਈ ਲੋਕਾਂ ਦੀ ਸਰਗਰਮ ਭਾਗੀਦਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਵੱਛਤਾ ਸਿਰਫ਼ ਸਰਕਾਰੀ ਵਿਭਾਗਾਂ ਦੀ ਜ਼ਿੰਮੇਵਾਰੀ ਨਹੀਂ, ਸਗੋਂ ਹਰੇਕ ਨਾਗਰਿਕ ਦਾ ਸਾਂਝਾ ਫ਼ਰਜ਼ ਹੈ। ਲੋਕਾਂ ਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣ, ਕੂੜੇ ਦਾ ਸਹੀ ਨਿਪਟਾਰਾ ਕਰਨ ਅਤੇ ਸਫ਼ਾਈ ਸਬੰਧੀ ਚੰਗੀਆਂ ਆਦਤਾਂ ਅਪਣਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਪਿੰਡਾਂ ਵਿੱਚ ਸਵੱਛਤਾ ਸਬ...
ਅਗੰਮਪੁਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ, ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਦਿੱਤੀ ਹਰੀ ਝੰਡੀ

ਅਗੰਮਪੁਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ, ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਦਿੱਤੀ ਹਰੀ ਝੰਡੀ

Hot News
ਸ਼੍ਰੀ ਅਨੰਦਪੁਰ ਸਾਹਿਬ 19 ਸਤੰਬਰ: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਪਿੰਡ ਅਗੰਮਪੁਰ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨੇ ਯਾਤਰਾ ’ਤੇ ਜਾ ਰਹੇ ਸਾਰੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇਹ ਯਾਤਰਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਰੱਖਣ ਵਾਲੇ ਲੋਕਾਂ ਲਈ ਇਹ ਯੋਜਨਾ ਸਹੂਲਤ ਅਤੇ ਸ਼ਰਧਾ ਦਾ ਸੁਮੇਲ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਤਿੰਨ ਦਿਨਾਂ ਦੀ ਤੀਰਥ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲੇਗਾ। ਯਾਤਰੀਆਂ ਦੇ ਆਉਣ-ਜਾਣ, ਰਹਿਣ-ਸਹਿਣ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਸਬੰਧੀ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਆਰਥਿਕ ਕਾਰਨਾਂ ਕਰਕੇ ਕੋਈ ਵੀ ਵਿਅਕਤੀ ਆਪਣੀ ਧਾਰਮਿਕ ਯਾਤਰਾ ਤੋਂ ਵ...
ਵਿਧਾਇਕ ਬੱਗਾ ਦੀ ਅਗਵਾਈ ’ਚ ਸਖੀ ਸਨਮਾਨ ਸਮਾਰੋਹ ਆਯੋਜਿਤ

ਵਿਧਾਇਕ ਬੱਗਾ ਦੀ ਅਗਵਾਈ ’ਚ ਸਖੀ ਸਨਮਾਨ ਸਮਾਰੋਹ ਆਯੋਜਿਤ

Hot News
ਲੁਧਿਆਣਾ, 19 ਸਤੰਬਰ: ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਅਗਵਾਈ ਵਿੱਚ ਬੀਤੇ ਕੱਲ੍ਹ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਪ੍ਰਚਾਰ ਤੇ ਘਰ-ਘਰ ਫਾਰਮ ਭਰਨ ਵਾਲੀਆਂ ਬੀਬੀਆਂ ਦੇ ਯੋਗਦਾਨ ਦੀ ਸ਼ਲਾਘਾ ਲਈ ਵਿਸ਼ੇਸ਼ ਸਖੀ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਰਮੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈੇ। ਹਲਕਾ ਵਿਧਾਇਕ ਬੱਗਾ ਦੀ ਅਗਵਾਈ ਹੇਠ ਬੈਨਸਨ ਪੈਲੇਸ ਵਿਖੇ ਹੋਏ ਇਸ ਸਮਾਗਮ ਵਿਚ ਸੇਵਾ ਨਿਭਾਉਣ ਵਾਲੀਆਂ ਮਾਵਾਂ, ਭੈਣਾਂ ਤੇ ਬੇਟੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਵਿਧਾਇਕ ਬੱਗਾ ਨੇ ਕਿਹਾ ਕਿ ਯੋਜਨਾ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਵਿਚ ਇਨ੍ਹਾਂ ਸਖੀਆਂ ਦੀ ਭੂਮਿਕਾ ਸ਼ਲਾਘਾਯੋਗ ਰਹੀ ਹੈ, ਜਿਨ੍ਹਾਂ ਦਿਨ-ਰਾਤ ਮਿਹਨਤ ਕਰਕੇ ਲੋੜਵੰਦ ਮਹਿਲਾਵਾਂ ਨੂੰ ਜੋੜਿਆ ਹੈ। ਪ੍ਰੋਗਰਾਮ ਦੌਰਾਨ ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਸਖੀਆਂ ਨੂੰ ਸੂਟ ਭੇਟ ਕਰਕੇ ਉਨ੍ਹਾਂ ਦੇ ਜਜ਼ਬੇ ਨੂੰ ਸਲਾਮ ਕੀਤਾ ਗਿਆ। ਮਹਿਲਾਵਾਂ ਨੇ ਕਿਹਾ ਕਿ ਵਿਰੋਧੀ ਪਾਰਟੀਆ...
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮਾਨੀਟਰ ਅੱਜ ਲੁਧਿਆਣਾ ਦੇ ਤਿੰਨ ਦਿਨਾਂ ਦੌਰੇ ’ਤੇ ਪੁੱਜੇ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮਾਨੀਟਰ ਅੱਜ ਲੁਧਿਆਣਾ ਦੇ ਤਿੰਨ ਦਿਨਾਂ ਦੌਰੇ ’ਤੇ ਪੁੱਜੇ

Hot News
ਲੁਧਿਆਣਾ, 19 ਸਤੰਬਰ (000) ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐਨ ਐਚ ਆਰ ਸੀ)  ਸਪੈਸ਼ਲ ਮਾਨੀਟਰ ਬਾਲ ਕ੍ਰਿਸ਼ਨ ਗੋਇਲ ਅੱਜ ਲੁਧਿਆਣਾ ਦੇ ਤਿਨ ਦਿਨਾਂ ਦੌਰ ’ਤੇ ਪੁੱਜੇ ਅਤੇ ਸਥਾਨਕ ਮਾਡਲ ਟਾਊਨ ਵਿਖੇ ਸਕੂਲ ਆਫ ਐਮੀਨੈਂਸ ਦੀ ਚੈਕਿੰਗ ਕੀਤੀ। ਕਾਬਿਲੇਗੌਰ ਹੈ ਕਿ ਸ੍ਰੀ ਗੋਇਲ ਵੱਲੋਂ 19, 20 ਅਤੇ 21 ਸਤੰਬਰ ਦੇ ਤਿੰਨ ਦਿਨਾਂ ਦੌਰੇ ਦੌਰਾਨ ਪਬਲਿਕ ਡਿਸਟਰੀਬਿਊਸ਼ਨ ਸਕੀਮ ਅਧੀਨ ਰਾਸ਼ਨ ਡਿਪੂਆਂ, ਪੁਲਿਸ ਸਟੇਸ਼ਨਾਂ, ਸਰਕਾਰੀ ਸਕੂਲਾਂ/ਰੈਜੀਡੈਂਸ਼ੀਅਲ ਸਕੂਲਾਂ, ਜ਼ਿਲ੍ਹਾ ਹਸਪਤਾਲਾਂ/ਸੀ.ਐਚ.ਸੀ/ਪੀ.ਐਚ.ਸੀ. ਦੀ ਚੈਕਿੰਗ ਕਰਨਗੇ। ਇਸ ਤੋਂ ਇਲਾਵਾ ਆਬਜ਼ਰਵੇਸ਼ਨ ਹੋਮ, ਆਂਗਣਵਾੜੀ ਸੈਂਟਰਾਂ, ਵਨ ਸਟਾਪ ਸੈਂਟਰਾਂ ਦਾ ਦੌਰਾ, ਜ਼ਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਮੀਟਿੰਗ, ਕੇਂਦਰੀ/ਜ਼ਿਲ੍ਹਾ ਜੇਲ੍ਹ, ਸੀ.ਸੀ.ਆਈ/ਪਲੇਸ ਆਫ ਸੇਫਟੀ/ਐਸ ਏ ਏ ਅਤੇ ਬਿਰਧ ਆਸ਼ਰਮਾਂ ਦੀ ਇੰਸਪੈਕਸ਼ਨ ਵੀ ਕਰਨਗੇ। ਬਾਲ ਕ੍ਰਿਸ਼ਨ ਗੋਇਲ ਵੱਲੋਂ ਮਾਡਲ ਟਾਊਨ ਵਿਖੇ ਸਕੂਲ ਦੀ ਚੈਕਿੰਗ ਦੌਰਾਨ ਆਰ ਓ ਸਿਸਟਮ ਵਿੱਚ ਪਾਈ ਗਈ ਖਾਮੀ ਨੂੰ ਤੁਰੰਤ ਦਰੁਸਤ ਕਰਵਾਉਣ ਦੇ ਨਿਰਦੇਸ਼ ਦਿੱਤੇ। ਐਨ ਐਚ ਆਰ ਸੀ ਸਪੈਸ਼ਲ ਮਾਨੀਟਰ ਬਾਲ ਕ੍ਰਿਸ...
ਲੋਕਾਂ ਦੇ ਦਿਲਾਂ ’ਚ ਹਮੇਸ਼ਾ ਜ਼ਿੰਦਾ ਰਹਿਣਗੇ ਚੁਨੀ ਲਾਲ ਭਗਤ

ਲੋਕਾਂ ਦੇ ਦਿਲਾਂ ’ਚ ਹਮੇਸ਼ਾ ਜ਼ਿੰਦਾ ਰਹਿਣਗੇ ਚੁਨੀ ਲਾਲ ਭਗਤ

Hot News
ਚੰਡੀਗੜ੍ਹ / ਜਲੰਧਰ-  ਸਤੰਬਰ 19-- 93 ਸਾਲ ਦੀ ਉਮਰ ਵਿੱਚ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਚੁਨੀ ਲਾਲ ਭਗਤ ਦੇ ਦੇਹਾਂਤ ਨਾਲ ਪੰਜਾਬ ਨੇ ਆਪਣੀ ਇਕ ਦ੍ਰਿੜ੍ਹ, ਨਿਮਰ ਅਤੇ ਅਸੂਲਾਂ ’ਤੇ ਚੱਲਣ ਵਾਲੀ ਜਨਤਕ ਸ਼ਖਸੀਅਤ ਨੂੰ ਗੁਆ ਦਿੱਤਾ। ਪੰਜਾਬ ਦੀ ਸਿਆਸਤ ਦੇ ਇੱਕ ਪ੍ਰਮੁੱਖ ਚਿਹਰੇ ਅਤੇ ਦੋਆਬੇ ਵਿੱਚ ਦਲਿਤ ਭਾਈਚਾਰੇ ਦੀ ਨੁਮਾਇੰਦਗੀ ਕਰਨ ਵਾਲੇ ਸੀਨੀਅਰ ਆਗੂ, ਚੁਨੀ ਲਾਲ ਭਗਤ ਆਪਣੇ ਪਿੱਛੇ ਨੈਤਿਕ ਸ਼ਾਸਨ, ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਡੂੰਘੀ ਸਾਂਝ ਅਤੇ ਸਾਦਗੀ ਨਾਲ ਲੋਕਾਂ ਦੀ ਸੇਵਾ ਕਰਨ ਵਿੱਚ ਗੁਜ਼ਾਰੇ ਜੀਵਨ ਦੀ ਵਿਰਾਸਤ ਛੱਡ ਗਏ ਹਨ। ਆਪਣੇ ਦਹਾਕਿਆਂ ਲੰਬੇ ਸਿਆਸੀ ਸਫ਼ਰ ਦੌਰਾਨ, ਚੁਨੀ ਲਾਲ ਭਗਤ ਨਿਮਰਤਾ ਅਤੇ ਲੋਕ-ਸੇਵਾ ਪ੍ਰਤੀ ਅਟੁੱਟ ਵਚਨਬੱਧਤਾ ਤੋਂ ਪ੍ਰੇਰਿਤ ਰਹੇ। ਸਾਧਾਰਣ ਸ਼ੁਰੂਆਤ ਤੋਂ ਸੂਬੇ ਵਿੱਚ ਅਹਿਮ ਲੀਡਰਸ਼ਿਪ ਦੇ ਅਹੁਦਿਆਂ ਤੱਕ ਪਹੁੰਚਣ ਵਾਲੇ ਚੁਨੀ ਲਾਲ ਭਗਤ ਨੇ ਪੰਜਾਬ ਸਰਕਾਰ ਵਿੱਚ ਸਥਾਨਕ ਸਰਕਾਰਾਂ, ਮੈਡੀਕਲ ਸਿੱਖਿਆ ਅਤੇ ਜੰਗਲਾਤ ਤੇ ਜੰਗਲੀ ਜੀਵ ਸੰਭਾਲ ਵਰਗੇ ਅਹਿਮ ਵਿਭਾਗਾਂ ਦੀ ਕਮਾਨ ਸੰਭਾਲੀ ਅਤੇ ਹਮੇਸ਼ਾ ਆਪਣੀਆਂ ਜ਼ਿੰਮੇਵਾਰੀਆਂ ਨੂੰ ਆਪਣੇ ਖਾਸ ਸ਼ਾਂਤ ਅ...
ਗੈਂਗਸਟਰਾਂ ‘ਤੇ ਵਾਰ ਦਾ 242ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 269 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 242ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 269 ਕਾਬੂ

Hot News
ਚੰਡੀਗੜ੍ਹ, 19 ਸਤੰਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 242ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 593 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 242ਵੇਂ ਦਿਨ, ਪੁਲਿਸ ਟੀਮਾਂ ਨੇ 3 ਹਥਿਆਰਾਂ ਸਮੇਤ 269 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 72,049 ਹੋ ਗਈਆਂ। ਇਸ ਤੋਂ ਇਲਾਵਾ 233 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ...