ਪੰਜਾਬ ਸਰਕਾਰ ਵੱਲੋਂ ਸਕੱਤਰੇਤ ਪੱਧਰ ‘ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ
ਚੰਡੀਗੜ੍ਹ, 16 ਸਤੰਬਰ : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਲਈ ਸਕੱਤਰੇਤ ਪੱਧਰ 'ਤੇ ਓ.ਐਸ.ਡੀ (ਲਿਟੀਗੇਸ਼ਨ) ਦੀ ਇੱਕ ਅਸਾਮੀ ਭਰਨ ਲਈ ਯੋਗ ਅਤੇ ਤਜਰਬੇਕਾਰ ਕਾਨੂੰਨੀ ਪੇਸ਼ੇਵਰਾਂ ਤੋਂ ਅਰਜ਼ੀਆਂ ਦੀ ਮੰਗ 30 ਸਤੰਬਰ 2024 ਤੱਕ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਬਿਨੈਕਾਰ ਵੈੱਬਸਾਈਟਾਂ punjab.gov.in, welfare.punjab.gov.in 'ਤੇ ਵਿਸਤ੍ਰਿਤ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਲਈ ਸਕੱਤਰੇਤ ਪੱਧਰ 'ਤੇ ਓ.ਐਸ.ਡੀ.(ਲਿਟੀਗੇਸ਼ਨ) ਦੀ ਅਸਾਮੀ ਲਈ ਭਰਤੀ ਕੀਤੀ ਜਾਣੀ ਹੈ, ਇਹ ਨਿਯੁਕਤੀ ਤਜਰਬੇਕਾਰ ਕਾਨੂੰਨੀ ਮਾਹਿਰਾਂ ਲਈ ਪੰਜਾਬ ਦੇ ਹਾਸ਼ੀਏ 'ਤੇ ਰਹਿ ਗਏ ਭਾਈਚਾਰਿਆਂ ਨੂੰ ਨਿਆਂ ਅਤੇ ਸਸ਼ਕਤੀਕਰਨ ਪ੍ਰਦਾਨ ਕਰਨ ਦੇ ਵਿਭਾਗ ਦੇ ਦ੍ਰਿਸ਼ਟੀਕੋਣ ਵਿੱਚ ਯੋਗਦਾਨ ਪਾਉਣ ਲਈ ਇੱਕ ਬੇਮਿਸਾਲ ਮੌਕਾ ਪ੍ਰਦਾਨ ਕਰੇਗੀ।
ਡਾ.ਬਲਜੀ...








