ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਭਗੌੜੇ ਅੰਮ੍ਰਿਤਪਾਲ ਸਿੰਘ ਨੂੰ ਆਸਟਰੀਆ ਤੋਂ ਵਾਪਸ ਭਾਰਤ ਲਿਆਂਦਾ
ਬਟਾਲਾ, 13 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿਆਂ ਨੂੰ ਯਕੀਨੀ ਬਣਾਉਣ ਸਬੰਧੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਬਟਾਲਾ ਦੇ ਪਿੰਡ ਭੋਮਾ ਦੇ ਵਸਨੀਕ ਅੰਮ੍ਰਿਤਪਾਲ ਸਿੰਘ, ਜਿਸਦੇ ਖਿਲਾਫ ਕਈ ਘਿਨਾਉਣੇ ਅਪਰਾਧ ਦਰਜ ਹਨ, ਨੂੰ ਆਸਟਰੀਆ ਤੋਂ ਸਫਲਤਾਪੂਰਵਕ ਡਿਪੋਰਟ ਕਰਵਾ ਦਿੱਤਾ ਹੈ। ਉਹ ਅੱਜ ਸਵੇਰੇ 7 ਵਜੇ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਵਿਖੇ ਪਹੁੰਚਿਆ ਅਤੇ ਬਟਾਲਾ ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਲੈ ਲਿਆ ਹੈ।ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਆਪਣੇ ਐਕਸ ਹੈਂਡਲ 'ਤੇ ਪਾਈ ਪੋਸਟ ਵਿੱਚ ਦੱਸਿਆ, "ਪੰਜਾਬ ਪੁਲਿਸ ਵੱਲੋਂ ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਕੀਤੇ ਅਣਥੱਕ ਯਤਨਾਂ ਉਪਰੰਤ, ਕਈ ਘਿਨਾਉਣੇ ਅਪਰਾਧਿਕ ਮਾਮਲਿਆਂ ਵਿੱਚ ਦੋਸ਼ੀ ਅੰਮ੍ਰਿਤਪਾਲ ਸਿੰਘ ਵਾਸੀ ਪਿੰਡ ਭੋਮਾ ਥਾਣਾ ਘੁੰਮਣ ਨੂੰ #Austria ਤੋਂ #India ਸਫਲਤਾਪੂਰਵਕ ਡਿਪੋਰਟ ਕੀਤਾ ਗਿਆ ਹੈ।" ਜ਼ਿਕਰਯੋਗ ਹੈ ਕਿ ਦੋਸ਼ੀ ਅੰਮ੍ਰਿਤਪਾਲ ਸਿੰਘ ਭਗੌੜਾ ਹੈ ਜੋ ਆਸਟਰੀਆ ਵਿੱਚ ਗੈਰ-ਕਾਨੂੰ...








