ਆਪ ਉਮੀਦਵਾਰ ਪਵਨ ਫ਼ੌਜੀ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਮੌਜੂਦਗੀ ਵਿੱਚ ਉਚਾਨਾ ਤੋਂ ਕੀਤੀ ਨਾਮਜ਼ਦਗੀ ਦਾਖਲ
ਜੀਂਦ, 11 ਸਤੰਬਰ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਮੌਜੂਦਗੀ ਵਿੱਚ ਉਚਾਨਾ ਵਿਧਾਨ ਸਭਾ ਤੋਂ ਉਮੀਦਵਾਰ ਪਵਨ ਫ਼ੌਜੀ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਤੋਂ ਪਹਿਲਾਂ ਪਾਰਟੀ ਦਫ਼ਤਰ ਵਿਖੇ ਵਰਕਰਾਂ ਨੂੰ ਸੰਬੋਧਨ ਕੀਤਾ ਅਤੇ ਸ਼ਹਿਰ ਵਿੱਚ ਰੋਡ ਸ਼ੋਅ ਕੱਢਿਆ। ਰੋਡ ਸ਼ੋਅ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਲੋਕਾਂ ਨੇ ਫੁੱਲਾਂ ਦੀ ਵਰਖਾ ਕੀਤੀ। ਲੋਕ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਬਾਅਦ ਜੇਜੇਪੀ ਪਾਰਟੀ ਜ਼ਮਾਨਤ ਜ਼ਬਤ ਪਾਰਟੀ ਵਜੋਂ ਜਾਣੀ ਜਾਵੇਗੀ। ਇੱਕ ਪਾਸੇ ਭਾਜਪਾ ਹੈ, ਜੇਜੇਪੀ ਹੈ ਅਤੇ ਦੂਜੇ ਪਾਸੇ ਕਾਂਗਰਸ ਹੈ। ਤੁਸੀਂ ਲੋਕਾਂ ਨੇ ਸਾਰੀਆਂ ਪਾਰਟੀਆਂ ਦੇਖੀਆਂ ਹਨ। ਕਦੇ ਭਾਜਪਾ ਨੂੰ ਵੋਟ ਪਾਈ, ਕਦੇ ਜੇਜੇਪੀ ਨੂੰ ਵੋਟ ਪਾਈ। ਕਦੇ ਕਾਂਗਰਸ ਨੂੰ ਵੋਟ ਪਾਉਣ ਦਾ ਕੰਮ ਕੀਤਾ। ਇਸ ਵਾਰ ਤੁਹਾਡੇ ਆਪਣੇ ਪਵਨ ਫ਼ੌਜੀ ਤੁਹਾਡੀ ਸੇਵਾ ਲਈ ਕੰਮ ਕਰਨਗੇ। ਹਰਿਆਣਾ ਵਿੱਚ ਅਗਲੀ ਸਰਕਾਰ ਆਮ ਆਦਮੀ ਪਾਰਟੀ ਦੇ ਸਮਰਥਨ ਨਾਲ ਹੀ ਬਣੇਗੀ।
ਉਨ੍ਹਾਂ ਕਿਹਾ ਕਿ ਭਾਜਪਾ ਨੂੰ ਇਸ ਚੋਣ ਵਿੱਚ 20 ਸੀਟਾਂ ਵੀ ਨਹੀਂ ਮਿਲ ਰਹੀਆਂ ਹਨ। ਇਸ ਵਾਰ ਹਰਿਆਣਾ ਵਿੱਚ ਜ...






