ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 10 ਸਤੰਬਰ ਨੂੰ ਮਹਿਲਾਵਾਂ ਲਈ ਲਗਾਇਆ ਜਾਵੇਗਾ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ: ਡਾ. ਬਲਜੀਤ ਕੌਰ
ਚੰਡੀਗੜ੍ਹ, 6 ਸਤੰਬਰ : ਪੰਜਾਬ ਸਰਕਾਰ ਵੱਲੋਂ 10 ਸਤੰਬਰ ਦਿਨ ਮੰਗਲਵਾਰ ਨੂੰ ਮਲੋਟ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਮਹਿਲਾਵਾਂ ਲਈ ਵਿਸ਼ੇਸ਼ ਮੈਗਾ ਰੋਜ਼ਗਾਰ/ਨੌਕਰੀ ਕੈਂਪ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਦੇ ਹੋਰ ਵਿਸ਼ੇਸ਼ ਮੈਗਾ ਰੋਜ਼ਗਾਰ ਕੈਂਪ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਕ੍ਰਮਵਾਰ ਲਗਾਏ ਜਾਣਗੇ। ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਸ ਰੋਜ਼ਗਾਰ ਕੈਂਪ ਵਿੱਚ ਵੱਖ-ਵੱਖ ਨਾਮੀ ਕੰਪਨੀਆਂ 10ਵੀਂ, 12ਵੀਂ, ਗ੍ਰੇਜੂਏਟ, ਪੋਸਟ ਗ੍ਰੈਜੂਏਟ ਪਾਸ ਲੜਕੀਆਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਭਾਗ ਲੈ ਰਹੀਆਂ ਹਨ। ਇਹ ਕੈਂਪ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਦੇ ਨਾਲ ਹੀ ਸਵੈ-ਰੋਜ਼ਗਾਰ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ ਵਿਭਾਗ ਦੀਆਂ ਸਵੈ...








