ਸਹਾਇਕ ਲਾਈਨਮੈਨ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 2 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲਾ ਮੋਗਾ ਦੇ ਪਿੰਡ ਡਗਰੂ ਸਥਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫ਼ਤਰ ਵਿੱਚ ਤਾਇਨਾਤ ਸਹਾਇਕ ਲਾਈਨਮੈਨ (ਏ.ਐਲ.ਐਮ.) ਸੋਮ ਨਾਥ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਇਹ ਗ੍ਰਿਫਤਾਰੀ ਮੋਗਾ ਜ਼ਿਲ੍ਹੇ ਦੇ ਪਿੰਡ ਦੌਧਰ ਦੇ ਵਸਨੀਕ ਜਗਦੀਪ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਕੀਤੀ ਗਈ ਹੈ। ਸ਼ਿਕਾਇਤ ਅਨੁਸਾਰ ਜਗਦੀਪ ਸਿੰਘ ਅਤੇ ਉਸ ਦੇ ਸਾਥੀ ਪਿੰਡ ਡਗਰੂ ਅਤੇ ਨਿਧਾਂਵਾਲਾ ਵਿੱਚ ਦੋ ਢਾਬੇ ਚਲਾ ਰਹੇ ਹਨ, ਜਿੱਥੇ ਉਨ੍ਹਾਂ ਦੇ ਕੁੱਲ 1.50 ਲੱਖ ਰੁਪਏ ਦੇ ਬਿਜਲੀ ਬਿੱਲ ਬਕਾਇਆ ਸਨ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਪਿਛਲੇ ਦਿਨੀ ਉਨ੍ਹਾਂ ਦੇ ਢਾਬੇ ਉਤੇ ਆ ਕੇ ਪੀਐਸਪੀਸੀਐਲ ਡਗਰੂ ਦੇ ਉਪ ਮੰਡਲ ਅਫਸਰ (ਐਸਡੀਓ) ਜਰਨੈਲ ਸਿੰਘ ਨੇ ਉਕਤ ਏਐਲਐਮ ਸੋਮ ਨਾਥ ਨਾਲ ਮਿਲ ਕੇ ਬਕਾਇਆ ...








