Saturday, March 28Malwa News
Shadow

Hot News

ਜ਼ਿਲ੍ਹਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਚਲਾਇਆ ਕਾਸੋ ਓਪਰੇਸ਼ਨ

ਜ਼ਿਲ੍ਹਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਚਲਾਇਆ ਕਾਸੋ ਓਪਰੇਸ਼ਨ

Hot News
ਮਾਲੇਰਕੋਟਲਾ, 6 ਮਾਰਚ - ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ (ਚੰਡੀਗੜ੍ਹ) ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਵੱਲੋਂ ਵੱਖ-ਵੱਖ ਹਿੱਸਿਆਂ ਵਿੱਚ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਭਿਆਨ ਚਲਾਇਆ ਗਿਆ। ਇੰਸਪੈਕਟਰ ਜਨਰਲ ਪੁਲਿਸ (ਜੀ.ਆਰ.ਪੀ) ਬਲਜੋਤ ਸਿੰਘ ਰਾਠੋਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਐਸ.ਪੀ. (ਪੀ.ਬੀ.ਆਈ) ਰਾਜਵਿੰਦਰ ਸਿੰਘ, ਡੀ.ਐਸ.ਪੀ. (ਇਨਵੈਸਟਿਗੇਸ਼ਨ) ਸਤੀਸ਼ ਕੁਮਾਰ ਅਤੇ ਡੀ.ਐਸ.ਪੀ. ਸਬ ਡਿਵੀਜ਼ਨ ਅਹਿਮਦਗੜ੍ਹ ਸੁਖਦੇਵ ਸਿੰਘ ਬਰਾੜ ਵੱਲੋਂ ਇੰਨਚਾਰਜ ਸੀ ਆਾਈ ਏ ਇੰਸਪੈਕਟਰ ਹਰਜਿੰਦਰ ਸਿੰਘ ਭਾਰੀ ਪੁਲਿਸ ਫੋਰਸ ਸਮੇਤ ਕੰਗਣਵਾਲ ਵਿਖੇ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਮੌਕੇ ਆਈ.ਜੀ.ਪੀ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਨਸ਼ਾ ਸਮੱਗਲਰਾਂ ਅਤੇ ਤਸਕਰਾਂ ਖ਼ਿਲਾਫ਼ ਜ਼ਿਲ੍ਹਾ ਪੁਲਿਸ ਵੱਲੋਂ ਲਗਾਤਾਰ ਸਖ਼ਤ ਕਾਰਵਾਈ ਕੀ...
ਪੀ.ਏ.ਯੂ.–ਕੇ.ਵੀ.ਕੇ. ਵੱਲੋਂ ਪਰਾਲੀ ਪ੍ਰਬੰਧਨ ਤਕਨੀਕਾਂ ਦੀ ਸਫਲ ਵਰਤੋਂ ਸਬੰਧੀ ਖੇਤ ਦਿਵਸ ਆਯੋਜਿਤ

ਪੀ.ਏ.ਯੂ.–ਕੇ.ਵੀ.ਕੇ. ਵੱਲੋਂ ਪਰਾਲੀ ਪ੍ਰਬੰਧਨ ਤਕਨੀਕਾਂ ਦੀ ਸਫਲ ਵਰਤੋਂ ਸਬੰਧੀ ਖੇਤ ਦਿਵਸ ਆਯੋਜਿਤ

Hot News
ਸ੍ਰੀ ਮੁਕਤਸਰ ਸਾਹਿਬ, 06 ਮਾਰਚ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵੱਲੋਂ ਪਰਾਲੀ ਪ੍ਰਬੰਧਨ (CRM) ਤਕਨੀਕਾਂ ਦੀ ਸਫਲ ਵਰਤੋਂ ਸੰਬੰਧੀ ਖੇਤ ਦਿਵਸ ਆਯੋਜਿਤ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਲੰਬੀ ਬਲਾਕ ਦੇ ਪਿੰਡ ਭਾਗੂ ਦੇ ਲਗਭਗ 120 ਕਿਸਾਨਾਂ ਨੇ ਭਾਗ ਲਿਆ ਅਤੇ ਵਿਗਿਆਨੀਆਂ ਨਾਲ ਆਧੁਨਿਕ ਖੇਤੀ ਤਕਨੀਕਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਡਾ. ਕਰਮਜੀਤ ਸ਼ਰਮਾ ਐਸੋਸੀਏਟ ਡਾਇਰੈਕਟਰ ਕੇ.ਵੀ.ਕੇ. ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਫਸਲੀ ਰਹਿੰਦ-ਖੁੰਹਦ ਪ੍ਰਬੰਧਨ ਤਕਨੀਕਾਂ ਦੀ ਵਾਤਾਵਰਣ ਸੁਰੱਖਿਆ ਵਿੱਚ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਕੇ.ਵੀ.ਕੇ. ਵੱਲੋਂ ਕਿਸਾਨਾਂ ਲਈ ਵੱਖ-ਵੱਖ ਸਿਖਲਾਈ ਪ੍ਰੋਗਰਾਮ, ਪ੍ਰਦਰਸ਼ਨੀਆਂ, ਬੀਜ਼ ਅਤੇ ਨਵੀਆਂ ਖੇਤੀ ਤਕਨੀਕਾਂ ਦੇ ਪਸਾਰ ਦੀਆਂ ਸੇਵਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਡਾ. ਸ਼ਰਮਾ ਨੇ ਪਰਿਵਾਰ ਦੀ ਸਿਹਤ ਅਤੇ ਪੋਸ਼ਣ ਨੂੰ ਸੁਧਾਰਨ ਲਈ ਫ਼ਲਾਂ ਅਤੇ ਸਬਜ਼ੀਆਂ ਦੀ ਘਰੇਲੂ ਬਗ਼ੀਚੀ ਦੇ ਮਾਡਲਾਂ ਨੂੰ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ। ਡਾ. ਗੁਰਵਿੰਦ...
ਡੀਸੀ ਨਵਜੋਤ ਕੌਰ ਵੱਲੋਂ ਚਿੱਟੀ ਮੱਖੀ ਦੀ ਅਗਾਉਂ ਰੋਕਥਾਮ ਦੀ ਮੁਹਿੰਮ ਚਲਾਉਣ ਸਬੰਧੀ ਵਿਭਾਗਾਂ ਨੂੰ ਸਖ਼ਤ ਹਦਾਇਤਾਂ

ਡੀਸੀ ਨਵਜੋਤ ਕੌਰ ਵੱਲੋਂ ਚਿੱਟੀ ਮੱਖੀ ਦੀ ਅਗਾਉਂ ਰੋਕਥਾਮ ਦੀ ਮੁਹਿੰਮ ਚਲਾਉਣ ਸਬੰਧੀ ਵਿਭਾਗਾਂ ਨੂੰ ਸਖ਼ਤ ਹਦਾਇਤਾਂ

Hot News
ਮਾਨਸਾ, 6 ਮਾਰਚ: ਨਰਮੇ ਦੀ ਫ਼ਸਲ ਨੂੰ ਚਿੱਟੀ ਮੱਖੀ ਦੇ ਹਮਲੇ ਤੋਂ ਬਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਗਾਉਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨ੍ਹਾਂ ਨੇ ਚਿੱਟੀ ਮੱਖੀ ਤੋਂ ਬਚਾਅ ਲਈ ਨਦੀਨਾਂ ਨੂੰ ਨਸ਼ਟ ਕਰਨ ਲਈ ਇੱਕ ਵਿਆਪਕ ਮੁਹਿੰਮ ਚਲਾਉਣ ਦੇ ਨਿਰਦੇਸ਼ ਜਾਰੀ ਕੀਤੇ। ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸੜਕਾਂ ਦੇ ਕੰਢਿਆਂ, ਨਹਿਰਾਂ, ਕੱਸੀਆਂ ਅਤੇ ਡਰੇਨਾਂ ਦੇ ਆਲੇ-ਦੁਆਲੇ ਉੱਗੇ ਨਦੀਨਾਂ ਨੂੰ ਤੁਰੰਤ ਨਸ਼ਟ ਕੀਤਾ ਜਾਵੇ, ਕਿਉਂਕਿ ਇਹ ਨਦੀਨ ਚਿੱਟੀ ਮੱਖੀ ਦੇ ਫੈਲਣ ਵਿੱਚ ਸਹਾਇਕ ਹੁੰਦੇ ਹਨ।ਉਨ੍ਹਾਂ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਦੂਜੇ ਵਿਭਾਗਾਂ ਦੇ ਕਰਮਚਾਰੀਆਂ ਅਤੇ ਕਿਸਾਨਾਂ ਨੂੰ ਨਦੀਨਾਂ ਦੀ ਪਛਾਣ ਅਤੇ ਉਨ੍ਹਾਂ ਨੂੰ ਖਤਮ ਕਰਨ ਦੇ ਸਹੀ ਤਰੀਕਿਆਂ ਬਾਰੇ ਤਕਨੀਕੀ ਸਿਖਲਾਈ ਦੇਣ। ਸਹਿਕਾਰਤਾ ਵਿਭਾਗ ਨੂੰ ਵੀ ਇਸ ਮੁਹਿੰਮ ਵਿੱਚ ਸ਼ਾਮਲ ਹੋ ਕੇ ਪਿੰਡ ਪੱਧਰ 'ਤੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਜ਼ਿੰਮ...
ਡਿਪਟੀ ਕਮਿਸ਼ਨਰ ਨੇ ਉੱਜਵਲਾ ਯੋਜਨਾ ਤਹਿਤ ਵੱਧ ਤੋਂ ਵੱਧ ਗੈਸ ਕਨੈਕਸ਼ਨ ਜਾਰੀ ਕਰਨ ਦੇ ਦਿੱਤੇ ਨਿਰਦੇਸ਼

ਡਿਪਟੀ ਕਮਿਸ਼ਨਰ ਨੇ ਉੱਜਵਲਾ ਯੋਜਨਾ ਤਹਿਤ ਵੱਧ ਤੋਂ ਵੱਧ ਗੈਸ ਕਨੈਕਸ਼ਨ ਜਾਰੀ ਕਰਨ ਦੇ ਦਿੱਤੇ ਨਿਰਦੇਸ਼

Hot News
ਰੂਪਨਗਰ, 06 ਮਾਰਚ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਅੱਜ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਵਿਕੇਸ਼ ਗੁਪਤਾ, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਡਾ. ਕਿੰਮੀ ਵਨੀਤ ਕੌਰ ਸੇਠੀ, ਸਮੂਹ ਸਹਾਇਕ ਖੁਰਾਕ ਸਪਲਾਈ ਅਫਸਰਾਂ ਅਤੇ ਨਿਰੀਖਕਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਤੇਲ ਮਾਰਕੀਟਿੰਗ ਕੰਪਨੀਆਂ (ਆਈਓਸੀਐਲ, ਬੀਪੀਸੀਐਲ, ਐੱਚਪੀਸੀਐਲ) ਦੇ ਨੁਮਾਇੰਦਿਆਂ ਅਤੇ ਜ਼ਿਲ੍ਹੇ ਦੀਆਂ ਸਮੂਹ ਗੈਸ ਏਜੰਸੀਆਂ ਨੇ ਵੀ ਭਾਗ ਲਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਗੈਸ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਗੈਸ ਕਨੈਕਸ਼ਨ ਜਾਰੀ ਕੀਤੇ ਜਾਣ। ਇਸ ਮਕਸਦ ਨੂੰ ਧਿਆਨ ਵਿੱਚ ਰੱਖਦੇ ਹੋਏ ਹਫਤਾਵਾਰੀ ਟੀਚੇ ਵੀ ਨਿਰਧਾਰਿਤ ਕੀਤੇ ਗਏ ਤਾਂ ਜੋ ਜ਼ਿਲ੍ਹੇ ਦੇ ਹਰ ਯੋਗ ਪਰਿਵਾਰ ਤੱਕ ਇਸ ਯੋਜਨਾ ਦਾ ਲਾਭ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦਾ ਉਦੇਸ਼ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀਆਂ ਮਹਿਲਾਵਾਂ ਨੂ...
ਮਹਿਲਾ ਦਿਵਸ ਤਹਿਤ ਸਵੈ-ਸਹਾਇਤਾ ਸਮੂਹ ਵਿਚ ਕੰਮ ਕਰ ਰਹੀਆਂ ਮਹਿਲਾਵਾਂ ਨੂੰ ਕੀਤਾ ਸਨਮਾਨਿਤ

ਮਹਿਲਾ ਦਿਵਸ ਤਹਿਤ ਸਵੈ-ਸਹਾਇਤਾ ਸਮੂਹ ਵਿਚ ਕੰਮ ਕਰ ਰਹੀਆਂ ਮਹਿਲਾਵਾਂ ਨੂੰ ਕੀਤਾ ਸਨਮਾਨਿਤ

Hot News
ਖਡੂਰ ਸਾਹਿਬ/ਤਰਨ ਤਾਰਨ, 6 ਮਾਰਚ : ਅੱਜ ਹਲਕਾ ਖਡੂਰ ਸਾਹਿਬ ਦੇ ਪਿੰਡ ਅਲਾਦੀਨਪੁਰ ਵਿਖੇ ਨਿੰਦਰ ਕੌਰ ਆਮ ਆਦਮੀ ਪਾਰਟੀ ਹਲਕਾ ਕੋਆਰਡੀਨੇਟਰ ਵੱਲੋ ਮਹਿਲਾ ਦਿਵਸ ਤਹਿਤ ਸਵੈ- ਸਹਾਇਤਾ ਸਮੂਹਾਂ ਵਿੱਚ ਕੰਮ ਕਰ ਰਹੀਆਂ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਜਿੰਦਰ ਸਿੰਘ ਪੰਨੂੰ ਸੰਗਠਨ ਇੰਚਾਰਜ ਅਤੇ ਜ਼ਿਲ੍ਹਾ ਪਲਾਨਿੰਗ ਬੋਰਡ, ਸਵਿੰਦਰ ਸਿੰਘ ਹਲਕਾ ਕੋਆਰਡੀਨੇਟਰ, ਹਰਜੀਤ ਸਿੰਘ ਸੰਧੂ ਚੇਅਰਮੈਨ ਮਾਰਕੀਟ ਕਮੇਟੀ ਨੌਸ਼ਹਿਰਾ ਪਨੂੰਆਂ, ਪਰਮਵੀਰ ਸਿੰਘ ਹੈਪੀ ਬਲਾਕ ਪ੍ਰਧਾਨ ਸਰਪੰਚ ਪਿੰਡ ਅਲਾਦੀਨਪੁਰ ਮਹਿਮਾਨਾਂ ਵਜੋਂ ਪਹੁੰਚੇ। ਇਸ ਤੋਂ ਇਲਾਵਾ ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ ਸਟਾਫ ਜ਼ਿਲ੍ਹਾ ਫੰਕਸ਼ਨਲ ਮੈਨੇਜਰ ਦਲਜੀਤ ਸਿੰਘ, ਅਰੋਮਾ ਬਲਾਕ ਪ੍ਰੋਗਰਾਮ ਮੈਨੇਜਰ ਖਡੂਰ ਸਾਹਿਬ, ਅੰਕੁਸ਼ ਕੁਮਾਰ (ਕਲੱਸਟਰ ਕੋਆਰਡੀਨੇਟਰ ਖਡੂਰ ਸਾਹਿਬ) ਅਤੇ ਅਮਨਪ੍ਰੀਤ ਕੌਰ (ਕਲੱਸਟਰ ਕੋਆਰਡੀਨੇਟਰ) ਅਤੇ ਵੱਖ-ਵੱਖ ਪਿੰਡਾਂ ਤੋਂ ਸਵੈ-ਸਹਾਇਤਾ ਸਮੂਹ ਨਾਲ ਜੁੜੀਆਂ ਉੱਦਮੀਆਂ ਨੇ ਇਸ ਪ੍ਰੋਗਰਾਮ ਵਿੱਚ ਹਾਜ਼ਰੀ ਲਗਵਾਈ।...
ਗੈਂਗਸਟਰਾਂ ’ਤੇ ਵਾਰ ਦਾ 44ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ ; 207 ਕਾਬੂ

ਗੈਂਗਸਟਰਾਂ ’ਤੇ ਵਾਰ ਦਾ 44ਵਾਂ ਦਿਨ: ਪੰਜਾਬ ਪੁਲਿਸ ਵੱਲੋਂ 511 ਥਾਈਂ ਛਾਪੇਮਾਰੀ ; 207 ਕਾਬੂ

Hot News
ਚੰਡੀਗੜ੍ਹ, 5 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 44ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 511 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ  ਸੁਰੂਆਤ 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਇਸ ਮੁਹਿੰਮ ਤਹਿਤ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। ਮੁਹਿੰਮ ਦੇ 44ਵੇਂ ਦਿਨ, ਪੁਲਿਸ ਟੀਮਾਂ ਨੇ 207 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਮੁਲਜ਼ਮਾਂ ਦੇ ਕਬਜ਼ੇ ’ਚੋਂ 2 ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਕੁੱਲ ਗਿਣਤੀ 12,919  ਹੋ ਗਈ ਹੈ। ਇਸ ਤੋਂ ਇਲਾਵਾ 100 ਵਿਅ...
ਪੱਛਮੀ ਏਸ਼ੀਆ ਵਿੱਚ ਜੰਗੀ ਹਾਲਾਤਾਂ ਦਰਮਿਆਨ ਦੁਬਈ ਤੋਂ ਵਾਪਸ ਆਏ ਲੋਕਾਂ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ ਪਰਿਵਾਰਕ ਮੈਂਬਰਾਂ ਵਾਂਗ ਸੰਭਾਲ ਕੀਤੀ

ਪੱਛਮੀ ਏਸ਼ੀਆ ਵਿੱਚ ਜੰਗੀ ਹਾਲਾਤਾਂ ਦਰਮਿਆਨ ਦੁਬਈ ਤੋਂ ਵਾਪਸ ਆਏ ਲੋਕਾਂ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ ਪਰਿਵਾਰਕ ਮੈਂਬਰਾਂ ਵਾਂਗ ਸੰਭਾਲ ਕੀਤੀ

Hot News
ਚੰਡੀਗੜ੍ਹ, 5 ਮਾਰਚ: ਪੱਛਮੀ ਏਸ਼ੀਆ ਵਿੱਚ ਚੱਲ ਰਹੇ ਜੰਗੀ ਹਾਲਾਤਾਂ ਦੇ ਦਰਮਿਆਨ ਦੁਬਈ ਤੋਂ ਵਾਪਸ ਆਏ ਲੋਕਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸੰਕਟ ਦੇ ਸਮੇਂ ਸਰਕਾਰ ਨੇ ਉਨ੍ਹਾਂ ਨੂੰ ਹਾਂ ਪੱਖੀ ਹੁੰਗਾਰਾ ਦੇ ਕੇ ਪਰਿਵਾਰਕ ਮੈਂਬਰਾਂ ਵਾਂਗ ਮਹਿਸੂਸ ਕਰਵਾਇਆ। ਪੰਜਾਬ ਸਰਕਾਰ ਵੱਲੋਂ ਪੱਛਮੀ ਏਸ਼ੀਆ ਤੋਂ ਵਾਪਸੀ ਕਰਨ ਵਾਲੇ ਲੋਕਾਂ ਦੀ ਸਹਾਇਤਾ ਲਈ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਐਸ.ਏ.ਐਸ. ਨਗਰ (ਮੋਹਾਲੀ) ’ਤੇ ਵਿਸ਼ੇਸ਼ ਹੈਲਪ ਡੈਸਕ ਵੀ ਸਥਾਪਿਤ ਕੀਤਾ ਗਿਆ ਹੈ। ਇਸ ਮੌਕੇ ਚੇਅਰਮੈਨ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਡਾ. ਸਨੀ ਸਿੰਘ ਅਹਲੂਵਾਲੀਆ ਅਤੇ ਸੂਬੇ ਦੇ ਐਨ.ਆਰ.ਆਈ ਮਾਮਲਿਆਂ ਦੀ ਵਿਸ਼ੇਸ਼ ਸਕੱਤਰ ਅਮਨਦੀਪ ਕੌਰ ਨੇ ਬਠਿੰਡਾ ਦੀ ਪ੍ਰਿੰਸੀਪਲ ਨੀਰੂ ਗਰਗ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਹੋਰ ਵਾਪਸੀ ਕਰਨ ਵਾਲਿਆਂ ਦਾ ਏਅਰਪੋਰਟ ’ਤੇ ਸਵਾਗਤ ਕੀਤਾ। ਵਾਪਸੀ ਕਰਨ ਵਾਲਿਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਐਨ ਆਰ ਆਈ ਵਿੰਗ ਵੱਲੋਂ ਸਥਾਪਿਤ 24×7 ਕੰਟਰੋਲ ਰੂਮ ਦੇ ਹੈਲਪ ਲਾਈਨ ਨੰਬਰ 0172-2260042, 0172-2260043 ਅਤੇ ਵਟਸਐਪ ਹੈਲਪ ਲਾਈਨ ਨੰਬ...
ਬਾਗ਼ਬਾਨੀ ਫਸਲਾਂ ਨੂੰ ਪ੍ਰਫੁੱਲਤ ਕਰਨ ਲਈ ਹਰ ਕਦਮ ਚੁੱਕ ਰਹੀ ਹੈ ਸਰਕਾਰ, ਕੋਈ ਵੀ ਕਿਸਾਨ ਸਰਕਾਰੀ ਸਕੀਮਾਂ ਤੋਂ ਵਾਂਝਾ ਨਾ ਰਹੇ, ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਹਦਾਇਤਾਂ

ਬਾਗ਼ਬਾਨੀ ਫਸਲਾਂ ਨੂੰ ਪ੍ਰਫੁੱਲਤ ਕਰਨ ਲਈ ਹਰ ਕਦਮ ਚੁੱਕ ਰਹੀ ਹੈ ਸਰਕਾਰ, ਕੋਈ ਵੀ ਕਿਸਾਨ ਸਰਕਾਰੀ ਸਕੀਮਾਂ ਤੋਂ ਵਾਂਝਾ ਨਾ ਰਹੇ, ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਹਦਾਇਤਾਂ

Hot News
ਚੰਡੀਗੜ੍ਹ, ਮਾਰਚ 5 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਬਾਗ਼ਬਾਨੀ ਫਸਲਾਂ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਵੀਰਵਾਰ ਨੂੰ ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਪੰਜਾਬ ਸਿਵਲ ਸਕੱਤਰੇਤ ਵਿਖੇ ਕਿਸਾਨ ਕੇਂਦਰਿਤ ਸਕੀਮਾਂ ਅਧੀਨ ਕੀਤੇ ਕੰਮਾਂ ਦੀ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਬਾਗ਼ਬਾਨੀ ਸਕੱਤਰ ਅਰਸ਼ਦੀਪ ਸਿੰਘ ਥਿੰਦ ਅਤੇ ਬਾਗ਼ਬਾਨੀ ਡਾਇਰੈਕਟਰ ਡਾ .ਮਨੀਸ਼ ਕੁਮਾਰ ਵਿਸੇਸ਼ ਤੌਰ ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਮੰਤਰੀ ਸ੍ਰੀ ਭਗਤ ਨੇ ਅਧਿਕਾਰੀਆਂ ਨਾਲ ਫ਼ਸਲੀ ਵਿਭਿੰਨਤਾ ਅਤੇ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਸਬਸਿਡੀਆਂ ਦਾ ਜਾਇਜ਼ਾ ਲਿਆ । ਅਧਿਕਾਰੀਆਂ ਵੱਲੋਂ ਮੰਤਰੀ ਨੂੰ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਵਿੱਤੀ ਸਹਾਇਤ, ਫਲਾਂ ਅਤੇ ਸਬਜੀਆਂ ਦੇ ਉਤਪਾਦਨ ਨੂੰ ਵਧਾਉਣ ਲਈ ਬਾਗ਼ਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ ਦਿੱਤੀ ਜਾ ਰਹੀਆਂ ਮੌਜੂਦਾ ਤਕਨੀਕੀ ਸਹਾਇਤਾ ਬਾਰੇ ਵੀ ਵਿਸਥਾਰਪੁਰਵਕ ਜਾਣੂ ਕਰਵਾਇਆ। ...
ਪੰਜਾਬ ਨੇ ਭੋਜਨ ਪਦਾਰਥਾਂ ਦੀ ਜਾਂਚ ਲਈ ਵਿਸ਼ਾਲ ਰਾਜ ਵਿਆਪੀ ਮੁਹਿੰਮ ਵਿੱਢੀ; ਸਿਹਤ ਮੰਤਰੀ ਨੇ ਮਿਆਰੀ ਭੋਜਨ ਪਦਾਰਥਾਂ ਪ੍ਰਤੀ ਵਚਨਬੱਧਤਾ ਦੁਹਰਾਈ

ਪੰਜਾਬ ਨੇ ਭੋਜਨ ਪਦਾਰਥਾਂ ਦੀ ਜਾਂਚ ਲਈ ਵਿਸ਼ਾਲ ਰਾਜ ਵਿਆਪੀ ਮੁਹਿੰਮ ਵਿੱਢੀ; ਸਿਹਤ ਮੰਤਰੀ ਨੇ ਮਿਆਰੀ ਭੋਜਨ ਪਦਾਰਥਾਂ ਪ੍ਰਤੀ ਵਚਨਬੱਧਤਾ ਦੁਹਰਾਈ

Hot News
ਚੰਡੀਗੜ੍ਹ, 5 ਮਾਰਚ: ਸੂਬੇ ਦੇ ਲੋਕਾਂ ਲਈ ਸੁਰੱਖਿਅਤ ਅਤੇ ਸਿਹਤਮੰਦ ਭੋਜਨ ਪਦਾਰਥਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭੋਜਨ ਪਦਾਰਥਾਂ ਦੀ ਜਾਂਚ ਲਈ ਇੱਕ ਵਿਸ਼ਾਲ ਤੇ ਟੀਚਾਗਤ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਲਈ ਸ਼ੁੱਧ ਅੰਨ (ਸਿਹਤਮੰਤ ਭੋਜਨ) ਯਕੀਨੀ ਬਣਾਉਣ ਲਈ ਲਈ ਕੋਈ ਕਸਰ ਬਾਰੀ ਨਹੀਂ ਛੱਡ ਰਹੀ ਹੈ। ਇੱਥੇ ਆਪਣੇ ਦਫ਼ਤਰ ਵਿਖੇ ਸੀਨੀਅਰ ਅਧਿਕਾਰੀਆਂ, ਜਨਤਕ ਸਿਹਤ ਮਾਹਿਰਾਂ ਅਤੇ ਮੁੱਖ ਰੈਗੂਲੇਟਰੀ ਤੇ ਵਿਗਿਆਨਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਬਲਬੀਰ ਸਿੰਘ ਨੇ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ (ਐਫ.ਡੀ.ਏ.) ਨੂੰ 'ਫੂਡ ਸੇਫਟੀ ਆਨ ਵ੍ਹੀਲਜ਼' (ਐਫ.ਐਸ.ਡਬਲਯੂਜ਼) ਵੈਨਾਂ ਰਾਹੀਂ ਭੋਜਨ ਵਿੱਚ ਮਿਲਾਵਟਖ਼ੋਰੀ ਦੀ ਵਿਆਪਕ ਜਾਂਚ ਲਈ 1 ਅਪ੍ਰੈਲ ਤੋਂ 15 ਅਪ੍ਰੈਲ, 2026 ਤੱਕ 15 ਦਿਨਾ ਰਾਜ ਵਿਆਪੀ ਮੁਹਿੰਮ ਵਿੱਢਣ ਦੇ ਨਿਰਦ...
ਸੱਤ ਨਵੇਂ ਮੈਡੀਕਲ ਕਾਲਜਾਂ ਨਾਲ ਉੱਨਤ ਸਿਹਤ ਸੰਭਾਲ ਢਾਂਚੇ ਦਾ ਸਾਖੀ ਬਣੇਗਾ ਪੰਜਾਬ

ਸੱਤ ਨਵੇਂ ਮੈਡੀਕਲ ਕਾਲਜਾਂ ਨਾਲ ਉੱਨਤ ਸਿਹਤ ਸੰਭਾਲ ਢਾਂਚੇ ਦਾ ਸਾਖੀ ਬਣੇਗਾ ਪੰਜਾਬ

Hot News
ਚੰਡੀਗੜ੍ਹ, 5 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਵਿੱਚ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਨੂੰ ਹੋਰ ਬਿਹਤਰ ਬਣਾਉਣ ਲਈ ਮਿਸਾਲੀ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਭਰ ਵਿੱਚ ਸੱਤ ਨਵੇਂ ਮੈਡੀਕਲ ਕਾਲਜ ਸਥਾਪਤ ਕਰਨ ਦਾ ਐਲਾਨ ਕੀਤਾ। ਇਸ ਪ੍ਰਾਜੈਕਟ ਤਹਿਤ ਦੋ ਸਰਕਾਰੀ ਮੈਡੀਕਲ ਕਾਲਜ, ਜਨਤਕ-ਨਿੱਜੀ ਭਾਈਵਾਲੀ (ਪੀਪੀਪੀ) ਮੋਡ ਅਧੀਨ ਦੋ ਕਾਲਜ ਇਸ ਤੋਂ ਇਲਾਵਾ ਨਿੱਜੀ ਅਤੇ ਘੱਟ -ਗਿਣਤੀ ਸੰਗਠਨਾਂ ਰਾਹੀਂ ਵਿਕਸਤ 3 ਕਾਲਜ ਸ਼ਾਮਲ ਹਨ। ਡਾ. ਬਲਬੀਰ ਸਿੰਘ ਨੇ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਹੁਸ਼ਿਆਰਪੁਰ ਵਿੱਚ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦਾ ਨਿਰਮਾਣ ਕਾਰਜ 20 ਮਾਰਚ, 2026 ਨੂੰ ਸ਼ੁਰੂ ਹੋ ਜਾਵੇਗਾ।  ਕੁੱਲ 24 ਮਹੀਨਿਆਂ ਦੀ ਮਿਆਦ ਵਿੱਚ ਵਿਕਸਤ ਹੋਣ ਜਾ ਰਿਹਾ ਇਹ ਇੰਸਟੀਚਿਊਟ ਮਾਰਚ 2028 ਵਿੱਚ ਮੁਕੰਮਲ ਹੋ ਜਾਵੇਗਾ । ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨੂੰ 274.75 ਕਰੋੜ ਦੀ ਪ੍ਰਸ਼ਾਸਕੀ ਪ੍ਰਵਾਨਗੀ ਮਿਲ ਗਈ ਹੈ। ਇਸ ਪ੍ਰਾਜੈਕਟ ਤਹਿਤ 300...