Thursday, November 26Malwa News
Shadow

Hot News

ਗ਼ੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਸਪਲਾਈ ਨੈਟਵਰਕਾਂ ਦੇ 11 ਕਾਰਕੁੰਨ ਕਾਬੂ ; 2 ਹੈਂਡ ਗ੍ਰਨੇਡ,12 ਪਿਸਤੌਲਾਂ ਸਮੇਤ 310 ਗ੍ਰਾਮ ਹੈਰੋਇਨ ਬਰਾਮਦ

ਗ਼ੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਸਪਲਾਈ ਨੈਟਵਰਕਾਂ ਦੇ 11 ਕਾਰਕੁੰਨ ਕਾਬੂ ; 2 ਹੈਂਡ ਗ੍ਰਨੇਡ,12 ਪਿਸਤੌਲਾਂ ਸਮੇਤ 310 ਗ੍ਰਾਮ ਹੈਰੋਇਨ ਬਰਾਮਦ

Hot News
ਚੰਡੀਗੜ੍ਹ/ਅੰਮ੍ਰਿਤਸਰ, 3 ਨਵੰਬਰ:\ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਾਜਾਇਜ਼ ਹਥਿਆਰ ਅਤੇ ਨਸ਼ੀਲੇ ਪਦਾਰਥ ਸਪਲਾਈ ਕਰਨ ਵਾਲੇ ਤਿੰਨ ਨੈੱਟਵਰਕਾਂ ਦਾ ਪਰਦਾਫਾਸ਼ ਕਰਦਿਆਂ ਦੋ ਨਾਬਾਲਗਾਂ ਸਮੇਤ ਕੁੱਲ 11 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਮੁਲਜ਼ਮਾਂ ਕੋਲੋਂ ਦੋ ਹੈਂਡ ਗ੍ਰਨੇਡ, 12 ਆਧੁਨਿਕ ਪਿਸਤੌਲ ਅਤੇ 310.10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ  ਬੌਬੀ (21), ਵਾਸੀ ਨਿਰੰਕਾਰੀ ਕਲੋਨੀ ; ਸਮਾਇਲ ਸਿੰਘ (18) ਵਾਸੀ ਪਿੰਡ ਚੀਮਾਂ ਖੁਰਦ ਤਰਨ ਤਾਰਨ ; ਸਤਮੋਲ ਸਿੰਘ ਉਰਫ਼ ਠੇਕੇਦਾਰ (20) ਵਾਸੀ ਰਤਨ ਸਿੰਘ ਚੌਕ ; ਹਰਪ੍ਰੀਤ ਸਿੰਘ ਉਰਫ਼ ਹੈਪੀ ਉਰਫ਼ ਭੂੰਡੀ (23), ਆਕਾਸ਼ਦੀਪ ਸਿੰਘ (22) ਅਤੇ ਆਕਾਸ਼ਦੀਪ ਸਿੰਘ ਉਰਫ਼ ਆਕਾਸ਼ (20) ਸਾਰੇ ਵਾਸੀ ਨਾਰਾਇਣਗੜ੍ਹ ,ਛੇਹਰਟਾ; ਸ਼ਮਸ਼ੇਰ ਸਿੰਘ ...
ਭਾਰਤ ਨੇ ਦੱਖਣੀ ਕੋਰੀਆ ਨੂੰ 8-0 ਨਾਲ ਹਰਾ ਕੇ ਆਖ਼ਰੀ ਲੀਗ ਮੈਚ ਜਿੱਤਿਆ; ਰਾਊਂਡ ਰੌਬਿਨ ਪੂਲ ਵਿੱਚ ਸਿਖ਼ਰ ‘ਤੇ ਰਹੀ ਭਾਰਤੀ ਟੀਮ

ਭਾਰਤ ਨੇ ਦੱਖਣੀ ਕੋਰੀਆ ਨੂੰ 8-0 ਨਾਲ ਹਰਾ ਕੇ ਆਖ਼ਰੀ ਲੀਗ ਮੈਚ ਜਿੱਤਿਆ; ਰਾਊਂਡ ਰੌਬਿਨ ਪੂਲ ਵਿੱਚ ਸਿਖ਼ਰ ‘ਤੇ ਰਹੀ ਭਾਰਤੀ ਟੀਮ

Hot News
ਜਲੰਧਰ, 2 ਨਵੰਬਰ: ਓਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਜਲੰਧਰ ਵਿਖੇ ਚੱਲ ਰਹੇ ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਹਾਕੀ ਟੂਰਨਾਮੈਂਟ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਨੀਦਰਲੈਂਡਜ਼ ਦੇ ਮਹਾਨ ਡਰੈਗ-ਫ਼ਲਿੱਕਰ ਫ਼ਲੋਰਿਸ ਜਾਨ ਬੋਵਲੈਂਡਰ ਵੱਲੋਂ ਖਿਡਾਰੀਆਂ ਨਾਲ ਜਾਣ-ਪਛਾਣ ਤੋਂ ਬਾਅਦ ਸ਼ੁਰੂ ਹੋਏ ਆਖਰੀ ਲੀਗ ਮੈਚ ਵਿੱਚ ਭਾਰਤੀ ਹਾਕੀ ਟੀਮ ਨੇ ਦੱਖਣੀ ਕੋਰੀਆ ਨੂੰ 8-0 ਨਾਲ ਵੱਡੇ ਫਰਕ ਨਾਲ ਹਾਰ ਦੇ ਕੇ ਆਪਣੀ ਜੇਤੂ ਲੈਅ ਬਰਕਰਾਰ ਰੱਖੀ ਹੈ। ਇਸ ਜਿੱਤ ਨਾਲ ਭਾਰਤੀ ਟੀਮ ਰਾਊਂਡ ਰੌਬਿਨ ਲੀਗ ਗੇੜ ਵਿੱਚ ਸਿਖ਼ਰਲੇ ਸਥਾਨ 'ਤੇ ਰਹੀ। ਇਸ ਆਖ਼ਰੀ ਲੀਗ ਮੁਕਾਬਲੇ ਦੀ ਸ਼ੁਰੂਆਤ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਫ਼ਲੋਰਿਸ ਜਾਨ ਬੋਵਲੈਂਡਰ  ਨੇ ਭਾਰਤੀ ਅਤੇ ਦੱਖਣੀ ਕੋਰੀਆਈ ਟੀਮਾਂ ਦੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ। ਲੀਗ ਗੇੜ ਵਿੱਚ ਭਾਰਤ 15 ਅੰਕਾਂ ਨਾਲ ਪਹਿਲੇ, ਜਾਪਾਨ 10 ਅੰਕਾਂ ਨਾਲ ਦੂਜੇ, ਮਲੇਸ਼ੀਆ 9 ਅੰਕਾਂ ਨਾਲ ਤੀਜੇ ਅਤੇ ਦੱਖਣੀ ਕੋਰੀਆ 6 ਅੰਕਾਂ ਨਾਲ ਚੌਥੇ ਸਥਾਨ 'ਤੇ ਰਿਹਾ। ਇਸ ਮੈਚ ਵਿੱਚ ਭਾਰਤ ਵੱਲੋਂ ਦਿਲਪ੍ਰੀਤ ਸਿੰਘ ਨੇ ਦੋ ਗੋਲ ਦਾਗੇ, ਜਦਕਿ ਕਪਤਾਨ ਹਰਮ...
ਆਪ ਬੁਲਾਰੇ ਨੀਲ ਗਰਗ ਦਾ ਭਾਜਪਾ ‘ਤੇ ਹਮਲਾ, ਕਿਹਾ- ਭਾਜਪਾ ‘ਆਪ’ ਦੀ ਬਜਾਏ ਆਪਣੇ ਸਿਆਸੀ ਆਧਾਰ ਦੀ ਚਿੰਤਾ ਕਰੇ

ਆਪ ਬੁਲਾਰੇ ਨੀਲ ਗਰਗ ਦਾ ਭਾਜਪਾ ‘ਤੇ ਹਮਲਾ, ਕਿਹਾ- ਭਾਜਪਾ ‘ਆਪ’ ਦੀ ਬਜਾਏ ਆਪਣੇ ਸਿਆਸੀ ਆਧਾਰ ਦੀ ਚਿੰਤਾ ਕਰੇ

Hot News
ਚੰਡੀਗੜ੍ਹ, 2 ਨਵੰਬਰ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਭਾਜਪਾ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਭਾਜਪਾ ਅਤੇ ਉਸ ਦੇ ਆਗੂਆਂ ਨੂੰ 'ਆਪ' ਦੀ ਚਿੰਤਾ ਛੱਡ ਕੇ ਪੰਜਾਬ ਦੇ ਲੋਕਾਂ ਵਿੱਚ ਆਪਣੀ ਘਟਦੀ ਸਿਆਸੀ ਜ਼ਮੀਨ ਅਤੇ ਸਾਖ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਵਿਸ਼ਵਾਸ, ਉਨ੍ਹਾਂ ਦੇ ਮੁੱਦੇ ਅਤੇ ਪੰਜਾਬ ਦਾ ਵਿਕਾਸ 'ਆਪ' ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਕੋਈ ਵੀ ਸਿਆਸੀ ਉਥਲ-ਪੁਥਲ ਇਸ ਨੂੰ ਬਦਲ ਨਹੀਂ ਸਕਦੀ। ਤਿੰਨ ਵਿਧਾਇਕਾਂ ਦੇ ਜਾਣ ਤੋਂ ਬਾਅਦ 'ਆਪ' ਦਾ ਝਾੜੂ ਖਿੰਡਣ ਦੇ ਭਾਜਪਾ ਆਗੂਆਂ ਦੇ ਦਾਅਵਿਆਂ 'ਤੇ ਪ੍ਰਤੀਕਿਰਿਆ ਦਿੰਦਿਆਂ ਗਰਗ ਨੇ ਕਿਹਾ ਕਿ ਪਾਰਟੀ ਨੇ ਕੁਝ ਸਮਾਂ ਪਹਿਲਾਂ ਹੀ ਇਨ੍ਹਾਂ ਵਿਧਾਇਕਾਂ ਤੋਂ ਦੂਰੀ ਬਣਾ ਲਈ ਸੀ। ਉਨ੍ਹਾਂ ਜ਼ਿਕਰ ਕੀਤਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਜੂਨ 2025 ਵਿੱਚ ਹੀ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ, ਅਤੇ ਇਨ੍ਹਾਂ ਵਿਅਕਤੀਆਂ ਦੇ ਸਿਆਸੀ ਫ਼ੈਸਲੇ ਉਨ੍ਹਾਂ ਦੇ ਆਪਣੇ ਹਨ। ਗਰਗ ਨੇ ਜ਼ੋਰ ਦੇ ਕੇ ਕਿਹਾ ਕਿ ਭਾਜਪਾ ਨੂੰ ਕੁਝ ਵਿਅਕਤੀਆਂ ਦੇ ਜਾਣ ਨੂੰ 'ਆਪ' ਲਈ ਜਨਤਕ ਸਮਰਥਨ ਦੇ ਖ਼...
ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਅਲਾਲ ਅਤੇ ਸੁਲਤਾਨਪੁਰ ਵਿਖੇ 262 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ

ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਪਿੰਡ ਅਲਾਲ ਅਤੇ ਸੁਲਤਾਨਪੁਰ ਵਿਖੇ 262 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ

Hot News
ਧੂਰੀ, 2 ਨਵੰਬਰ:  ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਦੇਣ ਲਈ ਚਲਾਈ ਜਾ ਰਹੀ ‘ਮੇਰਾ ਘਰ, ਮੇਰੇ ਨਾਮ’ ਸਕੀਮ ਤਹਿਤ ਪਿੰਡ ਅਲਾਲ ਅਤੇ ਸੁਲਤਾਨਪੁਰ ਵਿਖੇ ਸਮਾਗਮ ਕਰਵਾਏ ਗਏ। ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕੁੱਲ 262 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਵੰਡੇ। ਇਸ ਦੌਰਾਨ ਪਿੰਡ ਅਲਾਲ ਦੇ 131 ਅਤੇ ਪਿੰਡ ਸੁਲਤਾਨਪੁਰ ਦੇ 131 ਲਾਭਪਾਤਰੀਆਂ ਨੂੰ ਪ੍ਰਾਪਰਟੀ ਕਾਰਡ ਸੌਂਪੇ ਗਏ। ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ‘ਮੇਰਾ ਘਰ, ਮੇਰੇ ਨਾਮ’ ਸਕੀਮ ਪੰਜਾਬ ਸਰਕਾਰ ਦਾ ਇੱਕ ਅਹਿਮ ਲੋਕ-ਪੱਖੀ ਉਪਰਾਲਾ ਹੈ, ਜਿਸ ਦਾ ਉਦੇਸ਼ ਲੰਬੇ ਸਮੇਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਕਾਨੂੰਨੀ ਮਾਲਕੀ ਹੱਕ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਪ੍ਰਾਪਰਟੀ ਕਾਰਡ ਮਿਲਣ ਨਾਲ ਲਾਭਪਾਤਰੀਆਂ ਨੂੰ ਆਪਣੇ ਘਰਾਂ ਦੀ ਮਾਲਕੀ ਦਾ ਅਧਿਕਾਰਤ ਦਸਤਾਵੇਜ਼ ਮਿਲ ਰਿਹਾ ਹੈ, ਜਿਸ ਨਾਲ ਉਨ੍ਹਾਂ ਨੂੰ ਸਮਾਜਿਕ ਅਤੇ ਆਰ...
‘ਗੈਂਗਸਟਰਾਂ ’ਤੇ ਵਾਰ’ ਦਾ 286ਵਾਂ ਦਿਨ: ਪੰਜਾਬ ਪੁਲਿਸ ਵੱਲੋਂ 473 ਥਾਵਾਂ ’ਤੇ ਛਾਪੇਮਾਰੀ; 181 ਕਾਬੂ

‘ਗੈਂਗਸਟਰਾਂ ’ਤੇ ਵਾਰ’ ਦਾ 286ਵਾਂ ਦਿਨ: ਪੰਜਾਬ ਪੁਲਿਸ ਵੱਲੋਂ 473 ਥਾਵਾਂ ’ਤੇ ਛਾਪੇਮਾਰੀ; 181 ਕਾਬੂ

Hot News
ਚੰਡੀਗੜ੍ਹ, 2 ਨਵੰਬਰ: ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 286ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 473 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇੱਕ ਫੈਸਲਾਕੁੰਨ  ਮੁਹਿੰਮ ਹੈ , ਜਿਸ ਦੀ ਸ਼ੁਰੂਆਤ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏ.ਜੀ.ਟੀ.ਐਫ.) ਪੰਜਾਬ ਦੇ ਤਾਲਮੇਲ ਨਾਲ, ਪੂਰੇ ਸੂਬੇ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 286ਵੇਂ ਦਿਨ, ਪੁਲਿਸ ਟੀਮਾਂ ਨੇ 181 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ ਚਾਰ ਹਥਿਆਰ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 82,126 ਹੋ ਗਈ ਹੈ। ਇਸ ਤੋਂ ਇਲਾਵਾ 160 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁ...
ਹੈਰੀਟੇਜ ਸਟਰੀਟ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਨਿਰੀਖਣ

ਹੈਰੀਟੇਜ ਸਟਰੀਟ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਨਿਰੀਖਣ

Hot News
ਮਲੋਟ/ਸ੍ਰੀ ਮੁਕਤਸਰ ਸਾਹਿਬ, 02 ਨਵੰਬਰ: ਤਿਉਹਾਰਾਂ ਦੇ ਸੀਜ਼ਨ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੈਰੀਟੇਜ ਸਟਰੀਟ ਦੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਨਿਰੀਖਣ ਕੀਤਾ ਗਿਆ। ਟੂਰਿਜ਼ਮ ਵਿਭਾਗ ਵੱਲੋਂ ਪਹਿਲੇ ਪੜਾਅ ਤਹਿਤ ਤਕਰੀਬਨ 10 ਕਰੋੜ ਰੁਪਏ ਦੀ ਲਾਗਤ ਨਾਲ ਇਹ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਕੁਆਲਿਟੀ ਨਾਲ ਕੋਈ ਸਮਝੌਤਾ ਨਾ ਕਰਨ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ।           ਨਿਰੀਖਣ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿਸ ਇਲਾਕੇ ਵਿੱਚ ਹੈਰੀਟੇਜ ਸਟਰੀਟ ਦਾ ਕੰਮ ਚੱਲ ਰਿਹਾ ਹੈ, ਉੱਥੇ ਸੀਵਰੇਜ ਅਤੇ ਪਾਣੀ ਦੀ ਕਾਫੀ ਪੁਰਾਣੀ ਸਮੱਸਿਆ ਸੀ। ਇਸ ਕਾਰਨ ਹੈਰੀਟੇਜ ਸਟਰੀਟ ਦੇ ਨਾਲ-ਨਾਲ ਸੀਵਰੇਜ ਦਾ ਕੰਮ ਵੀ ਚਲਾਉਣਾ ਪਿਆ, ਜੋ ਕਿ ਹੁਣ ਮੁਕੰਮਲ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਇੱਕੋ ਸਮੇਂ ਸਾਰਾ ਕੰਮ ਸ਼ੁ...
ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਵਿਖੇ ਕਰੀਬ ਢਾਈ ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਵਿਖੇ ਕਰੀਬ ਢਾਈ ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

Hot News
ਧੂਰੀ, 2 ਨਵੰਬਰ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸ. ਸੁਖਵੀਰ ਸਿੰਘ ਨੇ ਅੱਜ ਧੂਰੀ ਸ਼ਹਿਰ ਵਿਖੇ ਕਰੀਬ ਢਾਈ ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਅਤੇ ਵਿਕਸਤ ਕੀਤੇ ਜਾ ਰਹੇ ਵੱਖ-ਵੱਖ ਵਿਕਾਸ ਤੇ ਸੁੰਦਰੀਕਰਨ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਨ੍ਹਾਂ ਵਿੱਚ ਸ਼ਹਿਰ ਦੇ ਪ੍ਰਮੁੱਖ ਕ੍ਰਾਂਤੀ ਚੌਂਕ ਵਿਖੇ 1.41 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਕਲੋਕ ਟਾਵਰ ਅਤੇ 1.6 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਐਮ.ਸੀ. ਪਾਰਕ ਸ਼ਾਮਲ ਹੈ। ਇਨ੍ਹਾਂ ਪ੍ਰੋਜੈਕਟਾਂ ਨਾਲ ਸ਼ਹਿਰ ਦੀ ਦਿੱਖ ਹੋਰ ਖ਼ੂਬਸੂਰਤ ਬਣਨ ਦੇ ਨਾਲ-ਨਾਲ ਸ਼ਹਿਰ ਵਾਸੀਆਂ ਨੂੰ ਬਿਹਤਰ ਜਨਤਕ ਸਹੂਲਤਾਂ ਮਿਲਣਗੀਆਂ। ਇਸ ਮੌਕੇ ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਧੂਰੀ ਦੇ ਸਰਬਪੱਖੀ ਵਿਕਾਸ ਅਤੇ ਸੁੰਦਰੀਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਇਸ ਨੂੰ ਆਧੁਨਿਕ ਦਿੱਖ ਦੇਣ ਅਤੇ ਲੋਕਾਂ ਨੂੰ ਸਾਫ਼-ਸੁਥਰਾ ਤੇ ਸੁਖਾਵਾਂ ਵਾਤਾਵਰਨ ਮੁਹੱਈਆ ਕਰਵਾਉਣ ਲਈ ...
ਲਹਿਰਾਗਾਗਾ ਨੇੜੇ ਪਿੰਡ ਖੰਡੇਬਾਦ ਵਿਖੇ 27 ਏਕੜ ਤੋਂ ਵੱਧ ਸਰਕਾਰੀ ਜ਼ਮੀਨ ‘ਤੇ ਬਣਾਈ ਜਾਵੇਗੀ ਨਵੀਂ ਅਨਾਜ ਮੰਡੀ: ਬਰਿੰਦਰ ਕੁਮਾਰ ਗੋਇਲ

ਲਹਿਰਾਗਾਗਾ ਨੇੜੇ ਪਿੰਡ ਖੰਡੇਬਾਦ ਵਿਖੇ 27 ਏਕੜ ਤੋਂ ਵੱਧ ਸਰਕਾਰੀ ਜ਼ਮੀਨ ‘ਤੇ ਬਣਾਈ ਜਾਵੇਗੀ ਨਵੀਂ ਅਨਾਜ ਮੰਡੀ: ਬਰਿੰਦਰ ਕੁਮਾਰ ਗੋਇਲ

Hot News
*ਚੰਡੀਗੜ੍ਹ, 2 ਨਵੰਬਰ:* ਪੰਜਾਬ ਦੇ ਜਲ ਸਰੋਤ ਮੰਤਰੀ ਅਤੇ ਲਹਿਰਾਗਾਗਾ ਤੋਂ ਵਿਧਾਇਕ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਐਲਾਨ ਕੀਤਾ ਕਿ ਲਹਿਰਾਗਾਗਾ ਨੇੜਲੇ ਪਿੰਡ ਖੰਡੇਬਾਦ ਵਿਖੇ 217 ਕਨਾਲ 14 ਮਰਲੇ (27 ਏਕੜ ਤੋਂ ਵੱਧ) ਸਰਕਾਰੀ ਜ਼ਮੀਨ 'ਤੇ ਨਵੀਂ ਅਨਾਜ ਮੰਡੀ ਸਥਾਪਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪ੍ਰਸਤਾਵ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ 31 ਅਕਤੂਬਰ ਨੂੰ ਹੋਈ ਮੀਟਿੰਗ ਵਿੱਚ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇੱਥੇ ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਲਹਿਰਾਗਾਗਾ ਦੀ ਮੌਜੂਦਾ ਅਨਾਜ ਮੰਡੀ ਫ਼ਸਲਾਂ ਖਾਸ ਕਰਕੇ ਝੋਨੇ ਅਤੇ ਕਣਕ ਦੀ ਵਧਦੀ ਆਮਦ ਨੂੰ ਸੰਭਾਲਣ ਲਈ ਨਾਕਾਫ਼ੀ ਸਾਬਤ ਹੋ ਰਹੀ ਸੀ ਕਿਉਂਕਿ ਪਿਛਲੇ ਸਾਲਾਂ ਦੌਰਾਨ ਫ਼ਸਲਾਂ ਦੀ ਉਪਜ ਵਿੱਚ ਕਾਫ਼ੀ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਅਨਾਜ ਮੰਡੀ ਲਗਭਗ 45 ਸਾਲ ਪਹਿਲਾਂ ਕਰੀਬ 12 ਏਕੜ ਜ਼ਮੀਨ 'ਤੇ ਬਣਾਈ ਗਈ ਸੀ। ਇਸੇ ਜ਼ਮੀਨ ਵਿੱਚੋਂ ਬਾਅਦ ਵਿੱਚ ਕਾਟਨ ਯਾਰਡ ਵੀ ਬਣਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ...
40 ਉਮੀਦਵਾਰਾਂ ਦੀ ਪਹਿਲੀ ਸੂਚੀ ਨੇ ‘ਆਪ’ ਵਿੱਚ ਫੁੱਟ ਦੀਆਂ ਅਫ਼ਵਾਹਾਂ ਨੂੰ ਬੇਬੁਨਿਆਦ ਸਾਬਤ ਕੀਤਾ: ਅਮਨ ਅਰੋੜਾ

40 ਉਮੀਦਵਾਰਾਂ ਦੀ ਪਹਿਲੀ ਸੂਚੀ ਨੇ ‘ਆਪ’ ਵਿੱਚ ਫੁੱਟ ਦੀਆਂ ਅਫ਼ਵਾਹਾਂ ਨੂੰ ਬੇਬੁਨਿਆਦ ਸਾਬਤ ਕੀਤਾ: ਅਮਨ ਅਰੋੜਾ

Hot News
ਸੁਨਾਮ, 1 ਨਵੰਬਰ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੇ ਜਾਣ ਨਾਲ ਵਿਰੋਧੀਆਂ ਵੱਲੋਂ ਪਾਰਟੀ ਵਿੱਚ ਫੁੱਟ ਅਤੇ ਵਿਧਾਇਕਾਂ ਦੇ ਪਾਰਟੀ ਛੱਡਣ ਸਬੰਧੀ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਬੇਬੁਨਿਆਦ ਸਾਬਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਪੂਰੀ ਤਰ੍ਹਾਂ ਇਕਜੁੱਟ ਹਨ ਅਤੇ ਲੋਕਾਂ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦਿਆਂ ਲੋਕ ਸੇਵਾ ਵਿੱਚ ਜੁਟੇ ਹੋਏ ਹਨ। ਸਿਆਸੀ ਮੁੱਦਿਆਂ ਬਾਰੇ ਪੱਤਰਕਾਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਵਿਰੋਧੀਆਂ ਵੱਲੋਂ ਪਾਰਟੀ ਦੀ ਇਕਜੁੱਟਤਾ ਬਾਰੇ ਭਰਮ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ, ਪਰ ਪਹਿਲੀ ਸੂਚੀ ਦੇ ਐਲਾਨ ਨੇ ਇਨ੍ਹਾਂ ਚਰਚਾਵਾਂ ਨੂੰ ਵਿਰਾਮ ਲਗਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸਾਂਝੇ ਉਦੇਸ਼ ਅਤੇ ਪੰਜਾਬ ਦੇ ਲੋਕਾਂ ਪ੍ਰਤੀ ਜ਼ਿੰਮੇਵਾਰੀ ਉਨ੍ਹਾਂ ਲਈ ਸਭ ਤੋਂ ਅਹਿਮ ਹਨ। ਪਹਿਲੀ ਸੂਚੀ ਵਿੱਚ ਉਨ੍ਹਾਂ ਅਤੇ ਵਿੱਤ ਮੰਤਰੀ ਸ੍...
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸੈਦਪੁਰ ਤੋਂ ਬੁਟਾਰੀ ਵਾਇਆ ਕੋਟਗੜ੍ਹ ਅਤੇ ਸਿੱਧਪੁਰਾ ਤੋਂ ਕਾਲਕੇ ਤੱਕ ਸੜਕ ਨਿਰਮਾਣ ਦੇ ਪ੍ਰੋਜੈਕਟ ਦੀ ਕਰਵਾਈ ਸ਼ੁਰੂਆਤ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸੈਦਪੁਰ ਤੋਂ ਬੁਟਾਰੀ ਵਾਇਆ ਕੋਟਗੜ੍ਹ ਅਤੇ ਸਿੱਧਪੁਰਾ ਤੋਂ ਕਾਲਕੇ ਤੱਕ ਸੜਕ ਨਿਰਮਾਣ ਦੇ ਪ੍ਰੋਜੈਕਟ ਦੀ ਕਰਵਾਈ ਸ਼ੁਰੂਆਤ

Hot News
ਜੰਡਿਆਲਾ ਗੁਰੂ/ਅੰਮ੍ਰਿਤਸਰ, 1 ਨਵੰਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਸੈਦਪੁਰ ਤੋਂ ਬੁਟਾਰੀ ਵਾਇਆ ਕੋਟਗੜ੍ਹ ਅਤੇ ਸਿੱਧਪੁਰਾ ਤੋਂ ਕਾਲਕੇ ਤੱਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਉੱਤੇ 9.55 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਕੁੱਲ 11.5 ਕਿਲੋਮੀਟਰ ਲੰਬੀ ਸੜਕ ਦਾ ਨਿਰਮਾਣ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕਾ ਜੰਡਿਆਲਾ ਗੁਰੂ ਵਿੱਚ ਇਸ ਸੜਕ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦੀ ਕੁੱਲ ਲਾਗਤ 955 ਲੱਖ ਰੁਪਏ ਹੈ ਅਤੇ ਸੜਕ ਨਿਰਮਾਣ ਦਾ ਕੰਮ ਸਬੰਧਤ ਠੇਕੇਦਾਰ ਨੂੰ ਅਲਾਟ ਕੀਤਾ ਜਾ ਚੁੱਕਾ ਹੈ। ਇਸ ਕੰਮ ਨੂੰ 12 ਮਹੀਨਿਆਂ ਦੇ ਅੰਦਰ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਸ. ਹਰਭਜਨ ਸ...