Sunday, November 9Malwa News
Shadow

Hot News

ਸਪੀਕਰ ਸੰਧਵਾਂ ਨੇ “ਲੋਕ ਮਿਲਣੀ ਪ੍ਰੋਗਰਾਮ” ਤਹਿਤ ਬੀ.ਡੀ.ਪੀ.ਓ ਦਫ਼ਤਰ ਕੋਟਕਪੂਰਾ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

ਸਪੀਕਰ ਸੰਧਵਾਂ ਨੇ “ਲੋਕ ਮਿਲਣੀ ਪ੍ਰੋਗਰਾਮ” ਤਹਿਤ ਬੀ.ਡੀ.ਪੀ.ਓ ਦਫ਼ਤਰ ਕੋਟਕਪੂਰਾ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

Breaking News, Hot News, Punjab News
ਫ਼ਰੀਦਕੋਟ 19 ਅਗਸਤ,2024 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀ.ਡੀ.ਪੀ.ਓ ਦਫ਼ਤਰ ਕੋਟਕਪੂਰਾ ਵਿਖੇ "ਲੋਕ ਮਿਲਣੀ ਪ੍ਰੋਗਰਾਮ" ਤਹਿਤ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਕਿਹਾ ਕਿ "ਲੋਕ ਮਿਲਣੀ ਪ੍ਰੋਗਰਾਮ" ਰਾਹੀਂ ਉਹ ਸਿੱਧੇ ਤੌਰ ਤੇ ਜਨਤਾ ਨਾਲ ਜੁੜ ਕੇ  ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਤੁਰੰਤ ਹੱਲ ਵੀ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਆਯੋਜਨ ਅੱਗੇ ਵੀ ਨਿਰੰਤਰ ਕੀਤੇ ਜਾਣਗੇ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੇ ਨਾਲ-ਨਾਲ ਉਨ੍ਹਾਂ ਨੂੰ ਸਰਕਾਰੀ ਸੇਵਾਵਾਂ ਅਤੇ ਸਕੀਮਾਂ ਬਾਰੇ ਜਾਣੂ ਕਰਵਾਉਣ ਲਈ 'ਆਪ ਦੀ ਸਰਕਾਰ, ਆਪ ਦੇ ਦੁਆਰ' ਤਹਿਤ ਪਿੰਡ-ਪਿੰਡ ਕੈਂਪ ਲਗਾਏ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਇਸ ਪ੍ਰਕਾਰ ਦੇ ਕੈਂਪਾਂ ਨਾਲ ਪ੍ਰਸ਼ਾਸਨ ਅਤੇ ਜਨਤਾ ਵਿਚਾਲੇ ਸੰਚਾਰ ਦਾ ਪੁਲ ਹੋਰ ਮਜ਼ਬੂਤ ਹੁੰਦਾ...
ਗ੍ਰਾਮ ਪੰਚਾਇਤ ਚੋਣਾਂ ਲਈ ਵੋਟ ਬਣਾਉਣ/ਵੋਟ ਕੱਟਣ ਅਤੇ ਹੋਰ ਤਬਦੀਲੀ ਲਈ 20, 21 ਅਤੇ 22 ਅਗਸਤ ਨੂੰ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ–ਡਿਪਟੀ ਕਮਿਸ਼ਨਰ

ਗ੍ਰਾਮ ਪੰਚਾਇਤ ਚੋਣਾਂ ਲਈ ਵੋਟ ਬਣਾਉਣ/ਵੋਟ ਕੱਟਣ ਅਤੇ ਹੋਰ ਤਬਦੀਲੀ ਲਈ 20, 21 ਅਤੇ 22 ਅਗਸਤ ਨੂੰ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ–ਡਿਪਟੀ ਕਮਿਸ਼ਨਰ

Breaking News, Hot News, Punjab News
ਮਾਨਸਾ, 19 ਅਗਸਤ:ਰਾਜ ਵਿੱਚ ਹੋਣ ਵਾਲੀਆਂ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਲਈ ਰਾਜ ਚੋਣ ਕਮਿਸ਼ਨ ਵੱਲੋਂ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਯੋਗਤਾ ਮਿਤੀ 1 ਜਨਵਰੀ 2023 ਦੇ ਆਧਾਰ ’ਤੇ ਮਿਤੀ 07 ਜਨਵਰੀ 2024 ਨੂੰ ਅੰਤਿਮ ਪ੍ਰਕਾਸ਼ਨਾ ਕਰਵਾਈ ਜਾ ਚੁੱਕੀ ਹੈ। ਇੰਨ੍ਹਾਂ ਵੋਟਰ ਸੂਚੀਆਂ ਦੀ ਮਿਤੀ 29 ਦਸੰਬਰ 2023 ਤੱਕ ਜਿਲਿ੍ਹਆਂ ਦੇ ਸਬੰਧਤ ਚੋਣ ਰਜਿਸਟਰੇਸ਼ਨ ਅਫ਼ਸਰਾਂ ਵੱਲੋਂ ਆਮ ਜਨਤਾ ਤੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਕੇ 05 ਜਨਵਰੀ 2024 ਨੂੰ ਉਨ੍ਹਾਂ ਦਾ ਨਿਪਟਾਰਾ ਕਰਕੇ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਗਈ ਸੀ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਦੇ ਹੋਏ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਹੁਣ ਸਾਰੇ ਯੋਗ ਵੋਟਰ, ਸੂਚੀਆਂ ਵਿੱਚ ਆਪਣਾ ਨਾਮ ਦਰਜ ਕਰਵਾ ਸਕਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਇਸ ਕੰਮ ਲਈ 20, 21 ਅਤੇ 22 ਅਗਸਤ 2024 ਨੂੰ ਵਿਸ਼ੇਸ਼ ਮੁਹਿੰਮ ਚਲਾ ਕੇ ਆਮ ਜਨਤਾ ਤੋਂ ਫਾਰਮ ਨੰਬਰ 1, 2 ਅਤੇ 3 ਕ੍ਰਮਵਾਰ ਵੋਟਾਂ ਬਣਾਉਣ, ਕੱਟਣ ਅਤੇ ਵੋਟਾਂ ਵਿੱਚ ਪਤੇ ਦੀ...
ਸਪੀਕਰ ਸੰਧਵਾਂ ਨੇ ਪਿੰਡ ਸੰਧਵਾਂ ਵਿਖੇ ਕ੍ਰਿਕਟ ਖੇਡ ਗਰਾਊਂਡ ਦਾ ਕੀਤਾ ਉਦਘਾਟਨ

ਸਪੀਕਰ ਸੰਧਵਾਂ ਨੇ ਪਿੰਡ ਸੰਧਵਾਂ ਵਿਖੇ ਕ੍ਰਿਕਟ ਖੇਡ ਗਰਾਊਂਡ ਦਾ ਕੀਤਾ ਉਦਘਾਟਨ

Breaking News, Hot News, Punjab News
ਫ਼ਰੀਦਕੋਟ 19 ਅਗਸਤ,2024 ਸਪੀਕਰ  ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸੰਧਵਾਂ ਵਿਖੇ ਨਵੇਂ ਬਣੇ ਕ੍ਰਿਕਟ ਖੇਡ ਗਰਾਊਂਡ ਦਾ ਉਦਘਾਟਨ ਕਰਦਿਆਂ ਕਿਹਾ ਕਿ ਉਹ ਖੁਸ਼ੀ ਮਹਿਸੂਸ ਕਰ ਰਹੇ ਹਨ ਹਲਕੇ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਇੱਕ ਚੰਗਾ ਪਲੇਟਫਾਰਮ ਉਹਨਾਂ ਦੇ ਘਰਾਂ ਦੇ ਨਜਦੀਕ ਮਿਲ ਰਿਹਾ ਹੈ ਜਿਸ ਨਾਲ ਉਹ ਇਥੋਂ ਸਿੱਖ ਕੇ ਵਧੀਆ ਖੇਡ ਦਾ ਪ੍ਰਦਰਸ਼ਨ ਕਰਨਗੇ ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢ ਕੇ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਹਰ ਸੰਭਵ ਉਪਰਾਲਾ ਕਰ ਰਹੀ ਹੈ । ਨੌਜਵਾਨਾਂ ਅਤੇ ਬੱਚਿਆਂ  ਵਿੱਚ ਖੇਡਾਂ ਪ੍ਰਤੀ ਦਿਲਚਸਪੀ ਵਧਾਉਣ ਲਈ ਖੇਡਾਂ ਵਤਨ ਪੰਜਾਬ ਦੀਆਂ ਦਾ ਅਗਲਾ ਪੜਾਅ 3 ਸਤੰਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖਿਡਾਰੀਆਂ ਨੂੰ ਵਧੀਆ ਖੇਡਾਂ ਖੇਡਣ ਲਈ ਸਟੇਡੀਅਮ, ਡਾਈਟ ਅਤੇ ਖੇਡਾਂ ਦਾ ਸਮਾਨ ਉਪਲਬਧ ਕਰਵਾ ਰਹੀ ਹੈ, ਉਹਨਾਂ ਕਿਹਾ ਕਿ ਪੈਰਿਸ ਓਲੰਪਿਕ ਵਿੱਚ ਕਾਂਸੇ ਦਾ ਤਗਮਾ ਜਿੱਤਣ ਵਾਲੀ ਹਾਕੀ ਟੀਮ ਦੇ ਜਿਆਦਾ ਖ...
ਸ੍ਰ. ਕੁਲਵੰਤ ਸਿੰਘ ਨੇ ਬਤੌਰ ਡਿਪਟੀ ਕਮਿਸ਼ਨਰ ਮਾਨਸਾ ਅਹੁਦਾ ਸੰਭਾਲਿਆ

ਸ੍ਰ. ਕੁਲਵੰਤ ਸਿੰਘ ਨੇ ਬਤੌਰ ਡਿਪਟੀ ਕਮਿਸ਼ਨਰ ਮਾਨਸਾ ਅਹੁਦਾ ਸੰਭਾਲਿਆ

Breaking News, Hot News, Punjab News
ਮਾਨਸਾ, 19 ਅਗਸਤ:ਸ੍ਰ. ਕੁਲਵੰਤ ਸਿੰਘ ਨੇ ਡਿਪਟੀ ਕਮਿਸ਼ਨਰ ਮਾਨਸਾ ਵਜ਼ੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਸ੍ਰ ਕੁਲਵੰਤ ਸਿੰਘ 2012 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਡਿਪਟੀ ਕਮਿਸ਼ਨਰ ਮੋਗਾ ਤਾਇਨਾਤ ਸਨ। ਇਸ ਤੋਂ ਇਲਾਵਾ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਤਰਨਤਾਰਨ, ਫਿਰੋਜ਼ਪੁਰ, ਵਧੀਕ ਡਿਪਟੀ ਕਮਿਸ਼ਨਰ ਜਲੰਧਰ, ਪਠਾਨਕੋਟ, ਸ਼੍ਰੀ ਮੁਕਤਸਰ ਸਾਹਿਬ, ਐੱਸ.ਡੀ.ਐੱਮ ਤਲਵੰਡੀ ਸਾਬੋ ਅਤੇ ਨਕੋਦਰ ਸਮੇਤ ਪੰਜਾਬ ਸਰਕਾਰ ਦੇ ਵੱਖ ਵੱਖ ਅਹੁਦਿਆਂ ਉੱਤੇ ਆਪਣੀਆਂ ਸੇਵਾਵਾਂ ਦਿੱਤੀਆਂ ਹਨ।ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਨ ਹਿੱਤ ਸੇਵਾਵਾਂ ਤੈਅ ਸਮਾਂ ਸੀਮਾਂ ਵਿਚ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਉੱਤੇ ਸਰਕਾਰੀ ਕੰਮਾਂ ਕਾਰਾਂ ਵਿਚ ਪਾਰਦਰਸ਼ਤਾ, ਨਿਰੰਤਰਤਾ ਅਤੇ ਤੇਜ਼ੀ ਲਿਆਉਣ ਦੇ ਨਾਲ ਨਾਲ ਜ਼ਿਲ੍ਹਾ ਵਾਸੀਆਂ ਨੂੰ ਸਮਾਂਬੱਧ ਤੇ ਵਧੀਆ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਮਾਨਸਾ ਦੇ ਵਿਕਾਸ ਅਤੇ ਹੋਰ ਕਾਰਜਾਂ ਵਿਚ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ। ਇਸ ਤੋਂ ਪਹਿ...
ਉੱਦਮੀ ਅਤੇ ਕ੍ਰਾਂਤੀਕਾਰੀ ਪੱਤਰਕਾਰ ਦੀ ਯਾਦ ਵਿੱਚ ਸਪੀਕਰ ਸੰਧਵਾਂ ਨੇ ਲਗਾਏ ਬੂਟੇ

ਉੱਦਮੀ ਅਤੇ ਕ੍ਰਾਂਤੀਕਾਰੀ ਪੱਤਰਕਾਰ ਦੀ ਯਾਦ ਵਿੱਚ ਸਪੀਕਰ ਸੰਧਵਾਂ ਨੇ ਲਗਾਏ ਬੂਟੇ

Breaking News, Hot News, Punjab News
ਫ਼ਰੀਦਕੋਟ 19 ਅਗਸਤ,2024     ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ "ਮੈਂ ਤੇ ਮੇਰਾ ਰੁੱਖ" ਮੁਹਿੰਮ ਤਹਿਤ ਅੱਜ ਕੋਟਕਪੂਰਾ ਵਿਖੇ ਸ. ਮਨਜੀਤ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ਤੇ  ਸ਼ਿਰਕਤ ਕੀਤੀ ਅਤੇ ਬਹੁਤ ਹੀ ਸਿਰੜੀ, ਉੱਦਮੀ ਅਤੇ ਕ੍ਰਾਂਤੀਕਾਰੀ ਪੱਤਰਕਾਰ ਸ. ਜੋਗਿੰਦਰ ਸਿੰਘ ਸਪੋਕਸਮੈਨ ਦੀ ਯਾਦ ਵਿੱਚ ਗੁੱਡ ਮੌਰਨਿੰਗ ਵੈਲਫ਼ੇਅਰ ਕਲੱਬ, ਕੋਟਕਪੂਰਾ ਦੇ ਸਹਿਯੋਗ ਨਾਲ ਬੂਟੇ ਲਗਾ ਕੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ । ਸਪੀਕਰ ਸੰਧਵਾਂ ਨੇ ਕਿਹਾ ਕਿ ਜੋਗਿੰਦਰ ਸਿੰਘ ਸਪੋਕਸਮੈਨ ਜੋ ਕਿ ਪਿਛਲੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ,  ਉਹਨਾਂ ਦੀ ਯਾਦ ਨੂੰ ਸਦੀਵੀ ਕਰਨ ਦੇ ਲਈ 100 ਬੂਟਾ ਲਾਉਣ ਦਾ ਪ੍ਰਣ ਕੀਤਾ ਗਿਆ ਹੈ। ਉਨ੍ਹਾਂ ਇਸ ਗੱਲ ਤੇ ਜਿਆਦਾ ਜ਼ੋਰ ਦਿੱਤਾ ਕਿ ਅਸੀਂ ਆਪਣੇ ਬੱਚਿਆਂ ਨੂੰ ਵਿਰਾਸਤ ਵਿੱਚ ਪ੍ਰਦੂਸ਼ਿਤ ਹਵਾ ਦੇ ਬਜਾਏ ਸ਼ੁੱਧ ਹਵਾ ਦੇ ਕੇ ਜਾਈਏ ਤਾਂ ਕਿ ਆਉਣ ਵਾਲੀਆਂ ਪੀੜੀਆਂ ਤੰਦਰੁਸਤ ਰਹਿ ਸਕਣ । ਉਨ੍ਹਾਂ ਕਿਹਾ ਕਿ ਆਕ...
 ਨਗਰ ਨਿਗਮ ਅਬੋਹਰ ਵੱਲੋਂ 19 ਤੋਂ 23 ਅਗਸਤ ਤੱਕ ਸ਼ਹਿਰ ਵਿੱਚ ਚਲਾਈ ਜਾਵੇਗੀ ਵਿਸ਼ੇਸ਼ ਸਫਾਈ ਮੁਹਿੰਮ-ਸੇਨੂ ਦੁੱਗਲ

 ਨਗਰ ਨਿਗਮ ਅਬੋਹਰ ਵੱਲੋਂ 19 ਤੋਂ 23 ਅਗਸਤ ਤੱਕ ਸ਼ਹਿਰ ਵਿੱਚ ਚਲਾਈ ਜਾਵੇਗੀ ਵਿਸ਼ੇਸ਼ ਸਫਾਈ ਮੁਹਿੰਮ-ਸੇਨੂ ਦੁੱਗਲ

Hot News
ਅਬੋਹਰ 18 ਅਗਸਤ ਨਗਰ ਨਿਗਮ ਕਮਿਸ਼ਨਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਫ-ਸਫਾਈ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ। ਇਸੇ ਲੜੀ ਤਹਿਤ 19 ਤੋਂ 23 ਅਗਸਤ 2024 ਤੱਕ ਨਗਰ ਨਿਗਮਾਂ ਵਿਖੇ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾਣੀ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮ ਅਬੋਹਰ ਸ਼ਹਿਰ ਵਿਖੇ ਸਾਫ-ਸਫਾਈ ਮੁਹਿੰਮ ਨੂੰ ਇੰਨ-ਬਿੰਨ ਲਾਗੂ ਕਰਨ ਲਈ ਵਚਨਬੱਧ ਹੈ। ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਸਾਫ-ਸਫਾਈ ਮੁਹਿੰਮ ਦੌਰਾਨ ਵੱਖ-ਵੱਖ ਦਿਨਾਂ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਉਲੀਕੀਆਂ ਜਾਣਗੀਆ। ਉਨ੍ਹਾ ਕਿਹਾ ਕਿ ਨਗਰ ਨਿਗਮ ਵਿੱਚ ਗਾਰਬੇਜ ਵਲਨੇਰੇਬਲ ਪੁਆਇੰਟਸ (ਜੀ.ਵੀ.ਪੀ.) ਨੂੰ ਪੱਕੇ ਤੌਰ 'ਤੇ ਹਟਾਉਣ ਅਤੇ ਕੂੜਾ ਪ੍ਰਬੰਧਨ ਨੂੰ ਉਤਸਾਹਿਤ ਕਰਨ ਲਈ ਮੁਹਿੰਮ ਚਲਾਈ ਜਾਵੇਗੀ ਤਾਂ ਜੋ ਸ਼ਹਿਰ ਦੀ ਦਿਖ ਹੋਰ ਬਿਹਤਰ ਹੋ ਸਕੇ। ਉਨ੍ਹਾਂ ਕਿਹਾ ਕਿ 19 ਤੋਂ 23 ਅਗਸਤ ਤੱਕ ਚੱਲਣ ਵਾਲੀ ਇਸ ਮੁਹਿੰਮ ਤਹਿਤ ਸ਼ਹਿਰ ਨੂੰ ਸਾਫ ਸੁਥਰਾ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕੀ...
ਰਾਈਸ ਮਿਲਰਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ : ਪ੍ਰਿੰਸੀਪਲ ਸੈਕਟਰੀ ਵਿਕਾਸ ਗਰਗ 

ਰਾਈਸ ਮਿਲਰਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ : ਪ੍ਰਿੰਸੀਪਲ ਸੈਕਟਰੀ ਵਿਕਾਸ ਗਰਗ 

Hot News
ਬਠਿੰਡਾ, 18 ਅਗਸਤ : ਰਾਈਸ ਮਿਲਰਾਂ ਨੂੰ ਬੀਤੇ ਵਰ੍ਹੇ ਜਿਸ ਕਿਸਮ ਦੀ ਵੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ ਹੈ ਉਹ ਭਵਿੱਖ ਵਿੱਚ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਖੁਰਾਕ ਸਪਲਾਈ ਵਿਭਾਗ ਦੇ ਪ੍ਰਿੰਸੀਪਲ ਸੈਕਟਰੀ ਸ਼੍ਰੀ ਵਿਕਾਸ ਗਰਗ ਨੇ ਮਾਲਵੇ ਦੇ ਬਠਿੰਡਾ, ਮਾਨਸਾ, ਫਿਰੋਜਪੁਰ, ਫਰੀਦਕੋਟ, ਫਾਜ਼ਿਲਕਾ ਅਤੇ ਸ਼੍ਰੀ ਮੁਕਤਸਰ ਸਾਹਿਬ ਦੇ ਰਾਈਸ ਮਿਲਰਾਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਖੁਰਾਕ ਸਪਲਾਈ ਵਿਭਾਗ ਦੇ ਡਾਇਰੈਕਟਰ ਸ਼੍ਰੀ ਪੁਨੀਤ ਗੋਇਲ, ਵਧੀਕ ਡਾਇਰੈਕਟਰ ਸ਼੍ਰੀ ਅਜੈਬੀਰ ਸਿੰਘ ਸਰਾਓ ਅਤੇ ਐਸਡੀਐਮ ਬਠਿੰਡਾ ਮੈਡਮ ਇਨਾਯਤ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਇਸ ਮੌਕੇ ਪ੍ਰਿੰਸੀਪਲ ਸੈਕਟਰੀ ਸ੍ਰੀ ਵਿਕਾਸ ਗਰਗ ਨੇ ਰਾਈਸ ਮਿਲਰਾਂ ਨੂੰ ਕਿਹਾ ਕਿ ਹਰ ਸਾਲ ਨਵੀਂ ਬਨਣ ਵਾਲੀ ਕਸਟਮ ਮਿਲਿੰਗ ਪਾਲਿਸੀ ਚ ਸੁਧਾਰ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਰਾਈਸ ਮਿਲਰਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਦੀਆਂ ਜਾਇਜ਼ ਸਮੱਸਿਆਵਾਂ ਦਾ ਹਰ ਸੰਭਵ ਹੱਲ ਕੱਢਿਆ ਜਾਵੇਗਾ। ਇਸ ਤੋਂ ਪਹਿਲਾਂ ਪ੍ਰਿੰਸੀਪਲ ਸੈਕਟਰੀ ਨੇ ਰਾਈਸ ...
ਨਾਗਰਿਕ ਹੁਣ ਮੈਪਲਜ਼ ਮੋਬਾਈਲ ਐਪ ਦੀ ਵਰਤੋਂ ਕਰਕੇ ‘ਫਰਿਸ਼ਤੇ’ ਹਸਪਤਾਲਾਂ ਦੀ ਖੋਜ ਕਰ ਸਕਣਗੇ

ਨਾਗਰਿਕ ਹੁਣ ਮੈਪਲਜ਼ ਮੋਬਾਈਲ ਐਪ ਦੀ ਵਰਤੋਂ ਕਰਕੇ ‘ਫਰਿਸ਼ਤੇ’ ਹਸਪਤਾਲਾਂ ਦੀ ਖੋਜ ਕਰ ਸਕਣਗੇ

Hot News
ਚੰਡੀਗੜ੍ਹ, 18 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਸੜਕ ਸੁਰੱਖਿਆ ਅਤੇ ਐਮਰਜੈਂਸੀ ਦੇਖਭਾਲ ਸਬੰਧੀ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ ਪੁਲਿਸ ਦੇ ਟ੍ਰੈਫਿਕ ਅਤੇ ਸੜਕ ਸੁਰੱਖਿਆ ਵਿੰਗ ਨੇ ਰਾਜ ਸਿਹਤ ਏਜੰਸੀ (ਐਸ.ਐਚ.ਏ.) ਅਤੇ ਮੈਪ ਮਾਈ ਇੰਡੀਆ ਦੇ ਸਹਿਯੋਗ ਨਾਲ ਮੈਪਲਜ਼ ਮੋਬਾਈਲ ਐਪ ਜ਼ਰੀਏ ਫਰਿਸ਼ਤੇ ਸਕੀਮ ਤਹਿਤ ਸੂਚੀਬੱਧ ਹਸਪਤਾਲਾਂ ਬਾਰੇ ਜਾਣਕਾਰੀ ਉਪਲਬਧ ਕਰਵਾਈ ਹੈ, ਤਾਂ ਜੋ ਸੁਖਾਲੇ ਢੰਗ ਨਾਲ ਇਹਨਾਂ ਹਸਪਤਾਲਾਂ ਤੱਕ ਪਹੁੰਚ ਕੀਤੀ ਜਾ ਸਕੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਨਿਰਵਿਘਨ ਨੇਵੀਗੇਸ਼ਨ ਸਹਾਇਤਾ ਦੀ ਪੇਸ਼ਕਸ਼ ਕਰਨਾ ਹੈ, ਜਿਸ ਨਾਲ ਉਪਭੋਗਤਾ, ਖਾਸ ਕਰਕੇ ਸੜਕ ਦੁਰਘਟਨਾਵਾਂ ਦੀ ਸਥਿਤੀ ਵਿੱਚ, ਨੇੜਲੇ ਹਸਪਤਾਲਾਂ ਦੀ ਤੇਜ਼ੀ ਨਾਲ ਭਾਲ ਕਰਕੇ ਸਮੇਂ ਸਿਰ ਪੀੜਤ ਨੂੰ ਹਸਪਤਾਲ ਪਹੁੰਚਾ ਸਕਣਗੇ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੜਕ ਹਾਦਸਿਆਂ ਵਿੱਚ ਸੱਟਾਂ ਲੱਗਣ ਕਾਰਨ ਹੋਣ ਵਾਲੀ ਮੌਤ ਦਰ ਨੂੰ ਘਟਾਉਣ ਅਤੇ ਉਪਲਬਧ ਸਰਕਾਰੀ/ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ...
ਸਿਖਿਆ ਦੇ ਖੇਤਰ ਵਿੱਚ ਲੜਕੀਆਂ ਮੋਹਰੀ ਬਣ ਕੇ ਉਭਰ ਰਹੀਆਂ ਨੇ-ਈ:ਟੀ:ਓ

ਸਿਖਿਆ ਦੇ ਖੇਤਰ ਵਿੱਚ ਲੜਕੀਆਂ ਮੋਹਰੀ ਬਣ ਕੇ ਉਭਰ ਰਹੀਆਂ ਨੇ-ਈ:ਟੀ:ਓ

Breaking News, Hot News, Punjab News
ਅੰਮ੍ਰਿਤਸਰ, 17 ਅਗਸਤ:                 ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਾਕਰ ਪੰਜਾਬ ਨੂੰ ਸਿਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਵਚਨਬੱਧ ਹੈ ਅਤੇ ਇਸੇ ਹੀ ਲੜੀ ਤਹਿਤ ਸਕੂਲ ਆਫ ਐਮੀਨੈਂਸ ਬਣਾਏ ਜਾ ਰਹੇ ਹਨ ਅਤੇ ਬੱਚਿਆਂ ਨੂੰ ਮਿਆਰੀ ਸਿਖਿਆ ਪ੍ਰਦਾਨ ਕਰਵਾਉਣ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਟ੍ਰੇਨਿੰਗ ਵੀ ਦਿਵਾਈ ਜਾ ਰਹੀ ਹੈ।                 ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਨੇ ਬੀਬੀ ਕੌਲਾਂ ਜੀ ਡਿਗਰੀ ਕਾਲਜ ਸਰਾਂਏ ਰੋਡ  ਜੰਡਿਆਲਾ ਗੁਰੂ ਦੇ ਸਲਾਨਾ ਇਨਾਮ ਵੰਡ ਸਮਾਗਮ ਵਿੱਚ ਸ਼ਿਰਕਤ ਕਰਨ ਸਮੇਂ ਕੀਤਾ। ਉਨ੍ਹਾਂ ਕਿਹਾ ਕਿ ਇਸ ਕਾਲਜ ਦੀਆਂ ਬੱਚੀਆਂ ਹਮੇਸ਼ਾਂ ਹੀ ਆਪਣੇ ਕਾਲਜ ਦਾ ਨਾਮ ਰੋਸ਼ਨ ਕਰਦੀਆਂ ਹਨ। ਸ੍ਰ ਈ:ਟੀ:ਓ ਨੇ ਕਿਹਾ ਕਿ ਅੱਜ ਦੀਆਂ ਬੱਚੀਆ...
10,000 ਰੁਪਏ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

10,000 ਰੁਪਏ ਰਿਸ਼ਵਤ ਦੀ ਦੂਜੀ ਕਿਸ਼ਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

Breaking News, Hot News, Punjab News
ਚੰਡੀਗੜ੍ਹ 18 ਜੁਲਾਈ, 2024-  ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਥਾਣਾ ਗੁਰੂਹਰਸਹਾਏ, ਜ਼ਿਲਾ ਫਿਰੋਜਪੁਰ ਵਿਖੇ ਤਾਇਨਾਤ ਏ.ਐਸ.ਆਈ. ਗੁਰਦੀਪ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਹੈ। ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਏ.ਐਸ.ਆਈ. ਨੂੰ ਸ਼ਿਕਾਇਤਕਰਤਾ ਗੁਰਮੀਤ ਸਿੰਘ ਵਾਸੀ ਪਿੰਡ ਖੁੰਦੜ ਉਤਾੜ, ਜਿਲਾ ਫਿਰੋਜਪੁਰ ਵੱਲੋਂ ਦਰਜ ਕਰਵਾਏ ਬਿਆਨਾਂ ਅਤੇ ਪੇਸ਼ ਰਿਕਾਰਡਿੰਗ ਦੇ ਅਧਾਰ ਉਪਰ ਗ੍ਰਿਫਤਾਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੱਸਿਆ ਕਿ ਉਸਦੇ ਛੋਟੇ ਭਰਾ ਉਪਰ ਇੱਕ ਮੁਕੱਦਮਾ ਥਾਣਾ ਗੁਰੂਹਰਸਹਾਏ ਵਿੱਚ ਦਰਜ ਸੀ ਜਿਸ ਵਿੱਚ ਰਾਜੀਨਾਮਾ ਹੋ ਗਿਆ ਸੀ ਪ੍ਰੰਤੂ ਉਸ ਕੇਸ ਵਿੱਚ ਸ਼ਿਕਾਇਤਕਰਤਾ ਨੇ ਉਸੇ ਮੁਕੱਦਮੇ ਦੇ ਸਬੰਧ ਵਿੱਚ ਥਾਣੇ ਵਿਖੇ ਦੁਬਾਰਾ ਇੱਕ ਦਰਖਾਸਤ ਦੇ ਦਿੱਤੀ ਜਿਸ ਦੀ ਪੜਤਾਲ ਦੌਰਾਨ ਉਕਤ ਏ.ਐਸ.ਆਈ ਗੁਰਦੀਪ ਸਿੰਘ ਨੇ ਉਸਦੇ ਭਰਾ ਨੂੰ ਥਾਣੇ ਬੁਲਾ ਕੇ ਬਿਠਾ ਲਿਆ ਅਤੇ ...