Sunday, November 9Malwa News
Shadow

Hot News

ਵਿਸ਼ੇਸ਼ ਸਾਰੰਗਲ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਵਿਸ਼ੇਸ਼ ਸਾਰੰਗਲ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

Breaking News, Hot News, Punjab News
ਮੋਗਾ, 17 ਅਗਸਤ (000)  - ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਬਾਦਲਿਆਂ ਤਹਿਤ ਸ਼੍ਰੀ ਵਿਸ਼ੇਸ਼ ਸਾਰੰਗਲ ਨੂੰ ਜ਼ਿਲ੍ਹਾ ਮੋਗਾ ਦਾ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। ਉਹਨਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ।ਦੱਸਣਯੋਗ ਹੈ ਕਿ ਸ਼੍ਰੀ ਵਿਸ਼ੇਸ਼ ਸਾਰੰਗਲ 2013 ਬੈਚ ਦੇ ਆਈ ਏ ਐਸ ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਡਿਪਟੀ ਕਮਿਸ਼ਨਰ ਗੁਰਦਾਸਪੁਰ ਲੱਗੇ ਹੋਏ ਸਨ। ਇਸ ਤੋਂ ਇਲਾਵਾ ਉਹ ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ ਅਤੇ ਜਲੰਧਰ ਵਿਖੇ ਵੀ ਡਿਪਟੀ ਕਮਿਸ਼ਨਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਤਰਜ਼ੀਹੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਲਿਜਾ ਕੇ ਹਰੇਕ ਯੋਗ ਵਿਅਕਤੀ ਨੂੰ ਉਹਨਾਂ ਦਾ ਲਾਭ ਮੁਹਈਆ ਕਰਵਾਉਣਾ ਉਹਨਾਂ ਦੀ ਪ੍ਰਾਥਮਿਕਤਾ ਰਹੇਗੀ।ਸਰਕਾਰੀ ਕੰਮਾਂ ਕਾਰਾਂ ਵਿਚ ਪਾਰਦਰਸ਼ਤਾ, ਨਿਰੰਤਰਤਾ ਅਤੇ ਤੇਜ਼ੀ ਲਿਆਉਣ ਦੇ ਨਾਲ ਨਾਲ ਜ਼ਿਲ੍ਹਾ ਮੋਗਾ ਵਾਸੀਆਂ ਨੂੰ ਵਧੀਆ ਪ੍ਰਸ਼ਾਸ਼ਕੀ ਸੇਵਾਵਾਂ ਦੇਣਾ ਯਕੀਨੀ ਬਣਾਇਆ ਜਾਵੇਗਾ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਮੋਗਾ ਦੇ ਵਿਕਾਸ ਅਤੇ ਹੋਰ ਕਾਰਜਾਂ ਵਿਚ ਜ਼ਿਲ...
 ‘ਬਿੱਲ ਲਿਆਓ ਇਨਾਮ ਪਾਓ’ ਯੋਜਨਾ;  2601 ਜੇਤੂਆਂ ਨੇ ਜਿੱਤੇ 1.52 ਕਰੋੜ ਰੁਪਏ ਦੇ ਇਨਾਮ: ਹਰਪਾਲ ਸਿੰਘ ਚੀਮਾ

 ‘ਬਿੱਲ ਲਿਆਓ ਇਨਾਮ ਪਾਓ’ ਯੋਜਨਾ;  2601 ਜੇਤੂਆਂ ਨੇ ਜਿੱਤੇ 1.52 ਕਰੋੜ ਰੁਪਏ ਦੇ ਇਨਾਮ: ਹਰਪਾਲ ਸਿੰਘ ਚੀਮਾ

Breaking News, Hot News, Punjab News
 ਚੰਡੀਗੜ੍ਹ, 17 ਅਗਸਤ ਆਮ ਲੋਕਾਂ ਵਿੱਚ ਪ੍ਰਚਲਿਤ ਹੋ ਚੁੱਕੀ ‘ਬਿੱਲ ਲਿਆਓ ਇਨਾਮ ਪਾਓ’ ਯੋਜਨਾ ਦੀ ਸ਼ਾਨਦਾਰ ਸਫ਼ਲਤਾ ਦਾ ਐਲਾਨ ਕਰਦੇ ਹੋਏ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਦੱਸਿਆ ਕਿ ਮੇਰਾ ਬਿੱਲ ਐਪ 'ਤੇ ਅਪਲੋਡ ਕੀਤੇ ਗਏ ਕੁੱਲ 97443 ਬਿੱਲਾਂ ਦੇ ਨਤੀਜੇ ਵਜੋਂ 2601 ਜੇਤੂਆਂ ਨੇ 1,51,62,335 ਰੁਪਏ ਦੇ ਇਨਾਮ ਜਿੱਤੇ ਹਨ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਯੋਜਨਾ ਨਾਲ ਕਰ ਪਾਲਣਾ ਵਿੱਚ ਵੀ ਮਹੱਤਵਪੂਰਨ ਵਾਧਾ ਹੋਇਆ ਹੈ। ਉਨ੍ਹਾ ਕਿਹਾ ਕਿ ਇਸ ਯੋਜਨਾ ਤਹਿਤ ਬਿੱਲ ਜਾਰੀ ਕਰਨ ਵਿੱਚ ਬੇਨਿਯਮੀਆਂ ਲਈ ਦੋਸ਼ੀ ਪਾਏ ਜਾਣ ਵਾਲਿਆਂ ਨੂੰ 7,92,72,741 ਰੁਪਏ ਦੇ ਜੁਰਮਾਨੇ ਕੀਤੇ ਗਏ ਹਨ। ਉਨ੍ਹਾ ਕਿਹਾ ਕਿ ਇਸ ਵਿੱਚੋਂ ਹੁਣ ਤੱਕ 6,16,98,869 ਰੁਪਏ ਦੇ ਜੁਰਮਾਨੇ ਦੀ ਵਸੂਲੀ ਕੀਤੀ ਜਾ ਚੁੱਕੀ ਹੈ। ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਕੁੱਲ 2601 ਜੇਤੂਆਂ ਵਿੱਚੋਂ 1892 ਜੇਤੂਆਂ ਨੂੰ 1,10,22,885 ਰੁਪਏ ਦੇ ਇਨਾਮ ਪਹਿਲਾਂ ਹੀ ਵੰਡੇ ਜਾ ਚੁੱਕੇ ਹਨ। &nb...
ਬਰਸਾਤੀ ਮੌਸਮ ਨੂੰ ਦੇਖਦਿਆਂ ਕਾਰਜ ਸਾਧਕ ਅਫਸਰ ਵੱਲੋਂ ਸੀਵਰੇਜ਼ ਟਰੀਟਮੈਂਟ ਪਲਾਂਟ, ਡਿਸਪੋਜ਼ਲ ਵਰਕਸ ਅਤੇ ਡੰਪ ਸਾਈਟਾਂ ਦਾ ਦੌਰਾ

ਬਰਸਾਤੀ ਮੌਸਮ ਨੂੰ ਦੇਖਦਿਆਂ ਕਾਰਜ ਸਾਧਕ ਅਫਸਰ ਵੱਲੋਂ ਸੀਵਰੇਜ਼ ਟਰੀਟਮੈਂਟ ਪਲਾਂਟ, ਡਿਸਪੋਜ਼ਲ ਵਰਕਸ ਅਤੇ ਡੰਪ ਸਾਈਟਾਂ ਦਾ ਦੌਰਾ

Breaking News, Hot News, Punjab News
ਫਾਜ਼ਿਲਕਾ 17 ਅਗਤਸ 2024….                 ਵਧੀਕ ਡਿਪਟੀ ਕਮਿਸ਼ਨਰ (ਜ.) ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾ ਹੇਠ ਨਗਰ ਕੌਂਸਲ ਫਾਜ਼ਿਲਕਾ ਦੇ ਕਾਰਜ ਸਾਧਕ ਅਫਸਰ ਜਗਸੀਰ ਸਿੰਘ ਧਾਲੀਵਾਲ ਵੱਲੋਂ ਬਰਸਾਤੀ ਮੌਸਮ ਨੂੰ ਦੇਖਦਿਆਂ ਸੀਵਰੇਜ ਟਰੀਟਮੈਂਟ ਪਲਾਂਟ, ਡਿਸਪੋਜ਼ਲ ਵਰਕਸ ਅਤੇ ਡੰਪ ਸਾਈਟਾਂ ਦਾ ਦੌਰਾ ਕੀਤਾ ਗਿਆ ਅਤੇ ਕਰਮਚਾਰੀਆਂ ਨੂੰ ਸੀਵਰੇਜ਼ ਟਰੀਟਮੈਂਟ ਪਲਾਂਟ ਨੂੰ ਲਗਾਤਾਰ ਚਾਲੂ ਹਾਲਤ ਵਿੱਚ ਰੱਖਣ ਲਈ ਕਿਹਾ ਤਾਂ ਜੋ ਪਾਣੀ ਨੂੰ ਸਾਫ ਸੁਥਰਾ ਕੀਤਾ ਜਾ ਸਕੇ। ਉਨ੍ਹਾਂ ਡਿਸਪੋਜ਼ਲ ਵਰਕਸ ਦੇ ਕਰਮਚਾਰੀਆਂ ਨੂੰ ਜਲਦੀ ਤੋਂ ਜਲਦੀ ਪਾਣੀ ਦੀ ਨਿਕਾਸੀ ਲਈ ਪੰਪ ਸੈੱਟ ਨੂੰ ਚਾਲੂ ਰੱਖਣ ਲਈ ਹਦਾਇਤਾਂ ਜਾਰੀ ਕੀਤੀਆਂ ਤਾਂ ਜੋ ਬਰਸਾਤ ਆਉਣ ਤੇ ਸਹਿਰ ਵਿੱਚੋਂ ਪਾਣੀ ਦੀ ਨਿਕਾਸੀ ਜਲਦੀ ਤੋਂ ਜਲਦੀ ਹੋ ਸਕੇ| ਉਨ੍ਹਾਂ ਡੰਪ ਸਾਈਟ ਤੇ ਕੂੜੇ ਦੀ ਸਫਾਈ ਦੇ ਚੱਲ ਰਹੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਹਦਾਇਤਾਂ ਵੀ ਜਾਰੀ ਕ...
ਵਿਧਾਇਕ ਛੀਨਾ ਵੱਲੋਂ ਢੰਡਾਰੀ ਕਲਾਂ ‘ਚ ਟਿਊਬਵੈਲ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਵਿਧਾਇਕ ਛੀਨਾ ਵੱਲੋਂ ਢੰਡਾਰੀ ਕਲਾਂ ‘ਚ ਟਿਊਬਵੈਲ ਨਿਰਮਾਣ ਕਾਰਜ਼ਾਂ ਦਾ ਉਦਘਾਟਨ

Breaking News, Hot News, Punjab News
ਲੁਧਿਆਣਾ, 17 ਜੁਲਾਈ (000) - ਇਲਾਕੇ ਦੇ ਵਸਨੀਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ  ਢੰਡਾਰੀ ਕਲਾਂ ਵਿਖੇ 25 ਹਾਰਸ ਪਾਵਰ ਟਿਊਬਵੈਲ ਲਗਾਉਣ ਦੇ ਕਾਰਜ਼ਾਂ ਦਾ ਉਦਘਾਟਨ ਕੀਤਾ। ਵਿਧਾਇਕ ਛੀਨਾ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ 11.50 ਲੱਖ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਲਾਕਾ ਨਿਵਾਸੀ ਪਿਛਲੇ ਲੰਬੇ ਸਮੇਂ ਤੋਂ ਪਾਣੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਸਨ ਅਤੇ ਹੁਣ ਉਨ੍ਹਾਂ ਨੂੰ ਜਲਦ ਹੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਢੰਡਾਰੀ ਕਲਾਂ ਦੇ ਵਸਨੀਕ ਪਹਿਲਾਂ ਵੀ ਪਿਛਲੀਆਂ ਸਰਕਾਰਾਂ ਤੋਂ ਟਿਊਬਵੈੱਲਾਂ ਦੀ ਮੰਗ ਕਰਦੇ ਆ ਰਹੇ ਸਨ ਪਰ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਨੇ ਲੋਕਾਂ ਦੀ ਸਾਰ ਲਈ ਹੈ। ਇਸ ਮੌਕੇ ਆਪ ਵਲੰਟੀਅਰ ਬਲਵੀਰ ਭੋਲਾ ,ਰਾਜੂ ਢੰਡਾਰੀ, ਸੁਖਦੇਵ ਢੰਡਾਰੀ, ਬਲਜੀਤ ਢੰਡਾਰੀ, ਬਿੰਦਰ ਗਰਚਾ , ਚੀਮਾ ਡੇਅਰੀ,ਪਾਲੀ ਕਵਾਰੀਆ ਧਰਮਪਾਲ, ਬਲਕਾਰ ਸਿੰਘ, ਜੱਸੀ ਗਿਆਸਪੁਰਾ , ਭੋਲਾ ਮਾਨ  ਅਤੇ ਸਮੂਹ ਇਲਾਕਾ ਨਿਵਾਸੀ ਹਾਜ਼ਰ ਸਨ।...
19 ਅਗਸਤ ਨੂੰ ਸੇਵਾ ਕੇਂਦਰ 11 ਵਜ੍ਹੇ  ਖੁੱਲ੍ਹਣਗੇ : ਡਿਪਟੀ ਕਮਿਸ਼ਨਰ 

19 ਅਗਸਤ ਨੂੰ ਸੇਵਾ ਕੇਂਦਰ 11 ਵਜ੍ਹੇ  ਖੁੱਲ੍ਹਣਗੇ : ਡਿਪਟੀ ਕਮਿਸ਼ਨਰ 

Breaking News, Hot News, Punjab News
ਫ਼ਰੀਦਕੋਟ, 17 ਅਗਸਤ: ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ, ਪੰਜਾਬ ਨੇ ਰੱਖੜੀ ਵਾਲੇ ਦਿਨ ਸੂਬੇ ਵਿੱਚ ਸੇਵਾ ਕੇਂਦਰਾਂ ਨੂੰ ਸਵੇਰੇ 11 ਵਜੇ ਖੋਲਣ ਦਾ ਐਲਾਨ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਰੱਖੜੀ ਵਾਲੇ ਦਿਨ ਯਾਨੀ 19 ਅਗਸਤ, ਸੋਮਵਾਰ ਨੂੰ ਸਵੇਰੇ 11:00 ਵਜ੍ਹੇ ਤੋਂ ਸ਼ਾਮ 05:00 ਵਜੇ ਤੱਕ ਖੁੱਲ੍ਹੇ ਰਹਿਣਗੇ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਡੋਰ ਸਟੈੱਪ ਸਰਵਿਸ ਰਾਹੀਂ 1076 ’ਤੇ ਕਾਲ ਕਰਕੇ ਘਰ ਬੈਠੇ ਹੀ ਸੇਵਾ ਕੇਂਦਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ 43 ਪ੍ਰਕਾਰ ਦੀਆਂ ਪ੍ਰਸ਼ਾਸਨਿਕ ਸੇਵਾਵਾਂ ਦਾ ਲਾਭ ਲੈਣ ਅਤੇ ਆਪਣੇ ਕੀਮਤੀ ਸਮੇਂ ਦੀ ਬਚਤ ਕਰਨ।...
ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਦੀਆਂ ਤਿਆਰੀਆਂ ਲਈ ਕੀਤੇ ਜਾ ਰਹੇ ਹਨ ਢੁੱਕਵੇਂ ਪ੍ਰਬੰਧ – ਧੀਮਾਨ 

ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਵਿੱਚ ਗ੍ਰਾਮ ਪੰਚਾਇਤ ਦੀਆਂ ਆਮ ਚੋਣਾਂ ਦੀਆਂ ਤਿਆਰੀਆਂ ਲਈ ਕੀਤੇ ਜਾ ਰਹੇ ਹਨ ਢੁੱਕਵੇਂ ਪ੍ਰਬੰਧ – ਧੀਮਾਨ 

Breaking News, Hot News, Punjab News
ਫ਼ਿਰੋਜ਼ਪੁਰ, 17 ਅਗਸਤ 2024: ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਰਾਜ ਵਿੱਚ ਹੋਣ ਵਾਲੀਆਂ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਦੀਆਂ ਤਿਆਰੀਆਂ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ।  ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਫ਼ਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਨੇ ਕੀਤਾ।  ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਪੰਚਾਇਤੀ ਚੋਣਾਂ ਵਿੱਚ ਵਰਤੋਂ ਲਈ ਵੋਟਰ ਸੂਚੀਆਂ ਦੀ ਯੋਗਤਾ ਮਿਤੀ 1 ਜਨਵਰੀ 2023 ਦੇ ਆਧਾਰ ‘ਤੇ 7 ਜਨਵਰੀ 2024 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਨੂੰ ਮਿਤੀ 29 ਦਸੰਬਰ 2023 ਤੱਕ ਆਮ ਲੋਕਾਂ ਤੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਕੇ ਅਤੇ 05.01.2024 ਨੂੰ ਉਨ੍ਹਾਂ ਦਾ ਨਿਪਟਾਰਾ ਕਰਕੇ ਅੰਤਿਮ ਪ੍ਰਕਾਸ਼ਨਾ ਕੀਤੀ ਗਈ ਸੀ। ਉਨ੍ਹਾਂ ਅੱਗੇ ਦੱਸਿਆ ਕਿ ਵੋਟਰ ਸੂਚੀਆਂ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਦਿਆਂ ਇਹ ਯਕੀਨੀ ਬਣਾਉਣ ਲਈ ਕਿ ਸਾਰੇ ਯੋਗ ਵੋਟਰ, ਜਿਨ੍ਹਾਂ ਨੇ ਅਜੇ ਤੱਕ ਵੋਟਰ ਸੂਚੀਆਂ ਵਿੱਚ ਆਪਣਾ ਨਾਮ ਦਰਜ ਨਹੀਂ ਕਰਵਾਇਆ, ਉਹ ਵੋਟਰ ਸੂਚੀਆਂ ਵਿ...
ਪੰਜਾਬ ਪੁਲਿਸ ਵੱਲੋਂ 77 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਵੱਡਾ ਤਸਕਰ ਗ੍ਰਿਫ਼ਤਾਰ

ਪੰਜਾਬ ਪੁਲਿਸ ਵੱਲੋਂ 77 ਕਿਲੋ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਵੱਡਾ ਤਸਕਰ ਗ੍ਰਿਫ਼ਤਾਰ

Breaking News, Hot News, Punjab News
ਚੰਡੀਗੜ੍ਹ/ ਫ਼ਰੀਦਕੋਟ, 17 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਫ਼ਰੀਦਕੋਟ ਪੁਲਿਸ ਨੇ ਗੁਲਾਬ ਸਿੰਘ, ਜੋ 77 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲੇ ਵਿੱਚ ਲੋੜੀਂਦਾ ਮੁੱਖ ਮੁਲਜ਼ਮ ਹੈ, ਦੀ ਗ੍ਰਿਫਤਾਰੀ ਨਾਲ ਸਰਹੱਦ ਪਾਰੋਂ ਹੋਣ ਵਾਲੀ ਨਾਰਕੋ ਸਮੱਗਲਿੰਗ ਨੂੰ ਨੱਥ ਪਾਉਣ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ। ਇਹ ਕਾਰਵਾਈ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਫਾਜ਼ਿਲਕਾ ਵੱਲੋਂ 77.8 ਕਿਲੋਗ੍ਰਾਮ ਹੈਰੋਇਨ (41.8 ਕਿਲੋਗ੍ਰਾਮ +36 ਕਿਲੋਗ੍ਰਾਮ) ਅਤੇ ਤਿੰਨ ਪਿਸਤੌਲਾਂ ਦੀ ਬਰਾਮਦਗੀ ਸਮੇਤ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਸੀਮਾ ਪਾਰ ਦੇ ਦੋ ਵੱਖ-ਵੱਖ ਨਸ਼ਾ ਤਸਕਰੀ ਰੈਕੇਟਾਂ ਦਾ ਪਰਦਾਫਾਸ਼ ਕਰਨ ਦੇ ਲਗਭਗ ਇੱਕ ਸਾਲ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਦੱਸਣਯੋਗ ਹੈ ਕਿ ਇਹ ਖੇਪ ਦਰਿਆਈ ਰਸਤੇ ਰਾਹੀਂ ਆਈ ਸੀ। ਇਸ ਸਬੰਧੀ ਦੋ ਵੱਖ-ਵੱਖ ਕੇਸ ਦਰਜ ਕੀਤੇ ਗਏ ਸਨ ਅਤੇ ਗ੍ਰਿਫ਼ਤਾਰ ਮੁ...
ਪ੍ਰਦੇਸ਼ਿਕ ਦਿਹਾਤੀ ਵਿਕਾਸ ਸੰਸਥਾ ਵੱਲੋਂ ਥੀਮੈਟਿਕ ਜੀ. ਪੀ.ਡੀ.ਪੀ ਤੇ ਲਗਾਏ ਜਾਣਗੇ ਜਾਗਰੂਕਤਾ ਕੈਂਪ- ਵਧੀਕ ਡਿਪਟੀ ਕਮਿਸ਼ਨਰ (ਵਿ)

ਪ੍ਰਦੇਸ਼ਿਕ ਦਿਹਾਤੀ ਵਿਕਾਸ ਸੰਸਥਾ ਵੱਲੋਂ ਥੀਮੈਟਿਕ ਜੀ. ਪੀ.ਡੀ.ਪੀ ਤੇ ਲਗਾਏ ਜਾਣਗੇ ਜਾਗਰੂਕਤਾ ਕੈਂਪ- ਵਧੀਕ ਡਿਪਟੀ ਕਮਿਸ਼ਨਰ (ਵਿ)

Breaking News, Hot News, Punjab News
ਫ਼ਰੀਦਕੋਟ 17 ਅਗਸਤ,2024  ਡਿਪਟੀ ਡਾਇਰੈਕਟਰ ਹਰਮਨਦੀਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੀ.ਡੀ.ਪੀ.ਓ ਸ੍ਰੀ ਨਿਰਮਲ ਸਿੰਘ ਦੀ ਅਗਵਾਈ ਵਿੱਚ ਐਸ.ਆਈ.ਆਰ.ਡੀ ਮੋਹਾਲੀ ਵੱਲੋਂ ਬੀ.ਡੀ.ਪੀ.ਓ ਆਫਿਸ ਬਲਾਕ ਫਰੀਦਕੋਟ ਵਿਖੇ 20 ਅਗਸਤ ਤੋਂ 23 ਅਗਸਤ 2024 ਤੱਕ ਥੀਮੈਟਿਕ ਜੀ. ਪੀ.ਡੀ.ਪੀ ( ਗ੍ਰਾਮ ਪੰਚਾਇਤ ਡਿਵੈਲਪਮੈਂਟ ਪਲੈਨ ) ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਨਰਭਿੰਦਰ ਸਿੰਘ ਗਰੇਵਾਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਕੈਂਪ ਲਾਈਨ ਵਿਭਾਗਾਂ ਦੇ ਪਿੰਡ ਪੱਧਰ ਦੇ ਅਧਿਕਾਰੀ/ਕਰਮਚਾਰੀ,  ਆਸ਼ਾ ਵਰਕਰ ਅਤੇ  ਏ.ਐਨ.ਐਮ, ਆਂਗਨਵਾੜੀ ਵਰਕਰ ਅਤੇ ਸਿੱਖਿਆ ਵਿਭਾਗ ਤੋਂ ਇਕ ਅਧਿਆਪਕ, ਪ੍ਰਤੀ ਗ੍ਰਾਮ ਪੰਚਾਇਤ ਅਤੇ ਸਬੰਧਿਤ ਲਾਈਨ ਵਿਭਾਗ ਦੇ ਕਰਮਚਾਰੀਆਂ ਲਈ ਇਕ ਲਗਾਇਆ ਜਾ ਰਿਹਾ ਹੈ ਜਿਸ ਵਿੱਚ ਉਨ੍ਹਾਂ ਨੂੰ ਸਥਾਈ ਵਿਕਾਸ ਦੇ 17 ਟੀਚਿਆਂ ਅਤੇ ਉਨ੍ਹਾਂ ਦਾ ਸਥਾਨੀਕਰਨ ਕਰਨ ਅਤੇ 9 ਥੀਮਾਂ ਦੀ ਪ੍ਰਾਪਤੀ ਲਈ ਥਮੈਟਿਕ ਜੀ.ਪੀ ਡੀ .ਪੀ ( ਗ੍ਰਾਮ ਪੰਚਾਇਤ ਡਿਵੈਲਪਮੈਂਟ ਪਲੈਨ) ਬਣਾਉਣ ਲਈ ਟ੍ਰੇਨਿੰਗ ਦਿੱਤੀ ਜਾਵੇਗੀ ਤਾਂ ਕਿ ਪਿੰਡਾ...
ਐਡਵੋਕੇਟ ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ ਤੇ ਵਰਿੰਦਰਜੀਤ ਸਿੰਘ ਬਿਲਿੰਗ ਨੇ ਰਾਜ ਸੂਚਨਾ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਐਡਵੋਕੇਟ ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ ਤੇ ਵਰਿੰਦਰਜੀਤ ਸਿੰਘ ਬਿਲਿੰਗ ਨੇ ਰਾਜ ਸੂਚਨਾ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

Breaking News, Hot News, Punjab News
ਚੰਡੀਗੜ੍ਹ, 16 ਅਗਸਤ: ਪੰਜਾਬ ਸਰਕਾਰ ਵੱਲੋਂ ਨਵ-ਨਿਯੁਕਤ ਰਾਜ ਸੂਚਨਾ ਕਮਿਸ਼ਨਰ ਐਡਵੋਕੇਟ ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਵੱਲੋਂ ਅੱਜ ਪੰਜਾਬ ਰਾਜ ਭਵਨ ਵਿੱਚ ਆਪਣੇ ਅਹੁਦੇ ਦੀ ਸੰਹੁ ਚੁੱਕਣ ਉਪਰੰਤ ਰਾਜ ਮੁੱਖ ਸੂਚਨਾ ਕਮਿਸ਼ਨ ਦੇ ਸੈਕਟਰ-16 ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਮੁੱਖ ਸੂਚਨਾ ਕਮਿਸ਼ਨਰ ਐਡਵੋਕੇਟ ਇੰਦਰਪਾਲ ਸਿੰਘ ਧੰਨਾ ਅਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਹਾਜ਼ਰੀ ਵਿੱਚ ਆਪਣੇ ਅਹੁਦੇ ਦਾ ਕਾਰਜ ਭਾਰ ਸੰਭਾਲਿਆ। ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਨਵ-ਨਿਯੁਕਤ ਰਾਜ ਸੂਚਨਾ ਕਮਿਸ਼ਨਰਾਂ ਐਡਵੋਕੇਟ ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਵੱਲੋਂ ਰਾਜ ਸੂਚਨਾ ਕਮਿਸ਼ਨ ਦੇ ਦਫਤਰ ਵਿੱਚ ਆਪਣੇ ਅਹੁੱਦੇ ਦਾ ਕਾਰਜ ਸੰਭਾਲਣ ਉਪਰੰਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ।  ਉਨ੍ਹਾਂ ਵਿਸਵਾਸ ਦਿਵਾਇਆ ਕਿ ਉਹ ਆਪਣਾ ਕੰਮ ਬੜੀ ਮਿਹਨਤ ਅਤੇ ਇਮਾਨਦਾਰੀ ਨਾਲ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪ੍ਰਸ਼ਾਸਨ ਦੇ ਕੰਮਾਂ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਲਈ ਹਰ ਸੰਭਵ ਯਤਨ ਕਰਨਗੇ।...
78ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਲਹਿਰਾਇਆ ਗਿਆ ਤਿਰੰਗਾ ਝੰਡਾ

78ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਲਹਿਰਾਇਆ ਗਿਆ ਤਿਰੰਗਾ ਝੰਡਾ

Breaking News, Hot News, Punjab News
ਐਸ.ਏ.ਐਸ.ਨਗਰ,16 ਅਗਸਤ 2024: ਭਾਰਤ ਦੇ 78ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਤੇ 15 ਅਗਸਤ, 2024 ਨੂੰ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਉਨ੍ਹਾਂ ਨੇ ਨਿਆਂਇਕ ਅਧਿਕਾਰੀਆਂ, ਕਰਮਚਾਰੀਆਂ ਅਤੇ ਸਕੂਲ ਦੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਅਤੇ ਸ਼ਹੀਦਾਂ ਦੇ ਸੁਪਨਿਆਂ ਦੇ ਸਮਾਜ ਦੀ ਸਿਰਜਣਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਸਰਕਾਰੀ ਹਾਈ ਸਕੂਲ, ਲਾਂਡਰਾਂ ਦੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗੀਤ ਪੇਸ਼ ਕੀਤਾ ਗਿਆ।ਆਜ਼ਾਦੀ ਦਿਹਾੜੇ ਦੇ ਜਸ਼ਨਾਂ ਦੇ ਮੌਕੇ ਸਰਕਾਰੀ ਹਾਈ ਸਕੂਲ, ਲਾਂਡਰਾਂ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਕਿਸਮਾਂ ਦੇ ਬੂਟੇ ਵੀ ਲਗਾਏ ਗਏ। ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਲੋਂ ਜਾਣਕਾਰੀ ਦਿੱਤੀ ਗਈ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਵਿਚ ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ਮਿਤੀ 01 ਜੁਲਾਈ ਤੋਂ 30 ਸਤੰਬਰ ਤੱਕ ਵੱਧ ਤੋਂ ਵੱਧ ਦਰੱਖਤ ਲਗਾਉਣ ਦੀ ਮੁਹਿੰਮ...