Sunday, November 9Malwa News
Shadow

Hot News

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਗਉਸ਼ਾਲਾ ਵਿੱਚ ਵਾਤਾਵਰਨ ਨੂੰ ਬਚਾਉਣ ਲਈ ਲਗਾਏ ਗਏ ਪੌਦੇ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਗਉਸ਼ਾਲਾ ਵਿੱਚ ਵਾਤਾਵਰਨ ਨੂੰ ਬਚਾਉਣ ਲਈ ਲਗਾਏ ਗਏ ਪੌਦੇ

Breaking News, Hot News, Punjab News
ਸ੍ਰੀ ਮੁਕਤਸਰ ਸਾਹਿਬ, 16 ਅਗਸਤ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਭਰ 30 ਸਤੰਬਰ ਤੱਕ ਵਾਤਾਵਰਨ ਬਚਾਉਣ ਲਈ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀ ਰਾਜ ਕੁਮਾਰ ਵੱਲੋ ਅੱਜ ਗਊਸ਼ਾਲਾ, ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਤਰ੍ਹਾਂ ਦੇ ਫਲਦਾਰ ਪੌਦੇ ਲਗਾਏ ਗਏ। ਇਸ ਮੌਕੇ ਸੀ.ਜੀ.ਐੱਮ/ਸਕੱਤਰ ਡਾ. ਗਗਨਦੀਪ ਕੌਰ ਵੀ ਹਾਜ਼ਰ ਸਨ।                ਸ੍ਰੀ ਰਾਜ ਕੁਮਾਰ ਨੇ ਦੱਸਿਆ ਕਿ ਚੰਗੇ ਤੇ ਸ਼ਾਂਤ ਵਾਤਾਵਰਨ ਵਿੱਚ ਚੰਗੀ ਸਖਸ਼ੀਅਤ ਦਾ ਵਿਕਾਸ ਪੈਦਾ ਹੁੰਦਾ ਹੈ ਤੇ ਗੰਦਲੇ ਵਾਤਾਵਰਨ ਵਿੱਚ ਅਪੰਗ ਸਖਸ਼ੀਅਤ ਵਿਕਸਿਤ ਹੁੰਦੀ ਹੈ ਅਤੇ ਤਨਾਅ ਪੈਦਾ ਹੁੰਦਾ ਹੈ। ਵਾਤਾਵਰਨ ਪ੍ਰਦੂਸ਼ਨ ਦੀ ਸਮਸਿਆ ਦੇ ਹੱਲ ਲਈ 1952 ਵਿਚ ਸੁਯੰਕਤ ਰਾਸ਼ਟਰ ਸੰਗ ਨੇ ਸਟਾਕਹੋਮ (ਸਵੀਡਨ) ਵਿੱਚ ਦੁਨੀਆ ਭਰ ਵਿੱਚ ਪਹਿਲਾ ਵਾਤਾਵਰਨ ਸੰਮੇਲਨ ਆਯੋਜਿਤ ਕੀਤਾ ਗਿਆ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਬਹਾਲੀ...
ਵਿਧਾਇਕ ਕੁਲਵੰਤ ਸਿੰਘ ਵੱਲੋਂ 2.62 ਕਰੋੜ ਰੁਪਏ ਦੀ ਲਾਗਤ ਨਾਲ ਸੀਵਰ ਲਾਈਨਾਂ ਪਾਉਣ ਦੇ ਕੰਮ ਦੀ ਸ਼ੁਰੂਆਤ

ਵਿਧਾਇਕ ਕੁਲਵੰਤ ਸਿੰਘ ਵੱਲੋਂ 2.62 ਕਰੋੜ ਰੁਪਏ ਦੀ ਲਾਗਤ ਨਾਲ ਸੀਵਰ ਲਾਈਨਾਂ ਪਾਉਣ ਦੇ ਕੰਮ ਦੀ ਸ਼ੁਰੂਆਤ

Breaking News, Hot News, Punjab News
ਐੱਸ.ਏ.ਐੱਸ. ਨਗਰ, 16 ਅਗਸਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਲਗਾਤਾਰ ਹੱਲ ਕਰ ਰਹੀ ਹੈ। ਇਸੇ ਲੜੀ ਤਹਿਤ ਐੱਸ.ਏ.ਐਸ. ਨਗਰ ਸ਼ਹਿਰ ਵਿਖੇ ਸੀਵਰ ਸਿਸਟਮ ਅਤੇ ਸਟਾਰਮ ਵਾਟਰ ਪਾਈਪ ਲਾਈਨਾਂ ਵਿੱਚ ਆਈਆਂ ਖਰਾਬੀਆਂ ਨੂੰ ਠੀਕ ਕਰਨ ਲਈ ਸ. ਕੁਲਵੰਤ ਸਿੰਘ ਹਲਕਾ ਵਿਧਾਇਕਵੱਲੋਂ 2.62 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਕੰਮਾਂ ਦੀ ਸ਼ੁਰੂਆਤ ਸ਼ਹਿਰ ਦੇ ਫੇਜ਼-4 ਦੇ ਗੁਰਦੁਆਰਾ ਸ਼੍ਰੀ ਕਲਗੀਧਰ ਸਾਹਿਬ ਦੇ ਸਾਹਮਣੇ ਲਗਭਗ 365 ਮੀ. ਸੀਵਰ ਲਾਈਨ ਅਤੇ ਫੇਜ਼-3ਬੀ1 ਅਤੇ ਫੇਜ਼-3ਬੀ2 ਦੀ ਡਿਵਾਈਡਿੰਗ ਰੋਡ 'ਤੇ ਬਣੀਆਂ ਦੁਕਾਨਾਂ ਲਈ ਲਗਭਗ 135 ਮੀ. ਲੰਬੀ ਸੀਵਰ ਲਾਈਨ ਪਾਉਣ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਹਲਕਾ ਵਿਧਾਇਕ ਨੇ ਕਿਹਾ ਕਿਐਸ.ਏ.ਐਸ. ਨਗਰ ਸ਼ਹਿਰ ਵਿਖੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਬਣੇ ਸਟਾਰਮ ਵਾਟਰ ਸਿਸਟਮ ਰਾਹੀਂ ਸੀਵਰੇਜ਼ ਦੇ ਗੰਦੇ ਪਾਣੀ ਦਾ ਲਖਨੌਰ ਚੋਅ ਵਿੱਚ ਦਾਖਲ ਹੋਣ ਦੀ ਸਮੱਸਿਆ ਪਿਛਲੇ ਕਾਫੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਸੀ। ਇਸ ਮਸਲੇ ਦਾ ਹੱਲ ਕਰਨ ਲਈ  ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਐਸ....
ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ: ਵਿਧਾਇਕ ਡਾ: ਅਜੈ ਗੁਪਤਾ

ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ: ਵਿਧਾਇਕ ਡਾ: ਅਜੈ ਗੁਪਤਾ

Breaking News, Hot News, Punjab News
ਅੰਮ੍ਰਿਤਸਰ, 16 ਅਗਸਤ 2024: ਹਰ ਸਾਲ ਦੀ ਤਰ੍ਹਾਂ ਸ੍ਰੀ ਕਿਸ਼ਨ ਪਹਿਲਵਾਨ ਪੀ ਐਂਡ ਟੀ ਅਖਾੜਾ ਸੁਸਾਇਟੀ ਵੱਲੋਂ ਢਪਈ ਰੋਡ ਨਾਈਆਂ ਵਾਲਾ ਮੋੜ ਵਿਖੇ ਕੁਸ਼ਤੀ ਮੇਲਾ ਕਰਵਾਇਆ ਗਿਆ। ਇਸ ਕੁਸ਼ਤੀ ਮੇਲੇ ਵਿੱਚ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ.ਅਜੈ ਗੁਪਤਾ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਮੌਕੇ ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਪਾਸੇ ਸਿੱਧਾ ਧਿਆਨ ਦੇ ਰਹੇ ਹਨ।  ਉਨ੍ਹਾਂ ਕਿਹਾ ਕਿ ਖੇਡਾ ਵਤਨ ਪੰਜਾਬ ਦੀਆ ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮੰਤਰੀ ਵਲੋਂ ਕੀਤੀ ਗਈ ਸੀ।  ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵੱਲ ਨਹੀਂ ਜਾਣਾ ਚਾਹੀਦਾ, ਉਨ੍ਹਾਂ ਨੂੰ ਖੇਡਾਂ ਵੱਲ ਲਿਆਉਣ ਦੀ ਲੋੜ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਰ ਖੇਡ ਦੇ ਖਿਡਾਰੀਆਂ ਨੂੰ ਢੁਕਵਾਂ ਸਾਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ।  ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਦ...
ਕੈਬਨਿਟ ਮੰਤਰੀ ਈ ਟੀ ਓ ਨੇ ਸੜ੍ਹਕ ਹਾਦਸੇ ਦੇ ਜਖਮੀਆਂ ਨੂੰ ਪਹੁੰਚਾਇਆ ਹਸਪਤਾਲ

ਕੈਬਨਿਟ ਮੰਤਰੀ ਈ ਟੀ ਓ ਨੇ ਸੜ੍ਹਕ ਹਾਦਸੇ ਦੇ ਜਖਮੀਆਂ ਨੂੰ ਪਹੁੰਚਾਇਆ ਹਸਪਤਾਲ

Breaking News, Hot News, Punjab News
ਅੰਮ੍ਰਿਤਸਰ 16 ਅਗਸਤ 2024—           ਬੀਤੀ ਸ਼ਾਮ ਅੰਮ੍ਰਿਤਸਰ ਜੀ ਟੀ ਰੋਡ ਤੇ ਹੋਏ ਹਾਦਸੇ ਨੂੰ ਦੇਖ ਕੇ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ ਟੀ ਓ ਨੇ ਤੁਰੰਤ ਆਪਣਾ ਕਾਫਲਾ ਰੋਕਿਆ ਅਤੇ ਜਖਮੀਆਂ ਨੂੰ ਆਪਣੀ ਪਾਇਲਟ ਜਿਪਸੀ ਵਿੱਚ ਬਿਠਾ ਕੇ ਹਸਪਤਾਲ ਭੇਜਿਆ।           ਸ: ਈ ਟੀ ਓ ਨੇ ਸਮੂਹ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਸੜਕ ਤੇ ਕੋਈ ਵੀ ਸੜਕ ਹਾਦਸਾ ਵਾਪਰਿਆ ਦਿਖੇ ਤਾਂ ਜਲਦ ਤੋਂ ਜਲਦ ਜਖਮੀ ਨੂੰ ਨੇੜੇ ਦੇ ਹਸਪਤਾਲ ਵਿੱਚ ...
20,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

20,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

Breaking News, Hot News, Punjab News
ਚੰਡੀਗੜ੍ਹ, 16 ਅਗਸਤ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਲੁਧਿਆਣਾ ਅਧੀਨ ਮਰਾਡੋ ਪੁਲਿਸ ਚੌਕੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਪ੍ਰਤਾਪ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਬਿਊਰੋ ਟੀਮ ਨੇ ਏ.ਐਸ.ਆਈ. ਦੀ ਗ੍ਰਿਫ਼ਤਾਰੀ ਉਪਰੰਤ ਜਾਮਾ ਤਲਾਸ਼ੀ ਦੌਰਾਨ ਉਸ ਦੀ ਕਾਰ ਵਿੱਚੋਂ 32,000 ਰੁਪਏ ਵੀ ਬਰਾਮਦ ਕੀਤੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਗੁਰਜੀਤ ਰਾਏ ਵਾਸੀ ਸ਼ਿਮਲਾਪੁਰੀ, ਲੁਧਿਆਣਾ ਸ਼ਹਿਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਥਾਣੇ ਵਿੱਚ ਉਸਦੇ ਖਿਲਾਫ਼ ਪੁਲਿਸ ਕੇਸ ਦਰਜ ਹੈ ਅਤੇ ਇਸ ਕੇਸ ਵਿੱਚ ਉਕਤ ਏ.ਐਸ.ਆਈ. ਪ੍ਰਤਾਪ ਸਿੰਘ ਤਫਤੀਸ਼ੀ ਅਫਸਰ (ਆਈ.ਓ.) ਸੀ। ਉਸਨੇ ਅੱਗੇ ਦੋਸ਼ ਲਗਾਇਆ ਕਿ ਜਾਂਚ ਦੌਰਾਨ ਉਕਤ ਏ.ਐਸ.ਆਈ. ਨੇ ਬਿਨਾਂ ਕਿਸੇ ਲਿਖਾ-ਪੜੀ ਤੋਂ ਉਸਦਾ ਮੋਬਾਈਲ ਫ਼ੋਨ, ਲੈਪਟਾਪ ਅਤੇ ਕੁਝ ਦਸਤਾਵੇਜ਼ ਆਪ...
ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼; 4 ਪਿਸਤੌਲਾਂ ਸਮੇਤ 1 ਕਾਬੂ

ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼; 4 ਪਿਸਤੌਲਾਂ ਸਮੇਤ 1 ਕਾਬੂ

Breaking News, Hot News, Punjab News
ਚੰਡੀਗੜ੍ਹ, 16 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸਏਐਸ ਨਗਰ ਨੇ ਅੰਤਰਰਾਜੀ ਸੰਗਠਿਤ ਹਥਿਆਰ ਤਸਕਰੀ ਰੈਕੇਟ ਚਲਾਉਣ ਵਾਲੇ ਵਿਅਕਤੀ ਨੂੰ ਵਿੱਚ ਕਾਬੂ ਕੀਤਾ ਹੈ ਅਤੇ ਉਸ ਦੇ ਕਬਜ਼ੇ ਵਿੱਚੋਂ ਚਾਰ .32 ਬੋਰ ਦੇ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਵਿਨੋਦ ਕੁਮਾਰ ਉਰਫ ਰਾਹੁਲ ਵਾਸੀ ਗਿਆਸਪੁਰਾ, ਲੁਧਿਆਣਾ ਵਜੋਂ ਹੋਈ ਹੈ। ਮੁਲਜ਼ਮ ਅਪਰਾਧਿਕ ਪਿਛੋਕੜ ਵਾਲਾ ਹੈ ਅਤੇ ਉਸ ਦੇ ਖਿਲਾਫ ਚੋਰੀ ਅਤੇ ਲੁੱਟ-ਖੋਹ ਦੇ ਮਾਮਲੇ ਦਰਜ ਹਨ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਐਸਐਸਓਸੀ ਅੰਮ੍ਰਿਤਸਰ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਅਤੇ ਗੋਲੀ ਸਿੱਕੇ ਦੀ ਸਪਲਾਈ ਕਰਨ ਵਾਲਾ ਮੁਲਜ਼ਮ ਵਿਨੋਦ ਅਪਰਾਧਿਕ ਤੱਤਾਂ ਨੂੰ ਹਥਿਆਰਾਂ ਦੀ ਖੇਪ ਪਹੁ...
10000 ਰੁਪਏ ਰਿਸ਼ਵਤ ਲੈਣ ਵਾਲੇ ਆਬਕਾਰੀ ਵਿਭਾਗ ਦੇ ਦੋ ਮੁਲਾਜ਼ਮਾਂ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ

10000 ਰੁਪਏ ਰਿਸ਼ਵਤ ਲੈਣ ਵਾਲੇ ਆਬਕਾਰੀ ਵਿਭਾਗ ਦੇ ਦੋ ਮੁਲਾਜ਼ਮਾਂ ਖਿਲਾਫ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ

Breaking News, Hot News, Punjab News
ਚੰਡੀਗੜ੍ਹ, 16 ਅਗਸਤ, 2024 -  ਪੰਜਾਬ ਵਿਜੀਲੈਂਸ ਬਿਊਰੋ ਨੇ ਆਬਕਾਰੀ ਤੇ ਕਰ ਵਿਭਾਗ, ਪੰਜਾਬ ਦੇ ਕਪੂਰਥਲਾ ਵਿਖੇ ਤਾਇਨਾਤ ਦੋ ਕਰਮਚਾਰੀਆਂ ਜਤਿੰਦਰਪਾਲ ਸਿੰਘ, ਇੰਸਪੈਕਟਰ ਅਤੇ ਸੰਜੀਵ ਮਲਹੋਤਰਾ, ਕਲਰਕ ਵਿਰੁੱਧ 10,000 ਰੁਪਏ ਰਿਸ਼ਵਤ ਲੈਣ ਅਤੇ 20,000 ਰੁਪਏ ਦੀ ਹੋਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਮੁਕੱਦਮੇ ਵਿੱਚ ਇੰਸਪੈਕਟਰ ਜਤਿੰਦਰਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਖਿਲਾਫ ਮੁਹੱਲਾ ਕਿਆਮਪੁਰਾ, ਕਪੂਰਥਲਾ ਸ਼ਹਿਰ ਦੇ ਵਸਨੀਕ ਨੀਰਜ ਸ਼ਰਮਾ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਮੁਕੱਦਮਾ ਦਰਜ ਕੀਤਾ ਗਿਆ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਸੀ ਕਿ ਉਹ ਕਪੂਰਥਲਾ ਸ਼ਹਿਰ ਦੇ ਕਿਆਮਪੁਰਾ ਵਿਖੇ ਬਿਜਲੀ ਦੇ ਸਮਾਨ ਦੀ ਇੱਕ ਦੁਕਾਨ ਚਲਾ ਰਿਹਾ ਹੈ ਅਤੇ ਉਸਨੇ ਮਾਰਚ ਮਹੀਨੇ ਵਿੱਚ ...
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਜ਼ਾਦੀ ਦਿਵਸ ਮੌਕੇ ਫ਼ਿਰੋਜ਼ਪੁਰ ‘ਚ ਲਹਿਰਾਇਆ ਤਿਰੰਗਾ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਜ਼ਾਦੀ ਦਿਵਸ ਮੌਕੇ ਫ਼ਿਰੋਜ਼ਪੁਰ ‘ਚ ਲਹਿਰਾਇਆ ਤਿਰੰਗਾ

Breaking News, Hot News, Punjab News
ਚੰਡੀਗੜ੍ਹ/ਫ਼ਿਰੋਜ਼ਪੁਰ 16 ਅਗਸਤ: ਸੁਤੰਤਰਤਾ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਕੈਂਟ ਬੋਰਡ ਸਟੇਡੀਅਮ ਫਿਰੋਜ਼ਪੁਰ ਛਾਉਣੀ ਵਿਖੇ ਕਰਵਾਇਆ ਗਿਆ, ਜਿਸ ਵਿਚ ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਅਤੇ ਉਨ੍ਹਾਂ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਉਨ੍ਹਾਂ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡ, ਐਨ.ਸੀ.ਸੀ. ਸਕਾਊਟ ਤੇ ਗਾਈਡ ਦੀਆਂ ਟੁਕੜੀਆਂ ਤੋਂ ਸਲਾਮੀ ਲਈ। ਇਸ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਸੰਦੇਸ਼ ਵਿਚ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਅਨੇਕਾਂ ਸ਼ਹੀਦਾਂ ਸੁਤੰਤਰਤਾ ਸੰਗਰਾਮੀਆਂ ਦੀਆਂ ਅਦੁੱਤੀਆਂ ਕੁਰਬਾਨੀਆਂ ਤੇ ਸ਼ਘੰਰਸਾਂ ਸਦਕਾ ਸਾਡਾ ਦੇਸ਼ ਆਜ਼ਾਦ ਹੋਇਆ ਅਤੇ ਅਸੀਂ ਆਜ਼ਾਦੀ ਦੇ ਪਰਵਾਨਿਆਂ ਤੇ ਸਮੂਹ ਸ਼ਹੀਦਾਂ, ਸੂਰਬੀਰਾਂ ਤੇ ਵੱਖ-ਵੱਖ ਆਜ਼ਾਦੀ ਦੀਆ ਲਹਿਰਾਂ ਵਿਚ ਹਿੱਸਾ ਪਾਉਣ ਵਾਲੇ ਯੋਧਿਆਂ, ਸੂਰਬੀਰਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਵੱਡੇ ਸਮਰਥਨ ਨਾਲ ਹੋਂਦ ਵਿਚ ਆਈ ਪੰ...
ਪੰਜਾਬ ਪੁਲਿਸ ਨੇ ਭਾਰੀ ਮੁਸ਼ੱਕਤ ਤੋਂ ਬਾਅਦ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਭਾਰੀ ਮੁਸ਼ੱਕਤ ਤੋਂ ਬਾਅਦ ਨਾਮੀ ਗੈਂਗਸਟਰ ਜੱਗੂ ਭਗਵਾਨਪੁਰੀਆ ਗੈਂਗ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ

Breaking News, Hot News, Punjab News
ਜਲੰਧਰ, 16 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸੰਗਠਿਤ ਅਪਰਾਧਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਜਲੰਧਰ ਦਿਹਾਤੀ ਪੁਲਿਸ ਨੇ ਜਲੰਧਰ-ਬਟਾਲਾ ਹਾਈਵੇਅ 'ਤੇ ਪਿੱਛਾ ਕਰਕੇ ਬਦਨਾਮ ਜੱਗੂ ਭਗਵਾਨਪੁਰੀਆ ਗਿਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਕਰਕੇ ਉਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਵਾਹਨ ਵੀ  ਬਰਾਮਦਗ ਕੀਤੇ ਹਨ, ਜਿਸ ਨਾਲ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਇੱਕ ਅੰਤਰਰਾਸ਼ਟਰੀ ਨੈਟਵਰਕ ਦਾ ਪਰਦਾਫਾਸ਼ ਹੋ ਗਿਆ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ। ਫੜੇ ਗਏ ਵਿਅਕਤੀਆਂ ਦੀ ਪਛਾਣ ਅਸਰਤ ਕੰਠ ਉਰਫ ਸਾਬੀ, ਕਮਲਪ੍ਰੀਤ ਸਿੰਘ ਉਰਫ ਕੋਮਲ ਬਾਜਵਾ, ਪਰਦੀਪ ਕੁਮਾਰ ਉਰਫ ਗੋਰਾ ਅਤੇ ਗੁਰਮੀਤ ਰਾਜ ਉਰਫ ਜੁਨੇਜਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਚਾਰ ਹਥਿਆਰ ਬਰਾਮਦ ਕੀਤੇ ਹਨ ਜਿਨ੍ਹਾਂ ਵਿੱਚ ਇੱਕ ਚੀਨ ਦਾ ਬਣਿਆ 7.65 ਐਮਐਮ ਗਲਾਕ, ਦੋ .30 ਬੋਰ ਦਾ ਪਿਸਤੌਲ ਅਤੇ ਇੱਕ ਰਿਵਾਲਵਰ ਸਮੇਤ ਚਾਰ ਜਿੰਦਾ ਕਾਰਤੂਸ ਅਤੇ ਤਿੰਨ ਮੈਗਜ਼ੀਨਾਂ ਸਮੇਤ ਉਨ੍ਹਾਂ ਦੇ ਦੋ ਵਾਹਨ ਮਹਿੰਦਰਾ ਐਕਸਯੂਵੀ (ਪ...
ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਤਿੰਨ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਤਿੰਨ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ

Breaking News, Hot News, Punjab News
ਚੰਡੀਗੜ੍ਹ, 16 ਅਗਸਤਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਐਡਵੋਕੇਟ ਡਾ: ਭੁਪਿੰਦਰ ਸਿੰਘ ਬਾਠ , ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਨੂੰ ਸੂਚਨਾ ਅਧਿਕਾਰ ਕਮਿਸ਼ਨ ਦੇ ਨਵੇਂ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਅਹੁਦੇ ਦੀ ਸਹੁੰ ਚੁਕਾਈ। ਇਸ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਕੀਤਾ। ਸਹੁੰ ਚੁੱਕ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਇੰਦਰਪਾਲ ਸਿੰਘ ਧੰਨਾ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਹੋਏ। ਜਿਕਰਯੋਗ ਹੈ ਕਿ ਪੰਜਾਬ ਦੇ ਨਵ-ਨਿਯੁਕਤ ਰਾਜ ਸੂਚਨਾ ਕਮਿਸ਼ਨਰਾਂ ਦੀ ਨਿਯੁਕਤੀ ਨੂੰ ਪੰਜਾਬ ਸਰਕਾਰ ਵੱਲੋਂ 12 ਅਗਸਤ 2024 ਨੂੰ ਰਸਮੀ ਤੋਰ ਤੇ ਨੋਟੀਫਾਈ ਕੀਤਾ ਗਿਆ ਸੀ। ਇਹਨਾਂ ਨਵੇ ਰਾਜ ਸੂਚਨਾ ਕਮਿਸ਼ਨਰਾਂ ਦੀ ਨਿਯੁਕਤੀ ਨਾਲ ਕਮਿਸ਼ਨ ਦੇ ਕੰਮਾਂ ਵਿੱਚ ਹੋਰ ਪਾਰਦਰਸ਼ਤਾ ਆਵੇਗੀ।...