ਜਿਲ੍ਹੇ ‘ਚ ਕੰਮ ਕਰਦਾ ਹਰ ਕਰਮਚਾਰੀ ਸਨਮਾਨ ਦਾ ਹੱਕਦਾਰ : ਸਿਵਲ ਸਰਜਨ ਫਾਜ਼ਿਲਕਾ
ਫਾਜ਼ਿਲਕਾ 16 ਅਗਸਤ :ਸਿਹਤ ਵਿਭਾਗ ਵਿਚ ਸ਼ਲਾਘਾਯੋਗ ਵਿਭਾਗੀ ਸੇਵਾਵਾਂ ਨਿਭਾਉਣ ਵਾਲੇ ਕਰਮਚਾਰੀਆਂ ਦੀ ਹੋਂਸਲਾ ਅਫਜਾਈ ਕਰਨ ਲਈ ਫਾਜ਼ਿਲਕਾ ਦੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ ਨੇ ਅੱਜ ਸਿਵਲ ਸਰਜਨ ਦਫਤਰ ਵਿਖੇ ਅਧਿਕਾਰੀਆਂ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਸਿਵਲ ਹਸਪਤਾਲ ਫਾਜ਼ਿਲਕਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਰੋਹਿਤ ਗੋਇਲ, ਡੀਆਈਓ (ਵਾਧੂ ਚਾਰਜ) ਡਾ. ਐਡੀਸਨ ਐਰਿਕ, ਡੀਪੀਐਮ ਰਾਜੇਸ਼ ਕੁਮਾਰ ਆਦਿ ਵਿਸ਼ੇਸ਼ ਤੌਰ ਤੇ ਹਾਜਰ ਰਹੇ।ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਕੱਕੜ ਨੇ ਦੱਸਿਆ ਕਿ ਅਜਾਦੀ ਦਿਹਾੜੇ ਮੌਕੇ ਜਿਥੇ ਦੇਸ਼ ਭਰ ਵਿਚ ਵੱਖ ਵੱਖ ਪ੍ਰੋਗਰਾਮ ਕਰਕੇ ਦੇਸ਼ ਭਰ ਵਿਚ ਖੁਸ਼ੀਆਂ ਮਨਾਈਆਂ ਗਈਆਂ, ਉਥੇ ਹੀ ਦੇਸ਼ ਭਰ ਵਿਚ ਵੱਖ ਵੱਖ ਵਿਭਾਗਾਂ, ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਵਧੀਆ ਤੇ ਸ਼ਲਾਘਾਯੋਗ ਕੰਮ ਕਰਨ ਖਾਤਰ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸੇ ਤਹਿਤ ਫਾਜ਼ਿਲਕਾ ਜਿਲ੍ਹੇ ਵਿੱਚ ਸਿਹਤ ਵਿਭਾਗ ਅਧੀਨ ਸ਼ਲਾਘਾਯੋਗ ਕੰਮ ਕਰਨ ਵਾਲੇ ਜਿਲ੍ਹੇ ਦੇ ਵੱਖ ਵੱਖ ਬਲਾਕਾਂ ਦੇ ਅਧਿਕਾਰੀਆਂ ਕਰਮਚਾਰੀਆਂ ਨੂੰ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਸਿਵਲ ...








