ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਵੱਲ ਮੁੜਨਾ ਸਮੇ ਦੀ ਲੋੜ- ਡਾ. ਗਿੱਲ
ਫਰੀਦਕੋਟ 16 ਅਗਸਤ,
ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਅਮਰੀਕ ਸਿੰਘ ਦੇ ਦਿਸਾ ਨਿਰਦੇਸ਼ਾ ਅਤੇ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ ਡਾ. ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਵਿਕਾਸ ਅਫਸਰ ਕੋਟਕਪੂਰਾ ਡਾ. ਨਵਪ੍ਰੀਤ ਸਿੰਘ ਗਿੱਲ ਦੇ ਉਦਮ ਸਦਕਾ ਪਿੰਡ ਸੰਧਵਾਂ ਵਿਖੇ ਕਿਸਾਨ ਕੈਂਪ ਦਾ ਆਯੋਜਿਨ ਕੀਤਾ ਗਿਆ।
ਜਿਸ ਵਿੱਚ ਬਲਾਕ ਖੇਤੀਬਾੜੀ ਅਫਸਰ ਡਾ. ਗੁਰਪ੍ਰੀਤ ਸਿੰਘ ਵੱਲੋ ਉਚੇਚੇ ਤੋਰ ਤੇ ਸਿਰਕਤ ਕਰਦਿਆ ਕਿਸਾਨਾਂ ਨੂੰ ਕੁਦਰਤੀ ਸਾਧਨਾਂ ਜਿਵੇ ਕਿ ਮਿੱਟੀ , ਪਾਣੀ ਅਤੇ ਹਵਾ ਨੂੰ ਸੰਭਾਲਣ ਦਾ ਸੁਨੇਹਾ ਦਿੱਤਾ ਗਿਆ ਅਤੇ ਦੱਸਿਆ ਕਿ ਮਿੱਟੀ ਦੀ ਉਪਜਾਊ ਸਕਤੀ ਵਧਾਉਣ ਲਈ ਸਾਨੂੰ ਰੂੜੀ ਖਾਦ ਅਤੇ ਹਰੀ ਖਾਦ ਦੀ ਵਰਤੋ ਕਰਨੀ ਚਾਹੀਦੀ ਹੈ ਅਤੇ ਪਾਣੀ ਨੂੰ ਬਚਾਉਣ ਲਈ ਝੋਨੇ ਹੇਠ ਰਕਬਾ ਘਟਾ ਕੇ ਫਸਲੀ ਵਿਭਿੰਨਤਾ ਨੂੰ ਅਪਨਾਉਣਾ ਚਾ...








