ਆਜ਼ਾਦੀ ਦਿਹਾੜੇ ਮੌਕੇ ਅਖ਼ਬਾਰਾਂ ਵਿੱਚ ਛਪਣ ਲਈਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਦਾ ਸੰਦੇਸ਼
ਸਾਡੇ ਦੇਸ਼ ਦੀ ਆਜ਼ਾਦੀ ਦੇ 77 ਸਾਲ ਪੂਰੇ ਹੋਣ ਦੇ ਇਤਿਹਾਸਕ ਮੌਕੇ 'ਤੇ ਮੈਂ ਭਾਰਤ ਦੇ ਲੋਕਾਂ ਖਾਸ ਕਰਕੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਤਹਿ ਦਿਲੋਂ ਵਧਾਈ ਦਿੰਦਾ ਹਾਂ।ਅੱਜ ਅਸੀਂ ਉਨ੍ਹਾਂ ਸਾਰੇ ਦੇਸ਼ਭਗਤਾਂ ਅਤੇ ਆਗੂਆਂ ਨੂੰ ਸ਼ਰਧਾਂਜਲੀ ਭੇਟ ਕਰਦੇ ਹਾਂ ਜਿਨ੍ਹਾਂ ਨੇ ਆਪਣੀ ਜ਼ਿੰਦਗੀ ਦੇਸ਼ ਦੀ ਆਜ਼ਾਦੀ ਦੇ ਲੇਖੇ ਲਾ ਦਿੱਤੀ। ਰਾਸ਼ਟਰਪਿਤਾ ਮਹਾਤਮਾ ਗਾਂਧੀ, ਡਾਕਟਰ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ, ਨੇਤਾ ਜੀ ਸੁਭਾਸ਼ ਚੰਦਰ ਬੋਸ, ਸਰਦਾਰ ਵੱਲਭ ਭਾਈ ਪਟੇਲ, ਬਾਲ ਗੰਗਾਧਰ ਤਿਲਕ ਅਤੇ ਕਰੋੜਾਂ ਭਾਰਤੀਆਂ ਨੇ ਭਾਰਤ ਦੀ ਆਜ਼ਾਦੀ ਦੀ ਪ੍ਰਾਪਤੀ ਵਿੱਚ ਅਹਿਮ ਯੋਗਦਾਨ ਪਾਇਆ ਸੀ। ਇਸ ਦੇ ਨਾਲ ਹੀ ਅਸੀਂ ਆਪਣੀਆਂ ਹਥਿਆਰਬੰਦ ਸੈਨਾਵਾਂ ਦੇ ਬਹਾਦਰ ਜਵਾਨਾਂ ਨੂੰ ਵੀ ਸ਼ਰਧਾਂਜਲੀ ਭੇਟ ਕਰਦੇ ਹਾਂ, ਜਿਨ੍ਹਾਂ ਨੇ ਸਾਡੇ ਦੇਸ਼ ਦੀ ਅਖੰਡਤਾ ਅਤੇ ਸਰਹੱਦਾਂ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।ਦੇਸ਼ ਦੀ ਅਜ਼ਾਦੀ ਲਈ ਪੰਜਾਬ ਵੱਲੋਂ ਪਾਏ ਗਏ ਯੋਗਦਾਨ ਦੇ ਬਰਾਬਰ ਦੀ ਮਿਸਾਲ ਦੁਨੀਆਂ ਦੇ ਇਤਿਹਾਸ ਵਿੱਚ ਹੋਰ ਕਿਤੇ ਨਹੀਂ ਮਿਲਦੀ। ਮਹਾਨ ਸ਼ਹੀਦਾਂ ਸ਼ਹੀਦ ਭਗਤ ਸਿੰਘ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ...








