Sunday, November 9Malwa News
Shadow

Hot News

ਐਸ.ਜੀ.ਪੀ.ਸੀ. ਬੋਰਡ ਚੋਣਾਂ ਲਈ ਵੋਟਾਂ ਬਣਵਾਉਣ ਸਬੰਧੀ ਮਹਿਲਾ ਵੋਟਰਾਂ ਨੂੰ ਰਜਿਸਟ੍ਰੇਸ਼ਨ ਫਾਰਮ ਉਤੇ ਫੋਟੋ ਲਗਾਉਣੀ ਹੋਵੇਗੀ ਆਪਸ਼ਨਲ

ਐਸ.ਜੀ.ਪੀ.ਸੀ. ਬੋਰਡ ਚੋਣਾਂ ਲਈ ਵੋਟਾਂ ਬਣਵਾਉਣ ਸਬੰਧੀ ਮਹਿਲਾ ਵੋਟਰਾਂ ਨੂੰ ਰਜਿਸਟ੍ਰੇਸ਼ਨ ਫਾਰਮ ਉਤੇ ਫੋਟੋ ਲਗਾਉਣੀ ਹੋਵੇਗੀ ਆਪਸ਼ਨਲ

Breaking News, Hot News, Punjab News
ਮੋਗਾ, 14 ਅਗਸਤ –ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਚੰਡੀਗੜ੍ਹ ਦੀ ਹਦਾਇਤ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਦੇ ਲਈ ਜ਼ਿਲ੍ਹਾ ਮੋਗਾ ਵਿੱਚ ਯੋਗ ਵੋਟਰਾਂ ਦੀ ਰਜਿਸਟ੍ਰੇਸ਼ਨ ਦਾ ਕੰਮ ਜਾਰੀ ਹੈ। ਵੋਟਾਂ ਬਣਵਾਉਣ ਦੀ ਆਖਰੀ ਤਰੀਕ 16 ਸਤੰਬਰ 2024 ਤੱਕ ਹੈ। ਫਾਈਨਲ ਵੋਟਰ ਸੂਚੀ ਦੀ ਤਿਆਰੀ ਦੇ ਸਬੰਧ ਵਿੱਚ ਕੇਸਾਧਾਰੀ ਵਿਅਕਤੀ ਇਸ ਮਿਤੀ ਤੱਕ ਫਾਰਮ ਨੰਬਰ-1 ਭਰ ਸਕਦਾ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਨੇ ਸਾਂਝੀ ਕੀਤੀ। ਉਹਨਾਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਰਜਿਸਟ੍ਰੇਸ਼ਨ ਫਾਰਮਾਂ ਵਿੱਚ ਸਾਰੇ ਯੋਗ ਸਿੱਖ ਵੋਟਰਾਂ ਲਈ ਫੋਟੋ ਲਗਾਉਣਾ ਲਾਜਮੀ ਸੀ, ਪ੍ਰੰਤੂ ਹੁਣ ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਯੋਗ ਸਿੱਖ ਮਹਿਲਾ ਵੋਟਰਾਂ ਲਈ ਫੋਟੋ ਲਗਾਉਣੀ ਆਪਸ਼ਨਲ ਹੋਵੇਗੀ।ਉਹਨਾਂ ਦੱਸਿਆ ਕਿ ਉਹਨਾਂ ਅਪੀਲ ਕੀਤੀ ਕਿ ਵੱਧ ਤੋ ਵੱਧ ਲੋਕ ਫਾਰਮ ਨੰ.1 ਕੇਸਾਧਾਰੀ ਭਰ ਕੇ ਸਬੰਧਤ ਪਟਵਾਰੀ, ਬੀ.ਐਲ.ਓਜ, ਐੱਸ ਡੀ ਐੱਮ ਦਫ਼ਤਰ ਜਾਂ ਫਿਰ ਡਿਪਟੀ ਕਮਿਸ਼ਨਰ ਦਫ਼ਤਰ...
ਸਿਹਤ ਵਿਭਾਗ  ਵੱਲੋਂ ਐਚ.ਈ.ਵੀ/ਏਡਜ਼ ਦੇ ਖਾਤਮੇ ਸੰਬੰਧੀ ਮੁਹਿੰਮ ਦਾ ਸਿਵਲ ਹਸਪਤਾਲ ਤੋਂ ਆਗਾਜ਼

ਸਿਹਤ ਵਿਭਾਗ  ਵੱਲੋਂ ਐਚ.ਈ.ਵੀ/ਏਡਜ਼ ਦੇ ਖਾਤਮੇ ਸੰਬੰਧੀ ਮੁਹਿੰਮ ਦਾ ਸਿਵਲ ਹਸਪਤਾਲ ਤੋਂ ਆਗਾਜ਼

Breaking News, Hot News, Punjab News
ਫ਼ਿਰੋਜ਼ਪੁਰ,14 ਅਗਸਤ 2024:           ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਅਤੇ ਦਿਸ਼ਾ ਕਲਸਟਰ ਫਿਰੋਜ਼ਪੁਰ ਵੱਲੋਂ ਸਾਂਝੇ ਤੌਰ ’ਤੇ ਉਪਰਾਲਾ ਕਰਦਿਆਂ ਸਿਵਲ ਹਸਪਤਾਲ ਫਿਰੋਜ਼ਪੁਰ ਤੋਂ ਸਮਾਜ ਨੂੰ ਖੋਖਲਾ ਕਰ ਰਹੀ ਐਚ.ਆਈ.ਵੀ/ਏਡਜ਼ ਦੀ ਨਾਮੁਰਾਦ ਬਿਮਾਰੀ ਦੇ ਖਾਤਮੇ ਸੰਬੰਧੀ ਮੁਹਿੰਮ ਦਾ ਆਗਾਜ਼ ਕੀਤਾ ਗਿਆ।           ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮੇਜ ਰਾਮ ਗੁਰਾਇਆ ਅਤੇ ਡਾ. ਨਿਖਿਲ ਗੁਪਤਾ ਐਸ.ਐਮ.ਓ. ਵੱਲੋ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕੀ ਇਸ ਮੁਹਿੰਮ ਤਹਿਤ ਸਿਹਤ ਵਿਭਾਗ ਦਾ ਸਟਾਫ ਪਿੰਡ ਪੱਧਰ ਤੱਕ ਪਹੁੰਚ ਕਰਕੇ ਲੋਕਾਂ ਨੂੰ  ਜਿੱਥੇ ਐੱਚ.ਆਈ.ਵੀ /ਏਡਜ਼ ਅਤੇ ਟੀ.ਬੀ. ਵਰਗੀ ਨਾ ਮੁਰਾਦ ਬਿਮਾਰੀਆਂ ਬਾਰੇ ਜਾਗਰੂਕ ਕਰੇਗਾ ਉੱਥੇ ਹੀ ਇਨ੍ਹਾਂ ਬਿਮਾਰੀਆਂ&nb...
ਪੀ.ਐਸ.ਪੀ.ਸੀ.ਐਲ ਵੱਲੋਂ ਪਾਵਰ ਟਰਾਂਸਮਿਸ਼ਨ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਨ ਪ੍ਰਾਪਤੀ, 151 ਕਰੋੜ ਰੁਪਏ ਦੇ ਵੱਡੇ ਅੱਪਗ੍ਰੇਡੇਸ਼ਨ ਕਾਰਜ ਕੀਤੇ ਮੁਕੰਮਲ: ਹਰਭਜਨ ਸਿੰਘ ਈ.ਟੀ.ਓ

ਪੀ.ਐਸ.ਪੀ.ਸੀ.ਐਲ ਵੱਲੋਂ ਪਾਵਰ ਟਰਾਂਸਮਿਸ਼ਨ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਨ ਪ੍ਰਾਪਤੀ, 151 ਕਰੋੜ ਰੁਪਏ ਦੇ ਵੱਡੇ ਅੱਪਗ੍ਰੇਡੇਸ਼ਨ ਕਾਰਜ ਕੀਤੇ ਮੁਕੰਮਲ: ਹਰਭਜਨ ਸਿੰਘ ਈ.ਟੀ.ਓ

Breaking News, Hot News, Punjab News
ਚੰਡੀਗੜ੍ਹ, 14 ਅਗਸਤ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਪੀ.ਐੱਸ.ਪੀ.ਸੀ.ਐੱਲ. ਵੱਲੋਂ ਪਾਵਰ ਟਰਾਂਸਮਿਸ਼ਨ ਨੈੱਟਵਰਕ ਵਿੱਚ ਜਨਵਰੀ 2024 ਤੋਂ ਹੁਣ ਤੱਕ ਵੱਡੇ ਅੱਪਗ੍ਰੇਡੇਸ਼ਨ ਕਾਰਜਾਂ ਨੂੰ ਸਫਲਤਾਪੂਰਵਕ ਪੂਰਾ ਕਰਨ ਦਾ ਐਲਾਨ ਕੀਤਾ, ਜਿਸਦੀ ਸੰਯੁਕਤ ਅਨੁਮਾਨਿਤ ਲਾਗਤ 151 ਕਰੋੜ ਰੁਪਏ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਭਰੋਸੇਮੰਦ ਅਤੇ ਨਿਰਵਿਘਨ ਬਿਜਲੀ ਸਪਲਾਈ ਪ੍ਰਦਾਨ ਕਰਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਨੇ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਤਿੰਨ ਨਵੇਂ 66 ਕੇਵੀ ਗਰਿੱਡ ਸਬਸਟੇਸ਼ਨ ਚਾਲੂ ਕੀਤੇ ਹਨ, ਜਿਸ ਨਾਲ ਪਾਵਰ ਗਰਿੱਡ ਵਿੱਚ 80 ਐਮ.ਵੀ.ਏ. ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 32 ਪਾਵਰ ਟ੍ਰਾਂਸਫਾਰਮਰਾਂ ਦੇ ਵਾਧੇ ਦੇ ਨਤੀਜੇ ਵਜੋਂ ਸਮਰੱਥਾ ਵਿੱਚ 277 ਐਮ.ਵੀ.ਏ ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜ ਨਵੇਂ ਪਾਵਰ ਟਰਾਂਸਫਾਰਮਰ ਵੀ ਲਗਾਏ ਗਏ ਹਨ, ਜਿੰਨਾ ਸਦਕਾ 77.5 ਐਮਵੀਏ ਦੀ ਵਾਧੂ ਸਮਰੱਥਾ ਦਾ ਯੋਗਦਾ...
ਵਿਜ਼ਡਮ ਕਾਨਵੰਟ ਸਕੂਲ ਦੇ ਬੱਚਿਆਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਦੇਸ਼ ਭਗਤੀ ਦੀ ਪੇਸ਼ਕਾਰੀ ਕੀਤੀ

ਵਿਜ਼ਡਮ ਕਾਨਵੰਟ ਸਕੂਲ ਦੇ ਬੱਚਿਆਂ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਹੁੰਚ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਦੇਸ਼ ਭਗਤੀ ਦੀ ਪੇਸ਼ਕਾਰੀ ਕੀਤੀ

Breaking News, Hot News, Punjab News
ਫਾਜ਼ਿਲਕਾ 14 ਅਗਸਤ ਬੀਤੇ ਦਿਨੀ ਵਿਜ਼ਡਮ ਕਾਨਵੰਟ ਸਕੂਲ ਫਾਜਿਲਕਾ ਦੇ ਬੱਚਿਆਂ ਵੱਲੋਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੇਸ਼ ਭਗਤੀ ਨਾਲ ਸਬੰਧਤ ਕੋਰੋਗ੍ਰਾਫੀ ਪੇਸ਼ ਕੀਤੀ ਗਈ। ਜਿਸ ਵਿੱਚ ਦੇਸ਼ ਦੀ ਖਾਤਰ ਆਪਣੇ ਪ੍ਰਾਣ ਨਿਛਾਵਰ ਕਰਨ ਆਦਿ ਵੱਖ-ਵੱਖ ਪੇਸ਼ਕਾਰੀ ਕੀਤੀ। ਡਿਪਟੀ ਕਮਿਸ਼ਨਰ ਬੱਚਿਆ ਦੇ ਪੇਸ਼ਕਾਰੀ ਤੋਂ ਖੁਸ਼ ਹੋ ਕੇ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਵੀ ਹਾਜ਼ਰ ਸਨ।            ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਸਬੰਧੀ ਸਮਾਗਮ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਫਾਜ਼ਿਲਕਾ ਵਿਖੇ ਕਰਵਾਈਆ ਜਾ ਰਿਹਾ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15 ਅਗਸਤ 2024 ਨੂੰ ਸੁਤੰਤਰਤਾ ਦਿਵਸ ਸਬੰਧੀ ਕਰਵਾਏ ਜਾ ਰਹੇ ਜ਼ਿਲਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਪੰਜਾਬ ਸ੍ਰੀ. ਅਮਨ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾ...
ਬਿੱਲਾ ਵਿਰੁੱਧ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਤਹਿਤ 15 ਤੋਂ ਵੱਧ ਅਪਰਾਧਿਕ ਮਾਮਲੇ ਦਰਜ

ਬਿੱਲਾ ਵਿਰੁੱਧ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਤਹਿਤ 15 ਤੋਂ ਵੱਧ ਅਪਰਾਧਿਕ ਮਾਮਲੇ ਦਰਜ

Hot News
ਚੰਡੀਗੜ੍ਹ/ਅੰਮ੍ਰਿਤਸਰ, 13 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬਦਨਾਮ ਨਸ਼ਾ ਤਸਕਰ ਬਲਵਿੰਦਰ ਸਿੰਘ ਉਰਫ਼ ਬਿੱਲਾ ਸਰਪੰਚ ਨੂੰ ਗੁਰਦਾਸਪੁਰ ਸਿਟੀ ਇਲਾਕੇ ਤੋਂ ਹਿਰਾਸਤ ਵਿੱਚ ਲੈ ਕੇ ਨਜ਼ਰਬੰਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਤਰਨਤਾਰਨ ਦੇ ਪਿੰਡ ਹਵੇਲੀਆਂ ਦੇ ਰਹਿਣ ਵਾਲੇ ਮੁਲਜ਼ਮ ਬਲਵਿੰਦਰ ਬਿੱਲਾ, ਜੋ ਇਸ ਸਮੇਂ ਜ਼ਮਾਨਤ 'ਤੇ ਹੈ, ਵਿਰੁੱਧ 15 ਤੋਂ ਵੱਧ ਅਪਰਾਧਿਕ ਮਾਮਲੇ ਦਰਜ ਹਨ, ਜਿਨ੍ਹਾਂ 'ਚੋਂ ਜ਼ਿਆਦਾਤਰ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਨਾਲ ਸਬੰਧਤ ਹਨ।ਡੀਜੀਪੀ ਨੇ ਦੱਸਿਆ ਕਿ ਨਸ਼ਾ ਤਸਕਰ ਬਲਵਿੰਦਰ ਬਿੱਲਾ ਨੂੰ ਪਰੀਵੈਂਸ਼ਨ ਆਫ ਇਲਿਸਿਟ ਟਰੈਫਿਕ-ਐਨਡੀਪੀਐਸ ਐਕਟ (ਪੀਆਈਟੀ-ਐਨਡੀਪੀਐਸ) ਦੀ ਧਾਰਾ 3 (1) ਤਹਿਤ ਹਿਰਾਸਤ ਵਿੱਚ ਲਿਆ ਗਿਆ ਹੈ ਅਤੇ ਅਸਾਮ ਦੇ ਡਿਬਰੂਗੜ੍ਹ ਭੇਜ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਜ਼ਰਬੰਦੀ ਦੇ ਸਮੇਂ ਦੌਰਾਨ ਉਸ ਨੂੰ ਡਿਬਰੂ...
ਮੈਰਿਟ ਦੇ ਆਧਾਰ ਉਤੇ ਸਰਕਾਰੀ ਨੌਕਰੀਆਂ ਮਿਲਣ ਕਾਰਨ ਬਾਗ਼ੋ-ਬਾਗ਼ ਹੋਏ ਨੌਜਵਾਨਾਂ ਨੇ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਮੈਰਿਟ ਦੇ ਆਧਾਰ ਉਤੇ ਸਰਕਾਰੀ ਨੌਕਰੀਆਂ ਮਿਲਣ ਕਾਰਨ ਬਾਗ਼ੋ-ਬਾਗ਼ ਹੋਏ ਨੌਜਵਾਨਾਂ ਨੇ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

Hot News
ਚੰਡੀਗੜ੍ਹ, 13 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਦੇਣ ਦੀ ਨੌਜਵਾਨਾਂ ਨੇ ਭਰਵੀਂ ਸ਼ਲਾਘਾ ਕੀਤੀ ਹੈ।ਇੱਥੇ ਵੱਖ-ਵੱਖ ਵਿਭਾਗਾਂ ਵਿੱਚ ਭਰਤੀ ਹੋਏ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣ ਲਈ ਕਰਵਾਏ ਸਮਾਰੋਹ ਦੌਰਾਨ ਆਪਣੇ ਵਿਚਾਰ ਸਾਂਝੇ ਕਰਦਿਆਂ ਮਨੀਸ਼ ਸ਼ਰਮਾ ਨਾਮ ਦੇ ਇਕ ਨਵ-ਨਿਯੁਕਤ ਨੌਜਵਾਨ ਨੇ ਦੱਸਿਆ ਕਿ ਉਸ ਨੇ 2021 ਵਿੱਚ ਮਾਸਟਰ ਡਿਗਰੀ ਕੀਤੀ ਅਤੇ ਉਦੋਂ ਤੋਂ ਸਰਕਾਰੀ ਨੌਕਰੀ ਲਈ ਕੋਸ਼ਿਸ਼ ਕਰ ਰਿਹਾ ਹੈ। ਉਸ ਨੇ ਕਿਹਾ ਕਿ ਪਹਿਲਾਂ ਪੰਜਾਬ ਵਿੱਚ ਨੌਕਰੀਆਂ ਵੇਚੀਆਂ ਜਾਂਦੀਆਂ ਸਨ ਪਰ ਹੁਣ ਹਾਲਾਤ ਬਿਲਕੁੱਲ ਬਦਲ ਗਏ ਹਨ ਅਤੇ ਹੁਣ ਨੌਜਵਾਨਾਂ ਨੂੰ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਮਿਲ ਰਹੀਆਂ ਹਨ। ਉਸ ਨੇ ਦੱਸਿਆ ਕਿ ਇਸ ਨੌਕਰੀ ਨੇ ਉਸ ਦੀ ਕਿਸਮਤ ਬਦਲ ਦਿੱਤੀ ਹੈ ਕਿਉਂਕਿ ਪਹਿਲਾਂ ਉਹ ਵਿਦੇਸ਼ ਜਾਣ ਦੀ ਯੋਜਨਾ ਬਣਾ ਰਿਹਾ ਸੀ ਪਰ ਹੁਣ ਉਸ ਨੂੰ ਆਪਣੇ ਜਮਾਤੀਆਂ ਸਮੇਤ ਇੱਥੇ ਹੀ ਨੌਕਰੀ ਮਿਲੀ ਹੈ।ਧੂਰੀ ਨੇੜਲੇ ਪਿੰਡ ਸ਼ੇਰਪੁਰ ਸੋਢੀਆਂ ਦੇ ਇਕ ਨੌਜਵਾਨ ਨੇ ਦੱਸਿਆ ਕਿ ਉਹ ਪਿਛਲੇ 14 ਸ...
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਸ਼ਾਮਲ ਹੋਣਗੇ – ਡਿਪਟੀ ਕਮਿਸ਼ਨਰ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਸ਼ਾਮਲ ਹੋਣਗੇ – ਡਿਪਟੀ ਕਮਿਸ਼ਨਰ

Hot News
ਲੁਧਿਆਣਾ, 13 ਅਗਸਤ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੰਗਲਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਪਿੰਡ ਈਸੜੂ (ਖੰਨਾ) ਵਿਖੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਤੇ ਰਾਜ ਪੱਧਰੀ ਸਮਾਗਮ ਮੌਕੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ ਅਤੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੀ ਯਾਦ ਵਿੱਚ ਬਣ ਕੇ ਤਿਆਰ ਹੋਈ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬਰੇਰੀ ਦਾ ਉਦਘਾਟਨ ਕਰਨਗੇ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰੇਕ ਪੇਂਡੂ ਵਿਧਾਨ ਸਭਾ ਹਲਕੇ ਵਿੱਚ 6 ਲਾਇਬ੍ਰੇਰੀਆਂ ਦੀ ਉਸਾਰੀ ਕਰਵਾਈ ਜਾ ਰਹੀ ਹੈ ਜਿਸ ਦੇ ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਕੁੱਲ 42 ਪੇਂਡੂ ਲਾਇਬ੍ਰੇਰੀਆਂ ਦੀ ਉਸਾਰੀ ਕਰਵਾਈ ਜਾ ਰਹੀ ਹੈ। ਇਨ੍ਹਾਂ ਵਿੱਚੋਂ ਪਹਿਲੇ ਗੇੜ ਵਿੱਚ 14 ਪੇਂਡੂ ਲਾਇਬੇਰੀਆਂ ਦਾ 15 ਅਗਸਤ, 2024 ਨੂੰ ਉਦਘਾਟਨ ਕੀਤਾ ਜਾਵੇਗਾ। ਸਾਕਸ਼ੀ ਸਾਹਨੀ ਨੇ ਕਿਹਾ ਕਿ ਇਸੇ ਲੜੀ ਅਧੀਨ ਪਿੰਡ ਈਸੜੂ ਵਿਧਾਨ ਸ...
ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨਾ ਪ੍ਰਦਰਸ਼ਨ ’ਤੇ ਮੁਕੰਮਲ ਰੋਕ

ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨਾ ਪ੍ਰਦਰਸ਼ਨ ’ਤੇ ਮੁਕੰਮਲ ਰੋਕ

Hot News
ਮਾਨਸਾ, 11 ਅਗਸਤ :ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨਾ ਜਾਂ ਰੋਸ ਪ੍ਰਦਰਸ਼ਨ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।ਹੁਕਮ ਵਿੱਚ ਉਨ੍ਹਾਂ ਕਿਹਾ ਕਿ ਸੀਨੀਅਰ ਕਪਤਾਨ ਪੁਲਿਸ ਵੱਲੋਂ ਪੱਤਰ ਰਾਹੀਂ ਧਿਆਨ ਵਿੱਚ ਲਿਆਂਦਾ ਗਿਆ ਕਿ ਅਕਸਰ ਹੀ ਵੱਖ—ਵੱਖ ਕਿਸਾਨ ਜਾਂ ਮਜ਼ਦੂਰ ਜੱਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ ਗੇਟ ’ਤੇ ਰੋਸ ਜਾਂ ਧਰਨਾ ਪ੍ਰਦਰਸ਼ਨ ਕੀਤਾ ਜਾਂਦਾ ਹੈ, ਜਿਸ ਨਾਲ ਉਥੇ ਕੰਮ ਕਰਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਨਾਲ ਹੀ ਥਰਮਲ ਪਲਾਂਟ ਦਾ ਕੰਮ—ਕਾਜ ਵੀ ਪ੍ਰਭਾਵਿਤ ਹੁੰਦਾ ਹੈ।ਤਲਵੰਡੀ ਸਾਬੋ ਪਾਵਰ ਲਿਮਟਿਡ ਪੰਜਾਬ ਰਾਜ ਦੇ ਮਹੱਤਵਪੂਰਨ ਥਰਮਲ ਪਲਾਂਟਾਂ ਵਿੱਚੋਂ ਇੱਕ ਹੋਣ ਕਰਕੇ ਭਵਿੱਖ ਵਿੱਚ ਜੇਕਰ ਕਿਸੇ ਵੀ ਜੱਥੇਬੰਦੀ ਵੱਲੋਂ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਵਿਖੇ ਰੋ...
ਸਪੀਕਰ ਸੰਧਵਾ ਨੇ 9 ਲੱਖ ਰੁਪਏ ਦੀ ਲਾਗਤ ਵਾਲੀ ਆਟੋਮੈਟਿਕ ਫਾਗਿੰਗ ਮਸ਼ੀਨ ਨੂੰ ਦਿੱਤੀ ਹਰੀ ਝੰਡੀ

ਸਪੀਕਰ ਸੰਧਵਾ ਨੇ 9 ਲੱਖ ਰੁਪਏ ਦੀ ਲਾਗਤ ਵਾਲੀ ਆਟੋਮੈਟਿਕ ਫਾਗਿੰਗ ਮਸ਼ੀਨ ਨੂੰ ਦਿੱਤੀ ਹਰੀ ਝੰਡੀ

Hot News
ਫ਼ਰੀਦਕੋਟ 11 ਅਗਸਤ,  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਦੀ ਸਰਕਾਰ ਜਿੱਥੇ ਸੂਬੇ ਵਿੱਚ ਸਿੱਖਿਆ, ਸਿਹਤ ਅਤੇ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ, ਓਥੇ ਹੀ ਸੂਬੇ ਨੂੰ ਸੋਹਣਾ ਤੇ ਹਰਿਆ ਭਰਿਆ ਬਣਾਉਣ ਲਈ ਵੀ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਇਹਨਾਂ ਸਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾ ਨੇ ਕੋਟਕਪੂਰਾ ਹਲਕੇ ਦੇ ਨਿਵਾਸੀਆ ਦੇ ਲਈ ਆਟੋਮੈਟਿਕ ਫਾਗਿੰਗ ਮਸ਼ੀਨ ਵਹੀਕਲ ਨੂੰ ਹਰੀ ਝੰਡੀ ਦੇਣ ਮੌਕੇ ਕੀਤਾ।  ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਆਪ ਸਰਕਾਰ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਅਤੇ ਹਲਕੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਤਹਿਤ ਕੋਟਕਪੂਰਾ ਨਗਰ ਕੌਂਸਲ ਨੂੰ 9.60 ਲੱਖ ਦੀ ਗਰਾਂਟ ਪ੍ਰਾਪਤ ਹੋਈ ਸੀ । ਜਿਸ ਤਹਿਤ ਸ਼ਹਿਰ ਵਿਚ ਫੋਗਿੰਗ ਕਰਨ ਵਾਲੀ ਮਸ਼ੀਨ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਵਿੱਚ ਡੇਂਗੂ ਦੇ ਮੱਛਰ ਦੇ ਫੈਲਣ ਦਾ ਡਰ ਹੁੰਦਾ ਹੈ।ਜਿਸ ਦੇ ਮੱਦ...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਭਾਈ ਪਰਮਜੀਤ ਸਿੰਘ ਖਾਲਸਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਭਾਈ ਪਰਮਜੀਤ ਸਿੰਘ ਖਾਲਸਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Hot News
ਚੰਡੀਗੜ੍ਹ, 11 ਅਗਸਤ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਈ ਪਰਮਜੀਤ ਸਿੰਘ ਖਾਲਸਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਭਾਈ ਪਰਮਜੀਤ ਸਿੰਘ ਖਾਲਸਾ ਹਮੇਸ਼ਾ ਪੰਥ ਦਰਦ ਰੱਖਣ ਵਾਲੇ ਸਨ। ਉਹ ਹਮੇਸ਼ਾ ਪੰਥ ਦੀ ਚੜ੍ਹਦੀ ਕਲਾ ਅਤੇ ਏਕਤਾ ਦੇ ਹਾਮੀ ਰਹੇ ਹਨ। ਉਨ੍ਹਾਂ ਵਰਗੀ ਪੰਥਪ੍ਰਸਤ ਸਖਸ਼ੀਅਤ ਦਾ ਅਕਾਲ ਚਲਾਣਾ ਪੰਥ ਲਈ ਵੱਡਾ ਘਾਟਾ ਹੈ। ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।...