ਪਿੰਡ ਲੱਖੇਵਾਲ ਵਿੱਚ 25 ਲੱਖ ਰੁਪਏ ਦੀ ਲਾਗਤ ਨਾਲ ਬਣੇ ਪਾਰਕ ਅਤੇ ਜਿੰਮ ਦਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਉਦਘਾਟਨ
ਸੰਗਰੂਰ/ ਭਵਾਨੀਗੜ੍ਹ, 01 ਨਵੰਬਰ- ਵਿਧਾਨ ਸਭਾ ਹਲਕਾ ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਲੱਖੇਵਾਲ ਵਿਖੇ ਕੁੱਲ 25 ਲੱਖ ਰੁਪਏ ਦੀ ਲਾਗਤ ਨਾਲ ਬਣੇ ਪਾਰਕ ਅਤੇ ਜਿੰਮ ਦਾ ਉਦਘਾਟਨ ਕਰਕੇ ਇਹ ਸਹੂਲਤਾਂ ਪਿੰਡ ਵਾਸੀਆਂ ਨੂੰ ਸਮਰਪਿਤ ਕੀਤੀਆਂ। ਇਨ੍ਹਾਂ ਵਿੱਚ 20 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਪਾਰਕ ਅਤੇ 5 ਲੱਖ ਰੁਪਏ ਦੀ ਲਾਗਤ ਨਾਲ ਬਣਿਆ ਜਿੰਮ ਸ਼ਾਮਲ ਹਨ।
ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਪਾਰਕਾਂ ਅਤੇ ਜਿੰਮਾਂ ਵਰਗੀਆਂ ਸਹੂਲਤਾਂ ਦਾ ਵਿਕਾਸ ਲੋਕਾਂ ਦੀ ਸਿਹਤ ਅਤੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣ ਵੱਲ ਅਹਿਮ ਕਦਮ ਹੈ।
ਵਿਧਾਇਕ ਨੇ ਕਿਹਾ ਕਿ ਪਾਰਕ ਬਣਨ ਨਾਲ ਬੱਚਿਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਨੂੰ ਸੈਰ ਕਰਨ ਅਤੇ ਵਿਹਲਾ ਸਮਾਂ ਸੁਖਾਵੇਂ ਮਾਹੌਲ ਵਿੱਚ ਬਿਤਾਉਣ ਲਈ ਸਾਂਝੀ ਥਾ...








