ਪੰਜਾਬ ਪੁਲਿਸ ਵੱਲੋਂ ਜਰਮਨ ਪੁਲਿਸ ਨੂੰ 487 ਕਿਲੋ ਕੋਕੀਨ ਤਸਕਰੀ ਮਾਮਲੇ ਵਿੱਚ ਲੋੜੀਂਦਾ ਅੰਤਰਰਾਸ਼ਟਰੀ ਨਸ਼ਾ ਤਸਕਰ ਕੀਤਾ ਗ੍ਰਿਫਤਾਰ
ਚੰਡੀਗੜ੍ਹ, 10 ਅਗਸਤ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਅੰਤਰਰਾਸ਼ਟਰੀ ਨਸ਼ਾ ਤਸਕਰ ਸਿਮਰਨਜੋਤ ਸਿੰਘ ਸੰਧੂ (30), ਜੋ ਜਰਮਨੀ ਵਿੱਚ 487 ਕਿਲੋ ਕੋਕੀਨ ਤਸਕਰੀ ਮਾਮਲੇ (2020) ਦਾ ਸਰਗਨਾ ਹੈ, ਨੂੰ ਗ੍ਰਿਫ਼ਤਾਰ ਕੀਤਾ ਹੈ।ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿਇਹ ਸਫ਼ਲਤਾ ਮੋਗਾ ਪੁਲਿਸ ਵੱਲੋਂ 16 ਜੂਨ, 2024 ਨੂੰ 1 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਗਏ ਸਥਾਨਕ ਨਸ਼ਾ ਤਸਕਰ ਬੇਅੰਤ ਸਿੰਘ ਅਤੇ ਸੁਖਦੀਪ ਸਿੰਘ ਦੀ ਗ੍ਰਿਫਤਾਰੀ ਉਪਰੰਤ ਬਾਰੀਕੀ ਨਾਲ ਕੀਤੀ ਗਈ ਜਾਂਚ ਤੋਂ ਬਾਅਦ ਸਾਹਮਣੇ ਆਈ ਹੈ। ਇਨ੍ਹਾਂ ਮੁਲਜ਼ਮਾਂ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਮਨਦੀਪ ਸਿੰਘ ਜੋ ਕਿ ਮੌਜੂਦਾ ਸਮੇਂ ਅਮਰੀਕਾ ਵਿੱਚ ਰਹਿੰਦਾ ਹੈ ਅਤੇ ਸਿਮਰਨਜੋਤ ਸਿੰਘ, ਜੋ ਮਨਦੀਪ ਸਿੰਘ ਦੇ ਨਿਰਦੇਸ਼ਾਂ ‘ਤੇ ਪੰਜਾਬ ਵਿੱਚ ਹੈਰੋਇਨ ਦੇ ਖਰੀਦਦਾਰਾਂ ਦੀ ਭਾਲ ਕਰ ਰਿਹਾ ਸੀ, ਨੂੰ ਨਾਮਜ਼ਦ...








