Sunday, November 9Malwa News
Shadow

Hot News

ਸਹੀ ਖੁਰਾਕ ਨਾਲ ਹੱਡੀਆਂ ਮਜ਼ਬੂਤ ਰਹਿੰਦੀਆਂ ਹਨ, ਜੰਕ ਫੂਡ ਖਾਣ ਤੋਂ ਬਚੋ

ਸਹੀ ਖੁਰਾਕ ਨਾਲ ਹੱਡੀਆਂ ਮਜ਼ਬੂਤ ਰਹਿੰਦੀਆਂ ਹਨ, ਜੰਕ ਫੂਡ ਖਾਣ ਤੋਂ ਬਚੋ

Breaking News, Hot News, Punjab News
ਅਬੋਹਰ 10 ਅਗਸਤ ਹੱਡੀਆਂ ਦੀ ਗੁਣਵੱਤਾ ਦੀ ਜਾਂਚ ਕਰਨ ਲਈ ਸ਼੍ਰੀ ਧਨਵੰਤਰੀ ਹਰਬਲ ਅੰਮ੍ਰਿਤਸਰ ਦੇ ਸਹਿਯੋਗ ਨਾਲ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਕੱਲਰਖੇੜਾ ਵਿਖੇ ਮੁਫਤ ਬੀ.ਐਮ.ਡੀ ਕੈਂਪ ਲਗਾਇਆ ਗਿਆ। ਕੱਲਰਖੇੜਾ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੇ ਇਸ ਕੈਂਪ ਦਾ ਭਰਪੂਰ ਲਾਭ ਉਠਾਇਆ। ਕੈਂਪ ਵਿੱਚ ਕੁੱਲ 128 ਵਿਅਕਤੀਆਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਮੁਫ਼ਤ ਆਯੁਰਵੈਦਿਕ ਦਵਾਈਆਂ ਵੰਡੀਆਂ ਗਈਆਂ। ਯੋਗ ਨੂੰ ਬਿਮਾਰੀ ਦੇ ਹਿਸਾਬ ਨਾਲ ਦੱਸਣ ਲਈ ਯੋਗਾ ਇੰਸਟ੍ਰਕਟਰ ਸ਼ਾਲੂ ਬਿਸ਼ਨੋਈ ਅਤੇ ਮੋਹਿਤ ਗੋਦਾਰਾ ਦੀ ਅਗਵਾਈ ਹੇਠ ਯੋਗਾ ਦੀ ਓ.ਪੀ.ਡੀ. ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਇੰਚਾਰਜ ਡਾ: ਵਿਨੀਤ ਅਰੋੜਾ ਨੇ ਜ਼ਿਲ੍ਹਾ ਪੱਧਰ 'ਤੇ ਯੋਗਾ ਮੁਕਾਬਲੇ ਵਿੱਚ ਜੇਤੂ ਰਹਿਣ ਵਾਲੇ ਸੁਸ਼ੀਲ ਕੁਮਾਰ ਅਤੇ ਸੁਨੀਤਾ ਦੇਵੀ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਉਨ੍ਹਾਂ ਕਿਹਾ ਕਿ ਹੱਡੀਆਂ ਦੀ ਮਜ਼ਬੂਤੀ ਲਈ ਸਹੀ ਖੁਰਾਕ ਦਾ ਹੋਣਾ ਬਹੁਤ ਜ਼ਰੂਰੀ ਹੈ ਅਤੇ ਸਾਨੂੰ ਜੰਕ ਫੂਡ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਕੈਂਪ ਦੇ ਅੰਤ ਵਿੱਚ ਸ਼੍ਰੀ ਧਨਵੰਤਰ...
ਸਪੀਕਰ ਸੰਧਵਾਂ ਨੇ ਸਿਵਲ ਹਸਪਤਾਲ ਕੋਟਕਪੂਰਾ ਦਾ ਕੀਤਾ ਅਚਨਚੇਤ ਦੌਰਾ

ਸਪੀਕਰ ਸੰਧਵਾਂ ਨੇ ਸਿਵਲ ਹਸਪਤਾਲ ਕੋਟਕਪੂਰਾ ਦਾ ਕੀਤਾ ਅਚਨਚੇਤ ਦੌਰਾ

Breaking News, Hot News, Punjab News
ਕੋਟਕਪੂਰਾ 10 ਅਗਸਤ,2024 ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ  ਨੇ ਅੱਜ ਸਿਵਲ ਹਸਪਤਾਲ ਕੋਟਕਪੂਰਾ ਦਾ ਅਚਨਚੇਤ ਦੌਰਾ ਕਰਨ ਮੌਕੇ ਕੀਤਾ । ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਮਰੀਜ਼ਾਂ ਦੀ ਸਿਹਤ ਦੀ ਸੁਰੱਖਿਆ ਸਾਡੀ ਮੁੱਢਲੀ ਜਿੰਮੇਵਾਰੀ ਹੋਣੀ ਚਾਹੀਦੀ ਹੈ ਤੇ ਇਸ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਹਸਪਤਾਲ ਵਿਖੇ ਡਾਕਟਰ ਆਪਣੇ ਨਿਰਧਾਰਿਤ ਸਮੇਂ ਤੇ ਪਹੁੰਚ ਕੇ ਮਰੀਜਾਂ ਦਾ ਇਲਾਜ ਕਰਨ ਅਤੇ ਮਰੀਜਾਂ ਨਾਲ ਵਤੀਰਾ ਵੀ ਚੰਗਾ ਵਰਤਿਆ ਜਾਵੇ। ਪੱਤਰਕਾਰਾਂ ਵੱਲੋਂ ਹਸਪਤਾਲ ਵਿਖੇ ਡਾਕਟਰਾਂ ਦੀ ਕਮੀ ਸਬੰਧੀ ਪੁੱਛੇ ਗਏ ਸਵਾਲਾਂ ਦਾ ਜਵਾਬ ਦਿੰਦੇ ਹੋਏ ਉਹਨਾਂ ਕਿਹਾ ਕਿ ਇਸ ਸਬੰਧੀ ਪਹਿਲਾਂ ਹੀ ਮੀਟਿੰਗ ਕੀਤੀ ਜਾ ਚੁੱਕੀ ਹੈ ਅਤੇ ਹਸਪਤਾਲ ਵਿਖੇ ਡਾਕਟਰਾਂ ਦੀ ਕਮੀ ਨੂੰ ਜਲਦ ਪੂਰਾ ਕੀਤਾ ਜਾਵੇਗਾ। ਇਸ ਮੌਕੇ ਉਹਨਾਂ ਵਾਰਡਾਂ ਵਿੱਚ ਦਾਖਲ ਮਰੀਜਾਂ ਤੋਂ ਹਸਪਤਾਲ ਵਿੱਚ ਮਿਲਦੀਆਂ ਸਹੂਲਤਾਂ ਬਾਰੇ ਗ...
ਜ਼ਿਲ੍ਹੇ ਦੇ ਖੇਤੀ ਮਸ਼ੀਨਰੀ ਤੇ ਸਬਸਿਡੀ ਲੈਣ ਦੇ ਚਾਹਵਾਨ ਕਿਸਾਨ 13 ਅਗਸਤ ਤੱਕ ਆਪਣੀਆਂ ਅਰਜ਼ੀਆਂ ਆਨਲਾਈਨ ਪੋਰਟਲ agrimachinerypb.com ਤੇ ਦੇ ਸਕਦੇ ਹਨ

ਜ਼ਿਲ੍ਹੇ ਦੇ ਖੇਤੀ ਮਸ਼ੀਨਰੀ ਤੇ ਸਬਸਿਡੀ ਲੈਣ ਦੇ ਚਾਹਵਾਨ ਕਿਸਾਨ 13 ਅਗਸਤ ਤੱਕ ਆਪਣੀਆਂ ਅਰਜ਼ੀਆਂ ਆਨਲਾਈਨ ਪੋਰਟਲ agrimachinerypb.com ਤੇ ਦੇ ਸਕਦੇ ਹਨ

Breaking News, Hot News, Punjab News
ਫਾਜ਼ਿਲਕਾ 10 ਅਗਸਤ 2024...ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਮੈਮ ਸਕੀਮ ਤਹਿਤ ਖੇਤੀ ਫਸਲੀ ਵਿਭਿੰਨਤਾ ਨੂੰ ਉਤਸਾਹਿਤ ਕਰਨ ਲਈ ਖੇਤੀ ਦੀਆਂ ਵੱਖ-ਵੱਖ ਮਸ਼ੀਨਾਂ ਤੇ ਸਬਸਿਡੀ ਦਿੱਤੀ ਜਾਵੇਗੀ|  ਜ਼ਿਲਾ ਫਾਜ਼ਿਲਕਾ ਦੇ ਸਬਸਿਡੀ ਲੈਣ ਦੇ ਚਾਹਵਾਨ ਕਿਸਾਨ ਮਿਤੀ  13 ਅਗਸਤ 2024 ਤੱਕ ਆਪਣੀਆਂ ਅਰਜ਼ੀਆਂ ਆਨਲਾਈਨ ਪੋਰਟਲ agrimachinerypb.com ਤੇ ਦੇ ਸਕਦੇ ਹਨ|  ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ ਨੇ ਦਿੱਤੀ|ਡਿਪਟੀ ਕਮਿਸ਼ਨਰ ਨੇ ਦੱਸਿਆ ਕਿ   ਖੇਤੀ ਫਸਲੀ ਵਿਨਤਾ ਨੂੰ ਉਤਸਾਹਿਤ ਕਰਨ ਲਈ ਸਮੈਮ ਸਕੀਮ ਅਧੀਨ ਵੱਖ ਵੱਖ ਮਸ਼ੀਨਾਂ ਜਿਵੇਂ ਕਿ ਪੈਡੀ ਟਰਾਂਸਪਲਾਂਟਰ, ਡੀ.ਐਸ.ਆਰ.ਡਰਿਲ, ਪੋਟੈਟੋ ਪਲਾਂਟਰ (ਆਟੋਮੈਟਿਕ/ ਸੈਮੀ ਆਟੋਮੈਟਿਕ), ਟਰੈਕਟਰ ਆਪਰੇਟਿਡ ਬੂਮ ਸਪਰੇਅਰ, ਪੀ.ਟੀ.ਓ ਆਪਰੇਟਿਡ ਬੰਡ ਫੋਰਮਰ, ਆਇਲ ਮਿੱਲ, ਮਿਲੀ ਪ੍ਰੋਸੈਸਿੰਗ ਪਲਾਂਟ ਅਤੇ ਨਰਸਰੀ ਸੀਡਰ ਤੇ ਕਿਸਾਨਾਂ ਨੂੰ ਸਬਸਿਡੀ ਦਿੱਤੀ ਜਾਵੇਗੀ।  ਉਹਨਾਂ ਕਿਹਾ ਕਿ ਸਬਸਿਡੀ...
ਪੰਜਾਬ ਸਰਕਾਰ ਵੱਲੋਂ‘ਵਨ ਟਾਈਮ ਸੈਟਲਮੈਂਟ ਸਕੀਮ ਤਹਿਤ ਵਪਾਰੀਆਂ ਨੂੰ ਵੱਡੀ ਰਾਹਤ : ਅਨਿਲ ਠਾਕੁਰ 

ਪੰਜਾਬ ਸਰਕਾਰ ਵੱਲੋਂ‘ਵਨ ਟਾਈਮ ਸੈਟਲਮੈਂਟ ਸਕੀਮ ਤਹਿਤ ਵਪਾਰੀਆਂ ਨੂੰ ਵੱਡੀ ਰਾਹਤ : ਅਨਿਲ ਠਾਕੁਰ 

Breaking News, Hot News, Punjab News
ਫ਼ਰੀਦਕੋਟ 10 ਅਗਸਤ,2024 ਪੰਜਾਬ ਸਰਕਾਰ ਦੇ ਕਰ ਵਿਭਾਗ ਨੇ ਵਪਾਰੀ ਵਰਗ ਨੂੰ ਵੱਡੀ ਰਾਹਤ ਦਿੰਦੇ ਹੋਏ ਬਕਾਇਆ ਕਰ ਰਾਸ਼ੀ ਦੇ ਸਮਾਧਾਨ ਲਈ ਵਨ ਟਾਈਮ ਸੈਟਲਮੈਂਟ ਸਕੀਮ ਸ਼ੁਰੂ ਕੀਤੀ ਹੈ । ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ੍ਰੀ ਅਨਿਲ ਠਾਕੁਰ ਚੇਅਰਮੈਨ ਪੰਜਾਬ ਸਟੇਟ ਟਰੇਡਰਜ ਕਮਿਸ਼ਨ ਐਕਸਾਈਜ਼ ਐਂਡ ਟੈਕਸਏਸ਼ਨ ਨੇ ਸਮੂਹ ਵਪਾਰ ਮੰਡਲ ਅਤੇ ਟਰੇਡ ਯੂਨੀਅਨ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਦੇ ਵਪਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਮੀਟਿੰਗ ਦੌਰਾਨ ਸ੍ਰੀਮਤੀ ਦਰਵੀਰ ਰਾਜ  ਕੌਰ ਉਪ ਕਮਿਸ਼ਨਰ ਰਾਜ ਕਰ ਫਰੀਦਕੋਟ ਮੰਡਲ ਫਰੀਦਕੋਟ ਵੱਲੋਂ ਸਮੂਹ ਵਪਾਰੀਆਂ ਅਤੇ ਐਸੋਸੀਏਸ਼ਨਾਂ ਨੂੰ ਵਨ ਟਾਈਮ ਸੈਟਲਮੈਂਟ ਸਕੀਮ (ਓ.ਟੀ.ਐਸ) ਅਤੇ ਮੇਰਾ ਬਿੱਲ ਐਪ ਸਬੰਧੀ ਜਾਣਕਾਰੀ ਦਿੱਤੀ ਗਈ । ਉਨ੍ਹਾਂ ਦੱਸਿਆ ਕਿ ਵਨ ਟਾਈਮ ਸੈਟਲਮੈਂਟ ਸਕੀਮ (ਓ.ਟੀ.ਐਸ) ਅਧੀਨ ਜਿਨ੍ਹਾਂ ਵਪਾਰੀਆਂ ਦਾ ਪੁਰਾਣਾ ਬਕਾਇਆ ਇੱਕ ਲੱਖ ਤੋਂ ਉਪਰ ਵਸੂਲਣਯੋਗ ਹੈ, ਉਹ ਵਪਾਰੀ ਇਸ ਸਕੀਮ ਅਧੀਨ ਬਿਨਾ ਵਿਆਜ ਅਤੇ ਜੁਰਮਾਨੇ ਤੋਂ ਆਪਣੇ ਬਣਦੇ ਕੁੱਲ ਬਕਾਏ ਦਾ 50 % ਜਮ੍ਹਾ ਕਰਵਾ ਕੇ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਇਸ ਸਕੀਮ ਦੀ ਆਖਰੀ ਮਿਤੀ 16-08-2...
 ਸੁਤੰਤਰਤਾ ਦਿਵਸ ਮਨਾਉਣ ਸਬੰਧੀ ਹੋਈ ਪਹਿਲੀ ਰਹਿਰਸਲ, ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਹੋਣਗੇ ਸਮਾਗਮ ਦੇ ਮੁੱਖ ਮਹਿਮਾਨ

 ਸੁਤੰਤਰਤਾ ਦਿਵਸ ਮਨਾਉਣ ਸਬੰਧੀ ਹੋਈ ਪਹਿਲੀ ਰਹਿਰਸਲ, ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਹੋਣਗੇ ਸਮਾਗਮ ਦੇ ਮੁੱਖ ਮਹਿਮਾਨ

Breaking News, Hot News, Punjab News
ਫਿਰੋਜ਼ਪੁਰ 9 ਅਗਸਤ 2024. ( )           15 ਅਗਸਤ ਨੂੰ ਆਯੋਜਿਤ ਹੋਣ ਵਾਲਾ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਇਸ ਵਾਰ ਕੰਟੋਨਮੈਂਟ ਬੋਰਡ ਸਟੇਡੀਅਮ ਸਾਹਮਣੇ ਡੀ.ਸੀ. ਦਫ਼ਤਰ ਵਿਖੇ ਮਨਾਇਆ ਜਾਵੇਗਾ। ਇਸ ਸਮਾਗਮ ਨੂੰ ਰਵਾਇਤੀ ਸ਼ਾਨੋ-ਸ਼ੌਕਤ 'ਤੇ ਉਤਸ਼ਾਹ ਨਾਲ ਮਨਾਉਣ ਲਈ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੀ ਦੇਖ-ਰੇਖ਼ ਹੇਠ ਪਹਿਲੀ ਰਿਹਰਸਲ ਸਟੇਡੀਅਮ ਵਿਖੇ ਸਕੂਲੀ ਵਿਦਿਆਰਥੀਆਂ ਵੱਲੋਂ ਕੀਤੀ ਗਈ। ਇਸ ਮੌਕੇ ਐੱਸ.ਐੱਸ ਪੀ. ਸੋਮਿਆ ਮਿਸ਼ਰਾ ਅਤੇ ਐੱਸ.ਡੀ.ਐੱਮ. ਡਾ. ਚਾਰੂਮਿੱਤਾ ਸ਼ੇਖਰ ਵੀ ਹਾਜ਼ਰ ਸਨ।         ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਇਸ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੁੱਖ ਮਹਿਮਾਨ ਹੋਣਗੇ ਤੇ ਪਰੇਡ ਤੋਂ ਸਲਾਮੀ ਲੈਣਗੇ ਅਤੇ ਜ਼ਿਲ੍ਹਾ ਵਾਸੀਆਂ ਦੇ ਨਾਮ ਸੰਦੇਸ਼ ਦੇਣਗੇ।           ਰਿਹਰਸ...
ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

Breaking News, Hot News, Punjab News
ਚੰਡੀਗੜ੍ਹ, 9 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ ਪੇਸ਼ੇਵਰ ਸ਼ੂਟਰ ਤੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਮੁਲਾਕਾਤ ਕੀਤੀ ਅਤੇ ਉਸ ਨੂੰ ਸਨਮਾਨਿਤ ਕੀਤਾ। ਮੁੱਖ ਮੰਤਰੀ ਨੇ ਪੈਰਿਸ ਉਲੰਪਿਕ ਖੇਡਾਂ ਵਿੱਚ ਇਸ ਵਿਲੱਖਣ ਪ੍ਰਾਪਤੀ ਲਈ ਮਨੂੰ ਭਾਕਰ ਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੈਰਿਸ ਵਿੱਚ ਸ਼ੂਟਿੰਗ ਮੁਕਾਬਲਿਆਂ ਵਿੱਚ ਦੋ ਤਗ਼ਮੇ ਜਿੱਤ ਕੇ ਮਨੂੰ ਨੇ ਪੂਰੇ ਦੇਸ਼ ਦਾ ਮਾਣ ਵਧਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨਿਸ਼ਾਨੇਬਾਜ਼ ਨੌਜਵਾਨਾਂ ਲਈ ਆਦਰਸ਼ ਬਣ ਕੇ ਉੱਭਰੀ ਹੈ ਅਤੇ ਉਸ ਦੀਆਂ ਪ੍ਰਾਪਤੀਆਂ ਉੱਭਰਦੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਦੇਸ਼ ਲਈ ਨਾਮਣਾ ਖੱਟਣ ਲਈ ਪ੍ਰੇਰਿਤ ਕਰਨਗੀਆਂ। ਮੁੱਖ ਮੰਤਰੀ ਨੇ ਇਸ ਨੌਜਵਾਨ ਖਿਡਾਰਨ ਨੂੰ ਆਪਣੀ ਸਰਕਾਰ ਦੀ ਨਵੀਂ ਖੇਡ ਨੀਤੀ ਬਾਰੇ ਜਾਣੂੰ ਕਰਵਾਇਆ, ਜਿਸ ਦਾ ਟੀਚਾ ਪੰਜਾਬ ਵਿੱਚ ਖੇਡ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਣਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮੰਤਵ ਇਕ ਪਾਸੇ ਨੌਜਵਾਨਾਂ ਦੀ ਤਾਕਤ ਨੂੰ ਉਸਾਰੂ ਪਾਸੇ ਲਾਉਣਾ ਹੈ, ਦੂਜੇ ਪਾਸੇ ਨਸ਼ਿਆਂ...
ਜਿਲ੍ਹੇ ਦੀਆ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਅਧੀਨ ਕੀਤਾ ਜਾ ਰਿਹਾ ਹੈ ਸਪੈਸ਼ਲ ਇਲਾਜ: ਡਾ ਚੰਦਰ ਸ਼ੇਖਰ

ਜਿਲ੍ਹੇ ਦੀਆ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਅਧੀਨ ਕੀਤਾ ਜਾ ਰਿਹਾ ਹੈ ਸਪੈਸ਼ਲ ਇਲਾਜ: ਡਾ ਚੰਦਰ ਸ਼ੇਖਰ

Breaking News, Hot News, Punjab News
ਫਾਜਿਲਕਾ 9 ਅਗਸਤ                         ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੇ ਹੁਕਮਾਂ ਅਤੇ ਡਾ ਕਵਿਤਾ ਸਿੰਘ ਦੀ ਦੇਖਰੇਖ ਵਿੱਚ ਜਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤਰੀਤਵ ਅਭਿਆਨ ਅਧੀਨ ਗਰਭਵਤੀਆਂ ਲਈ ਸਪੈਸ਼ਲ ਕੈਂਪ ਲਗਾਏ ਗਏ। ਡਾ ਕਵਿਤਾ ਸਿੰਘ ਨੇ ਕਿਹਾ ਕਿ ਇਸ ਅਭਿਆਨ ਤਹਿਤ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਗਰਭਵਤੀ ਔਰਤਾਂ ਖਾਸ ਕਰਕੇ ਖਤਰੇ ਦੇ ਚਿਨ੍ਹਾਂ ਵਾਲੀਆਂ ਗਰਭਵਤੀ ਔਰਤਾਂ ਦਾ ਸਾਰੇ ਸਰਕਾਰੀ ਹਸਪਤਾਲਾਂ ਅਤੇ ਸੀ.ਐਚ.ਸੀ. ਵਿੱਚ ਸਪੈਸ਼ਲ ਕੈਂਪ ਲਗਾ ਕੇ ਚੈਕ ਅੱਪ,  ਟੈਸਟ ਅਤੇ ਇਲਾਜ ਕੀਤਾ ਜਾ ਰਿਹਾ ਹੈ।                   ਉਹਨਾਂ ਕਿਹਾ ਕਿ ਜੇਕਰ ਗਰਭਵਤੀ ਔਰਤ ਦੇ ਗਰਭ ਦੌਰਾਨ ਸਮੇਂ ਸਮੇਂ ਸਿਰ ਜਾਂਚ ਹੁੰਦੀ ਰਹੇ ਤਾ...
ਪਿੰਡ ਸਿੰਘਾਂਵਾਲਾ ਵਿੱਚ ਵਿਸ਼ੇਸ਼ ਕੈਂਪ ਜ਼ਰੀਏ ਦਿੱਤੀਆਂ ਸਰਕਾਰੀ ਸੇਵਾਵਾਂ

ਪਿੰਡ ਸਿੰਘਾਂਵਾਲਾ ਵਿੱਚ ਵਿਸ਼ੇਸ਼ ਕੈਂਪ ਜ਼ਰੀਏ ਦਿੱਤੀਆਂ ਸਰਕਾਰੀ ਸੇਵਾਵਾਂ

Breaking News, Hot News, Punjab News
 ਮੋਗਾ 9 ਅਗਸਤ:‘ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਤਹਿਤ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਅੱਜ ਪਿੰਡ ਸਿੰਘਾਂ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ ਅਤੇ ਬੁੱਕਣਵਾਲਾ, ਸਿੰਘਾਂ ਵਾਲਾ, ਕਪੂਰੇ, ਮਹਿਰੋਂ, ਝੰਡੇਵਾਲਾ ਪਿੰਡਾਂ ਦੇ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ।  ਜਾਣਕਾਰੀ ਦਿੰਦਿਆਂ ਐਸ ਡੀ ਐਮ ਮੋਗਾ ਸ੍ਰ ਸਾਰੰਗਪ੍ਰੀਤ ਸਿੰਘ ਨੇ ਦੱਸਿਆ ਕਿ ਕੈਂਪ ਵਿੱਚ ਸਮੂਹ ਵਿਭਾਗਾਂ ਦੇ ਅਧਿਕਾਰੀ ਲੋਕਾਂ  ਦੀਆਂ ਸਮੱਸਿਆਂਵਾਂ ਨੂੰ ਨੇੜੇ ਤੋਂ ਸੁਣ ਕੇ ਸਰਕਾਰੀ ਸੇਵਾਵਾਂ ਦੇ ਰਹੇ ਹਨ।  ਪਿੰਡਾਂ ਦੇ ਲੋਕਾਂ ਨੂੰ ਕੈਂਪਾਂ ਰਾਹੀਂ ਉਹਨਾਂ ਘਰਾਂ ਦੇ ਨਜ਼ਦੀਕ ਹੀ ਸਰਕਾਰੀ ਸੇਵਾਵਾਂ ਮਿਲ ਰਹੀਆਂ ਹਨ ਜਿਸ ਤੋਂ ਆਮ ਲੋਕ ਬਹੁਤ ਖੁਸ਼ ਹਨ। ਹਰ ਹਫਤੇ ਦੇ ਦੋ ਦਿਨ ਇਹਨਾਂ ਕੈਂਪਾਂ ਦਾ ਆਯੋਜਨ ਮੋਗਾ ਦੇ ਵੱਖ ਵੱਖ ਪਿੰਡਾਂ ਵਿੱਚ ਕਰਵਾਇਆ ਜਾ ਰਿਹਾ ਹੈ।   ਉਹਨਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਇਹ ਪੁਰਜ਼ੋਰ ਕੋਸ਼ਿਸ਼ ਰਹਿ ਰਹੀ ਹੈ ਕਿ ਇਹਨਾਂ ਕੈਂਪਾਂ ਜ਼ਰੀਏ ਵੱਧ ਤੋਂ ਵੱਧ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਹੋ ਸਕੇ। ਉਹਨਾਂ ਅੱਜ ਕੈਂਪ ਵਿੱਚ ਵਿਸ਼ੇਸ਼ ਤੌਰ ਤੇ ਸ...
ਪਿੰਡ ਸਾਧਾਂਵਾਲਾ ਵਿਖੇ 11ਵੇਂ ਸੁਵਿਧਾ ਕੈਂਪ ਦਾ ਕੀਤਾ ਗਿਆ ਆਯੋਜਨ

ਪਿੰਡ ਸਾਧਾਂਵਾਲਾ ਵਿਖੇ 11ਵੇਂ ਸੁਵਿਧਾ ਕੈਂਪ ਦਾ ਕੀਤਾ ਗਿਆ ਆਯੋਜਨ

Breaking News, Hot News, Punjab News
ਫਰੀਦਕੋਟ 9 ਅਗਸਤ,2024  (    ) ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ਤੇ ਉਹਨਾਂ ਦੇ ਹੱਲ ਲਈ ਲਗਾਏ ਜਾ ਰਹੇ ਸੁਵਿਧਾ ਕੈਂਪਾਂ ਦੀ ਲੜੀ ਤਹਿਤ ਅੱਜ ਬਾਹਰਲਾ ਗੁਰਦੁਆਰਾ ਸਾਹਿਬ  ਪਿੰਡ ਸਾਧਾਂਵਾਲਾ ਵਿਖੇ 11ਵੇਂ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਨਰਭਿੰਦਰ ਸਿੰਘ ਗਰੇਵਾਲ ਨੇ ਲੋਕਾਂ ਦਾਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ਤੇ ਹੱਲ ਲਈ ਨਿਰਦੇਸ਼ ਜਾਰੀ ਕੀਤੇ। ਇਸ ਮੌਕੇ ਪਿੰਡ ਸਾਧਾਂਵਾਲਾ, ਚੁੱਘੇਵਾਲਾ, ਝਾੜੀਵਾਲਾ, ਘੋਨੀਵਾਲਾ, ਨੱਥਲਵਾਲਾ ਅਤੇ ਪੱਖੀ ਖੁਰਦ ਦੇ ਲੋਕਾਂ ਨੇ ਸੁਵਿਧਾ ਕੈਂਪ ਵਿੱਚ ਸ਼ਿਰਕਤ ਕਰਕੇ ਆਪਣੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ।  ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਸੁਵਿਧਾ ਕੈਂਪ ਵਿੱਚ ਬਿਨੈਕਾਰਾਂ ਦੀ ਸਹੂਲਤ ਲਈ ਜਿਲ੍ਹੇ ਦੇ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਕਾਊਂਟਰ ਲਗਾਏ ਗਏ ਸਨ, ਜਿਸ ਵਿੱਚ ਸਬੰਧਤ ਵਿਭਾਗਾਂ ਦੇ ਮੁੱਖੀ/ਨ...
ਜਲਾਲਾਬਾਦ ਸ਼ਹਿਰ ਅੰਦਰ ਘੁੰਮ ਰਹੇ ਬੇਸਹਾਰਾ ਪਸੂਆਂ ਨੂੰ ਫਾਜਿਲਕਾ ਦੇ ਸਰਕਾਰੀ ਗਊਸ਼ਾਲਾ ਵਿਖੇ ਭੇਜਿਆ

ਜਲਾਲਾਬਾਦ ਸ਼ਹਿਰ ਅੰਦਰ ਘੁੰਮ ਰਹੇ ਬੇਸਹਾਰਾ ਪਸੂਆਂ ਨੂੰ ਫਾਜਿਲਕਾ ਦੇ ਸਰਕਾਰੀ ਗਊਸ਼ਾਲਾ ਵਿਖੇ ਭੇਜਿਆ

Breaking News, Hot News, Punjab News
ਜਲਾਲਾਬਾਦ 9 ਅਗਸਤ             ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਤਹਿਤ ਕਾਰਜ ਸਾਧਕ ਅਫਸਰ ਨਗਰ ਕੌਂਸਲ ਜਲਾਲਾਬਾਦ ਸ੍ਰੀ ਗੁਰਦਾਸ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਨਗਰ ਕੌਂਸਲ ਜਲਾਲਾਬਾਦ ਅਤੇ ਵੈਟਨਰੀ ਹਸਪਤਾਲ ਦੀ ਸਾਝੀ ਟੀਮ ਵੱਲੋਂ ਮਿਤੀ 07-08-2024 ਅਤੇ 08-08-2024 ਨੂੰ ਬੇਸਹਾਰਾ ਪਸੂਆਂ ਨੂੰ ਫੜਣ ਲਈ ਸ਼ਪੈਸ਼ਲ ਮੁਹਿੰਮ ਚਲਾਈ ਗਈ।             ਜਿਸ ਤਹਿਤ ਸ਼ਹਿਰ ਅੰਦਰ ਘੁੰਮ ਰਹੇ ਬੇਸਹਾਰਾ ਪਸੂਆਂ ਨੂੰ ਫੜ ਕੇ ਫਾਜਿਲਕਾ ਦੇ ਸਰਕਾਰੀ ਗਊਸ਼ਾਲਾ ਵਿਖੇ ਭੇਜਿਆਂ ਗਿਆ। ਨਗਰ ਕੌਂਸਲ ਜਲਾਲਾਬਾਦ ਅਤੇ ਵੈਟਨਰੀ ਹਸਪਤਾਲ ਦੀ ਸਾਝੀ ਟੀਮ ਵੱਲੋਂ ਮਿਲ ਕੇ ਕੁੱਲ 74 ਪਸੂਆਂ ਨੂੰ ਫਾਜਿਲਕਾ ਦੇ ਸਰਕਾਰੀ ਗਊਸ਼ਾਲਾ ਵਿਖੇ ਭੇਜਿਆ ਗਿਆ ।             ਇਸ ਮੋਕੇ ਸੈਨੀਟਰੀ ਇ...