Sunday, November 9Malwa News
Shadow

Hot News

ਮਗਨਰੇਗਾ ਮੇਟ ਦੀ ਨਿਯੁਕਤੀ  ਕੀਤੀ ਰੱਦ

ਮਗਨਰੇਗਾ ਮੇਟ ਦੀ ਨਿਯੁਕਤੀ  ਕੀਤੀ ਰੱਦ

Breaking News, Hot News, Punjab News
ਸ਼੍ਰੀ ਮੁਕਤਸਰ ਸਾਹਿਬ 9 ਅਗਸਤ                       ਮਗਨਰੇਗਾ ਤਹਿਤ ਕੰਮ ਕਰਦੇ ਮੇਟ ਚਰਨਜੀਤ ਸਿੰਘ ਪਿੰਡ ਦੋਦਾ ਬਲਾਕ ਗਿੱਦੜਬਾਹਾ ਦੀ ਨਿਯੁਕਤੀ ਰੱਦ ਕੀਤੀ ਗਈ ਹੈ,ਇਹ ਜਾਣਕਾਰੀ ਦਿੰਦੇ ਹੋਏ ਬਲਵੰਤ ਸਿੰਘ ਲੋਕਪਾਲ ਮਗਨਰੇਗਾ ਨੇ ਦੱਸਿਆ ਕਿ ਮੇਟ ਚਰਨਜੀਤ ਸਿੰਘ ਦੇ ਖਿਲਾਫ ਗੁਰਤੇਜ ਸਿੰਘ ਪੁੱਤਰ ਸਰੂਪ ਸਿੰਘ ਵਾਸੀ ਪਿੰਡ ਦੋਦਾ ਨੇ ਲਿਖਤੀ ਸਿ਼ਕਾਇਤ ਦਿੱਤੀ ਕਿ ਉਹ ਅਤੇ ਉਸਦੀ ਘਰਵਾਲੀ ਕੁਲਦੀਪ ਕੌਰ ਜੋਬ ਕਾਰਡ ਨੰਬਰ 762 ਤੇ 2 ਜਨਵਰੀ 2024 ਤੋਂ 8 ਜਨਵਰੀ 2024 ਤੱਕ 6 ਦਿਨ ਕੰਮ ਕੀਤਾ, ਉਹਨਾਂ ਦੀ ਹਾਜ਼ਰੀ ਐਨ ਐਮ ਐਮ ਐਸ ਤੇ ਫੋਟੋਆਂ ਵੀ ਹੋਈਆਂ ਇਹ ਫੋਟੋਆਂ ਲਖਵਿੰਦਰ ਕੌਰ ਵੱਲੋਂ ਕੀਤੀਆਂ ਗਈਆਂ ।                       ਇਹ ਸਿ਼ਕਾਇਤ ਤੇ ਗ੍ਰਾਮ ਰੋਜਗਾਰ ਸਹਾਇਕ ਗੁਰਪ੍ਰੀਤ ਸਿੰਘ,ਗੁਰਤੇਜ਼ ਸਿੰਘ ਅਤੇ ਮੇਟ ਚਰਨਜੀਤ ਸਿੰਘ ਨੂੰ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਗਿੱਦੜਬਾਹਾ ਰਾਹੀਂ ਆਪਣਾ ਪੱਖ ਰੱਖਣ ਲਈ ਗਵਾਹਾਂ ਅਤੇ ਰਿਕਾਰਡ ਸਮੇਤ ਬੁਲਾਇਆ ਗਿਆ।...
ਸਥਾਨਕ ਸਰਕਾਰਾਂ ਮੰਤਰੀ ਨੇ ਸਮੂਹ ਜ਼ਿਲ੍ਹਿਆਂ ਦੇ ਮਿਉਂਸੀਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ

ਸਥਾਨਕ ਸਰਕਾਰਾਂ ਮੰਤਰੀ ਨੇ ਸਮੂਹ ਜ਼ਿਲ੍ਹਿਆਂ ਦੇ ਮਿਉਂਸੀਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ

Breaking News, Hot News, Punjab News
ਚੰਡੀਗੜ੍ਹ, 9 ਅਗਸਤ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸਮੂਹ ਜ਼ਿਲ੍ਹਿਆਂ ਦੇ ਮਿਉਂਸੀਪਲ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਸੂਬੇ ਅੰਦਰ ਚੱਲ ਰਹੇ ਸਮੁੱਚੇ ਪ੍ਰਗਤੀ ਅਧੀਨ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਸੀਮਾ ਅੰਦਰ ਮੁਕੰਮਲ ਕਰਨ ਲਈ ਕਿਹਾ ਹੈ। ਅੱਜ ਇੱਥੇ ਮਿਉਂਸੀਪਲ ਭਵਨ ਵਿਖੇ ਕੀਤੀ ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕਾਰਜ ਕਰ ਰਹੀ ਹੈ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਪਾਸੋਂ ਵੱਖ-ਵੱਖ ਸਕੀਮਾਂ ਜਿਵੇਂ ਕਿ 15ਵੇ ਵਿੱਤ ਕਮਿਸ਼ਨ ਦੀ ਅਣਵਰਤੀ ਰਾਸ਼ੀ, ਕੇਂਦਰ ਸਰਕਾਰ ਵੱਲੋਂ ਸਪਾਂਸਰਡ ਸਕੀਮਾਂ ਦੀ ਅਣਵਰਤੀ ਰਾਸ਼ੀ ਅਤੇ ਐਸ.ਐਨ.ਏ. ਖਾਤੇ ਵਿੱਚ ਬਕਾਇਆ ਫੰਡਾਂ ਬਾਰੇ ਰੀਵਿਊ ਕੀਤਾ ਅਤੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਵਿੱਚ ਗੁਣੱਵਤਾ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਇਆ ਜਾਵੇ। ਸਥਾਨਕ ਸਰਕਾਰਾਂ ਮੰਤਰੀ ਨੇ ਅਧਿਕਾਰੀਆਂ ਨਾਲ 16 ਸ਼ਹਿਰੀ ਸਥਾਨਕ ਇਕਾਈਆਂ ਵਿੱਚ ਸੀਵਰੇ...
ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਕਰਕੇ ਬਣਿਆ ਦੇਸ਼ ਦਾ ਮੋਹਰੀ ਹਲਕਾ: ਅਮਨ ਅਰੋੜਾ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਕਰਕੇ ਬਣਿਆ ਦੇਸ਼ ਦਾ ਮੋਹਰੀ ਹਲਕਾ: ਅਮਨ ਅਰੋੜਾ

Breaking News, Hot News, Punjab News
ਚੰਡੀਗੜ੍ਹ, 9 ਅਗਸਤ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ ਨਿਵੇਕਲੀ ਪਹਿਲਕਦਮੀ ਕਰਦਿਆਂ ਸੁਨਾਮ ਆਪਣੇ ਸਾਰੇ ਸਰਕਾਰੀ ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਾਰਟਰੀਆਂ ਦੀ ਸ਼ੁਰੂਆਤ ਕਰਕੇ ਦੇਸ਼ ਦਾ ਮੋਹਰੀ ਵਿਧਾਨ ਸਭਾ ਹਲਕਾ ਬਣ ਗਿਆ ਹੈ। ਇਹ ਪ੍ਰਾਜੈਕਟ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਅਤੇ ਵਿਦਿਆਰਥੀਆਂ ਨੂੰ ਅਤਿ-ਆਧੁਨਿਕ ਤਕਨਾਲੋਜੀ ਦੀ ਮਦਦ ਨਾਲ ਹੋਰ ਕਾਬਲ ਬਣਾਉਣ ਦੀ ਦਿਸ਼ਾ ਵਿੱਚ ਮੀਲ ਪੱਥਰ ਸਥਾਪਤ ਹੋਵੇਗਾ। ਇਹ ਜਾਣਕਾਰੀ ਅੱਜ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਹਲਕੇ ਦੇ ਸਰਕਾਰੀ ਹਾਈ ਸਕੂਲ, ਖੇੜੀ ਵਿਖੇ ਐਡਵਾਂਸਡ ਰੋਬੋਟਿਕ ਲੈਬਾਰਟਰੀ ਦਾ ਉਦਘਾਟਨ ਕਰਨ ਮੌਕੇ ਸਾਂਝੀ ਕੀਤੀ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪਹਿਲਕਦਮੀ ਵਿਦਿਆਰਥੀਆਂ ਨੂੰ ਮਿਆਰੀ ਤੇ ਵਿਗਿਆਨਕ ਸਿੱਖਿਆ ਪ੍ਰਦਾਨ ਕਰਨ ਤੋਂ ਇਲਾਵਾ ਆਧੁਨਿਕ ਯੁੱਗ ਦਾ ਹਾਣੀ ਬਣਨ ਲਈ ਲੋੜੀਂਦੇ ਹੁਨਰ ਪ੍ਰਦਾਨ ਕਰਨ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੂਜੇ ਪੜਾਅ ਤਹਿਤ 11 ਸਰਕਾਰੀ ਸਕੂਲ...
ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੇ 170 ਰੇਲਵੇ ਸਟੇਸ਼ਨਾਂ ‘ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੇ 170 ਰੇਲਵੇ ਸਟੇਸ਼ਨਾਂ ‘ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ

Breaking News, Hot News, Punjab News
ਚੰਡੀਗੜ੍ਹ, 9 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅਗਾਮੀ ਸੁਤੰਤਰਤਾ ਦਿਵਸ-2024 ਦੇ ਮੱਦੇਨਜ਼ਰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਇਨ੍ਹਾਂ ਦੇ ਆਲੇ-ਦੁਆਲੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ।ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਇਹ ਮੁਹਿੰਮ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਚਲਾਈ ਗਈ, ਜਿਸ ਤਹਿਤ ਪੁਲਿਸ ਟੀਮਾਂ ਨੇ ਖੋਜੀ ਕੁੱਤਿਆਂ ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ 'ਤੇ ਆਉਣ-ਜਾਣ ਵਾਲੇ ਲੋਕਾਂ ਦੀ ਤਲਾਸ਼ੀ ਲਈ।ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਇਸ ਸੂਬਾ ਪੱਧਰੀ ਮੁਹਿੰਮ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਇਸ ਮੁਹਿੰਮ ਨੇ ਨੇਪਰੇ ਚਾੜ੍ਹਨ ਲਈ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ ਪ੍ਰਤੀ ਰੇਲਵੇ ਸਟੇਸ਼ਨ ਘੱਟੋ ਘੱਟ ਦੋ ਟੀਮ...
ਵਿਧਾਇਕ ਬੱਗਾ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ ਨਾਲ ਮੀਟਿੰਗ

ਵਿਧਾਇਕ ਬੱਗਾ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ ਨਾਲ ਮੀਟਿੰਗ

Breaking News, Hot News, Punjab News
ਲੁਧਿਆਣਾ, 9 ਜੁਲਾਈ (000) - ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ ਜਿਸ ਵਿੱਚ ਬੁੱਢਾ ਦਰਿਆ ਦੀ ਸਫਾਈ ਲਈ ਚੱਲ ਰਹੇ ਕਾਰਜ਼ਾਂ ਵਿੱਚ ਹੋਰ ਤੇਜ਼ੀ ਲਿਆਉਣ ਸਬੰਧੀ ਵਿਚਾਰ ਵਟਾਂਦਰੇ ਕੀਤੇ। ਮੀਟਿੰਗ ਦੌਰਾਨ ਵਿਧਾਇਕ ਬੱਗਾ ਦੇ ਨਾਲ ਐਸ.ਡੀ.ਐਮ. ਵਿਕਾਸ ਹੀਰਾ ਅਤੇ ਨਗਰ ਨਿਗਮ, ਪੀ.ਪੀ.ਸੀ.ਬੀ. ਸੀਵਰੇਜ ਬੋਰਡ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਵਿਧਾਇਕ ਬੱਗਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਡ੍ਰੇਨੇਜ ਪ੍ਰਣਾਲੀ ਅਤੇ ਬੁੱਢੇ ਦਰਿਆ ਵਿੱਚ ਡਾਇੰਗ ਕੰਪਲੈਕਸ ਦੇ ਪੈਂਦੇ ਪਾਣੀ ਬਾਰੇ ਵੀ ਚਰਚਾ ਕੀਤੀ ਗਈ। ਉਨ੍ਹਾਂ ਸਪੱਸ਼ਟ ਕੀਤਾ ਕਿ ਬੁੱਢੇ ਦਰਿਆ ਦੇ ਨਾਲ-ਨਾਲ ਬੂਟੇ ਲਗਾਉਣ ਦੀ ਮੁਹਿੰਮ ਤੋਂ ਇਲਾਵਾ ਹੋਰ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਂਦੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਹਲਕੇ ਨੂੰ ਸਾਫ ਸੁੱਥਰਾ ਅਤੇ ਹਰਿਆ ਭਰਿਆ ਰੱਖਣ ਵਿੱਚ ਆਪਣਾ ਪੂਰਨ ਸਹਿਯੋਗ ਦੇਣ।...
ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਸਰਕਾਰੀ ਕਾਲਜ, ਫੇਜ਼ 6 ਵਿਖੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਸਰਕਾਰੀ ਕਾਲਜ, ਫੇਜ਼ 6 ਵਿਖੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ

Breaking News, Hot News, Punjab News
ਐਸ.ਏ.ਐਸ.ਨਗਰ, 09 ਅਗਸਤ: ਜ਼ਿਲੇ ਵਿੱਚ 77ਵੇਂ ਸੁਤੰਤਰਤਾ ਦਿਵਸ ਨੂੰ ਮਨਾਉਣ ਦੀਆਂ ਤਿਆਰੀਆਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜ਼ੋਰਾਂ ਤੇ ਕੀਤੀਆਂ ਜਾ ਰਹੀਆਂ ਹਨ। 15 ਅਗਸਤ, 2024 ਨੂੰ ਮਨਾਏ ਜਾਣ ਵਾਲੇ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਵੱਲੋਂ ਸਮਾਗਮ ਵਾਲੇ ਸਥਾਨ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਫੇਜ਼ 6 ਵਿਖੇ ਜ਼ਿਲ੍ਹਾ ਅਧਿਕਾਰੀਆਂ ਦੀ ਵਿਸ਼ੇਸ ਮੀਟਿੰਗ ਬੁਲਾ ਕੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਵੱਲੋ ਜ਼ਿਲ੍ਹਾ ਅਧਿਕਾਰੀਆਂ ਨੂੰ ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਸਬੰਧੀ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ 15 ਅਸਗਤ ਨੂੰ ਸਰਕਾਰੀ ਕਾਲਜ, ਫੇਜ਼- 6 ਵਿਖੇ ਆਮ ਲੋਕਾਂ ਨੂੰ ਸਮਾਗਮ ਚ ਭਾਗ ਲੈਣ ਲਈ ਖੁੱਲ੍ਹਾ ਸੱਦਾ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸੁਤੰਤਰਤਾ ਦਿਵਸ ਦੇ ਸਮਾਗਮ ਦੌਰਾਨ ਪੇਸ਼ ਕੀਤੀਆਂ ਜਾਣ ਵਾਲੀਆਂ ਸਾਰੀਆਂ ਝਾਕੀਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਦੇਖ ਰੇਖ ਹੇਠ ਤਿਆਰ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਉਪ ਮੰਡਲ ਮ...
ਡੇਂਗੂ ’ਤੇ ਵਾਰ : ਜ਼ਿਲ੍ਹਾ ਸਿਹਤ ਵਿਭਾਗ ਵਲੋਂ ਪੁਲਿਸ ਸਟੇਸ਼ਨਾਂ ’ਚ ਚੈਕਿੰਗ

ਡੇਂਗੂ ’ਤੇ ਵਾਰ : ਜ਼ਿਲ੍ਹਾ ਸਿਹਤ ਵਿਭਾਗ ਵਲੋਂ ਪੁਲਿਸ ਸਟੇਸ਼ਨਾਂ ’ਚ ਚੈਕਿੰਗ

Breaking News, Hot News, Punjab News
ਐਸ.ਏ.ਐਸ.ਨਗਰ 9 ਅਗਸਤ : ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਜ਼ਿਲ੍ਹਾ ਸਿਹਤ ਵਿਭਾਗ ਦੁਆਰਾ ਅੱਜ ਜ਼ਿਲ੍ਹੇ ਦੇ ਵੱਖ-ਵੱਖ ਪੁਲਿਸ ਸਟੇਸ਼ਨਾਂ/ਚੌਕੀਆਂ ਵਿਚ ਚੈਕਿੰਗ ਕੀਤੀ ਗਈ ਅਤੇ ਡੇਂਗੂ ਤੋਂ ਬਚਾਅ ਲਈ ਜਾਣਕਾਰੀ ਵੀ ਦਿਤੀ ਗਈ। ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਨੇ ਦੱਸਿਆ ਕਿ ਸੀਨੀਅਰ ਸਿਹਤ ਅਧਿਕਾਰੀਆਂ ਨੇ ਆਪੋ-ਆਪਣੀਆਂ ਟੀਮਾਂ ਨਾਲ ਵੱਖ-ਵੱਖ ਥਾਈਂ ਨਿਰੀਖਣ ਕੀਤਾ, ਜਿਸ ਦੌਰਾਨ ਉਨ੍ਹਾਂ ਥਾਵਾਂ ਨੂੰ ਵਿਸ਼ੇਸ਼ ਤੌਰ ’ਤੇ ਚੈੱਕ ਕੀਤਾ ਗਿਆ ਜਿਥੇ ਮੱਛਰ ਦਾ ਲਾਰਵਾ ਪੈਦਾ ਹੋ ਸਕਦਾ ਹੈ। ਇਸ ਦੌਰਾਨ ਪੁਲਿਸ ਸਟੇਸ਼ਨਾਂ ਦੇ ਸਟਾਫ਼ ਨੂੰ ਡੇਂਗੂ ਬੁਖ਼ਾਰ ਦੇ ਲੱਛਣਾਂ, ਕਾਰਨਾਂ, ਬਚਾਅ ਅਤੇ ਇਲਾਜ ਬਾਰੇ ਵਿਸਥਾਰ ਪੂਰਵਕ ਸਮਝਾਇਆ ਗਿਆ। ਸਿਵਲ ਸਰਜਨ ਨੇ ਦਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਸਿਹਤ ਟੀਮਾਂ ਨੇ ਇਕੋ ਸਮੇਂ ਸਵੇਰੇ 9 ਤੋਂ 10 ਵਜੇ ਤਕ ਡੇਂਗੂ ਰੋਕਥਾਮ ਮੁਹਿੰਮ ਚਲਾਈ। ਮੁਹਿੰਮ ਦੌਰਾਨ ਕੰਟੇਨਰ, ਗਮਲੇ, ਕੂਲਰ, ਫ਼ਰਿੱਜ, ਬਕਸੇ ਅਤੇ ਹੋਰ ਸਮਾਨ ਦੀ ਜਾਂਚ ਕੀਤੀ ਗਈ ਜਿਥੇ ਪਾਣੀ ਖੜਾ ਹੋਣ ਦੀ ਸੰਭਾਵਨਾ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਜਿੱਥੇ-ਜਿੱਥੇ ਵੀ ਲਾਰਵਾ...
‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸੁਵਿਧਾ ਕੈਂਪ ਆਮ ਲੋਕਾਂ ਲਈ ਹੋ ਰਹੇ ਨੇ ਲਾਹੇਵੰਦ ਸਾਬਤ- ਵਿਧਾਇਕ ਕੁਲਜੀਤ ਸਿੰਘ ਰੰਧਾਵਾ

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸੁਵਿਧਾ ਕੈਂਪ ਆਮ ਲੋਕਾਂ ਲਈ ਹੋ ਰਹੇ ਨੇ ਲਾਹੇਵੰਦ ਸਾਬਤ- ਵਿਧਾਇਕ ਕੁਲਜੀਤ ਸਿੰਘ ਰੰਧਾਵਾ

Breaking News, Hot News, Punjab News
ਡੇਰਾਬੱਸੀ/ਐੱਸ ਏ ਐੱਸ ਨਗਰ, 09 ਜੁਲਾਈ, 2024:ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਇੱਥੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਪਿੰਡ ਭਾਂਖਰਪੁਰ ਤੋਂ ਸ਼ਰੂ ਕੀਤੇ ਕੈਂਪ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਤ ਤਹਿਤ  ਡੇਰਾਬੱਸੀ  ਬਲਾਕ ਦੇ ਪਿੰਡ ਕੂੜਾਂਵਾਲਾ ਵਿਖੇ ਅੱਜ ਐਸ.ਡੀ.ਐਮ ਡੇਰਾਬੱਸੀ ਅਤੇ ਹੋਰ ਪ੍ਰਸ਼ਾਸ਼ਨਿਕ ਟੀਮ ਦੀ ਅਗਵਾਈ ਵਿੱਚ 50ਵਾਂ ਸੁਵਿਧਾ ਕੈਂਪ ਲਾਇਆ ਗਿਆ। ਊਨ੍ਹਾਂ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਨੂੰ ਦੱਸਦਿਆਂ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਜੋ ਸੁਪਨਾ ਲਿਆ ਸੀ, ਉਹ ਪੂਰਾ ਹੋਣ ਜਾ ਰਿਹਾ ਹੈ। ਜਿਵੇਂ ਕਿ ਮੁੱਖ ਮੰਤਰੀ ਵੱਲੋਂ ਕਿਹਾ ਗਿਆ ਸੀ ਕਿ ਹੁਣ ਸਰਕਾਰ ਪਿੰਡਾਂ ਦੀਆਂ ਸੱਥਾਂ ਤੋਂ ਚੱਲੇਗੀ, ਸੱਚ ਸਾਬਤ ਹੋ ਰਿਹਾ ਹੈ। ਇਨ੍ਹਾਂ ਕੈਪਾਂ ਨੂੰ ਇਕੱਲੇ-ਇਕੱਲੇ ਪਿੰਡਾਂ, ਸ਼ਹਿਰ ਅਤੇ ਵਾਰਡ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਕੈਂਪ ਆਮ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਕੰਮਾਂ ਦੇ ਨਿਪਟਾਰੇ ਲਈ ਬੇਹਤਰੀਨ ਮੰਚ ਸਾਬਿਤ ਹੋ ਰਹੇ ਹਨ।ਵਧੇਰੇ ਜਾਣਕਾ...
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀ ਕੇ ਕਲਾਂ ਦੇ ਸਕੂਲੀ ਬੱਚਿਆਂ ਨੂੰ ਮਿਲੇਗਾ ਸਾਫ ਸੁਥਰਾ ਪਾਣੀ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀ ਕੇ ਕਲਾਂ ਦੇ ਸਕੂਲੀ ਬੱਚਿਆਂ ਨੂੰ ਮਿਲੇਗਾ ਸਾਫ ਸੁਥਰਾ ਪਾਣੀ

Breaking News, Hot News, Punjab News
ਸ੍ਰੀ ਮੁਕਤਸਰ ਸਾਹਿਬ 9 ਅਗਸਤ                                  ਸ੍ਰੀ ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜਿ਼ਲ੍ਹਾ ਯੋਜਨਾ ਬੋਰਡ  ਸ੍ਰੀ ਮੁਕਤਸਰ ਸਾਹਿਬ ਨੇ ਆਪਣੇ ਅਖਤਿਆਰੀ ਕੋਟੇ ਚੋ  ਸਰਕਾਰੀ ਸੀਨੀਅਰ ਸਕੈਡਰੀ ਸਕੂਲ ਹਰੀ ਕੇ ਕਲਾਂ ਦੇ ਸਕੂਲੀ ਬੱਚਿਆਂ ਨੂੰ ਪੀਣ ਯੋਗ ਪਾਣੀ ਉਪਲਬੱਧ ਕਰਵਾਉਣ ਲਈ ਆਰ.ਓ. ਦਾ ਉਦਘਾਟਨ ਕੀਤਾ ।                                 ਇਸ ਮੌਕੇ ਕਾਉਣੀ ਨੇ ਕਿਹਾ ਕਿ ਸਕੂਲੀ ਬੱਚਿਆਂ ਦੇ ਪੀਣ ਯੋਗ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਆਰ.ਓ. ਲੱਗਣਾ ਬਹੁਤ ਜਰੂਰੀ ਸੀ। ਸਕੂਲ ਵਿੱਚ ਆਰ.ਓ ਲੱਗਣ ਨਾਲ ਬੱਚਿਆਂ ਨੂੰ ਸਾਫ ਸੁਥਰਾ ਪਾਣੀ ਉਪਲਬੱਧ ਹੋਵੇਗਾ, ਜਿਸ ਨਾਲ ਵਿਦਿਆਰਥੀ ਬਿਮਾਰੀਆਂ ਤੋਂ ਵੀ ਬਚੇ ਰਹਣਗੇ।                                ਪ੍ਰਿੰਸੀਪਲ ਪ੍ਰਾਇਮਰੀ ਸਕੂਲ ਹਰੀ ਕੇ ਕਲਾਂ (ਮੇਨ) ਸ੍ਰੀਮਤੀ ਕਾਂਤਾ ਰਾਣੀ ਵਿਜੇ ਕੁਮਾਰ, ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਰਾਜਿੰਦਰ ਸਿੰਘ, ਹਰਫੂਲ ਸਿੰਘ ਆਮ ਆਦਮੀ ਪਾਰਟੀ ਵਰਕਰ ਕੁਲਵੰਤ ਸਿੰਘ ,ਊਧਮ ਸਿੰਘ ,ਅੰਗਰੇਜ ਸਿੰਘ, ਗੁਰਭੇਜ ਸਿੰਘ , ਡਾ.ਗੁਰਤੇਜ ਸਿੰਘ,ਰੇਸ਼ਮ ਸਿੰਘ ,ਗੁਰਮੀਤ ਸਿੰਘ,ਰਣਜੀਤ ਸਿੰਘ ਵੀ...
ਨਸ਼ਿਆਂ ਦੇ ਦੁਰਪ੍ਰਭਾਵਾਂ ਤੋਂ ਜਾਗਰੂਕ ਹੁੰਦਿਆਂ ਮਰੀਜ ਨਸ਼ਾ ਛੱਡਣ ਲਈ ਪਹੁੰਚੇ ਓਟ ਕਲੀਨਿਕਾਂ ਵਿਚ-ਡਿਪਟੀ ਕਮਿਸ਼ਨਰ

ਨਸ਼ਿਆਂ ਦੇ ਦੁਰਪ੍ਰਭਾਵਾਂ ਤੋਂ ਜਾਗਰੂਕ ਹੁੰਦਿਆਂ ਮਰੀਜ ਨਸ਼ਾ ਛੱਡਣ ਲਈ ਪਹੁੰਚੇ ਓਟ ਕਲੀਨਿਕਾਂ ਵਿਚ-ਡਿਪਟੀ ਕਮਿਸ਼ਨਰ

Breaking News, Hot News, Punjab News
ਫਾਜਿ਼ਲਕਾ, 9 ਅਗਸਤ ਡਿਪਟੀ ਕਮਿਸ਼ਨਰ ਡਾ: ਸੇਨੂੰ ਦੁੱਗਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਖਿਲਾਫ ਚਲਾਏ ਜਾ ਰਹੇ ਜਾਗਰੂਕਤਾ ਅਭਿਆਨ ਦੇ ਮਦੇਨਜਰ ਪਹਿਲਾਂ ਦੇ ਮੁਕਾਬਲੇ ਵਧੇਰੇ ਲੋਕ ਨਸ਼ਾ ਛੱਡਨ ਲਈ ਓਟ ਕਲੀਨਿਕਾਂ ਵਿਖੇ ਪਹੁੰਚ ਰਹੇ ਹਨ। ਉਨ੍ਹਾਂ ਦੱਸਿਆ ਕਿ ਫਾਜਿ਼ਲਕਾ ਅਤੇ ਅਬੋਹਰ ਵਿਖੇ ਦੋ ਨਸ਼ਾ ਮੁਕਤੀ ਕੇਂਦਰ ਚੱਲ ਰਹੇ ਹਨ। ਇਸ ਤੋਂ ਇਲਾਵਾ 6 ਓਟ ਕਲੀਨਿਕ ਸੈਂਟਰ ਜੋ ਕਿ ਮੁੜ ਵਸੇਬਾ ਕੇਂਦਰ ਜੱਟ ਵਾਲੀ (ਫਾਜਿ਼ਲਕਾ), ਸਿਵਲ ਹਸਪਤਾਲ ਅਬੋਹਰ ਅਤੇ ਜਲਾਲਾਬਾਦ, ਸੀਐਚਸੀ ਖੂਈਖੇੜਾ, ਡੱਬਵਾਲਾ ਕਲਾਂ ਅਤੇ ਸੀਤੋਗੁਨੋ ਵਿਖੇ ਚੱਲ ਰਹੇ ਹਨ। ਉਨ੍ਹਾਂ ਨਸ਼ੇ ਤੋਂ ਪੀੜਿਤਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤੀ ਕੇਂਦਰਾਂ ਜਾਂ ਓਟ ਕਲੀਨਿਕਾਂ ਵਿਖੇ ਪਹੁੰਚ ਕਰਨ ਤੇ ਆਪਣਾ ਇਲਾਜ ਕਰਵਾਉਣ ਤੇ ਇਸ ਬਿਮਾਰੀ ਤੋਂ ਛੁਟਕਾਰਾ ਪਾਉਣ। ਉਨ੍ਹਾਂ ਦੱਸਿਆ ਕਿ ਨਸ਼ੇ ਦੇ ਦੁਰਪ੍ਰਭਾਵਾਂ ਤੋਂ ਜਾਗਰੂਕ ਹੁੰਦਿਆਂ ਪੀੜਤ ਨਸ਼ੇ ਤੋਂ ਛੁਟਕਾਰਾ ਪਾਉਣ ਲ...