ਕਿਤਾਬਾਂ ਮਨੁੱਖ ਨੂੰ ਗਿਆਨ ਅਤੇ ਜੀਵਨ ਜਾਂਚ ਸਿਖਾਉਂਦੀਆਂ ਹਨ-ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ
ਸਰਦੂਲਗੜ੍ਹ/ਮਾਨਸਾ, 09 ਅਗਸਤ:ਕਿਤਾਬਾਂ ਦਾ ਮਨੁੱਖ ਦੀ ਜ਼ਿੰਦਗੀ ਵਿਚ ਅਹਿਮ ਮਹੱਤਵ ਹੈ। ਕਿਤਾਬਾਂ ਤੋਂ ਜਿੱਥੇ ਗਿਆਨ ਅਤੇ ਜੀਵਨ ਜਾਂਚ ਮਿਲਦੀ ਹੈ ਉੱਥੇ ਹੀ ਕਿਤਾਬਾਂ ਸਾਨੂੰ ਸਾਡੇ ਇਤਿਹਾਸ ਅਤੇ ਵਿਰਾਸਤ ਨਾਲ ਵੀ ਜੋੜਦੀਆਂ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਹਲਕਾ ਸਰਦੂਲਗੜ੍ਹ ਦੇ ਪਿੰਡ ਰਾਏਪੁਰ, ਖਿਆਲੀ ਚਹਿਲਾਂਵਾਲੀ, ਕਾਹਨੇਵਾਲ ਅਤੇ ਖੈਰਾ ਖੁਰਦ ਵਿਖੇ ਬਣੀਆਂ ਆਧੁਨਿਕ ਲਾਇਬ੍ਰੇਰੀਆਂ ਦਾ ਉਦਘਾਟਨ ਕਰਨ ਮੌਕੇ ਕੀਤਾ।ਵਿਧਾਇਕ ਬਣਾਂਵਾਲੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਵਿਚ ਨੌਜਵਾਨਾਂ ਨੂੰ ਅਜਿਹੀਆਂ ਮੁੱਢਲੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਜੋ ਕਿ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਲਈ ਸਹਾਈ ਹੋਣ। ਉਨ੍ਹਾਂ ਕਿਹਾ ਕਿ ਇੰਨ੍ਹਾਂ ਲਾਇਬ੍ਰੇਰੀਆਂ ਅੰਦਰ ਜਿੱਥੇ ਸਾਹਿਤ ਤੋਂ ਇਲਾਵਾ ਵੱਖ ਵੱਖ ਨੌਕਰੀਆਂ ਦੀ ਪ੍ਰੀਖਿਆ ਲਈ ਤਿਆਰੀ ਕਰਨ ਲਈ ਪੜ੍ਹਨਯੋਗ ਕਿਤਾਬਾਂ ਰੱਖੀਆਂ ਗਈਆਂ ਹਨ ਉੱਥੇ ਹੀ ਕੰਪਿਊਟਰ ਅਤੇ ਇੰਟਰਨੈਟ ਦੀ ਸੁਵਿਧਾ ਵੀ ਦਿੱਤੀ ਗਈ ਹੈ। ਉਨ੍ਹਾਂ ਕਿਹਾ...








