47 ਈ-ਬੱਸਾਂ ਦੀ ਖਰੀਦ ਨਾਲ ਸ਼ਹਿਰਾਂ ‘ਚ ਵਾਤਾਵਰਣ-ਅਨੁਕੂਲ ਜਨਤਕ ਆਵਾਜਾਈ ਪ੍ਰਣਾਲੀ ਹੋਵੇਗੀ ਸਥਾਪਿਤ
ਚੰਡੀਗੜ੍ਹ, 26 ਮਾਰਚ: ਪੰਜਾਬ ਦੇ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਪੰਜਾਬ ਬਜਟ 2025-2026 ਸੂਬੇ ਦੇ ਸਰਬਪੱਖੀ ਵਿਕਾਸ ਵਿੱਚ ਹੋਰ ਤੇਜ਼ੀ ਲਿਆਵੇਗਾ। ਅੱਜ ਇੱਥੋਂ ਜਾਰੀ ਇੱਕ ਬਿਆਨ ਵਿੱਚ ਕੈਬਨਿਟ ਮੰਤਰੀ ਨੇ ਪੰਜਾਬ ਬਜਟ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੂਬਾ ਪਿਛਲੇ ਤਿੰਨ ਸਾਲਾਂ ਤੋਂ ਵਿਕਾਸ ਦੇ ਰਾਹ ‘ਤੇ ਅੱਗੇ ਵਧ ਰਿਹਾ ਹੈ ਅਤੇ ਵਿੱਤੀ ਸਾਲ 2025-2026 ਲਈ ਕੁੱਲ ਬਜਟ ਖਰਚ 2,36,080 ਕਰੋੜ ਰੁਪਏ ਤਜਵੀਜ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਬਜਟ 2025-2026 ਵਿੱਚ ਪੇਂਡੂ ਪੰਜਾਬ ਦੀ ਨਵ-ਸੁਰਜੀਤੀ ਦਾ ਸੰਕਲਪ ਪੇਸ਼ ਕੀਤਾ ਗਿਆ ਹੈ, ਜਿਸ ਤਹਿਤ ਪਿੰਡਾਂ ਦਾ ਸਰਬਪੱਖੀ ਵਿਕਾਸ ਸੰਭਵ ਹੋਵੇਗਾ।ਕੈਬਨਿਟ ਮੰਤਰੀ ਨੇ ਦੱਸਿਆ ਕਿ ਪੇਸ਼ ਕੀਤੇ ਗਏ ਬਜਟ ਵਿੱਚ 347 ਈ-ਬੱਸਾਂ ਖਰੀਦਣ ਦੀ ਤਜਵੀਜ਼ ਰੱਖੀ ਗਈ ਹੈ, ਇਸ ਕਦਮ ਨਾਲ ਜਿੱਥੇ ਵਾਤਾਵਰਣ-ਅਨੁਕੂਲ ਜਨਤਕ ਆਵਾਜਾਈ ਪ੍ਰਣਾਲੀ ਸਥਾਪਿਤ ਕੀਤੀ ਜਾਵੇਗੀ, ਉੱਥੇ ਹੀ ਨਿੱਜੀ ਵਾਹਨਾਂ ਦੀ ਨਿਰਭਰਤਾ ਵੀ ਘਟੇਗੀ। ਸ. ਭੁੱਲਰ ਨੇ ਦੱਸਿਆ ਕਿ ਬਜਟ ਵਿੱਚ ਪੰਜਾਬ ਵਿੱਚ ਜੇਲ੍ਹ...








