ਡਾ. ਰਵੀ ਭਗਤ ਬਣੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ
ਚੰਡੀਗੜ੍ਹ, 24 ਮਾਰਚ: ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਆਈ.ਏ.ਐਸ. ਅਧਿਕਾਰੀ ਡਾ. ਰਵੀ ਭਗਤ ਨੇ ਅੱਜ ਆਪਣੇ ਦਫ਼ਤਰ ਵਿਖੇ ਸੂਬਾ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ। ਜ਼ਿਕਰਯੋਗ ਹੈ ਕਿ ਭਾਰਤੀ ਪ੍ਰਸ਼ਾਸਨਿਕ ਸੇਵਾ ਦੇ ਸੀਨੀਅਰ ਅਧਿਕਾਰੀ ਡਾ. ਰਵੀ ਭਗਤ ਨੇ ਸੂਬਾ ਸਰਕਾਰ ਵਿੱਚ ਵੱਖ-ਵੱਖ ਅਹੁਦਿਆਂ 'ਤੇ ਸੇਵਾ ਨਿਭਾਈ। ਸਾਲ 2006 ਬੈਚ ਦੇ ਆਈ.ਏ.ਐਸ. ਅਧਿਕਾਰੀ ਡਾ. ਰਵੀ ਭਗਤ ਆਮ ਲੋਕਾਂ ਨੂੰ ਨਾਗਰਿਕ-ਕੇਂਦ੍ਰਿਤ ਸੇਵਾਵਾਂ ਦਾ ਲਾਭ ਦੇਣ ਲਈ ਲੀਹੋਂ ਹਟਵੇਂ ਵਿਚਾਰ ਅਮਲ ਵਿੱਚ ਲਿਆਉਣ ਲਈ ਹਮੇਸ਼ਾ ਤਤਪਰ ਰਹਿੰਦੇ ਹਨ। ਉਹ ਜਨਤਕ ਸੇਵਾਵਾਂ ਪ੍ਰਤੀ ਆਪਣੀ ਸਰਗਰਮ ਅਤੇ ਜਵਾਬਦੇਹ ਪਹੁੰਚ ਲਈ ਜਾਣੇ ਜਾਂਦੇ ਹਨ।‘ਐਮ.ਐਸ.ਪੀ. ਆਫ ਜੀਓਪੌਲੀਟਿਕਸ’ ਵਿੱਚ ਡਾਕਟਰੇਟ ਡਾ. ਰਵੀ ਭਗਤ ਨੇ 2008-2009 ਵਿੱਚ ਸਬ ਡਿਵੀਜ਼ਨਲ ਮੈਜਿਸਟ੍ਰੇਟ ਮਲੋਟ ਵਜੋਂ ਪ੍ਰਸ਼ਾਸਨਿਕ ਸੇਵਾਵਾਂ ਨਿਭਾਉਣ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਸੀ ਜਿਸ ਤੋਂ ਬਾਅਦ ਉਨ੍ਹਾਂ ਨੇ ਫਰੀਦਕੋਟ, ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਡਿਪਟੀ ਕਮਿਸ਼ਨਰ ਵਜੋਂ ਸੇਵਾ ਨਿਭਾਈ। ਉਨ੍ਹਾਂ ਨੇ ਪੰਜਾਬ...






