Saturday, November 8Malwa News
Shadow

Hot News

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਫਿਰੋਜ਼ਪੁਰ ‘ਚ ਸਲੰਡਰ ਫੱਟਣ ਕਾਰਨ 5 ਬੱਚਿਆਂ ਦੇ ਜ਼ਖਮੀ ਹੋਣ ਦਾ ਲਿਆ ਸੂ-ਮੋਟੋ ਨੋਟਿਸ

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਫਿਰੋਜ਼ਪੁਰ ‘ਚ ਸਲੰਡਰ ਫੱਟਣ ਕਾਰਨ 5 ਬੱਚਿਆਂ ਦੇ ਜ਼ਖਮੀ ਹੋਣ ਦਾ ਲਿਆ ਸੂ-ਮੋਟੋ ਨੋਟਿਸ

Breaking News, Hot News, Punjab News
ਚੰਡੀਗੜ੍ਹ, ਅਗਸਤ 2 ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਫਿਰੋਜ਼ਪੁਰ ਦੇ ਗੁਰੂਦੁਆਰਾ ਜਾਮਨੀ ਸਾਹਿਬ ਵਿੱਚ ਸਲੰਡਰ ਫੱਟਣ ਕਾਰਨ 5 ਬੱਚਿਆਂ ਦੇ ਜ਼ਖਮੀ ਹੋਣ ਸਬੰਧੀ ਮੀਡੀਆ ਦੀ ਖਬਰ ਦਾ ਸੂ-ਮੋਟੋ ਨੋਟਿਸ ਲਿਆ ਗਿਆ। ਇਸ ਘਟਨਾ ਸਬੰਧੀ ਜਿਲ੍ਹਾ ਪ੍ਰਸ਼ਾਸ਼ਨ ਨੂੰ 6 ਅਗਸਤ 2024 ਤੱਕ ਰਿਪੋਰਟ ਭੇਜਣ ਲਈ ਪੱਤਰ ਵੀ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਮੀਡੀਆ ਦੀਆਂ ਖਬਰਾਂ ਅਨੁਸਾਰ ਫਿਰੋਜ਼ਪੁਰ ਦੇ ਗੁਰੂਦੁਆਰਾ ਜਾਮਨੀ ਸਾਹਿਬ ਵਿੱਚ ਸਲੰਡਰ ਫੱਟਣ ਕਾਰਨ 5 ਬੱਚੇ ਜ਼ਖਮੀ ਹੋਏ ਹਨ। ਇਹਨ੍ਹਾਂ ਜਖ਼ਮੀ ਹੋਏ ਬੱਚਿਆਂ ਨੂੰ ਹਰ ਸੰਭਵ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਲਈ ਜਿਲ੍ਹਾ ਪ੍ਰਸ਼ਸਨ ਨੂੰ ਹਦਾਇਤ ਕੀਤੀ ਗਈ ਹੈ।  ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਨੂੰ ਹਦਾਇਤ ਕੀਤੀ ਗਈ ਹੈ ਕਿ ਜੇਕਰ ਇਹਨਾਂ ਜਖ਼ਮੀ ਬੱਚਿਆਂ ਨੂੰ ਕਿਸੇ ਹੋਰ ਹਸਪਤਾਲ ਵਿੱਚ ਇਲਾਜ ਲਈ ਸਿਫਟ ਕਰਨ ਦੀ ਲੋੜ ਹੈ ਤਾਂ ਇਸ ਸਬੰਧੀ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣ।  ਉਨ੍ਹਾਂ ਦੱਸਿਆ ਕਿ ਇਹਨਾਂ ਜਖ਼ਮੀ ਬੱਚਿਆ...
ਅਜਨਾਲਾ ਵਿੱਚ ਲੱਗਣ ਵਾਲੀਆਂ ਸਟਰੀਟ ਲਾਈਟਾਂ ਲਈ 92 ਲੱਖ ਰੁਪਏ ਦੀ ਰਾਸ਼ੀ ਜਾਰੀ- ਧਾਲੀਵਾਲ

ਅਜਨਾਲਾ ਵਿੱਚ ਲੱਗਣ ਵਾਲੀਆਂ ਸਟਰੀਟ ਲਾਈਟਾਂ ਲਈ 92 ਲੱਖ ਰੁਪਏ ਦੀ ਰਾਸ਼ੀ ਜਾਰੀ- ਧਾਲੀਵਾਲ

Hot News
ਅਜਨਾਲਾ, 1 ਅਗਸਤ 2024---  ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਸ਼ਹਿਰ ਦੀਆਂ ਸੜਕਾਂ ਤੋਂ ਕੂੜਾ ਚੁੱਕਣ ਲਈ ਖਰੀਦੇ ਗਏ ਨਵੇਂ ਟਰੈਕਟਰ ਨੂੰ ਲੋਕਾਂ ਦੇ ਸਪੁਰਦ ਕਰਦਿਆਂ ਦੱਸਿਆ ਕਿ ਸ਼ਹਿਰ ਵਿੱਚ ਲੱਗਣ ਵਾਲੀਆਂ 200 ਦੇ ਕਰੀਬ ਸਟਰੀਟ ਲਾਈਟਾਂ ਲਈ ਵਿਭਾਗ ਵੱਲੋਂ 92 ਲੱਖ ਰੁਪਏ ਦੀ ਰਾਸ਼ੀ ਪ੍ਰਾਪਤ ਹੋ ਚੁੱਕੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਦਾ ਕੰਮ ਸ਼ੁਰੂ ਹੋ ਜਾਵੇਗਾ। ਉਹਨਾਂ ਦੱਸਿਆ ਕਿ ਅਤੀ ਆਧੁਨਿਕ ਲਾਈਟਾਂ ਮੁੱਖ ਚੌਰਾਹਿਆਂ , ਧਾਰਮਿਕ ਸਥਾਨਾਂ ਅਤੇ ਹੋਰ ਜਨਤਕ ਸਥਾਨਾਂ ਉੱਤੇ ਲਗਾਈਆਂ ਜਾਣਗੀਆਂ । ਸ ਧਾਲੀਵਾਲ ਨੇ ਦੱਸਿਆ ਕਿ ਇਸ ਤੋਂ ਇਲਾਵਾ ਸ਼ਹਿਰ ਦੀਆਂ ਸੜਕਾਂ ਅਤੇ ਗਲੀਆਂ ਲਈ ਸਰਕਾਰ ਵੱਲੋਂ 9 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ, ਜਿਸ ਨਾਲ ਰਹਿੰਦੀਆਂ ਗਲੀਆਂ ਸੜਕਾਂ ਦਾ ਕੰਮ ਪੂਰਾ ਕਰਵਾ ਦਿੱਤਾ ਜਾਵੇਗਾ ਉਹਨਾਂ ਦੱਸਿਆ ਕਿ ਚੁਗਾਵਾਂ ਅਜਨਾਲਾ ਰੋਡ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ ਅਤੇ ਬਰਸਾਤ ਖਤਮ ਹੋਣ ਮਗਰੋਂ  ਇਹ ਕੰਮ ਪੂਰਾ ਹੋ ਜਾਵੇਗਾ । ਕੈਬਨਟ ਮੰਤਰੀ...
1076 ‘ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ 43 ਪ੍ਰਕਾਰ ਦੀਆਂ ਸੇਵਾਵਾਂ

1076 ‘ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ 43 ਪ੍ਰਕਾਰ ਦੀਆਂ ਸੇਵਾਵਾਂ

Hot News
ਫ਼ਰੀਦਕੋਟ 01 ਅਗਸਤ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਘਰ ਬੈਠੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਨਾਲ ਪ੍ਰਸ਼ਾਸਨ ਲੋਕਾਂ ਤੱਕ ਪਹੁੰਚ ਰਿਹਾ ਹੈ ਤੇ ਘਰ ਬੈਠੇ ਲੋਕਾਂ ਨੂੰ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸੁਵਿਧਾ ਨਾਲ ਲੋਕਾਂ ਦਾ ਦਫ਼ਤਰਾਂ ਵਿੱਚ ਆਉਣ ਜਾਣ ਦਾ ਸਮਾਂ ਬਚਦਾ ਹੈ ਅਤੇ ਉਹ ਆਪਣੀ ਸੁਵਿਧਾ ਅਨੁਸਾਰ ਸੇਵਾ ਸਹਾਇਕ ਨੂੰ ਘਰ ਬੁਲਾ ਸਕਦੇ ਹਨ। ਜਿੱਥੇ ਸੇਵਾ ਸਹਾਇਕ ਨਾਗਰਿਕ ਦੇ ਘਰ ਆ ਕੇ ਉਸਦੀ ਅਰਜ਼ੀ ਲੈਂਦਾ ਹੈ, ਫੋਟੋ ਅਤੇ ਹੋਰ ਦਸਤਾਵੇਜ਼ ਪ੍ਰਾਪਤ ਕਰਦਾ ਹੈ ਅਤੇ ਕੰਮ ਹੋਣ ਤੋਂ ਬਾਅਦ ਸਰਟੀਫਿਕੇਟ ਵੀ ਘਰ ਪਹੁੰਚਾਉਂਦਾ ਹੈ। ਇਸ ਤਹਿਤ ਵੱਖ-ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਲੋਕਾਂ ਨੂੰ ਉਪਲੱਬਧ ਕਰਵਾਉਣ ਲਈ ਜ਼ਿਲ੍ਹੇ ਵਿੱਚ 3 ਸੇਵਾ ਸਹਾਇਕ ਨਿਯੁਕਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤਹਿਤ ਬੁਢਾਪਾ, ਵਿਧਵਾ, ਅੰਗਹੀਣ ਅਤੇ ਆਸ਼ਰਿਤ ਪੈਨਸ਼...
ਨੰਗਲ ਸ਼ਹਿਰ ਦੀ ਪੁਰਾਣੀ ਦਿੱਖ ਹੋਵੇਗੀ ਮੁੜ ਬਹਾਲ: ਹਰਜੋਤ ਸਿੰਘ ਬੈਂਸ

ਨੰਗਲ ਸ਼ਹਿਰ ਦੀ ਪੁਰਾਣੀ ਦਿੱਖ ਹੋਵੇਗੀ ਮੁੜ ਬਹਾਲ: ਹਰਜੋਤ ਸਿੰਘ ਬੈਂਸ

Hot News
ਚੰਡੀਗੜ੍ਹ 1 ਅਗਸਤ: ਆਜ਼ਾਦ ਹਿੰਦੁਸਤਾਨ ਵਿੱਚ ਵਿਕਸਿਤ ਕੀਤੇ ਗਏ ਪਹਿਲੇ ਆਧੁਨਿਕ ਸ਼ਹਿਰ ਨੰਗਲ ਦੀ ਪੁਰਾਣੀ ਦਿੱਖ ਜਲਦ ਬਹਾਲ ਕੀਤੀ ਜਾਵੇਗੀ। ਇਹ ਪ੍ਰਗਵਾਟਾ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨੰਗਲ ਸ਼ਹਿਰ ਜਿਸ ਨੂੰ ਨੈਸ਼ਨਲ ਫਰਟੀਲਾਈਜ਼ਰ ਲਿਮਟਿਡ (ਐਨ.ਐਫ.ਐਲ.) ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਵਿਕਸਿਤ ਕੀਤਾ ਗਿਆ ਸੀ, ਸਮਾਂ ਬੀਤਣ ਅਤੇ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਕਾਰਨ ਇਹ ਸ਼ਹਿਰ ਆਪਣੀ ਵਿਕਸਿਤ ਸ਼ਹਿਰ ਵਾਲੀ ਦਿੱਖ ਗੁਆ ਚੁੱਕਾ ਹੈ।  ਉਨ੍ਹਾਂ ਕਿਹਾ ਕਿ ਇਸ ਸ਼ਹਿਰ ਦੀ ਪੁਰਾਣੀ ਦਿੱਖ ਨੂੰ ਮੁੜ ਬਹਾਲ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ ਅਤੇ ਨੰਗਲ ਸ਼ਹਿਰ ਦੇ ਵਿਕਾਸ ‘ਤੇ  20.50 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਨੰਗਲ ਸ਼ਹਿਰ ਲਈ ਸਾਫ ਸੁਥਰੇ ਪਾਣੀ ਦੀ ਨਿਰਵਿਘਨ ਸਪਲਾਈ ਲਈ 10 ਕਰੋੜ ਦੀ ਲਾਗਤ ਨਾਲ ਪ੍ਰਾਜੈਕਟ ਤਿਆਰ ਕੀਤਾ ਗਿਆ ਹ...
ਜਲੰਧਰ ਇੰਪਰੂਵਮੈਂਟ ਟਰੱਸਟ ਲਈ ਜ਼ਮੀਨ ਪ੍ਰਾਪਤੀ ਘੁਟਾਲੇ ਵਿੱਚ 5,49,18,523 ਰੁਪਏ ਦਾ ਘਪਲਾ ਕਰਨ ਦੇ ਦੋਸ਼ ਹੇਠ ਸੇਵਾਮੁਕਤ ਪੀ.ਸੀ.ਐਸ. ਅਧਿਕਾਰੀ ਇਕਬਾਲ ਸਿੰਘ ਸੰਧੂ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਜਲੰਧਰ ਇੰਪਰੂਵਮੈਂਟ ਟਰੱਸਟ ਲਈ ਜ਼ਮੀਨ ਪ੍ਰਾਪਤੀ ਘੁਟਾਲੇ ਵਿੱਚ 5,49,18,523 ਰੁਪਏ ਦਾ ਘਪਲਾ ਕਰਨ ਦੇ ਦੋਸ਼ ਹੇਠ ਸੇਵਾਮੁਕਤ ਪੀ.ਸੀ.ਐਸ. ਅਧਿਕਾਰੀ ਇਕਬਾਲ ਸਿੰਘ ਸੰਧੂ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Hot News
ਚੰਡੀਗੜ੍ਹ, 31 ਜੁਲਾਈ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਇੰਪਰੂਵਮੈਂਟ ਟਰੱਸਟ ਜਲੰਧਰ ਵੱਲੋਂ ਸੂਰਿਆ ਐਨਕਲੇਵ ਐਕਸਟੈਂਸ਼ਨ ਲਈ 94.97 ਏਕੜ ਜ਼ਮੀਨ ਐਕੁਆਇਰ ਕਰਨ ਦੌਰਾਨ ਹੋਏ ਘਪਲੇ ਦੇ ਸਬੰਧ ਵਿੱਚ ਪੰਜਾਬ ਸਿਵਲ ਸੇਵਾਵਾਂ (ਪੀ.ਸੀ.ਐਸ.) ਦੇ ਸੇਵਾਮੁਕਤ ਅਧਿਕਾਰੀ ਇਕਬਾਲ ਸਿੰਘ ਸੰਧੂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਅਧਿਕਾਰੀ ਉਸ ਸਮੇਂ ਐਸ.ਡੀ.ਐਮ-ਕਮ-ਭੂਮੀ ਗ੍ਰਹਿਣ ਕੁਲੈਕਟਰ (ਐਲ.ਏ.ਸੀ.), ਇੰਪਰੂਵਮੈਂਟ ਟਰੱਸਟ ਜਲੰਧਰ ਵਜੋਂ ਤਾਇਨਾਤ ਸੀ।ਇਸ ਸਬੰਧੀ ਵਿਸਥਾਰਤ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਇਹ ਪਾਇਆ ਗਿਆ ਕਿ ਉਕਤ ਜ਼ਮੀਨ ਦੇ ਅਸਲ ਮਾਲਕਾਂ ਨੂੰ ਮੁਆਵਜ਼ੇ ਦੀ ਅਦਾਇਗੀ ਸਮੇਂ ਅਸਲ ਲਾਭਪਾਤਰੀਆਂ ਦੀ ਥਾਂ ’ਤੇ ਜਾਅਲੀ ਦਸਤਾਵੇਜ਼ ਤਿਆਰ ਕੀਤੇ ਗਏ ਸਨ।ਇਸ ਸਬੰਧੀ ਥਾਣਾ ਨਵੀਂ ਬਾਰਾਂਦਰੀ ਜਲੰਧਰ ਵਿਖੇ ਆਈ.ਪੀ.ਸੀ. ਦੀ ਧਾਰਾ 409, 419, 420, 465, 467, 468, 201, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 13 ਤਹਿਤ ਮੁਕੱਦਮਾ ਨੰਬਰ 244 ਮਿਤੀ 29-10-2013 ਦਰਜ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਇਹ ਕੇਸ ਜਾਂਚ ਲਈ...
ਸਿਹਤ ਮੰਤਰੀ ਵੱਲੋਂ ਸੀ.ਐਮ.ਸੀ. ਹਸਪਤਾਲ ‘ਚ ਸਟਰੋਕ ਲਈ ਵਿਸ਼ਵ ਦੇ ਪਹਿਲੇ ਡਬਲਿਊ.ਐਚ.ਓ ਸਹਿਯੋਗ ਕੇਂਦਰ ਦਾ ਉਦਘਾਟਨ

ਸਿਹਤ ਮੰਤਰੀ ਵੱਲੋਂ ਸੀ.ਐਮ.ਸੀ. ਹਸਪਤਾਲ ‘ਚ ਸਟਰੋਕ ਲਈ ਵਿਸ਼ਵ ਦੇ ਪਹਿਲੇ ਡਬਲਿਊ.ਐਚ.ਓ ਸਹਿਯੋਗ ਕੇਂਦਰ ਦਾ ਉਦਘਾਟਨ

Hot News
ਲੁਧਿਆਣਾ, 31 ਜੁਲਾਈ - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਟਰੋਕ ਲਈ ਕ੍ਰਿਸ਼ਚੀਅਨ ਮੈਡੀਕਲ ਕਾਲਜ ਅਤੇ ਹਸਪਤਾਲ (ਸੀ.ਐਮ.ਸੀ.ਐਚ.), ਲੁਧਿਆਣਾ ਵਿਖੇ ਵਿਸ਼ਵ ਦੇ ਪਹਿਲੇ ਵਿਸ਼ਵ ਸਿਹਤ ਸੰਗਠਨ ਸਹਿਯੋਗ ਕੇਂਦਰ ਦਾ ਉਦਘਾਟਨ ਕੀਤਾ। ਸੀ.ਐਮ.ਸੀ. ਹਸਪਤਾਲ ਵਿਖੇ ਇੱਕਠ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਲਈ ਇਹ ਮਾਣ ਵਾਲੀ ਗੱਲ ਹੈ ਕਿ ਇੱਥੇ ਸਟਰੋਕ ਦੇ ਖੇਤਰ ਵਿੱਚ ਅਜਿਹਾ ਇੱਕੋ ਇੱਕ ਕੇਂਦਰ ਹੈ। ਉਨ੍ਹਾਂ ਨੋਟ ਕੀਤਾ ਕਿ ਰਾਜ ਨੂੰ ਸਟਰੋਕ ਦੇ ਕੇਸਾਂ ਦੇ ਬੋਝ ਨੂੰ ਸੰਭਾਲਣ ਵਿੱਚ ਇੱਕ ਮਹੱਤਵਪੂਰਨ ਚੁਣੌਤੀ ਦਾ ਸਾਹਮਣਾ ਕਰਨਾ ਪੈਂਦਾ ਹੈ, ਹਰ ਸਾਲ ਲਗਭਗ 40,000 ਨਵੇਂ ਕੇਸ ਦਰਜ ਹੁੰਦੇ ਹਨ। ਸਟ੍ਰੋਕ ਦਾ ਇਲਾਜ ਸਮਾਂ-ਨਾਜ਼ੁਕ ਹੁੰਦਾ ਹੈ, ਅਤੇ ਇਸਕੇਮਿਕ ਸਟ੍ਰੋਕ ਵਾਲੇ ਮਰੀਜ਼ਾਂ ਵਿੱਚ, ਸਟ੍ਰੋਕ ਦੇ ਲੱਛਣਾਂ ਦੀ ਸ਼ੁਰੂਆਤ ਤੋਂ ਬਾਅਦ 4-5 ਘੰਟਿਆਂ ਦੇ ਅੰਦਰ-ਅੰਦਰ ਗਤਲਾ-ਬਰਸਟਿੰਗ ਇੰਜੈਕਸ਼ਨ (ਥ੍ਰੋਮਬੋਲਾਈਸਿਸ) ਲਗਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ, ਇੱਕ ਵੱਡੀ ਧਮਣੀ ਦੀ ਰੁਕਾਵਟ ਵਾਲੇ ਮਰੀਜ਼ਾਂ ਵਿੱਚ, 24 ਘੰਟਿਆਂ ਦੇ ਅੰਦਰ ਦਿਮਾਗ (ਮਕੈਨੀਕਲ...
ਸਿਹਤ ਮੰਤਰੀ ਨੇ ਵੈਕਟਰ-ਬੋਰਨ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਲਈ ਅੰਤਰ-ਵਿਭਾਗੀ ਤਾਲਮੇਲ ‘ਤੇ ਦਿੱਤਾ ਜ਼ੋਰ

ਸਿਹਤ ਮੰਤਰੀ ਨੇ ਵੈਕਟਰ-ਬੋਰਨ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਨੂੰ ਰੋਕਣ ਲਈ ਅੰਤਰ-ਵਿਭਾਗੀ ਤਾਲਮੇਲ ‘ਤੇ ਦਿੱਤਾ ਜ਼ੋਰ

Hot News
ਲੁਧਿਆਣਾ, 31 ਜੁਲਾਈ - ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਹਤ, ਸਥਾਨਕ ਸਰਕਾਰਾਂ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਵੈਕਟਰ-ਬੋਰਨ ਅਤੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਮਿਲ ਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ। ਲੁਧਿਆਣਾ ਵਿੱਚ ਪਾਣੀ ਅਤੇ ਵੈਕਟਰ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਇੱਕ ਜ਼ਿਲ੍ਹਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਬਲਬੀਰ ਸਿੰਘ ਨੇ ਇਨ੍ਹਾਂ ਵਿਭਾਗਾਂ ਦੇ ਅਧਿਕਾਰੀਆਂ ਵਿੱਚ ਨਿਰਵਿਘਨ ਤਾਲਮੇਲ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਰੇਕ ਅਧਿਕਾਰੀ ਕੋਲ ਕੇਸਾਂ ਦੇ ਸਾਰੇ ਵੇਰਵੇ, ਹੌਟਸਪੌਟ, ਨਮੂਨੇ ਅਤੇ ਹੋਰ ਜ਼ਰੂਰੀ ਜਾਣਕਾਰੀ ਆਸਾਨੀ ਨਾਲ ਉਪਲਬਧ ਹੋਣੀ ਚਾਹੀਦੀ ਹੈ। ਉਨ੍ਹਾਂ ਡਾਇਰੀਆ, ਹੈਜ਼ਾ, ਹੈਪੇਟਾਈਟਸ-ਏ, ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਵਰਗੀਆਂ ਪਾਣੀ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਲਈ ਸਮੂਹਿਕ ਜ਼ਿੰਮੇਵਾਰੀ ਬਾਰੇ ਵੀ ਚਾਨਣ...
ਕੁਪੋਸ਼ਿਤ ਬੱਚਿਆਂ ਦੀ ਗਿਣਤੀ ‘ਚ ਆਈ ਵੱਡੀ ਗਿਰਾਵਟ: ਡਾ. ਬਲਜੀਤ ਕੌਰ

ਕੁਪੋਸ਼ਿਤ ਬੱਚਿਆਂ ਦੀ ਗਿਣਤੀ ‘ਚ ਆਈ ਵੱਡੀ ਗਿਰਾਵਟ: ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 30 ਜੁਲਾਈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੋਰਨਾਂ ਖੇਤਰਾਂ ਵਿੱਚ ਵਿਕਾਸ ਕਰਨ ਦੇ ਨਾਲ-ਨਾਲ ਬੱਚਿਆਂ ਅਤੇ ਇਸਤਰੀਆਂ ਦੀ ਭਲਾਈ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਹੈ। ਇਸ ਉਦੇਸ਼ ਨਾਲ ਸਮਾਜਿਕ ਸੁਰੱਖਿਆ, ਇਸਤਰੀ  ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਾਰੀਆਂ ਵਿਭਾਗੀ ਯੋਜਨਾਵਾਂ ਅਤੇ ਮੁੱਦਿਆਂ 'ਤੇ ਵਿਚਾਰ-ਚਰਚਾ ਕਰਨ ਲਈ ਅੱਜ ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ਅਤੇ ਬਾਲ ਵਿਕਾਸ ਪ੍ਰਾਜੈਕਟ ਅਧਿਕਾਰੀ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਾਰਜਕਾਲ ਵਿੱਚ ਬੱਚਿਆਂ ਵਿੱਚ ਕੁਪੋਸ਼ਣ ਵਿੱਚ ਕਾਫੀ ਕਮੀ ਆਈ ਹੈ। ਕੇਂਦਰੀ ਇਸਤਰੀ ਤੇ ਬਾਲ ਵਿਕਾਸ ਮੰਤਰੀ ਅੰਨਾਪੂਰਨਾ ਦੇਵੀ ਨੇ 26 ਜੁਲਾਈ ਨੂੰ ਲੋਕ ਸਭਾ ਵਿੱਚ ਇੱਕ ਲਿਖਤੀ ਜਵਾਬ ਵਿੱਚ ਇਸ ਬਾਰੇ ਪੁਸ਼ਟੀ ਕੀਤੀ ਕਿ ਪੰਜਾਬ ਵਿੱਚ ਬੱਚਿਆਂ ਵਿੱਚ ਸਟੰਟਿੰਗ 2022 ਵਿੱਚ 22.08% ਦੇ ਮੁਕਾਬਲੇ 2024 ਵਿੱਚ ਘਟ ਕੇ 17.65% ਹੋ ਗਈ ਹੈ, ਇਸੇ ਤਰ੍ਹਾਂ ਵੇਸਟਿੰਗ 9.54% ਤੋਂ ਘਟ ਕੇ 3.17% ਅਤੇ ਘੱਟ ਵਜ਼ਨ ਵਾਲੇ ਬੱਚਿਆਂ ਦ...
10,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10,000 ਰੁਪਏ ਰਿਸ਼ਵਤ ਲੈਂਦਾ ਨਗਰ ਕੌਂਸਲ ਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Hot News
ਚੰਡੀਗੜ੍ਹ, 30 ਜੁਲਾਈ, : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਕੌਂਸਲ ਤਰਨਤਾਰਨ ਵਿਖੇ ਤਾਇਨਾਤ ਕਲਰਕ ਵਰਿੰਦਰਪਾਲ ਉਰਫ਼ ਵਿੱਕੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਸੁਖਦੇਵ ਸਿੰਘ ਵਾਸੀ ਪਿੰਡ ਵਲੀਪੁਰ, ਜ਼ਿਲ੍ਹਾ ਤਰਨਤਾਰਨ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸਦੇ ਹੋਟਲ ਵਿੱਚ ਬਿਜਲੀ ਦਾ ਮੀਟਰ ਲਗਾਉਣ ਲਈ ਇਤਰਾਜ਼ ਹੀਣਤਾ ਸਰਟੀਫਿਕੇਟ (ਐਨ.ਓ.ਸੀ.) ਜਾਰੀ ਕਰਨ ਬਦਲੇ ਉਕਤ ਮੁਲਜ਼ਮ ਕਲਰਕ ਨੇ ਉਸ ਕੋਲੋਂ 33,000 ਰੁਪਏ ਰਿਸ਼ਵਤ ਦੀ ਮੰਗ ਕੀਤੀ।ਬੁਲਾਰੇ ਨੇ ਅੱਗੇ ਦੱਸਿਆ ਕਿ ਮੁੱਢਲੀ ਤਫ਼ਤੀਸ਼ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰ...
ਪੰਜਾਬ ਦੇ ਐਨ.ਆਰ.ਆਈ. ਪਰਿਵਾਰ ਨਾਲ ਹਰਿਆਣਾ ਵਿੱਚ ਵਾਪਰੀ ਹਮਲੇ ਦੀ ਘਟਨਾ ਸਬੰਧੀ ਜ਼ੀਰੋ ਐਫ.ਆਈ.ਆਰ. ਦਰਜ

ਪੰਜਾਬ ਦੇ ਐਨ.ਆਰ.ਆਈ. ਪਰਿਵਾਰ ਨਾਲ ਹਰਿਆਣਾ ਵਿੱਚ ਵਾਪਰੀ ਹਮਲੇ ਦੀ ਘਟਨਾ ਸਬੰਧੀ ਜ਼ੀਰੋ ਐਫ.ਆਈ.ਆਰ. ਦਰਜ

Hot News
ਚੰਡੀਗੜ੍ਹ, 30 ਜੁਲਾਈ: ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਨਾਲ ਪਿੰਡ ਚਿਮਨੇਵਾਲਾ, ਜ਼ਿਲ੍ਹਾ ਫਾਜ਼ਿਲਕਾ (ਪੰਜਾਬ) ਦੇ ਐਨ.ਆਰ.ਆਈ. ਪਰਿਵਾਰ ਸੁਖਵਿੰਦਰ ਕੌਰ ਅਤੇ ਬੂਟਾ ਸਿੰਘ ਨਾਲ ਬੀਤੇ ਦਿਨੀਂ ਹਰਿਆਣਾ ਸੂਬੇ ਦੇ ਰੋਹਤਕ ਵਿਖੇ ਵਾਪਰੀ ਹਮਲੇ ਦੀ ਘਟਨਾ ਸਬੰਧੀ ਬੀ.ਐਨ.ਐਸ.-2023 ਐਕਟ ਤਹਿਤ ਜ਼ੀਰੋ ਐਫ.ਆਈ.ਆਰ. ਨੰ: 001, ਮਿਤੀ: 29 ਜੁਲਾਈ, 2024 ਦਰਜ ਕਰ ਲਈ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸ. ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੀਤੇ ਦਿਨ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਚਿਮਨੇਵਾਲਾ ਵਿਖੇ ਪਹੁੰਚ ਕੇ ਐਨ.ਆਰ.ਆਈ. ਪਰਿਵਾਰ ਨਾਲ ਮੁਲਾਕਾਤ ਕੀਤੀ ਸੀ ਅਤੇ ਇਸ ਘਟਨਾ ਸਬੰਧੀ ਜ਼ੀਰੋ ਐਫ.ਆਈ.ਆਰ. ਦਰਜ ਕਰਨ ਲਈ ਪੁਲਿਸ ਸਟੇਸ਼ਨ ਐਨ.ਆਰ.ਆਈ. ਨਾਲ ਰਾਬਤਾ ਕੀਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾਂ ਸੂਬੇ ਦੇ ਪਰਵਾਸੀ ਪੰਜਾਬੀਆਂ ਦੇ ਨਾਲ ਖੜ੍ਹੀ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੇ ਹਿੱਤ ਸੁਰੱਖਿਅਤ ਰੱਖਣ ‘ਚ ਕੋਈ ਕਮੀ ਨਹੀਂ ਛੱਡੇਗੀ। ਸ. ਧਾਲੀਵਾਲ ਨੇ ਇ...