ਰਿਸ਼ਵਤਖੋਰੀ ਵਿਰੁੱਧ ਮੁਹਿੰਮ ਤੇਜ਼ : 12 ਮਾਲ ਅਧਿਕਾਰੀਆਂ ਸਮੇਤ 20 ਗ੍ਰਿਫਤਾਰ
ਚੰਡੀਗੜ, 19 ਮਾਰਚ : ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਪ੍ਰਣਾਲੀ ਨੂੰ ਭ੍ਰਿਸ਼ਟਾਚਾਰ ਮੁਕਤ ਬਣਾਉਣ ਲਈ ਚੁੱਕੇ ਜਾ ਰਹੇ ਦ੍ਰਿੜ ਕਦਮਾਂ ਦੇ ਮੱਦੇਨਜ਼ਰ ਪੰਜਾਬ ਵਿਜੀਲੈਂਸ ਬਿਊਰੋ ਨੇ 18 ਫਰਵਰੀ, 2025 ਤੋਂ ਹੁਣ ਤੱਕ 70 ਮੁਲਜ਼ਮਾਂ ਉਪਰ ਵੱਖ-ਵੱਖ ਤਰ੍ਹਾਂ ਦੇ 32 ਕੇਸ ਦਰਜ ਕੀਤੇ ਹਨ। ਮੌਜੂਦਾ ਸਮੇਂ ਚੱਲ ਰਹੀ ਮੁਹਿੰਮ ਦੌਰਾਨ 20 ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੌਰਾਨ 12 ਮਾਲ ਕਰਮਚਾਰੀਆਂ, 10 ਪੁਲਿਸ ਮੁਲਾਜ਼ਮਾਂ, 8 ਸਥਾਨਕ ਸਰਕਾਰ ਦੇ ਮੁਲਾਜ਼ਮਾਂ, 7 ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਤੇ 2 ਬਿਜਲੀ ਨਿਗਮ ਦੇ ਮੁਲਾਜ਼ਮਾਂ ਵਿਰੁੱਧ ਮੁਕੱਦਮੇ ਦਰਜ ਕੀਤੇ ਗਏ ਹਨ। ਇਸ ਬਾਰੇ ਹੋਰ ਖੁਲਾਸੇ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਨਾਂ ਕੇਸਾਂ ਵਿੱਚ 11 ਕੇਸਾਂ ਵਿੱਚ ਰੰਗੇ ਹੱਥੀਂ ਰਿਸ਼ਵਤ ਲੈਣ ਸਬੰਧੀ, 20 ਅਪਰਾਧਿਕ ਕੇਸ ਅਤੇ ਇੱਕ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਕੇਸ ਸ਼ਾਮਲ ਹੈ। ਵਿਜੀਲੈਂਸ ਬਿਊਰੋ ਨੇ ਆਉਣ ਵਾਲੇ ਮਹੀਨਿਆਂ ਵਿੱਚ ਇਸ ਮੁਹਿੰਮ ਨੂੰ ਹੋਰ ਜ਼ੋਰਦਾਰ ਢੰਗ ਨਾਲ ਅੱਗੇ ਵਧਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਹੈ ਅਤੇ ਜਨਤਾ ਨੂੰ ਮੁੱਖ ਮੰਤਰੀ ਦੀ ਭ੍ਰਿਸ਼ਟ...







