ਫਾਜ਼ਿਲਕਾ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਬੈਗ ਮੁਕਤ ਦਿਵਸ ਨੂੰ ਮਿਲਿਆ ਵੱਡਾ ਹੁਲਾਰਾ
ਫਾਜ਼ਿਲਕਾ 27 ਜੁਲਾਈ 2024….ਫਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀ ਪ੍ਰੇਰਨਾ ਨਾਲ ਵਿਦਿਆਰਥੀਆਂ ਦੀ ਸਿਰਜਣਾਤਮਕਤਾ ਨੂੰ ਹੁਲਾਰਾ ਦੇਣ ਅਤੇ ਤਣਾਅ ਰਹਿਤ ਸਿੱਖਣ ਦਾ ਤਜਰਬਾ ਪ੍ਰਦਾਨ ਕਰਨ ਲਈ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ 'ਬਸਤਾ ਰਹਿਤ ਦਿਵਸ' (ਬੈਗ-ਮੁਕਤ ਦਿਵਸ) ਨੂੰ ਵੱਡਾ ਹੁਲਾਰਾ ਮਿਲ ਰਿਹਾ ਹੈ। ਹਰ ਮਹੀਨੇ ਦੇ ਆਖਰੀ ਸ਼ਨੀਵਾਰ ਨੂੰ ਸਕੂਲ ਦੇ ਬੱਚੇ ਬੈਗ ਨਾ ਲਿਆ ਕੇ ਮਨੋਰੰਜਨ ਦੀਆਂ ਗਤੀਵਿਧੀਆਂ ਕਰ ਰਹੇ ਹਨ ਤੇ ਉਨ੍ਹਾਂ ਨੂੰ ਸ਼ਿਸ਼ਟਾਚਾਰ, ਟੀਮ ਵਿਚ ਕੰਮ ਕਰਨ, ਸੰਚਾਰ ਹੁਨਰ, ਚੰਗੇ ਵਿਵਹਾਰ ਅਤੇ ਮਾੜੇ ਵਿਵਹਾਰ ਬਾਰੇ ਕਾਫੀ ਕੁੱਝ ਸਿੱਖਣ ਨੂੰ ਮਿਲ ਰਿਹਾ ਹੈ। ਜਿਸ ਨਾਲ ਉਨ੍ਹਾਂ ਦਾ ਸਰਵਪੱਖੀ ਵਿਕਾਸ ਹੋ ਰਿਹਾ ਹੈ।ਇਹ ਜਾਣਕਾਰੀ ਦਿੰਦਆਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਨੇ ਦੱਸਿਆ ਕਿ ਫਾਜ਼ਿਲਕਾ ਵਿੱਚ 468 ਪ੍ਰਾਇਮਰੀ ਸਕੂਲ ਹਨ, ਜਿਨ੍ਹਾਂ ਵਿੱਚ 72 ਹਜ਼ਾਰ ਦੇ ਕਰੀਬ ਵਿਦਿਆਰਥੀ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਕੂਲਾਂ ਵਿੱਚ ਵਿਦਿਆਰਥੀ ਹਰ ਮਹੀਨੇ ਦੇ ਸ਼ਨੀਵਾਰ ਬੈਗ ਨਾ ਲਿਆ ਕੇ ਮਨੋਰੰਜਨ ਦੀਆਂ ਗਤੀਵਿਧੀਆਂ ਤੇ ਤਣਾਅ ਮੁਕਤ ਹੋ ਕੇ ਕਾਫੀ ਕ...








