ਦੇਸ਼ ਲਈ ਕੁਰਬਾਨ ਹੋਏ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਕਦੇ ਵੀ ਨਹੀਂ ਜਾ ਸਕਦਾ ਭੁਲਾਇਆ: ਜਗਰੂਪ ਸਿੰਘ ਗਿੱਲ
ਬਠਿੰਡਾ, 26 ਜੁਲਾਈ : ਦੇਸ਼ ਲਈ ਕੁਰਬਾਨ ਹੋਏ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਸਥਾਨਕ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਜੋਨ ਪੱਧਰ ’ਤੇ ਮਨਾਏ ਗਏ ਵਿਜੈ ਦਿਵਸ ਦੀ ਸਿਲਵਰ ਜੁਬਲੀ ਦੇ ਸਮਾਰੋਹ ’ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸ਼ਹੀਦਾਂ ਦੇ ਪਰਿਵਾਰਾਂ, ਨਕਾਰਾ ਸੈਨਿਕਾਂ ਅਤੇ ਪੁਰਸਕਾਰ ਵਿਜੇਤਾਵਾਂ ਨੂੰ ਸੰਬੋਧਨ ਕਰਨ ਮੌਕੇ ਕੀਤਾ। ਇਸ ਮੌਕੇ ਬਠਿੰਡਾ ਜ਼ਿਲ੍ਹੇ ਤੋਂ ਇਲਾਵਾ ਪਟਿਆਲਾ, ਸੰਗਰੂਰ, ਬਰਨਾਲਾ, ਮਾਲੇਰਕੋਟਲਾ, ਮਾਨਸਾ, ਫਰੀਦਕੋਟ, ਸ਼੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਅਤੇ ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਿਤ ਕਾਰਗਿਲ ਦੀ ਜੰਗ ਵ...








