ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਜਲਵੇੜਾ ਵਿਖੇ ਲੋਕਾਂ ਨਾਲ ਕੀਤਾ ਸਿੱਧਾ ਸੰਵਾਦ
ਬੁਢਲਾਡਾ/ਮਾਨਸਾ, 26 ਮਾਰਚ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ‘ਤੇ ਚਲਾਈ ਜਾ ਰਹੀ ਮੁਹਿੰਮ ‘ਚਾਰ ਸਾਲ ਭਗਵੰਤ ਮਾਨ ਦੇ ਨਾਲ’ ਤਹਿਤ ਵਿਧਾਨ ਸਭਾ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਵੱਲੋਂ ਅੱਜ ਪਿੰਡ ਜਲਵੇੜਾ ਵਿਖੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ। ਇਸ ਮੌਕੇ ਉਨ੍ਹਾਂ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਹਲਕੇ ਵਿੱਚ ਚੱਲ ਰਹੇ ਵਿਕਾਸਮਈ ਅੰਕੜਿਆਂ ਨੂੰ ਜਨਤਕ ਕਰਦਿਆਂ ਦੱਸਿਆ ਕਿ ਪਿਛਲੇ ਚਾਰ ਸਾਲ ਪੰਜਾਬ ਵਿੱਚ ਵੱਡੀ ਤਬਦੀਲੀ ਅਤੇ ਖੁਸ਼ਹਾਲੀ ਦੇ ਪ੍ਰਤੀਕ ਰਹੇ ਹਨ।
ਪਿੰਡ ਜਲਵੇੜਾ ਵਿਖੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਸਰਕਾਰ ਦੀਆਂ ਪ੍ਰਾਪਤੀਆਂ ਦੇ ਮੁੱਖ ਨੁਕਤੇ ਸਾਂਝੇ ਕਰਦਿਆਂ ਦੱਸਿਆ ਕਿ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਐਸ.ਸੀ. ਵਰਗ ਦੀਆਂ ਔਰਤਾਂ ਨੂੰ 1500 ਰੁਪਏ ਅਤੇ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਮਹੀਨਾਵਾਰ ਦੇਣ ਦੀ ਇਤਿਹਾਸਕ ਯੋਜਨਾ ਲਾਗੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੂਬੇ ਦੇ 90 ਫ਼ੀਸਦੀ ਪਰਿਵਾਰਾਂ ਨੂੰ 600 ਯੂਨਿਟ ਮੁ...








