
ਪੰਜਾਬ ਨੂੰ ਮਿਲੇ ਦੋ ਨਵੇਂ ਸੂਚਨਾ ਕਮਿਸ਼ਨਰ
ਚੰਡੀਗੜ੍ਹ, 11 ਫਰਵਰੀ : ਪੰਜਾਬ ਰਾਜ ਸੂਚਨਾ ਕਮਿਸ਼ਨ ਨੂੰ ਅੱਜ ਦੋ ਨਵੇਂ ਸੂਚਨਾ ਕਮਿਸ਼ਨਰ ਮਿਲੇ ਹਨ। ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਉਨ੍ਹਾਂ ਨੂੰ ਸਹੁੰ ਚੁਕਾਈ। ਇਨ੍ਹਾਂ ਵਿੱਚ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਸ਼ਾਮਲ ਹਨ। ਸਹੁੰ ਚੁੱਕ ਸਮਾਗਮ ਦਾ ਸੰਚਾਲਨ ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਨੇ ਕੀਤਾ। ਪੰਜਾਬ ਸਰਕਾਰ ਦੁਆਰਾ 27 ਜਨਵਰੀ, 2025 ਨੂੰ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਦੀ ਨਿਯੁਕਤੀ ਨੂੰ ਅਧਿਕਾਰਤ ਤੌਰ 'ਤੇ ਨੋਟੀਫਾਈ ਕੀਤਾ ਗਿਆ ਸੀ। ਇਨ੍ਹਾਂ ਨਿਯੁਕਤੀਆਂ ਨਾਲ ਰਾਜ ਸੂਚਨਾ ਕਮਿਸ਼ਨ ਦੇ ਕੰਮ ਵਿੱਚ ਹੋਰ ਪਾਰਦਰਸ਼ਤਾ ਆਵੇਗੀ ਅਤੇ ਇਸ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਜਾਵੇਗੀ। ਇਸ ਨਾਲ ਕਮਿਸ਼ਨ ਦੇ ਕੰਮਾਂ ਵਿੱਚ ਤੇਜ਼ੀ ਆਵੇਗੀ। ਨਾਲ ਹੀ ਲੋਕਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਹੋਣਗੇ।...