Saturday, March 28Malwa News
Shadow

Hot News

ਹੋਲੀ ਅਤੇ ਹੋਲਾ ਮਹੱਲਾ ਸਾਨੂੰ ਆਤਮਿਕਤਾ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੇ ਹਨ – ਵਿਧਾਇਕ ਸੇਖੋਂ 

ਹੋਲੀ ਅਤੇ ਹੋਲਾ ਮਹੱਲਾ ਸਾਨੂੰ ਆਤਮਿਕਤਾ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦੇ ਹਨ – ਵਿਧਾਇਕ ਸੇਖੋਂ 

Hot News
ਫ਼ਰੀਦਕੋਟ, 4 ਮਾਰਚ () ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਹੋਲੀ ਅਤੇ ਹੋਲਾ ਮਹੱਲਾ ਦੇ ਪਾਵਨ ਅਵਸਰ ’ਤੇ ਜ਼ਿਲ੍ਹਾ ਵਾਸੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਦੋਵੇਂ ਤਿਉਹਾਰ ਸਾਨੂੰ ਪ੍ਰੇਮ, ਭਾਈਚਾਰੇ, ਨਿਡਰਤਾ ਅਤੇ ਆਤਮਿਕ ਉੱਚਾਈ ਦਾ ਸੰਦੇਸ਼ ਦਿੰਦੇ ਹਨ। ਉਨ੍ਹਾਂ ਕਿਹਾ ਕਿ ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦਾ ਪਵਿੱਤਰ ਸਲੋਕ “ਲਾਲ ਰੰਗ ਤਿਸ ਕੋ ਲਗਾ ….” ਸਾਨੂੰ ਇਹ ਸਿੱਖਿਆ ਦਿੰਦਾ ਹੈ ਕਿ ਅਸੀਂ ਪ੍ਰਭੂ ਪ੍ਰੇਮ ਦਾ ਉਹ ਰੰਗ ਆਪਣੇ ਅੰਦਰ ਵਸਾਈਏ ਜੋ ਕਦੇ ਮੈਲਾ ਨਹੀਂ ਹੁੰਦਾ। ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸ਼ੁਰੂ ਕੀਤਾ ਗਿਆ ਹੋਲਾ ਮਹੱਲਾ ਸਾਨੂੰ ਚੜ੍ਹਦੀ ਕਲਾ, ਬਹਾਦਰੀ ਅਤੇ ਧਰਮ ਦੀ ਰੱਖਿਆ ਲਈ ਤਿਆਰ ਰਹਿਣ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਹ ਤਿਉਹਾਰ ਸਿਰਫ਼ ਰਿਵਾਇਤੀ ਢੰਗ ਨਾਲ ਨਹੀਂ, ਸਗੋਂ ਇਸ ਦੀ ਅਸਲ ਆਤਮਿਕ ਮਹੱਤਤਾ ਨੂੰ ਸਮਝਦਿਆਂ ਮਨਾਉਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਵਿਸ਼ਵ ਪੱਧਰ ’ਤੇ ਜਿੱਥੇ ਕਈ ਦੇਸ਼ ਆਪਸੀ ਤਣਾਅ ਅਤੇ ਸੰਘਰਸ਼ਾਂ ਦਾ ਸਾਹਮਣਾ ਕਰ ਰ...
ਬਠਿੰਡਾ ਪੁਲਿਸ ਨੇ ਦੋ ਵਿਅਕਤੀਆਂ ਨੂੰ 8,27,600 ਪਰੇਗਾਬਾਲਨ ਕੈਪਸੂਲ ਆਈ.ਪੀ 300 ਐੱਮ.ਜੀ, 20000 ਟਰਾਮਾਡੋਲ ਗੋਲੀਆਂ  ਸਮੇਤ ਦਬੋਚਿਆ।

ਬਠਿੰਡਾ ਪੁਲਿਸ ਨੇ ਦੋ ਵਿਅਕਤੀਆਂ ਨੂੰ 8,27,600 ਪਰੇਗਾਬਾਲਨ ਕੈਪਸੂਲ ਆਈ.ਪੀ 300 ਐੱਮ.ਜੀ, 20000 ਟਰਾਮਾਡੋਲ ਗੋਲੀਆਂ  ਸਮੇਤ ਦਬੋਚਿਆ।

Hot News
ਮੁਕੱਦਮਾ ਨੰ: 58, ਮਿਤੀ: 02.03.2026, ਅ/ਧ- 223 ਬੀ.ਐਨ.ਐਸ. ਐਕਟ ਥਾਣਾ ਕੈਨਾਲ ਕਲੋਨੀ ਬਠਿੰਡਾਸ਼੍ਰੀ ਗੌਰਵ ਯਾਦਵ ਆਈ.ਪੀ.ਐੱਸ ਮਾਨਯੋਗ ਡੀ.ਜੀ.ਪੀ, ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼੍ਰੀ ਹਰਜੀਤ ਸਿੰਘ ਆਈ.ਪੀ.ਐੱਸ. ਡੀ.ਆਈ.ਜੀ ਬਠਿੰਡਾ ਰੇਂਜ ਬਠਿੰਡਾ ਜੀ ਦੇ ਮਾਰਗ ਦਰਸ਼ਨ ਅਨੁਸਾਰ ਬਠਿੰਡਾ ਪੁਲਿਸ ਵੱਲੋਂ "ਯੁੱਧ ਨਸ਼ਿਆਂ ਵਿਰੁੱਧ" ਚਲਾਈ ਗਈ ਮੁਹਿੰਮ ਤਹਿਤ ਲਗਾਤਰ ਨਸ਼ਿਆਂ ਖਿਲਾਫ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਇਸੇ ਲੜੀ ਤਹਿਤ ਡਾ. ਜਯੋਤੀ ਯਾਦਵ, ਆਈ.ਪੀ.ਐੱਸ, ਸੀਨੀਅਰ ਕਪਤਾਨ ਪੁਲਿਸ ਬਠਿੰਡਾ ਦੀ ਰਹਿਨੁਮਾਈ ਹੇਠ ਸ੍ਰ.ਨਰਿੰਦਰ ਸਿੰਘ ਪੀ.ਪੀ.ਐੱਸ, ਐੱਸ.ਪੀ (ਸਿਟੀ) ਬਠਿੰਡਾ ਅਤੇ ਸ੍ਰ. ਗੁਰਪ੍ਰੀਤ ਸਿੰਘ, ਪੀ.ਪੀ.ਐੱਸ ਡੀ.ਐੱਸ.ਪੀ ਐਨ.ਡੀ.ਪੀ.ਐਸ. ਬਠਿੰਡਾ ਅਤੇ ਸ: ਸੰਦੀਪ ਸਿੰਘ ਭਾਟੀ, ਡੀ.ਐਸ.ਪੀ. ਇੰਨਵੈਸਟੀਗੇਸ਼ਨ ਬਠਿੰਡਾਦੀ ਅਗਵਾਈ ਵਿੱਚ ਮਿਤੀ 02.03.2026 ਨੂੰ ਉਕਤ ਮੁੱਕਦਮਾ ਦਰਜ ਰਜਿਸਟਰ ਕੀਤਾ ਗਿਆ ਸੀ, ਜਿਸ ਸਬੰਧੀ ਥਾਣਾ ਕੈਨਾਲ ਕਲੋਨੀ ਬਠਿੰਡਾ ਦੀ ਪੁਲਿਸ ਪਾਰਟੀ ਨੇ ਮੁਕੱਦਮਾ ਉਕਤ ਵਿੱਚ 2 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਕਬਜੇ ਵਿੱਚੋਂ ਕੁੱਲ 8,27,600 ਪਰੇਗਾਬ...
ਗੈਂਗਸਟਰਾਂ ’ਤੇ ਵਾਰ ਦਾ 42ਵਾਂ ਦਿਨ: ਪੰਜਾਬ ਪੁਲੀਸ ਨੇ 471 ਥਾਈਂ ਕੀਤੀ ਛਾਪੇਮਾਰੀ ; 148 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 42ਵਾਂ ਦਿਨ: ਪੰਜਾਬ ਪੁਲੀਸ ਨੇ 471 ਥਾਈਂ ਕੀਤੀ ਛਾਪੇਮਾਰੀ ; 148 ਗ੍ਰਿਫ਼ਤਾਰ

Hot News
ਚੰਡੀਗੜ੍ਹ, 3 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’  ਦੇ 42ਵੇਂ ਦਿਨ ਪੰਜਾਬ ਪੁਲੀਸ ਨੇ ਮੰਗਲਵਾਰ ਨੂੰ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 471 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ , ਜਿਸਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲੀਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲੀਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 42ਵੇਂ ਦਿਨ, ਪੁਲੀਸ ਟੀਮਾਂ ਨੇ 148 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ 12,433 ਹੋਈਆਂ ਹਨ । ਇਸ ਤੋਂ ਇਲਾਵਾ 70 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ...
‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ

‘ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ

Hot News
ਚੰਡੀਗੜ੍ਹ, 3 ਮਾਰਚ 2026: ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ ਅਗਵਾਈ ਹੇਠ, ਪੰਜਾਬ ਮਾਲੀਆ ਵਿਕਾਸ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਦੇਸ਼ ਦੇ ਚੋਟੀ ਦੇ ਤਿੰਨ ਸੂਬਿਆਂ ਵਿੱਚ ਉੱਭਰਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸੂਬੇ ਦੀ ਵਿੱਤੀ ਕਾਰਗੁਜ਼ਾਰੀ ਢਾਂਚਾਗਤ ਸੁਧਾਰ, ਵਿੱਤੀ ਅਨੁਸ਼ਾਸਨ ਅਤੇ ਪ੍ਰਸ਼ਾਸਨਿਕ ਪਾਰਦਰਸ਼ਤਾ ਨੂੰ ਦਰਸਾਉਂਦੀ ਹੈ। ਇਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੀ ਵਿੱਤੀ ਸਿਹਤ ਵਿੱਚ ਹੋਏ ਇਸ ਫੈਸਲਾਕੁੰਨ ਬਦਲਾਅ ਨੂੰ ਉਜਾਗਰ ਕਰਨ ਲਈ ਵਿਸਤ੍ਰਿਤ ਅੰਕੜੇ ਪੇਸ਼ ਕੀਤੇ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਪੰਜਾਬ ਦੇ ਆਪਣੇ ਕਰ ਮਾਲੀਏ ਵਿੱਚ ਭਾਰੀ ਵਾਧਾ ਹੋਇਆ ਹੈ, ਜੋ ਕਿ 2021-22 ਵਿੱਚ ਕੁੱਲ ਰਾਜ ਘਰੇਲੂ ਉਤਪਾਦ (ਜੀ.ਐਸ.ਡੀ.ਪੀ) ਦਾ 6.39% ਭਾਵ 37,327 ਕਰੋੜ ਰੁਪਏ ਸੀ, ਉਹ ਵਧ ਕੇ 2024-25 ਵਿੱਚ 57,919 ਕਰੋੜ ਰੁਪਏ ਹੋ ਗਿਆ ਹੈ, ਜੋ ਕਿ ਕੁੱਲ ਰਾਜ...
ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਵੱਲੋਂ ਮਹਿਲਾ ਦਿਵਸ ਮੌਕੇ ਮਹਿਲਾ ਉੱਦਮੀਆਂ ਦਾ ਸਨਮਾਨ: ਹੁਣ ਤੱਕ 28,000 ਤੋਂ ਵੱਧ ਔਰਤਾਂ ਨੇ ਕੀਤਾ ਰਜਿਸਟਰ: ਤਰੁਨਪ੍ਰੀਤ ਸਿੰਘ ਸੌਂਦ

Hot News
*ਚੰਡੀਗੜ੍ਹ, 3 ਮਾਰਚ:* ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ‘ਚੋਂ 14,100 ਔਰਤ ਉੱਦਮੀਆਂ ਨੂੰ ਮਹਿਲਾ ਦਿਵਸ ਮੌਕੇ ਸਨਮਾਨਿਤ ਕਰਨ ਲਈ ਚੱਲ ਰਹੀ ਮੁਹਿੰਮ ‘ਚ 28,000 ਤੋਂ ਵੱਧ ਰਜਿਸਟ੍ਰੇਸ਼ਨ ਹੋ ਚੁੱਕੀ ਹੈ, ਜੋ ਸਰਕਾਰ ਦੇ ਪੇਂਡੂ ਮਹਿਲਾ-ਨੇਤ੍ਰਿਤ ਵਿਕਾਸ ਵੱਲ ਮਜ਼ਬੂਤ ਕਦਮ ਨੂੰ ਦਰਸਾਉਂਦਾ ਹੈ।ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਸ ਸਬੰਧੀ ਸੂਬਾ ਪੱਧਰੀ ਸਮਾਗਮ 18 ਮਾਰਚ, 2026 ਨੂੰ ਕਰਵਾਇਆ ਜਾਵੇਗਾ, ਜਿਸ ਦੌਰਾਨ ਪੰਜਾਬ ਦੀਆਂ ਚੋਟੀ ਦੀਆਂ 100 ਚੁਣੀਆਂ ਗਈਆਂ ਮਹਿਲਾ ਉੱਦਮੀਆਂ ਲਈ ਹਰੇਕ ਨੂੰ 25,000 ਰੁਪਏ ਦਾ ਇਨਾਮ ਦਿੱਤਾ ਜਾਵੇਗਾ ਜੋ ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ (ਪੀਐਸਆਰਐਲਐਮ) ਤਹਿਤ ਮਹਿਲਾ ਉੱਦਮੀ ਕਾਰੋਬਾਰੀਆਂ ਨੂੰ ਇੱਕ ਵੱਡੀ ਪਛਾਣ ਮੁਹੱਈਆ ਕਰਵਾਉਣ ਦੀ ਸਰਕਾਰ ਦੀ ਇੱਕ ਪਹਿਲ ਹੈ। ਵੀਡੀਓ ਕਾਨਫਰੰਸਿੰਗ ਰਾਹੀਂ ਤਿਆਰੀਆਂ ਦੀ ਸਮੀਖਿਆ ਕਰਦੇ ਹੋਏ ਪੰਜਾਬ ਦੇ ਗ੍ਰਾਮੀਣ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਕਿਹਾ, “ਪੰਜਾਬ ਪੇਂਡੂ ਆਜੀਵਿਕਾ ਮਿਸ਼ਨ ਨੂੰ ਵੱਡਾ ਹੁੰਗਾਰਾ ਮਿਲ ਰਹੀ ਹੈ ਕਿਉਂਕਿ 28,000 ਤੋਂ ਵੱਧ ਮਹਿਲਾਵਾਂ ...
ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੋਦਾ ਵਿਖੇ ਕੀਤਾ ਗਿਆ ਨਵੇਂ ਆਰ.ਓ. ਸਿਸਟਮ ਦਾ ਉਦਘਾਟਨ

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੋਦਾ ਵਿਖੇ ਕੀਤਾ ਗਿਆ ਨਵੇਂ ਆਰ.ਓ. ਸਿਸਟਮ ਦਾ ਉਦਘਾਟਨ

Hot News
ਸ੍ਰੀ ਮੁਕਤਸਰ ਸਾਹਿਬ, 03 ਮਾਰਚ- ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਤਹਿਤ ਸਿੱਖਿਆ ਕ੍ਰਾਂਤੀ ਅਧੀਨ ਬੱਚਿਆਂ ਦੇ ਪੀਣ ਯੋਗ ਸਾਫ਼ ਪਾਣੀ ਦੇ ਪ੍ਰਬੰਧ ਲਈ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੋਦਾ ਵਿਖੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਵੱਲੋਂ ਆਪਣੇ ਅਖਤਿਆਰੀ ਕੋਟੇ ਵਿੱਚੋਂ ਲਗਵਾਏ ਨਵੇਂ ਆਰ.ਓ. ਸਿਸਟਮ ਦਾ ਉਦਘਾਟਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਵੱਡੇ ਸੁਧਾਰ ਕੀਤੀ ਜਾ ਰਹੇ ਹਨ। ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਨੂੰ ਸੁਖ-ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਬੱਚਿਆਂ ਨੂੰ ਸਕੂਲਾਂ ਵਿੱਚ ਵੀ ਘਰਾਂ ਵਰਗਾ ਸੁਖਾਵਾਂ ਮਾਹੌਲ ਮਿਲਦਾ ਰਹੇ। ਇਸ ਮੌਕੇ ਸਮੂਹ ਸਟਾਫ ਵਲੋਂ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ।  ਉਹਨਾਂ ਕਿਹਾ ਕਿ ਬੱਚਿਆਂ ਨੇ ਜ਼ਿਆਦਾ ਸਮਾਂ ਸਕੂਲ ਵਿੱਚ ਗੁਜ਼ਾਰਨਾ ਹੁੰਦਾ ਹੈ ਜੇਕਰ ਉ...
ਮਾਨ ਸਰਕਾਰ ਸ਼ਹੀਦ ਕਿਸਾਨਾਂ ਅਤੇ ਮਜ਼ਦੂਰਾਂ ਦੇ ਵਾਰਸਾਂ ਦੀ ਬਾਂਹ ਫੜਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ

ਮਾਨ ਸਰਕਾਰ ਸ਼ਹੀਦ ਕਿਸਾਨਾਂ ਅਤੇ ਮਜ਼ਦੂਰਾਂ ਦੇ ਵਾਰਸਾਂ ਦੀ ਬਾਂਹ ਫੜਨ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ

Hot News
ਮਾਨਸਾ/ਚੰਡੀਗੜ੍ਹ, 03 ਮਾਰਚ: ਦਿੱਲੀ ਕਿਸਾਨ ਅੰਦੋਲਨ 2020-21 ਦੇ ਸ਼ਹੀਦਾਂ ਦੇ ਵਾਰਸਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 350 ਤੋਂ ਵਧੇਰੇ ਸਰਕਾਰੀ ਨੌਕਰੀਆਂ ਦੇਣ 'ਤੇ ਵਾਰਸਾਂ ਵੱਲੋਂ ਖੇਤੀਬਾੜੀ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ ਦੀ ਚੰਡੀਗੜ੍ਹ ਰਿਹਾਇਸ਼ ਵਿਖੇ ਪਹੁੰਚ ਕੇ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਜ਼ਿਲ੍ਹਾ ਮਾਨਸਾ ਦੇ ਸ਼ਹੀਦ ਕਿਸਾਨਾਂ ਦੇ ਵਾਰਸਾਂ ਨੇ ਮੀਟਿੰਗ ਦੌਰਾਨ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਵਿੱਚ ਬਿਨ੍ਹਾਂ ਕਿਸੇ ਰਿਸ਼ਵਤ ਅਤੇ ਭੇਦਭਾਵ ਦੇ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਸ਼ਹੀਦ ਕਿਸਾਨਾਂ ਦੇ ਪਰਿਵਾਰਾਂ ਦੇ ਬੁਝੇ ਹੋਏ ਚੁੱਲ੍ਹੇ ਮੁੜ ਸੁਰਜੀਤ ਕਰਕੇ ਅਸਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਇਸ ਮੌਕੇ ਖੇਤੀਬਾੜੀ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਪੱਖੋਂ ਸ਼ਹੀਦ ਕਿਸਾਨ ਮਜ਼ਦੂਰਾਂ ਦੇ ਵਾਰਸਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜੋ ਵੀ ਨੌਕਰੀਆਂ ਸਬੰਧੀ ਕੇਸ ਅਪਰੂਵ ਹਨ, ਉਹ ਵੀ ਅਗਲੇ ਹਫਤੇ ਤੱਕ ਕਲੀਅਰ ਕਰ ਦਿੱਤੇ ਜ...
ਸ੍ਰੀ ਅਨੰਦਪੁਰ ਸਾਹਿਬ ਵਿੱਚ ਪ੍ਰਸ਼ਾਸਨ ਵੱਲੋਂ ਵਿਆਪਕ ਸਫਾਈ ਮੁਹਿੰਮ ਅਤੇ ਦਰੱਖਤ ਦੀ ਛੰਟਾਈ ਮੁਹਿੰਮ ਦੀ ਸ਼ੁਰੂਆਤ

ਸ੍ਰੀ ਅਨੰਦਪੁਰ ਸਾਹਿਬ ਵਿੱਚ ਪ੍ਰਸ਼ਾਸਨ ਵੱਲੋਂ ਵਿਆਪਕ ਸਫਾਈ ਮੁਹਿੰਮ ਅਤੇ ਦਰੱਖਤ ਦੀ ਛੰਟਾਈ ਮੁਹਿੰਮ ਦੀ ਸ਼ੁਰੂਆਤ

Hot News
ਸ੍ਰੀ ਅਨੰਦਪੁਰ ਸਾਹਿਬ 03 ਮਾਰਚ: ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਆਪਕ ਸਫਾਈ ਅਤੇ ਦਰੱਖਤਾਂ ਦੀ ਛੰਟਾਈ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਨੂੰ ਕਾਰ ਸੇਵਾ ਭੂਰੀ ਵਾਲਿਆਂ ਵੱਲੋਂ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ। ਇਹ ਸਾਂਝੀ ਕੋਸ਼ਿਸ਼ ਨਾਗਰਿਕ ਪ੍ਰਸ਼ਾਸਨ ਅਤੇ ਧਾਰਮਿਕ ਸੰਸਥਾਵਾਂ ਦਰਮਿਆਨ ਮਜ਼ਬੂਤ ਸਹਿਯੋਗ ਦਾ ਪ੍ਰਤੀਕ ਹੈ, ਜਿਸ ਦਾ ਮਕਸਦ ਗੁਰੂ ਨਗਰੀ ਦੀ ਪਵਿੱਤਰਤਾ, ਸਫਾਈ ਅਤੇ ਕੁਦਰਤੀ ਸੁੰਦਰਤਾ ਨੂੰ ਬਰਕਰਾਰ ਰੱਖਣਾ ਹੈ। ਇਹ ਅਭਿਆਨ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਅਤੇ ਬਾਬਾ ਸੁੱਚਾ ਸਿੰਘ ਜੀ ਦੀ ਰਹਿਨੁਮਾਈ ਹੇਠ ਚਲਾਇਆ ਜਾ ਰਿਹਾ ਹੈ, ਜਿਨ੍ਹਾਂ ਦੀ ਸਮਾਜ ਸੇਵਾ ਪ੍ਰਤੀ ਵਚਨਬੱਧਤਾ ਨੇ ਖੇਤਰ ਵਿੱਚ ਪਰਿਆਵਰਣ ਜਾਗਰੂਕਤਾ ਅਤੇ ਲੋਕ-ਭਲਾਈ ਨੂੰ ਮਜ਼ਬੂਤ ਕੀਤਾ ਹੈ।     ਇਹ ਮੁਹਿੰਮ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਤਖ਼ਤਾਂ ਵਿੱਚੋਂ ਇੱਕ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਕੀਤੀ ਗਈ ਸੀ। ਇੱਥੇ ਸਫਾਈ ਅਤੇ ਆਸ-ਪਾਸ ਦੇ ਇਲਾਕੇ ਨੂੰ ਸੁਚੱਜਾ ਬਣਾਉਣ ‘ਤੇ ਖ਼ਾਸ ਧਿਆਨ ਦਿੱਤਾ ਜਾ...
ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ‘ਫਾਰਮਰ ਰਜਿਸਟਰੀ’ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ- ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ ‘ਫਾਰਮਰ ਰਜਿਸਟਰੀ’ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ- ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ

Hot News
ਬਟਾਲਾ, 3 ਮਾਰਚ (   )  ਰਣਧੀਰ ਠਾਕੁਰ, ਮੁੱਖ ਖੇਤੀਬਾੜੀ ਅਫ਼ਸਰ, ਗੁਰਦਾਸਪੁਰ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨ ਭਾਈਚਾਰੇ ਨਾ ਅਹਿਮ ਸੂਚਨਾ ਜਾਰੀ ਕਰਦਿਆਂ ਦੱਸਿਆ ਗਿਆ ਹੈ ਕਿ ਭਾਰਤ ਸਰਕਾਰ ਦੀ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਵਾਲੇ ਹਰੇਕ ਕਿਸਾਨ ਲਈ 'ਫਾਰਮਰ ਰਜਿਸਟਰੀ' ਵਿੱਚ ਆਪਣੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਨਵੀਂ ਪ੍ਰਕਿਰਿਆ ਦਾ ਮੁੱਖ ਉਦੇਸ਼ ਕਿਸਾਨਾਂ ਦਾ ਇੱਕ ਕੇਂਦਰੀ ਡਾਟਾਬੇਸ ਤਿਆਰ ਕਰਨਾ ਹੈ ਤਾਂ ਜੋ ਸਰਕਾਰੀ ਸਹਾਇਤਾ ਸਿੱਧੀ ਅਤੇ ਪਾਰਦਰਸ਼ੀ ਤਰੀਕੇ ਨਾਲ ਅਸਲ ਲਾਭਪਾਤਰੀਆਂ ਤੱਕ ਪਹੁੰਚਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਭਵਿੱਖ ਵਿੱਚ ਕੇਵਲ ਉਹਨਾਂ ਹੀ ਕਿਸਾਨਾਂ ਨੂੰ ਪੀ.ਐਮ. ਕਿਸਾਨ ਯੋਜਨਾ ਤਹਿਤ ਮਿਲਣ ਵਾਲੀਆਂ ਵਿੱਤੀ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ, ਜਿਨ੍ਹਾਂ ਨੇ ਆਪਣੀ ਫਾਰਮਰ ਰਜਿਸਟਰੀ ਮੁਕੰਮਲ ਕਰ ਲਈ ਹੋਵੇਗੀ। ਇਸ ਰਜਿਸਟ੍ਰੇਸ਼ਨ ਪ੍ਰਕਿਰਿਆ ਦੇ ਦੌਰਾਨ ਹਰੇਕ ਲਾਭਪਾਤਰੀ ਕਿਸਾਨ ਦੀ ਇੱਕ ਵਿਲੱਖਣਤਾ 'ਕਿਸਾਨ ਆਈ.ਡੀ.' ਤਿਆਰ ਕੀਤੀ ਜਾਵੇਗੀ। ਇਸ ਆਈ.ਡੀ. ਨੂੰ ...
ਵਿਕਾਸ ਕਾਰਜਾਂ ‘ਚ ਪਾਰਦਰਸ਼ਤਾ ਤੇ ਗੁਣਵੱਤਾ ਮੁੱਖ ਤਰਜੀਹ : ਬ੍ਰਮ ਸ਼ੰਕਰ ਜਿੰਪਾ

ਵਿਕਾਸ ਕਾਰਜਾਂ ‘ਚ ਪਾਰਦਰਸ਼ਤਾ ਤੇ ਗੁਣਵੱਤਾ ਮੁੱਖ ਤਰਜੀਹ : ਬ੍ਰਮ ਸ਼ੰਕਰ ਜਿੰਪਾ

Hot News
ਹੁਸ਼ਿਆਰਪੁਰ, 2 ਮਾਰਚ : ਵਿਕਾਸ ਦੀ ਦਿਸ਼ਾ ਵਿਚ ਇਕ ਹੋਰ ਮਹੱਤਵਪੂਰਨ ਕਦਮ ਚੁੱਕਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 31 ਵਿਚ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਪ੍ਰੋਜੈਕਟ ‘ਤੇ ਲਗਭਗ 22 ਲੱਖ ਰੁਪਏ ਦੀ ਲਾਗਤ ਆਵੇਗੀ, ਜਿਸ ਨਾਲ ਸਥਾਨਕ ਨਿਵਾਸੀਆਂ ਨੂੰ ਬਿਹਤਰ ਸਹੂਲਤਾਂ ਅਤੇ ਸਾਫ-ਸੁਥਰਾ ਵਾਤਾਵਰਣ ਉਪਲਬੱਧ ਹੋਵੇਗਾ।ਵਿਧਾਇਕ ਜਿੰਪਾ ਨੇ ਕਿਹਾ ਕਿ ਉਹ ਜਨਤਾ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਵਚਨਬੱਧ ਹਨ ਅਤੇ ਵਿਕਾਸ ਪ੍ਰੋਜੈਕਟਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਭਰੋਸਾ ਦਿੱਤਾ ਕਿ ਸ਼ਹਿਰ ਦੇ ਹੋਰ ਵਾਰਡਾਂ ਵਿੱਚ ਵੀ ਇਸੇ ਤਰ੍ਹਾਂ ਦੀਆਂ ਯੋਜਨਾਵਾਂ ਪੜਾਅਵਾਰ ਲਾਗੂ ਕੀਤੀਆਂ ਜਾਣਗੀਆਂ।ਸਥਾਨਕ ਨਿਵਾਸੀਆਂ ਨੇ ਇਸ ਪਹਿਲਕਦਮੀ ਦਾ ਸਵਾਗਤ ਕਰਦੇ ਹੋਏ ਵਿਧਾਇਕ ਅਤੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਇੱਕ ਠੋਸ ਕਦਮ ਹੈ, ਜੋ ਆਉਣ ਵਾਲੇ ਸਮੇਂ ਵਿੱਚ ਹੁਸ਼ਿਆਰਪੁਰ ਨੂੰ ਹੋਰ ਮਜ਼ਬੂਤ ਅਤੇ ਆਧੁਨਿਕ ਬਣਾਏਗਾ।ਪ੍ਰੋਗਰਾਮ ਦੌਰਾਨ ਮੇਅਰ ਸੁਰਿੰਦਰ ਕ...