Thursday, November 26Malwa News
Shadow

Hot News

ਡਾ. ਬਲਜੀਤ ਕੌਰ: ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਦੇ ਉੱਚ ਸਿੱਖਿਆ ਦੇ ਸੁਪਨਿਆਂ ਨੂੰ ਮਿਲ ਰਿਹਾ ਮਜ਼ਬੂਤ ਸਹਾਰਾ; 2026-27 ਵਿੱਚ 2.70 ਲੱਖ ਵਿਦਿਆਰਥੀਆਂ ਨੂੰ ਮਿਲੇਗਾ ਸਕਾਲਰਸ਼ਿਪ ਦਾ ਲਾਭ

ਡਾ. ਬਲਜੀਤ ਕੌਰ: ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਦੇ ਉੱਚ ਸਿੱਖਿਆ ਦੇ ਸੁਪਨਿਆਂ ਨੂੰ ਮਿਲ ਰਿਹਾ ਮਜ਼ਬੂਤ ਸਹਾਰਾ; 2026-27 ਵਿੱਚ 2.70 ਲੱਖ ਵਿਦਿਆਰਥੀਆਂ ਨੂੰ ਮਿਲੇਗਾ ਸਕਾਲਰਸ਼ਿਪ ਦਾ ਲਾਭ

Hot News
ਚੰਡੀਗੜ੍ਹ, 31 ਅਕਤੂਬਰ: ਸਮਾਜਿਕ ਨਿਆਂ ਅਤੇ ਸਿੱਖਿਆ ਦੇ ਖੇਤਰ ਵਿੱਚ ਬਰਾਬਰੀ ਦੇ ਮੌਕੇ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਹ ਯਕੀਨੀ ਬਣਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਕਿ ਆਰਥਿਕ ਮੁਸ਼ਕਲਾਂ ਕਿਸੇ ਵੀ ਅਨੁਸੂਚਿਤ ਜਾਤੀ ਦੇ ਵਿਦਿਆਰਥੀ ਦੀ ਉੱਚ ਸਿੱਖਿਆ ਦੇ ਰਾਹ ਵਿੱਚ ਰੁਕਾਵਟ ਨਾ ਬਣਨ। ਸਾਲ 2026-27 ਦੇ ਬਜਟ ਪ੍ਰਸਤਾਵਾਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਕਰੀਬ 2.70 ਲੱਖ ਅਨੁਸੂਚਿਤ ਜਾਤੀ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣ ਦਾ ਟੀਚਾ ਰੱਖਿਆ ਗਿਆ ਹੈ, ਜਿਸ ਲਈ ਲਗਭਗ ₹245 ਕਰੋੜ ਦਾ ਅਨੁਮਾਨਿਤ ਖਰਚ ਪ੍ਰਸਤਾਵਿਤ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਐਸ.ਸੀ. ਵਿਦਿਆਰਥੀਆਂ ਦੇ ਵਿਦਿਅਕ ਸਸ਼ਕਤੀਕਰਨ ਅਤੇ ਉਨ੍ਹਾਂ ਨੂੰ ਉੱਚ ਸਿੱਖਿਆ ਦੇ ਬਰਾਬਰ ਮੌਕੇ ...
ਏਸ਼ੀਅਨ ਚੈਂਪੀਅਨਜ਼ ਟਰਾਫੀ; ਲੀਗ ਸਟੇਜ ਆਖ਼ਰੀ ਦੌਰ ਚ ਦਾਖਲ

ਏਸ਼ੀਅਨ ਚੈਂਪੀਅਨਜ਼ ਟਰਾਫੀ; ਲੀਗ ਸਟੇਜ ਆਖ਼ਰੀ ਦੌਰ ਚ ਦਾਖਲ

Breaking News, Hot News
ਚੰਡੀਗੜ੍ਹ / ਜਲੰਧਰ, 31 ਅਕਤੂਬਰ- ਪੰਜਾਬ ਦੀ ਧਰਤੀ ਉਤੇ ਪਹਿਲੇ ਵਾਰ ਖੇਡੇ ਜਾ ਰਹੇ ਕੌਮਾਂਤਰੀ ਹਾਕੀ ਟੂਰਨਾਮੈਂਟ ਏਸ਼ੀਅਨ ਚੈਂਪੀਅਨਜ਼ ਟਰਾਫੀ ਦੇ ਜਲੰਧਰ ਵਿਖੇ ਹੋਣ ਵਾਲੀ ਲੀਗ ਸਟੇਜ ਅੱਧ ਪਾਰ ਕਰਕੇ ਆਖ਼ਰੀ ਦੌਰ ਵਿੱਚ ਪਹੁੰਚ ਗਈ ਹੈ। ਹਰ ਟੀਮ ਤਿੰਨ-ਤਿੰਨ ਲੀਗ ਮੈਚ ਖੇਡ ਲਏ ਹਨ ਜਦੋਂਕਿ ਦੋ-ਦੋ ਲੀਗ ਮੈਚ ਬਾਕੀ ਹਨ। 1 ਤੇ 2 ਨਵੰਬਰ ਨੂੰ ਬਾਕੀ ਰਹਿੰਦੇ ਲੀਗ ਮੈਚ ਖੇਡੇ ਜਾਣਗੇ। ਭਾਰਤ ਤੇ ਮਲੇਸ਼ੀਆ ਨੇ ਤਿੰਨ-ਤਿੰਨ ਜਿੱਤਾਂ ਨਾਲ ਸੈਮੀ ਫ਼ਾਈਨਲ ਵਿੱਚ ਜਗ੍ਹਾਂ ਪੱਕੀ ਕਰ ਲਈ ਹੈ। ਗੋਲ ਸਕੋਰਰਾਂ ਦੀ ਸੂਚੀ ਵਿੱਚ ਭਾਰਤੀ ਕਪਤਾਨ ਹਰਮਨਪ੍ਰੀਤ ਸਿੰਘ ਪੰਜ ਗੋਲਾਂ ਨਾਲ ਟਾਪ ਸਕੋਰਰ ਚੱਲ ਰਿਹਾ ਹੈ। ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਅੱਜ ਸਾਰੀਆਂ ਟੀਮਾਂ ਲਈ ਆਰਾਮ ਦਾ ਦਿਨ ਸੀ ਅਤੇ ਕੋਈ ਵੀ ਮੈਚ ਨਹੀਂ ਖੇਡਿਆ। ਦੱਖਣੀ ਕੋਰੀਆ ਤੇ ਬੰਗਲਾਦੇਸ਼ ਦੀਆਂ ਟੀਮਾਂ ਨੇ ਅਭਿਆਸ ਜ਼ਰੂਰ ਕੀਤਾ। ਲੀਗ ਸਟੇਜ ਦੇ ਆਖਰੀ ਦਿਨਾਂ ਵਿੱਚ 1 ਨਵੰਬਰ ਨੂੰ ਦੱਖਣੀ ਕੋਰੀਆ ਤੇ ਬੰਗਲਾਦੇਸ਼, ਚੀਨ ਤੇ ਜਾਪਾਨ, ਭਾਰਤ ਤੇ ਮਲੇਸ਼ੀਆ ਅਤੇ 2 ਨਵੰਬਰ ਨੂੰ ਚੀਨ ਤੇ ਬੰਗਲਾਦੇਸ਼, ਮਲੇਸ਼ੀਆ ਤੇ ਜਾਪਾਨ ਅਤੇ ਭਾਰਤ ਤੇ ਦੱਖਣੀ ਕੋਰੀਆ ਵਿਚਾ...
ਗੈਂਗਸਟਰਾਂ ‘ਤੇ ਵਾਰ ਦਾ 284ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਈਂ ਛਾਪੇਮਾਰੀ; 152 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 284ਵਾਂ ਦਿਨ: ਪੰਜਾਬ ਪੁਲਿਸ ਵੱਲੋਂ 475 ਥਾਈਂ ਛਾਪੇਮਾਰੀ; 152 ਕਾਬੂ

Hot News
ਚੰਡੀਗੜ੍ਹ, 31 ਅਕਤੂਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 284ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 475 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 284ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 152 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ; ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 81,837 ਹੋ ਗਈ ਹੈ। ਇਸ ਤੋਂ ਇਲਾਵਾ 158 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 3 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ...
ਅਮਨ ਅਰੋੜਾ ਵੱਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕੇ. ਦੇ ਵਪਾਰ ਲਈ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਈਕੋਸਿਸਟਮ ਦੀ ਪੇਸ਼ਕਸ਼

ਅਮਨ ਅਰੋੜਾ ਵੱਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕੇ. ਦੇ ਵਪਾਰ ਲਈ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਈਕੋਸਿਸਟਮ ਦੀ ਪੇਸ਼ਕਸ਼

Hot News
ਚੰਡੀਗੜ੍ਹ, 30 ਅਕਤੂਬਰ:– ਭਾਰਤ-ਯੂਕੇ ਵਿਆਪਕ ਆਰਥਿਕ ਅਤੇ ਵਪਾਰਕ ਸਮਝੌਤੇ (ਸੀਈਟੀਏ) ਤਹਿਤ ਜ਼ੀਰੋ-ਡਿਊਟੀ ਦਾ ਲਾਭ ਉਠਾਉਣ ਲਈ ਯੂਕੇ ਦੇ ਕਾਰੋਬਾਰਾਂ ਵਾਸਤੇ ਪੰਜਾਬ ਨੂੰ ਇੱਕ ਪ੍ਰਮੁੱਖ ਨਿਰਮਾਣ ਅਧਾਰ ਵਜੋਂ ਪੇਸ਼ ਕਰਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਨਵੈਸਟ ਪੰਜਾਬ ਵਿਖੇ ਚੰਡੀਗੜ੍ਹ ਸਥਿਤ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਐਲਬਾ ਸਮੇਰੀਗਲੋ ਦੀ ਅਗਵਾਈ ਵਾਲੇ ਇੱਕ ਉੱਚ ਪੱਧਰੀ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ ਕੀਤੀ। ਇਸ ਦੌਰਾਨ ਸੂਬੇ ਦੀ ਨਵੀਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2026 ਅਤੇ ਦੁਵੱਲੇ ਵਪਾਰ ਅਤੇ ਨਿਵੇਸ਼ ਨੂੰ ਉਤਸ਼ਾਹਤ ਕਰਨ ਲਈ ਸਮਰਪਿਤ ਐਫ.ਟੀ.ਏ. ਅਤੇ ਐਕਪੋਰਟ ਫੈਸਿਲੀਟੇਸ਼ਨ ਸੈੱਲ ਬਾਰੇ ਜਾਣਕਾਰੀ ਦਿੱਤੀ ਗਈ। ਇਸ ਵਫ਼ਦ ਵਿੱਚ ਐਲਬਾ ਸਮੇਰੀਗਲੋ ਤੋਂ ਇਲਾਵਾ ਬ੍ਰਿਟਿਸ਼ ਹਾਈ ਕਮਿਸ਼ਨ ਦੇ ਵਪਾਰ ਬਾਰੇ ਫਸਟ ਸੈਕਟਰੀ ਡਾ. ਨਿਕੋਲਸ ਗ੍ਰੀਬਿਟ ਅਤੇ ਸੀਨੀਅਰ ਵਪਾਰ ਸਲਾਹਕਾਰ ਅਨੂਪ ਨਰਾਇਣ ਸ਼ਾਮਲ ਸਨ।   ਇਸ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਪੰਜਾਬ ਦੇ ਉਦਯੋਗ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਉਣ ਅਤੇ ਯੂ.ਕੇ. ਦੀ ...
ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ‘ਚ ਪ੍ਰਤਿਭਾ ਦੀ ਕੋਈ ਕਮੀ ਨਹੀਂ, ਉਨ੍ਹਾਂ ਨੂੰ ਉਚਿਤ ਮੌਕੇ ਅਤੇ ਹੱਲਾਸ਼ੇਰੀ ਦੇਣ ਦੀ ਲੋੜ : ਵਿਧਾਇਕ ਬ੍ਰਮ ਸ਼ੰਕਰ ਜਿੰਪਾ

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ‘ਚ ਪ੍ਰਤਿਭਾ ਦੀ ਕੋਈ ਕਮੀ ਨਹੀਂ, ਉਨ੍ਹਾਂ ਨੂੰ ਉਚਿਤ ਮੌਕੇ ਅਤੇ ਹੱਲਾਸ਼ੇਰੀ ਦੇਣ ਦੀ ਲੋੜ : ਵਿਧਾਇਕ ਬ੍ਰਮ ਸ਼ੰਕਰ ਜਿੰਪਾ

Hot News
ਹੁਸ਼ਿਆਰਪੁਰ, 30 ਅਕਤੂਬਰ: ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਲਾਜਵੰਤੀ ਸਟੇਡੀਅਮ, ਹੁਸ਼ਿਆਰਪੁਰ ਵਿਖੇ ਕਰਵਾਈਆਂ ਗਈਆਂ 70ਵੀਆਂ ਜ਼ਿਲ੍ਹਾ ਪੱਧਰੀ ਵਿਸ਼ੇਸ਼ ਖੇਡਾਂ ਉਤਸ਼ਾਹ ਨਾਲ ਸੰਪੰਨ ਹੋਈਆਂ। ਇਨ੍ਹਾਂ ਖੇਡਾਂ ਦਾ ਉਦਘਾਟਨ ਮੁੱਖ ਮਹਿਮਾਨ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕੀਤਾ। ਸਮਾਗਮ ਵਿੱਚ ਸਮਾਜ ਸੇਵੀ ਸੰਜੀਵ ਅਰੋੜਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵਿੱਚ ਪ੍ਰਤਿਭਾ, ਆਤਮ-ਵਿਸ਼ਵਾਸ ਅਤੇ ਅੱਗੇ ਵਧਣ ਦੀ ਭਰਪੂਰ ਸਮਰੱਥਾ ਹੁੰਦੀ ਹੈ। ਲੋੜ ਸਿਰਫ਼ ਉਨ੍ਹਾਂ ਨੂੰ ਉਚਿਤ ਮੌਕੇ, ਹੱਲਾਸ਼ੇਰੀ ਅਤੇ ਸਹਿਯੋਗ ਦੇਣ ਦੀ ਹੈ। ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਦੇ ਨਾਲ-ਨਾਲ ਉਨ੍ਹਾਂ ਵਿੱਚ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਸਕਾਰਾਤਮਕ ਸੋਚ ਵਿਕਸਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਤਿਆਰ ਕਰਨ ਵਾਲੇ ਅਧਿਆਪਕਾ...
ਕੈਬਨਿਟ ਮੰਤਰੀ ਨੇ 3 ਪਿੰਡਾਂ ਦੇ ਲਾਲ ਲਕੀਰ ਅੰਦਰ ਵਸਦੇ ਲੋਕਾਂ ਨੂੰ ਮਾਲਕੀ ਹੱਕਾਂ ਸਬੰਧੀ ਵੰਡੇ ਦਸਤਾਵੇਜ਼

ਕੈਬਨਿਟ ਮੰਤਰੀ ਨੇ 3 ਪਿੰਡਾਂ ਦੇ ਲਾਲ ਲਕੀਰ ਅੰਦਰ ਵਸਦੇ ਲੋਕਾਂ ਨੂੰ ਮਾਲਕੀ ਹੱਕਾਂ ਸਬੰਧੀ ਵੰਡੇ ਦਸਤਾਵੇਜ਼

Hot News
ਮਲੋਟ / ਸ੍ਰੀ ਮੁਕਤਸਰ ਸਾਹਿਬ 30  ਅਕਤੂਬਰ-                        ਪੰਜਾਬ ਸਰਕਾਰ ਵੱਲੋਂ ਲਾਲ ਲਕੀਰ ਦੇ ਅੰਦਰ ਵੱਸਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕ ਪ੍ਰਦਾਨ ਕਰਨ ਲਈ ਚਲਾਈ ਜਾ ਰਹੀ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਤਹਿਤ ਅੱਜ  ਸਮਾਜਿਕ ਸੁਰੱਖਿਆ, ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਮਲੋਟ  ਹਲਕੇ ਦੇ ਪਿੰਡ ਨੰਦਗੜ੍ਹ, ਚੱਕ ਮਹਾਂਬੱਧਰ ਅਤੇ ਤਾਮਕੋਟ  ਦੇ  ਲਾਲ ਲਕੀਰ ਅੰਦਰ ਵੱਸਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਮਾਲਕੀ ਹੱਕਾਂ ਸਬੰਧੀ ਦਸਤਾਵੇਜ਼ ਪ੍ਰਦਾਨ ਕੀਤੇ।                       ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ, ਸ। ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੂਰੂ ਕੀਤੀ ਗਈ ‘ਮੇਰਾ ਘਰ ਮੇਰੇ ਨਾਮ’ ਮੁਹਿੰਮ ਦਾ ਉਦੇਸ਼ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦਾ ਅਧਿਕਾਰਤ ਦਸਤਾਵੇਜ਼ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਆਪਣੇ ਘਰ ਦਾ ਮਾਲਕੀ ਹੱਕ ਹਰ ਪਰਿਵਾਰ ਲਈ ਬਹੁਤ ਮਹੱਤਵਪੂਰਨ ਹੁੰਦਾ ਹੈ ਅਤੇ ਇਸ ਮੁਹਿੰਮ ਤਹਿਤ ਲੋਕਾਂ ਨੂੰ ਉਨ੍ਹਾਂ ਦੇ ...
ਪੰਜਾਬ ਇੰਚਾਰਜ ਮਨੀਸ਼ ਸਿਸੋਦੀਆਂ, ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਤੇ ਸਟੇਟ ਆਬਜਰਵਰ ਅਸਿਤ ਕੁਮਾਰ ਵਲੋਂ ਮੁਹਿੰਮ ਨੂੰ ਹੋਰ ਤੇਜ ਕਰਨ ਦਾ ਸੱਦਾ

ਪੰਜਾਬ ਇੰਚਾਰਜ ਮਨੀਸ਼ ਸਿਸੋਦੀਆਂ, ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਤੇ ਸਟੇਟ ਆਬਜਰਵਰ ਅਸਿਤ ਕੁਮਾਰ ਵਲੋਂ ਮੁਹਿੰਮ ਨੂੰ ਹੋਰ ਤੇਜ ਕਰਨ ਦਾ ਸੱਦਾ

Hot News
ਜਲੰਧਰ, 30 ਅਕਤੂਬਰ-                     ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ, ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂੰ ਅਤੇ ਸਟੇਟ ਆਬਜਰਵਰ ਅਸਿਤ ਕੁਮਾਰ ਵਲੋਂ ਚੰਡੀਗੜ੍ਹ ਵਿਖੇ ਨਸ਼ਾ ਮੁਕਤੀ ਮੋਰਚਾ ਦੇ ਅਧਿਕਾਰੀਆਂ ਨੂੰ ਸਿਖਲਾਈ ਪ੍ਰਦਾਨ ਕਰਨ ਲਈ ਵਿਸ਼ੇਸ਼ ਸਿਖਲਾਈ ਸੈਸ਼ਨ ਕਰਵਾਇਆ ਗਿਆ।                     ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੋਆਬਾ ਜ਼ੋਨ ਤੋਂ ਦੁਆਬਾ ਇੰਚਾਰਜ ਅਤਿਨ ਅਗਨੀਹੋਤਰੀ ਨੇ ਦੱਸਿਆ ਕਿ ਉਹਨਾਂ ਨੂੰ ਨਿਸ਼ਾ ਮੁਕਤੀ ਮੋਰਚਾ ਦੀ ਇਸ ਮਹੱਤਵਪੂਰਨ ਮੀਟਿੰਗ ਤੇ ਸਿਖਲਾਈ ਸੈਸ਼ਨ ਵਿੱਚ ਸ਼ਾਮਿਲ ਹੋਣ ਦਾ ਮੌਕਾ ਮਿਲਿਆ। ਉਨ੍ਹਾਂ ਦੱਸਿਆ ਕਿ ਸਿਖਲਾਈ ਸੈਸ਼ਨ ਦੌਰਾਨ ਨਸ਼ਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾਉਣ ਲਈ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਤਾਲਮੇਲ ਵਿੱਚ ਸੁਧਾਰ ਕਰਨ, ਜ਼ਮੀਨੀ ਪੱਧਰ 'ਤੇ ਜਾਗਰੂਕਤਾ ਵਧਾਉਣ ਅਤੇ ਨਸ਼...
ਬਜ਼ੁਰਗਾਂ ਦੀ ਸਿਹਤ, ਸਨਮਾਨ ਅਤੇ ਭਲਾਈ ਨੂੰ ਯਕੀਨੀ ਬਣਾਉਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ- ਡਾ.ਬਲਜੀਤ ਕੌਰ

ਬਜ਼ੁਰਗਾਂ ਦੀ ਸਿਹਤ, ਸਨਮਾਨ ਅਤੇ ਭਲਾਈ ਨੂੰ ਯਕੀਨੀ ਬਣਾਉਣਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ- ਡਾ.ਬਲਜੀਤ ਕੌਰ

Hot News
 ਫ਼ਰੀਦਕੋਟ 30 ਅਕਤੂਬਰ ()  ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਅਤੇ ਹੈਲਥ ਚੈਕਅੱਪ ਕੈਂਪ ਮੌੜ ਫਾਰਮ ਕੋਟਕਪੂਰਾ ਰੋਡ ਫ਼ਰੀਦਕੋਟ ਵਿਖੇ ਲਗਾਇਆ ਗਿਆ। ਜਿਸ ਵਿੱਚ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਇਸ ਮੌਕੇ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।           ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ  ਇਸ ਕੈਂਪ ਵਿੱਚ ਅੱਖਾਂ ਦੇ ਮਾਹਿਰ, ਨੱਕ-ਕੰਨ-ਗਲਾ, ਹੱਡੀਆਂ ਦੇ ਮਾਹਿਰ,ਚਮੜੀ ਰੋਗ ਅਤੇ ਮੈਡੀਸਨ ਦੇ ਡਾਕਟਰਾਂ ਵੱਲੋਂ ਬਜ਼ੁਰਗਾਂ ਦਾ ਮੁਫਤ ਚੈਕਅੱਪ ਕੀਤਾ ਗਿਆ ਅਤੇ ਮੁਫਤ ਦਵਾਈਆਂ ਵੀ ਵੰਡੀਆਂ ਗਈਆ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਅਤੇ ਬਜ਼ੁਰਗਾਂ ਵਿੱਚ ਆਪਸੀ ਸਬੰਧ ਮਜ਼ਬੂਤ ਕਰਨ ਵਿੱਚ ਇਹ ਕੈਂਪ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਉਨ੍ਹਾਂ ਦ...
ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ

Hot News
ਚੰਡੀਗੜ੍ਹ/ਅੰਮ੍ਰਿਤਸਰ, 30 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 11 ਪਿਸਤੌਲ ਅਤੇ 2.293 ਕਿਲੋ ਹੈਰੋਇਨ ਸਮੇਤ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਤਿੰਨ ਵੱਖ-ਵੱਖ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਰਨਦੀਪ ਸਿੰਘ ਉਰਫ਼ ਬੱਬੂ (24) ਵਾਸੀ ਭੱਲਾ ਕਲੋਨੀ ਅੰਮ੍ਰਿਤਸਰ; ਕਰਨ ਸਿੰਘ ਉਰਫ਼ ਵੰਸ਼ (19) ਅਤੇ ਕਰਨਦੀਪ ਸਿੰਘ ਉਰਫ਼ ਕਰਨ (20) ਦੋਵੇਂ ਵਾਸੀ ਪਿੰਡ ਨੌਸ਼ਹਿਰਾ ਢੱਲਾ, ਤਰਨਤਾਰਨ; ਅੰਗਰੇਜ਼ ਸਿੰਘ ਉਰਫ਼ ਸ਼ੰਕੀ (28) ਅਤੇ ਰਾਹੁਲ ਉਰਫ਼ ਸ਼ਾਨੀ (30) ਦੋਵੇਂ ਵਾਸੀ ਪਿੰਡ ਘਣੂਪੁਰ ਕਾਲੇ, ਅੰਮ੍ਰਿਤਸਰ; ਮਨਪ੍ਰੀਤ ਸਿੰਘ ਉਰਫ਼ ਕਰਨ (22) ਵਾਸੀ ਪਿੰਡ ਅਟਾਰੀ, ਅੰਮ੍ਰਿਤਸਰ; ਕਪਿਲ ਉਰਫ਼ ਪਾਪਲ (31) ਵਾਸੀ ਗੋਵਾਲ ਮੰਡੀ, ਅੰਮ...
ਗੈਂਗਸਟਰਾਂ ‘ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ

Hot News
ਚੰਡੀਗੜ੍ਹ, 30 ਅਕਤੂਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 283ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 514 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।   ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 283ਵੇਂ ਦਿਨ, ਪੁਲਿਸ ਟੀਮਾਂ ਨੇ 186 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ; ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 81,685 ਹੋ ਗਈ ਹੈ। ਇਸ ਤੋਂ ਇਲਾਵਾ 187 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 2 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐ...